Connect with us

Mohali

ਸ਼ਾਂਤਮਈ ਧਰਨਾ ਦੇ ਰਹੇ ਕਿਸਾਨ ਆਗੂਆਂ ਅਤੇ ਬਿਜਲੀ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ

Published

on

ਐਸ ਏ ਐਸ ਨਗਰ, 27 ਫਰਵਰੀ (ਸ.ਬ.) ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ, ਸੂਬਾ ਜਨਰਲ ਸਕੱਤਰ ਰਾਜੇਸ਼ ਕੁਮਾਰ ਮੌੜ ਨੇ ਪੰਜਾਬ ਸਰਕਾਰ ਵੱਲੋਂ ਖੰਡ ਮਿਲ ਸ਼ੇਰੋਂ (ਤਰਨਤਾਰਨ) ਦੀ ਜਮੀਨ ਪੁੱਡਾ ਨੂੰ ਤਬਦੀਲ ਕਰਨ ਦੇ ਵਿਰੋਧ ਵਿੱਚ ਸ਼ਾਂਤਮਈ ਧਰਨਾ ਦੇ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਬਿਜਲੀ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਨੂੰ ਗ੍ਰਿਫਤਾਰ ਕਰਨ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜਮੀਨਾਂ ਵੇਚਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਮੁਤਾਬਕ ਜਿੱਥੇ ਬਿਜਲੀ ਵਿਭਾਗ ਦੀਆਂ ਜਮੀਨਾਂ ਵੇਚੀਆਂ ਜਾ ਰਹੀਆਂ ਹਨ, ਉੱਥੇ ਹੋਰ ਵੀ ਵੱਖ-ਵੱਖ ਅਦਾਰਿਆਂ ਦੀਆਂ ਜਮੀਨਾਂ ਵੇਚੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਦਾ ਸਮੂਹ ਇਨਸਾਫਪਸੰਦ ਜਥੇਬੰਦੀਆਂ ਸਖਤ ਵਿਰੋਧ ਕਰ ਰਹੀਆਂ ਹਨ ਅਤੇ ਬਿਜਲੀ ਵਿਭਾਗ ਦੀਆਂ ਜਮੀਨਾਂ ਵੇਚਣ ਦੇ ਫੈਸਲੇ ਵਿਰੁੱਧ ਵੀ ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਪਿਛਲੇ ਦਿਨੀਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਹੈ। ਖੰਡ ਮਿਲ ਸ਼ੇਰੋ (ਤਰਨਤਾਰਨ) ਦੀ ਜਮੀਨ ਵੇਚਣ ਵਿਰੁੱਧ ਵੀ ਕਿਸਾਨ ਜਥੇਬੰਦੀਆਂ ਕੁਝ ਦਿਨਾਂ ਤੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ ਪਰੰਤੂ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਅਤੇ ਬਿਜਲੀ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਬਰ ਅਤੇ ਧੱਕੇਸ਼ਾਹੀ ਵਿਰੁੱਧ ਪੰਜਾਬ ਅੰਦਰ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰਨ ਵਾਲੀਆਂ ਜਥੇਬੰਦੀਆਂ ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਹੱਕ ਲਈ ਸੰਘਰਸ਼ ਕਰਨ ਦੇ ਜਮਹੂਰੀ ਹੱਕ ਨੂੰ ਕੁਚਲਿਆ ਜਾ ਰਿਹਾ ਹੈ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending