Connect with us

Punjab

ਸਮਾਣਾ ਵਿੱਚ ਕਿਸਾਨਾਂ ਅਤੇ ਪੁਲੀਸ ਦਰਮਿਆਨ ਹੋਇਆ ਟਕਰਾਅ, 90 ਕਿਸਾਨ ਹਿਰਾਸਤ ਵਿਚ ਲਏ

Published

on

ਪਟਿਆਲਾ, 24 ਫਰਵਰੀ (ਸ.ਬ.) ਸਮਾਣਾ ਵਿੱਚ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੈਂਬਰਦੀ ਪੁਲੀਸ ਨਾਲ ਉਨ੍ਹਾਂ ਦੀ ਝੜਪ ਹੋਣ ਦੀ ਖਬਰ ਹੈ। ਕਿਸਾਨਾਂ ਨੇ ਗੁਰਜੀਤ ਸਿੰਘ ਖਾਲਸਾ ਦੇ ਸਮਰਥਨ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਗੁਰਜੀਤ ਸਿੰਘ ਖਾਲਸਾ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਅਕਤੂਬਰ 2024 ਤੋਂ ਸਮਾਣਾ ਵਿੱਚ ਇੱਕ 400 ਫੁੱਟ ਉੱਚੇ ਬੀ. ਐਸ. ਐਨ. ਐਲ. ਟਾਵਰ ਉੱਤੇ ਚੜ੍ਹਿਆ ਹੋਇਆ ਹੈ।

ਪਟਿਆਲਾ ਪੁਲੀਸ ਨੇ ਕਿਸਾਨਾਂ ਨੂੰ ਸਮਾਣਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਖ਼ਤ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪੁਲੀਸ ਨੂੰ ਉਨ੍ਹਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਕੀਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵਲੋਂ ਕੀਤੀਆਂ ਵਾਰ-ਵਾਰ ਅਪੀਲਾਂ ਦੇ ਬਾਵਜੂਦ ਜਦੋਂ ਕਿਸਾਨ ਟਾਵਰ ਵੱਲ ਵਧਦੇ ਰਹੇ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਰੋਕਣਾ ਪਿਆ। ਇਸ ਭੱਜ-ਦੌੜ ਅਤੇ ਟਕਰਾਅ ਵਿੱਚ ਕੁਝ ਪੁਲੀਸ ਮੁਲਾਜ਼ਮਾਂ ਅਤੇ ਕਿਸਾਨਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ।

ਇਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲੀਸ ਨੇ ਪਹਿਲਾਂ ਹੀ ਤਿਆਰੀ ਕੀਤੀ ਹੋਈ ਸੀ। ਪੰਜਾਬ ਪੁਲੀਸ ਨੇ ਸੰਗਰੂਰ ਜ਼ਿਲ੍ਹੇ ਸਮੇਤ ਕਈ ਥਾਵਾਂ ਤੋਂ ਲਗਪਗ 90 ਕਿਸਾਨ ਆਗੂਆਂ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਵਿੱਚ ਬੀ.ਕੇ.ਯੂ. ਸਿੱਧੂਪੁਰ ਦੇ ਸੀਨੀਅਰ ਆਗੂ ਅਤੇ ਕਾਰਕੁਨ ਭਾਣਾ ਸਿੱਧੂ ਵੀ ਸ਼ਾਮਲ ਹਨ। ਭਾਨਾ ਸਿੱਧੂ ਨੂੰ ਉਸ ਸਮੇਂ ਰੋਕਿਆ ਗਿਆ ਜਦੋਂ ਉਹ ਆਪਣੀ ਗੱਡੀ ਵਿੱਚ ਧਰਨੇ ਵਾਲੀ ਥਾਂ ਵੱਲ ਜਾ ਰਹੇ ਸਨ।

Continue Reading

Chandigarh

ਭਰੋਸਾ ਤੋੜਣ ਵਾਲੇ ਫੂਲਕਾ ਨੂੰ ਮਾਫ ਨਹੀਂ ਕਰਨਗੇ ਲੋਕ : ਭਗਵੰਤ ਮਾਨ

Published

on

By

ਚੰਡੀਗੜ੍ਹ, 1 ਅਪ੍ਰੈਲ (ਸ.ਬ.) ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਐਚ ਐਸ ਫੂਲਕਾ ਵਲੋਂ ਭਾਜਪਾ ਦਾ ਪੱਲਾ ਫੜ ਲਏ ਜਾਣ ਤੇ ਟਿੱਪਣੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ 2017 ਵਿੱਚ ਐਚ ਐਸ ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ ਸੀ ਪਰ ਫੂਲਕਾ ਨੇ ਉਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਬਾਅਦ ਵਿੱਚ ਆਪਣਾ ਵਿਧਾਇਕੀ ਅਹੁਦਾ ਵੀ ਛੱਡ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਫੂਲਕਾ ਨੇ ਲੋਕਾਂ ਦਾ ਭਰੋਸਾ ਤੋੜਿਆ ਸੀ ਅਤੇ ਇਹੋ ਜਿਹੇ ਵਿਅਕਤੀ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ।

Continue Reading

Mohali

ਛੇਤੀ ਹੀ ਮੁਕੰਮਲ ਹੋ ਜਾਵੇਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਦੀ ਚੋਣ

Published

on

By

ਜਨਰਲ ਇਜਲਾਸ ਦੌਰਾਨ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨਰ ਨਿਯੁਕਤ

ਐਸ ਏ ਐਸ ਨਗਰ, 1 ਅਪ੍ਰੈਲ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਦੇ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਹੋ ਗਿਆ ਹੈ ਅਤੇ ਇਹ ਚੋਣ ਇਸੇ ਮਹੀਨੇ ਕਰਵਾ ਦਿੱਤੀ ਜਾਵੇਗੀ।

ਇਸ ਸਬੰਧੀ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਦਾ ਵਿਸ਼ੇਸ਼ ਇਕੱਠ ਹੋਇਆ ਸੀ ਜਿਸ ਵਿੱਚ ਮੌਜੂਦਾ ਪ੍ਰਧਾਨ ਹਰਜੀਤ ਸਿੰਘ ਵਲੋਂ ਗੁਰਦੁਆਰਾ ਸਾਹਿਬ ਦੀਆਂ ਚੋਣਾਂ ਕਰਵਾਉਣ ਦੀ ਤਜਵੀਜ ਪੇਸ਼ ਕੀਤੀ। ਇਸ ਮੌਕੇ ਚੋਣ ਦਾ ਕੰਮ ਮੁਕੰਮਲ ਕਰਨ ਲਈ ਭਾਈ ਜੋਧ ਸਿੰਘ ਮੁੱਖ ਚੋਣ ਅਧਿਕਾਰੀ ਥਾਪਿਆ ਗਿਆ ਜਦੋਂਕਿ ਮਾਸਟਰ ਇੰਦਰਜੀਤ ਸਿੰਘ ਅਤੇ ਸੱਜਣ ਸਿੰਘ ਬਲੱਗਣ ਨੂੰ ਚੋਣ ਕਮਿਸ਼ਨ ਦਾ ਮੈਂਬਰ ਨਾਮਜਦ ਕੀਤਾ ਗਿਆ।

ਇੱਥੇ ਜਿਕਰਯੋਗ ਹੈ ਕਿ ਗੁਰੂਦੁਆਰਾ ਸਾਹਿਬ ਦੀ ਚੋਣ ਕਾਫੀ ਸਮੇਂ ਤੋਂ ਲਮਕ ਬਸਤੇ ਵਿੱਚ ਹੈ ਅਤੇ ਇਸ ਸੰਬੰਧੀ ਕਾਨੂੰਨੀ ਲੜਾਈ ਵੀ ਚਲ ਰਹੀ ਸੀ। ਗੁਰੁਦੁਆਰਾ ਸਾਹਿਬ ਵਿਖੇ ਦੋ ਧਿਰਾਂ ਹਨ ਜਿਹਨਾਂ ਵਿੱਚੋਂ ਕਾਬਿਜ ਧਿਰ ਵਲੋਂ ਇਸ ਵਾਰ ਜਗਦੀਸ਼ ਸਿੰਘ ਸਰਾਓ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਦੋਂਕਿ ਵਿਰੋਧੀ ਧਿਰ (ਜਿਸਦੀ ਅਗਵਾਈ ਸਾਬਕਾ ਪ੍ਰਧਾਨ ਹਰਪਾਲ ਸਿੰਘ ਸੋਢੀ ਕਰਦੇ ਹਨ) ਵਲੋਂ ਸਤਨਾਮ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਨੇ ਕਿਹਾ ਕਿ ਮੀਟਿੰਗ ਦੌਰਾਨ ਥਾਪੇ ਗਏ ਚੋਣ ਕਮਿਸ਼ਨ ਵਲੋਂ ਸਾਰੀਆਂ ਧਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਚੋਣ ਦੀ ਮਿਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨਗੀ ਅਹੁਦੇ ਦੇ ਉਮੀਦਵਾਰ ਸਤਨਾਮ ਸਿੰਘ ਨੇ ਇਤਰਾਜ ਜਾਹਿਰ ਕੀਤਾ ਕਿ ਚੋਣ ਕਮਿਸ਼ਨ ਵਿੱਚ ਉਹਨਾਂ ਦੀ ਮਰਜ਼ੀ ਦਾ ਕੋਈ ਮੈਂਬਰ ਨਹੀਂ ਲਿਆ ਗਿਆ ਹੈ, ਜਿਸਤੇ ਪ੍ਰਧਾਨ ਵਲੋਂ ਉਹਨਾਂ ਨੂੰ ਯਕੀਨ ਦਿਵਾਇਆ ਗਿਆ ਕਿ ਇਸ ਗੱਲ ਤੇ ਵਿਚਾਰ ਕੀਤਾ ਜਾਵੇਗਾ।

ਇਸ ਮੌਕੇ ਪ੍ਰਧਾਨਗੀ ਦੀ ਚੋਣ ਦੇ ਉਮੀਦਵਾਰਾਂ ਸਤਨਾਮ ਸਿੰਘ ਅਤੇ ਜਗਦੀਸ਼ ਸਿੰਘ ਸਰਾਓ (ਮੌਜੂਦਾ ਜਨਰਲ ਸਕੱਤਰ) ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਨੂੰ ਪੂਰਾ ਸਹਿਯੋਗ ਦੇਣ ਅਤੇ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਮੁਕੰਮਲ ਕਰਕੇ ਗੁਰਦੁਆਰਾ ਸਾਹਿਬ ਦਾ ਮਾਹੌਲ ਸ਼ਾਂਤਮਈ ਬਣਾਏ ਰੱਖਣ ਲਈ ਸਹਿਯੋਗ ਦੇਣ।

ਇਸ ਸੰਬੰਧੀ ਦੌਰਾਨ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਸੋਢੀ ਨੇ ਕਿਹਾ ਕਿ ਇਹ ਚੋਣ ਇਕ ਸਾਲ ਪਹਿਲਾਂ ਪੁਰਾਣੇ ਸੰਵਿਧਾਨ ਅਨੁਸਾਰ ਹੋਣੀਆਂ ਚਾਹੀਦੀਆਂ ਸਨ। ਉਹਨਾਂ ਕਿਹਾ ਕਿ ਮੌਜੂਦਾ ਕਮੇਟੀ ਵਲੋਂ ਗੁਰੂਦੁਆਰਾ ਸਾਹਿਬ ਦੇ ਸੰਵਿਧਾਨ ਵਿੱਚ ਜਿਹੜੀ ਸੋਧ ਕੀਤੀ ਗਈ ਸੀ ਉਹ ਗੈਰਕਾਨੂੰਨੀ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੁਰਾਤਨ ਸੰਵਿਧਾਨ ਅਨੁਸਾਰ ਸਤੰਬਰ ਵਿੱਚ ਚੋਣ ਕਰਵਾਉਣ ਲਈ ਕਿਹਾ ਗਿਆ ਸੀ ਜਿਸਤੇ ਮੌਜੂਦਾ ਕਮੇਟੀ ਅਤੇ ਦੂਜੀ ਧਿਰ ਵਲੋਂ ਸਹਿਮਤੀ ਜਾਹਿਰ ਕੀਤੀ ਗਈ ਸੀ ਅਤੇ ਦੋਵਾਂ ਧਿਰਾਂ ਵਲੋਂ 5-5 ਮੈਂਬਰਾਂ ਨੇ ਹਸਤਾਖਰ ਵੀ ਕੀਤੇ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਇਹ ਚੋਣ ਨਵੇਂ ਸਵਿਧਾਨ ਅਨੁਸਾਰ ਹੀ ਕਰਵਾਈ ਜਾ ਰਹੀ ਹੈ ਜਿਸ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਮੌਜੂਦਾ ਕਮੇਟੀ ਵਲੋਂ ਉਹਨਾਂ ਦੀ ਵੋਟ ਵੀ ਕੱਟ ਦਿੱਤੀ ਗਈ ਹੈ ਅਤੇ ਇਹ ਹਰ ਹੀਲੇ ਕਮੇਟੀ ਦੇ ਕਾਬਜ ਹੋਣ ਦੇ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦੋਵਾਂ ਧਿਰਾਂ ਨੂੰ 3 ਅਪ੍ਰੈਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸੱਦਿਆ ਗਿਆ ਹੈ ਪਰੰਤੂ ਮੌਜੂਦਾ ਪ੍ਰਧਾਨ ਸ੍ਰੀ ਅਕਾਲ ਤਖਤ ਦਾ ਹੁਕਮ ਮੰਨਣ ਤੋਂ ਇਨਕਾਰੀ ਹੈ।

Continue Reading

Mohali

ਫੇਜ਼ 3 ਬੀ 2 ਦੀ ਸੀਵਰੇਜ ਲਾਈਨ ਬਦਲੇ ਜਾਣ ਤੇ ਖਰਚੇ ਜਾਣਗੇ 78.90 ਲੱਖ ਰੁਪਏ : ਕੁਲਵੰਤ ਸਿੰਘ

Published

on

By

ਐਸ ਏ ਐਸ ਨਗਰ, 1 ਅਪ੍ਰੈਲ (ਸ.ਬ.) ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਫੇਜ਼ 3ਬੀ2 ਮਾਰਕੀਟ ਦੇ ਐਸ. ਸੀ. ਓ. ਨੰਬਰ 37 ਤੋਂ 73 ਤੱਕ ਦੇ ਪਿੱਛੇ ਅਤੇ ਮਕਾਨ ਨੰਬਰ 1688 ਤੋਂ 1763 (ਲਿਬਰਟੀ ਹਸਪਤਾਲ) ਤੱਕ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਨਵੀਂ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਕਿਹਾ ਕਿ ਮਾਰਕੀਟ ਦੇ ਪਿੱਛੇ ਦੀ ਪਾਈਪਲਾਈਨ ਦੀ ਲੰਬਾਈ 290 ਮੀਟਰ ਅਤੇ ਸਾਈਜ਼ 250 ਐਮ. ਐਮ. ਐਸ. ਐਨ. ਪਾਈਪ ਹੋਵੇਗਾ। ਉਹਨਾਂ ਦੱਸਿਆ ਕਿ ਮਕਾਨ ਨੰਬਰ 1688 ਤੋਂ 1763 ਲਿਬਰਟੀ ਹਸਪਤਾਲ ਤੱਕ ਪੈਣ ਵਾਲੀ ਪਾਈਪਲਾਈਨ ਦੀ ਲੰਬਾਈ 481 ਮੀਟਰ ਹੋਵੇਗੀ, ਜਿਸ ਵਿੱਚੋਂ 253 ਮੀਟਰ ਪਾਈਪ ਲਾਈਨ ਦਾ ਸਾਈਜ਼ 200 ਐਮ 8 ਪਾਈਪ ਅਤੇ 228 ਮੀਟਰ ਦਾ ਸਾਈਜ਼ 250-ਐਮ.ਐਮ.ਐਸ.ਐਨ. 85 ਹੋਵੇਗਾ। ਉਹਨਾਂ ਕਿਹਾ ਕਿ ਇਸ ਕੰਮ ਨੂੰ ਦੋ ਮਹੀਨੇ ਦੇ ਅੰਦਰ -ਅੰਦਰ ਪੂਰਾ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਸੀਵਰੇਜ ਦੀ ਲਾਈਨ ਲਗਭਗ ਬੰਦ ਹੋ ਚੁੱਕੀ ਹੈ ਜਿਸ ਕਰਕੇ ਲੋਕਾਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ 78.90 ਲੱਖ ਰੁਪਏ ਦੀ ਲਾਗਤ ਦੇ ਨਾਲ ਦੋਵੇਂ ਸੀਵਰੇਜ ਲਾਈਨਾਂ ਨੂੰ ਬਦਲਿਆ ਜਾ ਰਿਹਾ ਹੈ।

