Connect with us

Mohali

ਲੋਕ ਵਿਰੋਧੀ ਨੀਤੀਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਕਾਂਗਰਸ ਪਾਰਟੀ : ਬਲਬੀਰ ਸਿੰਘ ਸਿੱਧੂ

Published

on

ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਬਰਨਾਲਾ ਰੈਲੀ ਦੀ ਲਾਮਬੰਦੀ ਲਈ ਕਾਂਗਰਸ ਪਾਰਟੀ ਦੀ ਮੀਟਿੰਗ ਆਾਯੋਜਿਤ

ਐਸ ਏ ਐਸ ਨਗਰ, 25 ਫ਼ਰਵਰੀ (ਸ.ਬ.) ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਵੱਲੋਂ 28 ਫ਼ਰਵਰੀ ਨੂੰ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਣ ਵਾਲੀ ‘ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ’ ਦੇ ਸਬੰਧ ਵਿੱਚ ਮੁਹਾਲੀ ਦੇ ਉਦਯੋਗਿਕ ਖੇਤਰ ਫੇਜ਼-1 ਸਥਿਤ ਦਫ਼ਤਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾਂ ਮੁਹਾਲੀ ਦੇ ਲਗਾਏ ਗਏ ਇੰਚਾਰਜ ਮਨਜੀਤ ਸਿੰਘ ਝੱਲਬੂਟੀ, ਮੁਹਾਲੀ ਜ਼ਿਲ੍ਹਾ ਪ੍ਰਧਾਨ ਸ੍ਰੀ ਕਮਲ ਕਿਸ਼ੋਰ ਸ਼ਰਮਾ, ਕੋਆਰਡੀਨੇਟਰ ਸ੍ਰੀ ਰਾਜੇਸ਼ ਗੁਪਤਾ, ਮੁਹਾਲੀ ਦੇ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਗਰ ਨਿਗਮ ਦੇ ਮੌਜੂਦਾ ਅਤੇ ਸਾਬਕਾ ਕੌਂਸਲਰਾਂ, ਸਰਪੰਚਾਂ, ਪੰਚਾਂ, ਰੈਜ਼ੀਡੈਂਟਸ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਰਨਾਲਾ ਵਿਖੇ ਹੋਣ ਵਾਲੀ ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ’ ਵਿੱਚ ਮੁਹਾਲੀ ਤੋਂ ਰਿਕਾਰਡ ਤੋੜ ਇਕੱਠ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗਰੀਬ, ਮਜ਼ਦੂਰ ਅਤੇ ਕਿਸਾਨ ਵਰਗ ਦੀ ਹਿਮਾਇਤ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਇਸ ਰੈਲੀ ਰਾਹੀਂ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਮਿਲੇਗੀ। ਸz. ਸਿੱਧੂ ਨੇ ਕਿਹਾ ਕਿ ਮਨਰੇਗਾ ਦੀ ਸ਼ੁਰੂਆਤ ਤਤਕਾਲੀ ਕਾਂਗਰਸੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਕੀਤੀ ਗਈ ਸੀ, ਜਿਸ ਨਾਲ ਦੇਸ਼ ਦੇ ਕਰੋੜਾਂ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਗਾਰੰਟੀ ਮਿਲੀ। ਪਰ ਮੌਜੂਦਾ ਮੋਦੀ ਸਰਕਾਰ ਵੱਲੋਂ ਇਸ ਸਕੀਮ ਲਈ ਬਜਟ ਘਟਾ ਕੇ ਅਤੇ ਭੁਗਤਾਨਾਂ ਵਿੱਚ ਦੇਰੀ ਕਰਕੇ ਇਸਨੂੰ ਖਤਮ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮਨਰੇਗਾ ਵਰਗੀਆਂ ਸਕੀਮਾਂ ਦੇਸ਼ ਦੇ ਲੱਖਾਂ ਪਰਿਵਾਰਾਂ ਲਈ ਜੀਵਨ ਜਿਉਣ ਦਾ ਸਹਾਰਾ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਲੋਕ ਵਿਰੋਧੀ ਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਮੌਜੂਦਾ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਰਾਸ਼ਨ ਕਿੱਟਾਂ ਅਤੇ ਹੋਰ ਲਾਲਚੀ ਐਲਾਨ ਕੀਤੇ ਜਾ ਰਹੇ ਹਨ, ਪਰ ਇਹ ਕਦਮ ਸਿਰਫ਼ ਵੋਟਾਂ ਲਈ ਚੁੱਕੇ ਜਾਂਦੇ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਮਹਿੰਗਾਈ ਬੇਕਾਬੂ ਹੋ ਚੁੱਕੀ ਹੈ, ਬੇਰੁਜ਼ਗਾਰੀ ਦਰ ਵਧ ਰਹੀ ਹੈ ਅਤੇ ਕਿਸਾਨ-ਮਜ਼ਦੂਰ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਘਰਸ਼ ਲੜੇਗੀ ਅਤੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ. ਭਗਤ ਸਿੰਘ ਨਾਮਧਾਰੀ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਦਿਹਾਤੀ ਪ੍ਰਧਾਨ ਪਰਦੀਪ ਸਿੰਘ, ਰਾਜੇਸ਼ ਲੱਖੋਤਰਾ, ਜਸਦੀਪ ਸਿੰਘ ਜੱਸੀ ਸਾਬਕਾ ਸਰਪੰਚ ਬੱਲੋਮਾਜਰਾ, ਕਰਮਜੀਤ ਸਿੰਧੂ, ਕੋਸਲਰ ਰੁਪਿੰਦਰ ਕੌਰ ਰੀਨਾ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਵਰਬੀਰ ਸਿੰਘ ਸਿੱਧੂ, ਮੰਡਲ ਪ੍ਰਧਾਨ ਪ੍ਰਦੀਪ ਸੋਨੀ, ਬਿਕਰਮ ਸਿੰਘ, ਕੁਲਵਿੰਦਰ ਸਿੰਘ ਸੰਜੂ, ਹੈਪੀ ਮਲੀਕ, ਲਖਵਿੰਦਰ ਸਿੰਘ ਕਾਲਾ ਸੋਹਾਣਾ, ਨਵਦੀਪ ਸਿੰਘ ਨਵੀ ਸੰਧੂ, ਅਤੇ ਅਸ਼ੋਕ ਕੌਂਡਲ, ਅਮਰੀਕ ਸਿੰਘ ਸਾਬਕਾ ਸਰਪੰਚ ਕੰਬਲਾ, ਅਵਤਾਰ ਸਿੰਘ, ਕੌਂਸਲਰ, ਰਜਿੰਦਰ ਸਿੰਘ ਰਾਣਾ, ਕਮਲਜੀਤ ਸਿੰਘ ਬੰਨੀ, ਸੁੱਚਾ ਸਿੰਘ ਕਲੌੜ, ਜਸਵੀਰ ਸਿੰਘ ਮਾਣਕੁ,ਅਨੁਰਾਧਾ ਆਨੰਦ, ਦਵਿੰਦਰ ਕੌਰ ਵਾਲਿਆ, ਰਵਿੰਦਰ ਸਿੰਘ, ਜਗਦੀਸ਼ ਸਿੰਘ ਜੱਗਾ, ਮਾਸਟਰ ਚਰਨ ਸਿੰਘ, ਹਰਜੀਤ ਸਿੰਘ ਭੋਲੂ, ਸੀਨੀਅਰ ਆਗੂ ਗੁਰਚਰਨ ਸਿੰਘ ਭਮਰਾ, ਗੁਰਸਾਹਿਬ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਬਲਬੀਰ ਸਿੰਘ ਟਰਾਂਸਪੋਰਟ, ਲਖਬੀਰ ਸਿੰਘ ਫੇਜ਼ -6, ਗਗਨ ਧਾਲੀਵਾਲ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ, ਰਜਿੰਦਰ ਸਿੰਘ ਧਰਮਗੜ੍ਹ, ਜਗੀਰ ਸਿੰਘ ਲਾਲੀਆਂ, ਮਹਿਲਾ ਕਾਂਗਰਸ ਹਲਕਾ ਮੁਹਾਲੀ ਪ੍ਰਧਾਨ ਰਾਜਿੰਦਰ ਕੌਰ ਭੱਟੀ, ਜਸਵਿੰਦਰ ਸਿੰਘ ਸ਼ਰਮਾ, ਲਾਭ ਸਿੰਘ ਸਿੱਧੂ, ਪਰਮਜੀਤ ਸਿੰਘ ਚੌਹਾਨ, ਹਰਚਰਨ ਸਿੰਘ ਗਰੇਵਾਲ, ਰਾਕੇਸ਼ ਕੁਮਾਰ ਰਿੰਕੂ ਖਰਬੰਦਾ, ਬਲਜਿੰਦਰ ਸਿੰਘ ਫੇਜ਼-2, ਜਗਰੂਪ ਸਿੰਘ ਢੋਲ ਕੁਰੜੀ, ਤਰਲੋਚਨ ਸਿੰਘ ਸਾਬਕਾ ਪ੍ਰਿੰਸੀਪਲ, ਨਾਹਰ ਸਿੰਘ ਸਰਪੰਚ ਕੁਰੜੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ, ਮਨਜੀਤ ਸਿੰਘ ਤੰਗੌਰੀ, ਟਹਿਲ ਸਿੰਘ ਮਾਣਕਪੁਰ ਕੱਲਰ , ਸ਼ੇਰ ਸਿੰਘ ਦੈੜ੍ਹੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਦਵਿੰਦਰ ਸਿੰਘ ਬਾਕਰਪੁਰ, ਚੌਧਰੀ ਰਿਸ਼ੀ ਪਾਲ ਸਾਬਕਾ ਸਰਪੰਚ ਸਨੇਟਾ, ਹਰਭਜਨ ਸਿੰਘ ਰਾਏਪੁਰ ਕਲਾਂ, ਰਾਜਿੰਦਰ ਸਿੰਘ ਸੈਕਟਰ 123, ਜਸਮੇਰ ਸਿੰਘ ਸ਼ਾਮਪੁਰ, ਓਮੀ ਸ਼ਾਮਪੁਰ, ਅਵਤਾਰ ਸਿੰਘ ਭਾਗੋ ਮਾਜਰਾ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ ਮਾਜਰਾ, ਕੁਲਵੰਤ ਸਿੰਘ ਫੌਜ਼ੀ ਗੀਗੇ ਮਾਜਰਾ, ਸੰਜੀਵ ਵਰਮਾ, ਜਤਿੰਦਰ ਸੋਢੀ, ਲੱਕੀ ਬਹਿਲੋਲਪੁਰ, ਨਰਿੰਦਰ ਸਿੰਘ ਸੋਨੀ, ਸਤਿਨਾਮ ਸਿੰਘ ਗਿੱਲ ਮਨੋਲੀ, ਸੁਖਵਿੰਦਰ ਸਿੰਘ ਸਰਪੰਚ ਮਿੰਢੇ ਮਾਜਰਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ ਸਾਬਕਾ ਸਰਪੰਚ, ਰਮਨਦੀਪ ਸਿੰਘ ਸਫ਼ੀਪੁਰ, ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਸੁਦੇਸ਼ ਕੁਮਾਰ ਗੋਗਾ ਬੇਰੋਂਪੁਰ, ਸਰਬਜੀਤ ਸਿੰਘ ਮੌਲੀ ਬੈਦਵਾਨ, ਊਧਮ ਸਿੰਘ ਮੌਲੀ ਬੈਦਵਾਣ, ਗੁਰਬਾਜ ਸਿੰਘ ਮੌਲੀ, ਮਨਜੀਤ ਸਿੰਘ ਮੋਟੇ ਮਾਜਰਾ, ਮਨਜੀਤ ਸਿੰਘ ਬਲੌਂਗੀ, ਦਰਸ਼ਨ ਸਿੰਘ ਮਨਾਣਾ, ਅਮਰਜੀਤ ਸਿੰਘ ਮੋਨੀ ਜੁਝਾਰਨਗਰ, ਦਵਿੰਦਰ ਸਿੰਘ ਬੱਲੋ ਮਾਜਰਾ, ਸੰਜੀਵ ਕੁਮਾਰ ਬੰਟੀ ਗੋਬਿੰਦਗੜ੍ਹ, ਬਲਬੀਰ ਸਿੰਘ ਗੋਬਿੰਦਗੜ੍ਹ ਰਾਮ ਈਸ਼ਰ, ਮਲਕੀਤ ਸਿੰਘ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending