Connect with us

Mohali

ਮੁਹਾਲੀ ਪੁਲੀਸ ਵਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੇਸ਼ੀ ਤੇ ਆਏ ਗੁਰਵਿੰਦਰ ਸਿੰਘ ਨੂੰ ਕਤਲ ਕਰਨ ਵਾਲਾ ਸ਼ੂਟਰ ਗ੍ਰਿਫਤਾਰ

Published

on

ਐਸ ਏ ਐਸ ਨਗਰ, 28 ਫਰਵਰੀ (ਸ.ਬ.) ਮੁਹਾਲੀ ਪੁਲੀਸ ਦੇ ਸੀ ਆਈ ਏ ਸਟਾਫ ਵਲੋਂ ਬੀਤੀ 28 ਜਨਵਰੀ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੇਸ਼ੀ ਤੇ ਆਏ ਗੁਰਵਿੰਦਰ ਸਿੰਘ ਨੂੰ ਗੋਲਆਂ ਮਾਰ ਕੇ ਕਤਲ ਕਰਨ ਵਾਲੇ ਸ਼ੂਟਰ ਗੌਰਵ ਉਰਫ ਬਾਵਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਸz. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਬੀਤੀ 28 ਜਨਵਰੀ ਨੂੰ ਗੁਰਵਿੰਦਰ ਸਿੰਘ ਆਪਣੀ ਪਤਨੀ ਅਮਰਦੀਪ ਕੌਰ ਦੇ ਨਾਲ ਉਸਦੇ ਵਿਰੁੱਧ ਦਰਜ ਮੁਕੱਦਮੇ ਦੀ ਤਾਰੀਕ ਪੇਸ਼ੀ ਭੁਗਤਣ ਲਈ ਮੁਹਾਲੀ ਅਦਾਲਤ ਵਿਖੇ ਪੇਸ਼ੀ ਭੁਗਤਣ ਆਇਆ ਸੀ ਅਤੇ ਪੇਸ਼ੀ ਤੋਂ ਬਾਅਦ ਜਦੋਂ ਉਹ ਜਿਲ੍ਹਾ ਪ੍ਰਸ਼ਾਸ਼ਕੀ ਕਾਂਪਲੈਕਸ ਦੇ ਬਾਹਰ ਖੜ੍ਹੀ ਆਪਣੀ ਕਾਰ ਕੋਲ ਪਹੁੰਚਿਆ ਸੀ ਤਾਂ ਇੱਕ ਮੋਟਰ ਸਾਈਕਲ ਤੇ ਆਏ ਦੋ ਵਿਅਕਤੀਆਂ ਵਲੋਂ ਉਸਤੇ ਅੰਨੇਵਾਹ ਫਾਇਰਿੰਗ ਕਰਕੇ ਉਸਨੂੰ ਕਤਲ ਕਰ ਦਿੱਤਾ ਸੀ।

ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵਲੋਂ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਅਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ ਤੇ ਗੈਂਗਸਟਰ ਗੋਲਡੀ ਬਰਾੜ ਅਤੇ 2 ਅਣਪਛਾਤੇ ਦੋਸ਼ੀਆਂ ਵਿਰੁੱਧ ਬੀ ਐਨ ਐਸ ਦੀ ਧਾਰਾ 103 (1), 109, 3(5) ਅਤੇ ਆਰਮਸ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕੀਤਾ ਸੀ।

ਉਹਨਾਂ ਦੱਸਿਆ ਕਿ ਸੰਗੀਨ ਅਪਰਾਧ ਹੋਣ ਕਰਕੇ ਵਾਰਦਾਤ ਵਾਲੇ ਦਿਨ ਤੋਂ ਹੀ ਪੁਲੀਸ ਵਲੋਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਸੀ.ਆਈ.ਏ. ਸਟਾਫ ਅਤੇ ਥਾਣਿਆਂ ਦੀਆਂ ਟੀਮਾਂ ਬਣਾ ਕੇ ਆਰੋਪੀਆਂ ਦਾ ਸੁਰਾਗ ਲਗਾ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਲਈ ਤੈਨਾਤ ਕੀਤੀਆਂ ਗਈਆਂ ਸਨ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਆਰੋਪੀ ਗੌਰਵ ਉਰਫ ਬਾਵਾ ਨੂੰ ਟੈਕਨੀਕਲ ਅਤੇ ਹਿਊਮਨ ਸੋਰਸਾਂ ਦੇ ਅਧਾਰ ਤੇ ਨਾਮਜਦ ਕੀਤਾ ਗਿਆ ਸੀ ਅਤੇ ਉਸਦੀ ਗ੍ਰਿਫਤਾਰੀ ਸਬੰਧੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।

