Punjab
ਪਹਿਲਾਂ ਕਾਂਗਰਸ ਨੇ ਸੂਬੇ ਨੂੰ ਲੁੱਟਿਆ, ਹੁਣ ਝਾੜੂ ਵਾਲਿਆਂ ਨੇ ਲਿਆ ਦਿੱਤੀ ਤਬਾਹੀ : ਸੁਖਬੀਰ ਸਿੰਘ ਬਾਦਲ
ਕਿਸਾਨਾਂ ਨੂੰ ਮੁਫ਼ਤ ਮਿਲਣਗੇ ਟਿਊਬਵੈਲ ਕਨੈਕਸ਼ਨ
ਫਿਰੋਜ਼ਪੁਰ, 24 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੰਚ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿੱਚ ਆਉਣ ਤੇ ਕਿਸਾਨਾਂ ਨੂੰ ਮੁਫਤ ਵਿੱਚ ਟਿਊਬਵੈਲ ਕਨੈਕਸ਼ਨ ਦਿੱਤੇ ਜਾਣਗੇ। ‘ਪੰਜਾਬ ਬਚਾਓ’ ਯਾਤਰਾ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਖੇ ਇੱਕ ਵਿਸ਼ਾਲ ਜਨਸਮੂਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਵੇਂ ਹਲਕੇ ਦੀ ਰੈਲੀ ਵਿੱਚ ਪਹੁੰਚੇ ਹਨ, ਜਿਥੇ ਸਭ ਤੋਂ ਵੱਡਾ ਇਕੱਠ ਹੈ, ਜੋ ਸਪੱਸ਼ਟ ਕਰਦਾ ਹੈ ਕਿ ਪੰਜਾਬ ਦੀ ਜਨਤਾ ਮੌਜੂਦਾ ਹਾਲਾਤਾਂ ਤੋਂ ਅੱਕ ਚੁੱਕੀ ਹੈ।
ਸੰਬੋਧਨ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਸੂਬੇ ਨੂੰ ਲੁੱਟਿਆ ਅਤੇ ਹੁਣ ਝਾੜੂ ਵਾਲਿਆਂ ਨੇ ਤਬਾਹੀ ਲਿਆ ਦਿੱਤੀ ਹੈ। ਉਹਨਾਂ ਸਵਾਲ ਕੀਤਾ ਕਿ ਕੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਨਰਿੰਦਰ ਮੋਦੀ ਜਾਂ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਪ੍ਰਤੀ ਕੋਈ ਦਰਦ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦਾ ਅਸਲ ਦਰਦ ਸਿਰਫ਼ ਵੱਡੇ ਬਾਦਲ ਪ੍ਰਕਾਸ਼ ਸਿੰਘ ਬਾਦਲ ਦੇ ਦਿਲ ਵਿੱਚ ਸੀ, ਜਿਨ੍ਹਾਂ ਨੇ 70 ਸਾਲ ਸੇਵਾ ਕੀਤੀ। ਸz. ਪ੍ਰਕਾਸ਼ ਸਿੰਘ ਬਾਦਲ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹੀ ਕਿਸਾਨਾਂ ਨੂੰ ਟਿਊਬਲ ਕਨੈਕਸ਼ਨ ਦਿੱਤੇ, ਮੰਡੀਆਂ ਬਣਾਈਆਂ ਅਤੇ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਸ਼ੁਰੂ ਕੀਤੀਆਂ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਆਟਾ-ਦਾਲ ਸਕੀਮ, ਸੇਵਾ ਕੇਂਦਰ, ਸਾਂਝ ਕੇਂਦਰ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਰਗੀਆਂ ਲੋਕ-ਭਲਾਈ ਦੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਵਿੱਚ ਬਣੀਆਂ ਸੜਕਾਂ ਦੀ ਮੁਰੰਮਤ ਤੱਕ ਨਹੀਂ ਹੋ ਰਹੀ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕੋਈ ਮਾਮੂਲੀ ਸਿਆਸੀ ਪਾਰਟੀ ਨਹੀਂ, ਸਗੋਂ ਇਹ ਬਜ਼ੁਰਗਾਂ ਦੇ ਖੂਨ-ਪਸੀਨੇ ਨਾਲ ਬਣੀ ਸੰਸਥਾ ਹੈ ਜੋ ਗੁਰੂ ਘਰਾਂ ਦੀ ਰੱਖਿਆ ਕਰਨ ਲਈ ਆਈ ਸੀ। ਉਨ੍ਹਾਂ ਪਾਰਟੀ ਨੂੰ ਕੌਮ ਅਤੇ ਪੰਜਾਬ ਦੀ ਫੌਜ ਕਰਾਰ ਦਿੰਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਦਿੱਲੀ ਵਾਲੀਆਂ ਪਾਰਟੀਆਂ ਦੇ ਪ੍ਰਭਾਵ ਹੇਠ ਆ ਕੇ ਆਪਣੀ ਇਸ ਫੌਜ ਨੂੰ ਕਮਜ਼ੋਰ ਕਰਨ ਕਾਰਨ ਹੀ ਅੱਜ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ ਅਤੇ ਲੁਟੇਰੇ ਸੂਬੇ ਵਿੱਚ ਦਾਖਲ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਅੱਜ ਗੈਂਗਸਟਰ ਖੁੱਲ੍ਹੇਆਮ ਫਿਰੌਤੀਆਂ ਮੰਗ ਰਹੇ ਹਨ ਅਤੇ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਹਾਲਾਤਾਂ ਕਾਰਨ ਅਮਰੀਕਾ ਅਤੇ ਆਸਟ੍ਰੇਲੀਆ ਵਰਗੇ ਦੇਸ਼ ਵੀ ਪੰਜਾਬੀ ਨੌਜਵਾਨਾਂ ਨੂੰ ਲੈਣ ਤੋਂ ਹੱਥ ਖੜ੍ਹੇ ਕਰ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣਾ ਹੋਵੇਗਾ।
ਉਨ੍ਹਾਂ ਕਿਹਾ ਪੰਜਾਬ ਦੇ 2 ਦੁਸ਼ਮਣ (ਇਕ ਗੈਂਗਸਟਰ ਅਤੇ ਦੂਜਾ ਨਸ਼ਾ ਵੇਚਣ ਵਾਲੇ) ਹਨ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਟੈਰਰਿਸਟ (ਅੱਤਵਾਦੀ) ਅਤੇ ਦੇਸ਼ ਵਿਰੋਧੀ ਐਲਾਨਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ।
ਸz. ਬਾਦਲ ਨੇ ਐਲਾਨ ਕੀਤਾ ਕਿ ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈਲ ਕਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਮੁਫ਼ਤ ਕਨੈਕਸ਼ਨ ਦਿੱਤੇ ਜਾਣਗੇ, ਖੇਤਾਂ ਤੱਕ ਪਾਈਪਾਂ ਰਾਹੀਂ ਪਾਣੀ ਪਹੁੰਚਾਇਆ ਜਾਵੇਗਾ। ਰਾਜਸਥਾਨ ਨੂੰ ਜਾਣ ਵਾਲੇ ਪਾਣੀ ਦੇ ਸਾਰੇ ਪੁਰਾਣੇ ਸਮਝੌਤੇ ਰੱਦ ਕੀਤੇ ਜਾਣਗੇ ਤਾਂ ਜੋ ਪੰਜਾਬ ਦਾ ਪਾਣੀ ਪੰਜਾਬ ਦੇ ਖੇਤਾਂ ਨੂੰ ਮਿਲ ਸਕੇ। ਹੜ੍ਹਾਂ ਦੀ ਰੋਕਥਾਮ ਲਈ ਹਿਮਾਚਲ ਤੋਂ ਪਾਕਿਸਤਾਨ ਬਾਰਡਰ ਤੱਕ ਦਰਿਆਵਾਂ ਦੇ ਕਿਨਾਰੇ ਪੱਕੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਮਾਜਿਕ ਭਲਾਈ ਅਤੇ ਨੌਜਵਾਨਾਂ ਲਈ ਰੁਜ਼ਗਾਰ ਗਰੀਬ ਵਰਗ ਅਤੇ ਨੌਜਵਾਨਾਂ ਲਈ ਕੱਚੀਆਂ ਜ਼ਮੀਨਾਂ ਤੇ ਕਾਬਜ਼ ਲੋਕਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣਗੇ। ਨੀਲੇ ਕਾਰਡ ਮੁੜ ਸ਼ੁਰੂ ਕਰਕੇ 30 ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਦਿੱਤੀ ਜਾਵੇਗੀ। ਗਰੀਬ ਬੇਟੀਆਂ ਦੀ ਸ਼ਾਦੀ ਲਈ ਸ਼ਗਨ ਸਕੀਮ 1 ਲੱਖ ਰੁਪਏ ਅਤੇ ਬਜ਼ੁਰਗਾਂ ਦੀ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ। ਨੌਜਵਾਨਾਂ ਨੂੰ ਨਵਾਂ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ, ਜੋ 10 ਸਾਲਾਂ ਵਿੱਚ ਮੋੜਨਾ ਹੋਵੇਗਾ।
ਇਸ ਮੌਕੇ ਉਨ੍ਹਾਂ ਵਪਾਰ ਲਈ ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਬਾਰਡਰ ਖੁਲਵਾਉਣ ਦਾ ਵਾਅਦਾ ਕੀਤਾ ਤਾਂ ਜੋ ਸਬਜ਼ੀਆਂ ਅਤੇ ਹੋਰ ਸਾਮਾਨ ਈਰਾਨ, ਅਫਗਾਨਿਸਤਾਨ ਅਤੇ ਯੂਰਪ ਤੱਕ ਜਾ ਸਕੇ। ਆਮ ਆਦਮੀ ਪਾਰਟੀ ਤੇ ਪੈਸੇ ਦੀ ਉਗਰਾਹੀ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਦੇ ਮੰਤਰੀ ਉਦਯੋਗਪਤੀਆਂ ਅਤੇ ਵਪਾਰੀਆਂ ਤੋਂ ਉਗਰਾਹੀ ਕਰਕੇ ਕੇਜਰੀਵਾਲ ਦੀਆਂ ਚੋਣਾਂ ਲਈ ਫੰਡ ਇਕੱਠਾ ਕਰ ਰਹੇ ਹਨ। ਇਸ ਮਕਸਦ ਲਈ ਵਪਾਰੀਆਂ, ਜੀ.ਐਸ.ਟੀ. ਅਤੇ ਸ਼ਰਾਬ ਦੇ ਕਾਰੋਬਾਰੀਆਂ ਤੇ ਛਾਪੇ ਮਾਰੇ ਜਾ ਰਹੇ ਹਨ, ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਅਜਿਹੇ ਲੁਟੇਰਿਆਂ ਨੂੰ ਪਹਿਲਾਂ ਜੇਲ੍ਹ ਭੇਜਿਆ ਜਾਵੇਗਾ।
ਉਨ੍ਹਾਂ ਵਾਅਦਾ ਕੀਤਾ ਕਿ ਸਰਕਾਰ ਬਣਦੇ ਹੀ ਵਰਲਡ ਕੱਪ ਕਬੱਡੀ, ਕੁਸ਼ਤੀ ਦੇ ਮੁਕਾਬਲੇ, ਪਸ਼ੂਆਂ ਦੇ ਮੇਲੇ ਅਤੇ ਕਬੂਤਰਾਂ ਦੀਆਂ ਬਾਜ਼ੀਆਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਬਜ਼ੁਰਗਾਂ ਲਈ ਉਨ੍ਹਾਂ ਨੇ ਸੀਪ (ਤਾਸ਼) ਦੀ ਚੈਂਪੀਅਨਸ਼ਿਪ ਕਰਵਾਉਣ ਦਾ ਐਲਾਨ ਕੀਤਾ, ਜਿਸ ਵਿੱਚ ਜ਼ਿਲ੍ਹੇ ਦੇ ਜੇਤੂ ਪਿੰਡ ਨੂੰ 10 ਲੱਖ ਅਤੇ ਸੂਬੇ ਦੇ ਚੈਂਪੀਅਨ ਪਿੰਡ ਨੂੰ 1 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
International1 month ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