ਇਸ ਮੌਕੇ ਉਹਨਾਂ ਦੱਸਿਆ ਕਿ ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਦੇ ਤਹਿਤ ਜਿਹੜੇ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਗਿਆ ਹੈ, ਉਹਨਾਂ ਨੂੰ ਨਵੀਂ ਨੀਤੀ ਦੇ ਤਹਿਤ ਗਮਾਡਾ ਵੱਲੋਂ ਦਿੱਤੀ ਜਾ ਰਹੀ ਸਰਵਿਸ ਦੇ ਨਾਲ ਜੋੜਿਆ ਜਾਵੇਗਾ। ਜਿਸ ਨਾਲ ਇਹਨਾਂ ਪਿੰਡਾਂ ਦਾ ਸਰਵਪੱਖੀ ਵਿਕਾਸ ਹੋ ਸਕੇਗਾ ਅਤੇ ਕਿਸੇ ਨੂੰ ਵੀ ਸੀਵਰੇਜ, ਸਟੋਰਮ, ਸਟਰੀਟ ਲਾਈਟਾਂ ਆਦਿ ਸਮੱਸਿਆਵਾਂ ਨਾਲ ਦੋ ਚਾਰ ਨਹੀਂ ਹੋਣਾ ਪਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਗਰ ਨਿਗਮ ਦੇ ਮੇਅਰ ਤੇ ਟਿੱਪਣੀ ਕਰਦਿਆਂ ਉਹਨਾਂ ਕਿਹਾ ਕਿ ਮੇਅਰ ਨੂੰ ਲੋਕਾਂ ਪ੍ਰਤੀ ਆਪਣੀ ਜਿੰਮੇਵਾਰੀ ਦੀ ਸਮਝ ਹੀ ਨਹੀਂ ਹੈ। ਉਹਨਾਂ ਕਿਹਾ ਕਿ ਇੱਕ ਮੁਖੀ ਦੀ ਇਹ ਜਿੰਮੇਵਾਰੀ ਹੁੰਦੀ ਹੈ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲੇ, ਅਫਸਰ ਸ਼ਾਹੀ ਅਤੇ ਲੋਕਾਂ ਦੇ ਵਿੱਚ ਤਾਲਮੇਲ ਬਣਾਈ ਰੱਖੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਵਾਵੇ। ਉਹਨਾਂ ਕਿਹਾ ਕਿ ਉਹਨਾਂ ਦੇ ਨਗਰ ਨਿਗਮ ਦੇ ਮੇਅਰ ਦੇ ਕਾਰਜਕਾਲ ਦੇ ਦੌਰਾਨ ਮੁਹਾਲੀ ਸ਼ਹਿਰ ਵਿੱਚ ਸਾਫ ਸਫਾਈ ਅਤੇ ਹੋਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਲੋਕਾਂ ਨੂੰ ਸਾਹਮਣਾ ਨਹੀਂ ਕਰਨਾ ਪੈਂਦਾ ਸੀ ਅਤੇ ਉਹ ਖੁਦ ਲੋਕਾਂ ਵਿੱਚ ਜਾ ਕੇ ਉਹਨਾਂ ਤੋਂ ਹਰ ਕੰਮ ਅਤੇ ਜਰੂਰਤ ਨਾਲ ਸੰਬੰਧਿਤ ਜਾਣਕਾਰੀ ਇਕੱਤਰ ਕਰਦੇ ਸਨ। ਲੋਕਾਂ ਅਤੇ ਅਫਸਰ ਸ਼ਾਹੀ ਦੇ ਵਿੱਚ ਬਕਾਇਦਾ ਤਾਲਮੇਲ ਬਣਾਇਆ ਜਾਂਦਾ ਸੀ ਤਾਂ ਕਿ ਕਿਸੇ ਵੀ ਸਮੱਸਿਆ ਦਾ ਹੱਲ ਸਮੇਂ ਸਿਰ ਹੋ ਸਕੇ।

ਉਹਨਾਂ ਕਿਹਾ ਕਿ ਜਲਦੀ ਹੀ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਹੂੰਝਾਫੇਰੂ ਜਿੱਤ ਹਾਸਿਲ ਕਰਕੇ ਆਪਣਾ ਮੇਅਰ ਬਣਾਇਆ ਜਾਵੇਗਾ ਤਾਂ ਜੋ ਸ਼ਹਿਰ ਦਾ ਸਰਬਪੱਖੀ ਵਿਕਾਸ ਯਕੀਨੀ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਵਰੇ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਅਤੇ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਸਭ ਨੂੰ ਪੂਰਾ ਕਰ ਲਿਆ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਦੇ ਪ੍ਰਧਾਨ ਅਤੇ ਟ੍ਰੇਡ ਵਿੰਗ ਵਿਧਾਨ ਸਭਾ ਹਲਕਾ ਮੁਹਾਲੀ ਦੇ ਚੇਅਰਪਰਸਨ ਅਕਬਿੰਦਰ ਸਿੰਘ ਗੋਸਲ, ਅਨਿਲ ਕੁਮਾਰ ਐਸ. ਈ., ਪਬਲਿਕ ਹੈਲਥ, ਗੁਰਪ੍ਰਕਾਸ਼ ਸਿੰਘ ਐਕਸੀਅਨ, ਰਮਨਦੀਪ ਸਿੰਘ ਐਸ. ਡੀ. ਓ, ਆਤਮਾ ਰਾਮ ਅੱਗਰਵਾਲ (ਚੇਅਰਮੈਨ 3ਬੀ2 ਮਾਰਕੀਟ), ਤਰਲੋਚਨ ਸਿੰਘ, ਅਸ਼ੋਕ ਬਾਸਲ, ਸ਼ਰਨਜੀਤ ਕੌਰ ਬਲਾਕ ਪ੍ਰਧਾਨ, ਕੁਲਦੀਪ ਕੌਰ, ਕੁਲਵਿੰਦਰ ਜੀਤ ਕੌਰ, ਪਰਮਜੀਤ ਸਿੰਘ ਮਾਵੀ, ਕੁਲਦੀਪ ਸਿੰਘ, ਆਰ ਪੀ ਸ਼ਰਮਾ, ਜਸਪਾਲ ਸਿੰਘ ਮਟੋਰ, ਹਰਪਾਲ ਸਿੰਘ ਚੰਨਾ, ਗੁਰਮੁੱਖ ਸਿੰਘ ਸੋਹਲ, ਗੁਰਵਿੰਦਰ ਸਿੰਘ ਪਿੰਕੀ ਵੀ ਹਾਜ਼ਰ ਸਨ।

Continue Reading

Latest News

Trending