ਉਹਨਾਂ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸ: ਹਰਮਿੰਦਰ ਸਿੰਘ, ਥਾਣਾ ਅਈ. ਟੀ. ਸਿਟੀ ਦੇ ਮੁੱਖ ਅਫਸਰ ਇੰਸ: ਅਮਨਦੀਪ ਕੰਬੋਜ, ਥਾਣਾ ਫੇਜ਼-11 ਮੁਹਾਲੀ ਦੇ ਮੁੱਖ ਅਫਸਰ ਇੰਸ: ਯੋਗੇਸ਼ ਕੁਮਾਰ ਅਤੇ ਮੁੱਖ ਅਫਸਰ ਥਾਣਾ ਸੋਹਾਣਾ ਦੀਆਂ ਟੀਮਾਂ ਵੱਲੋ ਅਲੱਗ-ਅਲੱਗ ਜਗ੍ਹਾ ਤੇ ਛਾਪੇਮਾਰੀ ਕਰਕੇ ਗੌਰਵ ਉਰਫ ਬਾਵਾ ਨੂੰ ਅੱਜ ਜਿਲਾ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਆਰੋਪੀ ਗੌਰਵ ਉਰਫ ਬਾਵਾ ਵਾਸੀ ਵਾਰਡ ਨੰ: 2 ਆਵਾ ਬਸਤੀ ਫਿਰੋਜਪੁਰ, ਜਿਲਾ ਫਿਰੋਜਪੁਰ ਦੀ ਉਮਰ ਕਰੀਬ 21 ਸਾਲ ਹੈ। ਉਹ 10 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ।

ਉਹਨਾਂ ਦੱਸਿਆ ਕਿ ਗੌਰਵ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ 3-4 ਮਹੀਨੇ ਪਹਿਲਾਂ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ, ਵਿੱਕੀ ਸਟੇਵਾਲ ਅਤੇ ਰਵੀ ਫਰੀਦਕੋਟੀਆ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਗੈਗਸਟਰ ਗੋਲਡੀ ਬਰਾੜ ਅਤੇ ਉਸਦੇ ਸਾਥੀਆਂ ਵੱਲੋਂ ਭੇਜੇ ਗਏ ਇੱਕ ਹੋਰ ਮੁੱਖ ਦੋਸ਼ੀ ਨਾਲ ਮਿਲਕੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਹਨਾਂ ਕਿਹਾ ਕਿ ਆਰੋਪੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਉਸਦੇ ਸਾਥੀ ਮੁਲਜਮ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਸਤੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਗੋਰਵ ਦਾ ਵੱਡਾ ਭਰਾ ਪ੍ਰਿੰਸ ਆਈ ਪੀ ਸੀ ਦੀ ਧਾਰਾ 302, 379ਬੀ, 341, 427, 148, 149 ਤਹਿਤ ਥਾਣਾ ਸਿਟੀ ਫਿਰੋਜਪੁਰ ਵਿੱਚ ਦਰਜ ਇੱਕ ਮਾਮਲੇ ਵਿੱਚ 26-04-2024 ਤੋਂ ਭਗੌੜਾ ਚੱਲਿਆ ਆ ਰਿਹਾ ਸੀ ਅਤੇ ਉਹ ਗੌਰਵ ਨੂੰ ਅੱਡ-ਅੱਡ ਥਾਵਾਂ ਤੇ ਠਾਹਰ ਦਿੰਦਾ ਸੀ ਅਤੇ ਪੁਲੀਸ ਵਲੋਂ ਉਸਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲੀਸ ਵਲੋਂ ਪਹਿਲਾਂ ਵੀ (2 ਫਰਵਰੀ ਨੂੰ) ਬਲਤੇਜ ਸਿੰਘ ਉਰਫ ਬੰਟੀ ਵਾਸੀ ਪਿੰਡ ਤੋਹਣਾ, ਜਿਲਾ ਫਰੀਦਕੋਟ ਅਤੇ ਮੰਗਤ ਸਿੰਘ ਉਰਫ ਮੈਕਸ ਵਾਸੀ ਜਲਾਲਬਾਦ, ਜਿਲਾ ਫਾਜਿਲਕਾ ਨੂੰ (03-02-2026) ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending