Connect with us

Chandigarh

ਚੰਡੀਗੜ੍ਹ ਅਦਾਲਤ ਵਿੱਚ ਪੇਸ਼ ਹੋਏ ਬਿਕਰਮ ਮਜੀਠੀਆ, 5 ਮਾਰਚ ਤੇ ਪਈ ਅਗਲੀ ਸੁਣਵਾਈ

Published

on

ਮਜੀਠੀਆ ਵੱਲੋਂ ਮਾਮਲਾ ਰੱਦ ਕਰਨ ਲਈ ਅਰਜ਼ੀ ਦਾਇਰ

ਚੰਡੀਗੜ੍ਹ, 24 ਫਰਵਰੀ (ਸ.ਬ.) ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ, ਹੁਕਮਾਂ ਦੀ ਉਲੰਘਣਾ ਕਰਨ ਅਤੇ ਸਰਕਾਰੀ ਕਰਮਚਾਰੀ ਖ਼ਿਲਾਫ਼ ਤਾਕਤ ਦੀ ਵਰਤੋਂ ਕਰਨ ਦੇ 5 ਸਾਲ ਪੁਰਾਣੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਚੰਡੀਗੜ੍ਹ ਅਦਾਲਤ ਵਿੱਚ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਨਾਲ ਵਕੀਲ ਅਰਸ਼ਦੀਪ ਕਲੇਰ, ਦਮਨਬੀਰ ਸੋਬਤੀ, ਰੋਜ਼ੀ ਬਰਕੰਦੀ ਅਤੇ ਬੰਟੀ ਰੋਮਾਣਾ ਵੀ ਮੌਜੂਦ ਰਹੇ। ਅਦਾਲਤ ਨੇ ਕੇਸ ਦੀ ਸੁਣਵਾਈ ਦੌਰਾਨ ਇਸ ਦੀ ਅਗਲੀ ਸੁਣਵਾਈ ਦੀ ਤਾਰੀਖ਼ 5 ਮਾਰਚ ਨੂੰ ਤੈਅ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ ਨੇ ਸਾਲ 2021 ਵਿੱਚ ਇੱਕ ਪ੍ਰਦਰਸ਼ਨ ਦੌਰਾਨ ਦਰਜ ਹੋਈ ਐਫ. ਆਈ. ਆਰ. ਵਿੱਚ ਖ਼ੁਦ ਨੂੰ ਦੋਸ਼ਮੁਕਤ ਕਰਨ ਲਈ ‘ਡਿਸਚਾਰਜ ਐਪਲੀਕੇਸ਼ਨ’ (ਕੇਸ ਰੱਦ ਕਰਨ ਲਈ ਅਰਜ਼ੀ) ਦਾਇਰ ਕੀਤੀ ਹੈ। ਇਹ ਮਾਮਲਾ ਉਦੋਂ ਦਰਜ ਕੀਤਾ ਗਿਆ ਸੀ ਜਦੋਂ ਅਕਾਲੀ ਦਲ ਦੇ ਆਗੂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਸਨ। ਪੁਲੀਸ ਨੇ ਇਲਜ਼ਾਮ ਲਗਾਇਆ ਸੀ ਕਿ ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਡਿਊਟੀ ਵਿੱਚ ਅੜ੍ਹਿਕਾ ਪਾਇਆ ਅਤੇ ਪੁਲੀਸ ਮੁਲਾਜ਼ਮਾਂ ਤੇ ਹਮਲਾ ਕੀਤਾ।

ਮਜੀਠੀਆ ਨੇ ਆਪਣੇ ਵਕੀਲ ਰਾਹੀਂ ਦਾਇਰ ਅਰਜ਼ੀ ਵਿੱਚ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਸੀ ਅਤੇ ਪੁਲੀਸ ਕੋਲ ਉਨ੍ਹਾਂ ਦੇ ਖ਼ਿਲਾਫ਼ ਕੋਈ ਵੀ ਪੁਖ਼ਤਾ ਸਬੂਤ ਨਹੀਂ ਹੈ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਇਸੇ ਕੇਸ ਵਿੱਚ ਹੋਰ ਸਹਿ-ਮੁਲਜ਼ਮਾਂ (ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ) ਖ਼ਿਲਾਫ਼ ਦਰਜ ਐਫ. ਆਈ. ਆਰ. ਨੂੰ ਹਾਈ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਮਜੀਠੀਆ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਵਿਰੁੱਧ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ, ਇਸ ਲਈ ਇਸ ਕੇਸ ਨੂੰ ਖ਼ਤਮ ਕੀਤਾ ਜਾਵੇ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਅਦਾਲਤ ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਅਤੇ ਸਿਸੋਦੀਆ ਦੇ ਪੈਰੀਂ ਹੱਥ ਲਾਉਂਦੇ ਹਨ, ਜਦੋਂਕਿ ਉਹ ਅਜਿਹਾ ਸਿਰਫ ਕੁਰਸੀ ਦੇ ਲਾਲਚ ਵਿੱਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਕੇਜਰੀਵਾਲ ਅਤੇ ਸਿਸੋਦੀਆ ਦੇ ਪੈਰਾਂ ਵਿੱਚ ਡਿੱਗ ਜਾਵੇ, ਕੀ ਉਹ ਪੰਜਾਬ ਦੀ ਰਾਖੀ ਕਰ ਲਵੇਗਾ?

ਗੁਰਦਾਸਪੁਰ ਵਿਖੇ 2 ਪੁਲੀਸ ਮੁਲਾਜ਼ਮਾਂ ਦੀ ਗੋਲੀ ਲੱਗਣ ਕਾਰਨ ਮੌਤ ਦੇ ਮਾਮਲੇ ਸਬੰਧੀ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਡੀ. ਜੀ. ਪੀ. ਦਫ਼ਤਰ ਨੇ ਖ਼ੁਦ ਪ੍ਰੈਸ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਦੋਹਾਂ ਪੁਲੀਸ ਮੁਲਾਜ਼ਮਾਂ ਨੇ ਇਕ-ਦੂਜੇ ਨੂੰ ਗੋਲੀ ਮਾਰੀ ਹੈ ਅਤੇ ਇਸ ਖ਼ਬਰ ਨੂੰ ਆਪਣੀ ਨਾਕਾਮੀ ਲੁਕਾਉਣ ਲਈ ਚਲਾਇਆ ਗਿਆ। ਉਨ੍ਹਾਂ ਨੂੰ ਵੀ ਪਤਾ ਸੀ ਕਿ ਪੁਲੀਸ ਵਾਲਿਆਂ ਨੂੰ ਮਾਰਿਆ ਗਿਆ ਹੈ ਅਤੇ ਉਨ੍ਹਾਂ ਨੇ ਇਕ-ਦੂਜੇ ਤੇ ਗੋਲੀ ਨਹੀਂ ਚਲਾਈ। ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਅਤੇ ਡੀ. ਜੀ. ਪੀ. ਬਿਨਾਂ ਜਾਂਚ ਦੇ ਬਿਆਨ ਦੇ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਪੁਲੀਸ ਦਾ ਸਿਆਸੀਕਰਨ ਖ਼ਤਮ ਨਹੀਂ ਹੁੰਦਾ, ਉਦੋਂ ਤਕ ਇਨਸਾਫ ਨਹੀਂ ਮਿਲੇਗਾ। ਜਦੋਂ ਤੱਕ ਪੰਜਾਬ ਵਿੱਚ ਪਰਮਾਨੈਂਟ ਡੀ. ਜੀ. ਪੀ. ਨਹੀਂ ਲੱਗੇਗਾ, ਉਦੋਂ ਤੱਕ ਲਾਅ ਐਂਡ ਆਰਡਰ ਸਥਾਪਿਤ ਨਹੀਂ ਹੋਵੇਗਾ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending