National
ਛਿੜ ਗਿਆ ਵਿਸ਼ਵ ਯੁੱਧ : ਇਜ਼ਰਾਈਲ ਵੱਲੋਂ ਇਰਾਨ ਦੀ ਰਾਜਧਾਨੀ ਤਹਿਰਾਨ ਤੇ ਹੋਰ ਸ਼ਹਿਰਾਂ ਤੇ ਹਵਾਈ ਹਮਲਾ
ਇਰਾਨ ਵਲੋਂ ਇਜਰਾਈਲ ਤੇ ਜਵਾਬੀ ਹਮਲਾ, ਖਾੜੀ ਦੇਸ਼ਾਂ ਵਿਚਲੇ ਅਮਰੀਕੀ ਫੌਜੀ ਟਿਕਾਣਿਆਂ ਤੇ ਵੀ ਮਾਰੀਆਂ ਮਿਜਾਇਲਾਂ
ਨਵੀਂ ਦਿੱਲੀ, 28 ਫਰਵਰੀ (ਸ.ਬ.) ਇਜ਼ਰਾਈਲ ਨੇ ਅਮਰੀਕਾ ਦੇ ਨਾਲ ਮਿਲ ਕੇ ਇਰਾਨ ਦੀ ਰਾਜਧਾਨੀ ਤਹਿਰਾਨ ਅਤੇ ਹੋਰ ਸ਼ਹਿਰਾਂ ਤੇ ਹਵਾਈ ਅਤੇ ਮਿਜ਼ਾਈਲਾਂ ਨਾਲ ਹਮਲੇ ਕੀਤੇ ਹਨ ਜਿਸ ਕਾਰਨ ਕਈ ਥਾਈਂ ਅੱਗ ਲੱਗ ਗਈ ਹੈ। ਇਹ ਹਮਲਾ ਅਮਰੀਕਾ ਨਾਲ ਪ੍ਰਮਾਣੂ ਮਾਮਲੇ ਤੇ ਕੀਤੀ ਗਈ ਗੱਲਬਾਤ ਦਰਮਿਆਨ ਹੀ ਕੀਤਾ ਗਿਆ ਹੈ। ਇਸਦੇ ਜਵਾਬ ਵਿੱਚ ਇਰਾਨ ਨੇ ਵੀ ਇਜਰਾਈਲ ਤੇ ਹਵਾਈ ਹਮਲਾ ਕੀਤਾ ਹੈ ਅਤੇ ਕਿਹਾ ਹੈ ਕਿ ਉਸ ਉੱਪਰ ਜੰਗ ਥੋਪੀ ਗਈ ਹੈ ਪਰੰਤੂ ਜੰਗ ਦਾ ਅੰਤ ਉਹ ਕਰੇਗਾ। ਇਰਾਨ ਨੇ ਖਾੜੀ ਦੇਸ਼ਾਂ ਬਹਿਰੀਨ, ਜਾਰਡਨ, ਕੁਵੈਤ, ਯੂ ਏ ਈ, ਜੇਦੱਾ,ਕਤਰ, ਦੋਹਾ ਵਿੱਚ ਅਮਰੀਕੀ ਫੌਜੀ ਟਿਕਾਣਿਆਂ ਤੇ ਮਿਜਾਈਲ ਹਮਲੇ ਕੀਤੇ ਹਨ।
ਇਜਰਾਈਲ ਵਲੋਂ ਇਰਾਨ ਇਹ ਹਮਲਾ ਭਾਰਤੀ ਸਮੇਂ ਅਨੁਸਾਰ ਸਵੇਰ ਵੇਲੇ ਕੀਤਾ ਗਿਆ। ਇਸ ਤੋਂ ਬਾਅਦ ਇਰਾਨ ਨੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਤੇ ਏਅਰਸਪੇਸ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ। ਇਜ਼ਰਾਈਲ ਵਲੋਂ ਅਮਰੀਕਾ ਦੇ ਸਹਿਯੋਗ ਨਾਲ ਕੀਤੇ ਗਏ ਇਸ ਹਮਲੇ ਦੌਰਾਨ ਇਰਾਨ ਤੇ ਕਈ ਮਿਜ਼ਾਈਲਾਂ ਦਾਗੀਆਂ ਗਈਆਂ ਹਨ। ਇਸ ਤੋਂ ਬਾਅਦ ਇਰਾਨ ਸੁਪਰੀਮ ਆਗੂ ਖਾਮੇਨੇਈ ਨੂੰ ਸੁਰੱਖਿਅਤ ਥਾਂ ਤੇ ਭੇਜਿਆ ਗਿਆ ਹੈ।
ਇਸ ਦੌਰਾਨ ਖਾਮੇਨੇਈ ਦੇ ਦਫ਼ਤਰ ਨੇੜੇ ਵੀ ਹਮਲਾ ਕੀਤਾ ਗਿਆ। ਇਸ ਦੌਰਾਨ ਕਈ ਸ਼ਹਿਰਾਂ ਵਿਚ ਧਮਾਕੇ ਸੁਣਾਈ ਦਿੱਤੇ। ਹਮਲੇ ਤੋਂ ਬਾਅਦ ਇਰਾਨ ਨੇ ਮੋਬਾਈਲ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਇਸ ਦੌਰਾਨ ਇਰਾਨ ਨੇ ਵੀ ਜਵਾਬੀ ਹਮਲੇ ਦੀ ਕਾਰਵਾਈ ਆਰੰਭ ਕਰਦਿਆਂ ਇਜਰਾਈਲ ਦੇ ਤੇਲ ਅਬੀਬ ਅਤੇ ਹਾਈਫਾ ਸ਼ਹਿਰਾਂ ਤੇ ਮਿਜਾਈਲ ਹਮਲੇ ਕੀਤੇ ਹਨ ਅਤੇ ਨਾਲ ਹੀ ਦੇਸ਼ਾਂ ਵਿਚ ਅਮਰੀਕੀ ਫੌਜੀ ਟਿਕਾਣਿਆਂ ਉੱਤੇ ਹਮਲਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਈਰਾਨ ਨੇ ਇਕੋ ਸਮੇਂ ਕਤਰ, ਯੂਏਈ, ਬਹਿਰੀਨ, ਇਜ਼ਰਾਈਲ, ਕੁਵੈਤ, ਜਾਰਡਨ ਤੇ ਸਾਊਦੀ ਅਰਬ ਉੱਤੇ ਹਮਲਾ ਕੀਤਾ ਹੈ। ਇਸ ਦੌਰਾਨ ਅਮਰੀਕੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਇਜ਼ਰਾਈਲੀ ਫੌਜ ਨੇ ਸੰਭਾਵਿਤ ਜਵਾਬੀ ਹਮਲੇ ਦੇ ਡਰੋਂ ਪੂਰੇ ਦੇਸ਼ ਵਿੱਚ ਏਅਰ-ਰੇਡ ਸਾਇਰਨ ਵਜਾ ਕੇ ਨਾਗਰਿਕਾਂ ਨੂੰ ਸੁਚੇਤ ਕੀਤਾ ਹੈ। ਲੋਕਾਂ ਨੂੰ ਬੰਕਰਾਂ ਅਤੇ ਸੁਰੱਖਿਅਤ ਸ਼ੈਲਟਰਾਂ ਦੇ ਨੇੜੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਜ਼ਰਾਈਲ ਵਿੱਚ ਦੇਸ਼ ਵਿਆਪੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸਕੂਲ ਬੰਦ ਕਰ ਦਿੱਤੇ ਗਏ ਹਨ, ਜਨਤਕ ਸਮਾਗਮਾਂ ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਗੈਰ ਜ਼ਰੂਰੀ ਕੰਮਕਾਜ ਠੱਪ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦੇ ਲੋਕਾਂ ਨੂੰ ਸਰਕਾਰ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਜ਼ਰਾਈਲ ਵੱਲੋਂ ਹਮਲੇ ਸ਼ੁਰੂ ਕਰਨ ਤੋਂ ਬਾਅਦ ਅਮਰੀਕਾ ਨੇ ਈਰਾਨ ਵਿੱਚ ਵੱਡੇ ਪੱਧਰ ਤੇ ਜੰਗੀ ਮੁਹਿੰਮ ਸ਼ੁਰੂ ਕੀਤੀ ਹੈ। ਟਰੰਪ ਨੇ ਈਰਾਨ ਤੇ ਹਮਲਿਆਂ ਨੂੰ ਇੱਕ ਉੱਚ ਮਿਸ਼ਨ ਦੱਸਿਆ ਅਤੇ ਕਿਹਾ ਕਿ ਇਹ ਜ਼ਰੂਰੀ ਸਨ ਕਿਉਂਕਿ ਈਰਾਨ ਪ੍ਰਮਾਣੂ ਹਥਿਆਰ ਅਤੇ ਮਿਜ਼ਾਈਲ ਪ੍ਰਣਾਲੀਆਂ ਵਿਕਸਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਜੋ ਅਮਰੀਕਾ ਤੱਕ ਪਹੁੰਚ ਸਕਦੀਆਂ ਸਨ। ਉਨ੍ਹਾਂ ਨੇ ਈਰਾਨੀ ਅਧਿਕਾਰੀਆਂ ਨੂੰ ਕਿਹਾ ਕਿ ਜਾਂ ਤਾਂ ਉਹ ਆਪਣੇ ਹਥਿਆਰ ਸੁੱਟ ਕੇ ਸਮਰਪਣ ਕਰਨ ਜਾਂ ਨਿਸ਼ਚਿਤ ਮੌਤ ਦਾ ਸਾਹਮਣਾ ਕਰਨ। ਉਨ੍ਹਾਂ ਨੇ ਈਰਾਨ ਦੇ ਲੋਕਾਂ ਨੂੰ ਆਪਣੀ ਸਰਕਾਰ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਲਈ ਵੀ ਉਤਸ਼ਾਹਿਤ ਕੀਤਾ।
ਇਸ ਦੌਰਾਨ ਇਜਰਾਈਲ ਦੇ ਰੱਖਿਆ ਮੰਤਰੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਨੇ ਇਰਾਨ ਖ਼ਿਲਾਫ਼ ਬਚਾਅ ਵਜੋਂ ਮਿਜ਼ਾਈਲ ਹਮਲਾ ਕੀਤਾ ਹੈ। ਇਸ ਹਮਲੇ ਦਾ ਮਕਸਦ ਇਰਾਨ ਵੱਲੋਂ ਹੋਣ ਵਾਲੇ ਕਿਸੇ ਸੰਭਾਵੀ ਖਤਰੇ ਨੂੰ ਰੋਕਣਾ ਹੈ। ਇਜ਼ਰਾਈਲੀ ਫੌਜ ਨੇ ਅੱਜ ਪੂਰੇ ਦੇਸ਼ ਵਿੱਚ ਹਵਾਈ ਹਮਲੇ ਦੇ ਸਾਇਰਨ ਵਜਾ ਕੇ ਲੋਕਾਂ ਨੂੰ ਚੌਕਸ ਕਰ ਦਿੱਤਾ ਹੈ। ਫੌਜ ਅਨੁਸਾਰ ਇਹ ਕਦਮ ਜਨਤਾ ਨੂੰ ਤਿਆਰ ਰੱਖਣ ਲਈ ਚੁੱਕਿਆ ਗਿਆ ਹੈ।
ਇਰਾਨ ਤੇ ਕੀਤੇ ਗਏ ਇਸ ਹਮਲੇ ਨਾਲ ਮੱਧ ਪੂਰਬ ਵਿੱਚ ਪਹਿਲਾਂ ਤੋਂ ਹੀ ਚੱਲ ਰਿਹਾ ਬਹੁਤ ਵੱਧ ਗਿਆ ਹੈ। ਇਜ਼ਰਾਈਲ ਅਤੇ ਇਰਾਨ ਵਿੱਚ ਹੋਣ ਵਾਲੀ ਇਸ ਜੰਗ ਦੌਰਾਨ ਅਮਰੀਕੀ ਫੌਜੀ ਟਿਕਾਣਿਆਂ ਤੇ ਹਮਲੇ ਹੋਣ ਨਾਲ ਹੁਣ ਹਾਲਾਤ ਹੋਰ ਵੀ ਵਿਗੜ ਗਏ ਹਨ। ਇਸ ਸਥਿਤੀ ਤੇ ਕਈ ਦੇਸ਼ਾਂ ਨੇ ਚਿੰਤਾ ਪ੍ਰਗਟਾਈ ਹੈ ਕਿਉਂਕਿ ਇਹ ਸਿੱਧਾ ਟਕਰਾਅ ਇੱਕ ਵੱਡੀ ਜੰਗ ਦਾ ਰੂਪ ਲੈ ਸਕਦਾ ਹੈ।
National
ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ
ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।
ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।
ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।
ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।
ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।
National
2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ
ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।
ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
National
ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ
ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।
ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।
ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
