Connect with us

Chandigarh

ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਲਈ ਏ ਸੀ ਟੈਂਟ ਸਿਟੀ ਸਥਾਪਿਤ ਕੀਤੀ : ਹਰਜੋਤ ਸਿੰਘ ਬੈਂਸ

Published

on

ਚੰਡੀਗੜ੍ਹ, 2 ਮਾਰਚ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਲਈ ਏ ਸੀ ਟੈਂਟ ਸਿਟੀ ਸਥਾਪਿਤ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਦੱਸਿਆ ਕਿ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਸੰਗਤ ਲਈ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣ ਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਹਨਾਂ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਦੇਸ਼ ਦੀ ਪਹਿਲੀ ਸਥਾਈ ਅਤੇ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਟੈਂਟ ਸਿਟੀ ਹੈ। ਇਹ ਸਹੂਲਤ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਹੂਲਤ ਹੈ ਜੋ ਸਾਲ ਭਰ ਸੰਗਤ ਨੂੰ ਸੁਖਦ ਰਿਹਾਇਸ਼ ਦੇਵੇਗੀ।

ਉਹਨਾਂ ਕਿਹਾ ਕਿ ਇਸ ਸਾਲ ਗਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮੌਕੇ ਸਿੰਗਲ-ਯੂਜ਼ ਪਲਾਸਟਿਕ ਤੇ ਵਿਆਪਕ ਪਾਬੰਦੀ ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਰੇ ਲੰਗਰ ਸਥਾਨਾਂ ਤੇ ਬਾਇਓਡੀਗ੍ਰੇਡੇਬਲ ਬਦਲ ਪ੍ਰਦਾਨ ਕਰਨ ਦਾ ਸਾਰਾ ਖਰਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਸੇਵਾ ਲਈ ਵੱਡੇ ਪੱਧਰ ਤੇ ਲੰਗਰ ਲਗਾਏ ਜਾ ਰਹੇ ਹਨ, ਇਸ ਲਈ ਅਸੀਂ ਵਾਤਾਵਰਣ ਸਬੰਧੀ ਚਿੰਤਾਵਾਂ ਨੂੰ ਤਰਜੀਹ ਦਿੰਦਿਆਂ ਵਰਤੀ ਜਾਣ ਵਾਲੀ ਹਰ ਪਲੇਟ, ਕੱਪ ਅਤੇ ਭਾਂਡੇ ਬਾਇਓਡੀਗ੍ਰੇਡੇਬਲ, ਗੈਰ-ਪਲਾਸਟਿਕ ਸਮੱਗਰੀ ਤੋਂ ਬਣੇ ਹੋਣਗੇ।

ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਲਾਈਟਾਂ ਨਾਲ ਵੱਡੇ ਪੱਧਰ ਤੇ ਸਜਾਇਆ ਗਿਆ ਹੈ ਜੋ ਰਾਤ ਸਮੇਂ ਇਕ ਰੂਹਾਨੀ ਅਨੁਭਵ ਪ੍ਰਦਾਨ ਕਰਦਾ ਹੈ। ਪੰਜ ਪਿਆਰਿਆਂ ਦੇ ਪਾਰਕ ਨੂੰ ਹੁਣ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ ਜੋ ਵਿਰਾਸਤੀ ਸ਼ਾਨ ਬਹਾਲੀ ਵੱਲ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ। ਭਾਈ ਜੈਤਾ ਜੀ ਅਜਾਇਬ ਘਰ ਅਤੇ ਹੋਰ ਸਥਾਨ ਆਪਣੇ ਅਮੀਰ ਇਤਿਹਾਸਕ ਪ੍ਰਦਰਸ਼ਨੀਆਂ ਨਾਲ ਸੰਗਤਾਂ ਨੂੰ ਆਕਰਸ਼ਿਤ ਕਰਦੇ ਰਹਿੰਦੇ ਹਨ।

ਉਹਨਾਂ ਦੱਸਿਆ ਕਿ ਪੰਜਾਬ ਦੇ ਹਰ ਕੋਨੇ ਕੋਨੇ ਤੋਂ ਟਰੈਕਟਰਾਂ ਅਤੇ ਟਰਾਲੀਆਂ ਤੇ ਆਉਣ ਵਾਲੀ ਸੰਗਤ ਦੇ ਪ੍ਰਬੰਧਨ ਲਈ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ 28 ਸਮਰਪਿਤ ਪਾਰਕਿੰਗ ਜ਼ੋਨ ਅਤੇ ਦੋ ਵਿਸ਼ੇਸ਼ ‘ਟਰਾਲੀ ਸਿਟੀ’ ਅਤੇ ਟਰਾਲੀ ਸਟ੍ਰੀਟ ਸਥਾਪਤ ਕੀਤੀਆਂ ਹਨ। ਬਾਥਰੂਮ, ਸੀ ਸੀ ਟੀ ਵੀ ਨਿਗਰਾਨੀ ਅਤੇ ਜਾਣਕਾਰੀ ਦੇਣ ਵਾਲੀਆਂ ਐਲ ਈ ਡੀ ਸਕ੍ਰੀਨਾਂ ਨਾਲ ਲੈਸ ਇਹ ਸਹੂਲਤਾਂ ਵੱਖ-ਵੱਖ ਖੇਤਰਾਂ ਵਿੱਚ ਸਥਿਤ ਹਨ। ਮਾਝਾ ਅਤੇ ਦੋਆਬਾ ਵਾਲੀ ਸੰਗਤ ਨੂੰ ਚਰਨ ਗੰਗਾ ਦੇ ਨੇੜੇ ਟਰਾਲੀ ਸਿਟੀ ਵੱਲ ਭੇਜਿਆ ਜਾਵੇਗਾ, ਜਦੋਂ ਕਿ ਮਾਲਵਾ ਅਤੇ ਚੰਡੀਗੜ੍ਹ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਪਿੰਡ ਝਿੰਜੜੀ ਨੇੜੇ ਠਹਿਰਾਇਆ ਜਾਵੇਗਾ।

ਉਹਨਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ਤੇ ਸੰਗਤਾਂ ਨੂੰ ਲਿਜਾਣ ਲਈ 100 ਈ-ਰਿਕਸ਼ਾ ਸ਼ਟਲ ਸੇਵਾਵਾਂ ਚਲਾਈਆਂ ਜਾਣਗੀਆਂ ਤਾਂ ਜੋ ਹੋਲਾ ਮਹੱਲਾ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 2 ਅਤੇ 3 ਮਾਰਚ ਨੂੰ ਵਿਰਾਸਤ-ਏ-ਖਾਲਸਾ ਵਿਖੇ ਸ਼ਾਮ ਵੇਲੇ ਅਸਮਾਨ ਵਿੱਚ ਆਤਿਸ਼ਬਾਜ਼ੀ ਦੀ ਸ਼ਾਨਦਾਰ ਪੇਸ਼ਾਕਾਰੀ ਦਿਖਾਈ ਜਾਵੇਗੀ।

ਸਿਹਤ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਰਨ ਗੰਗਾ ਸਟੇਡੀਅਮ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੂਰੀ ਤਰ੍ਹਾਂ ਲੈਸ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਹਰ ਪਾਰਕਿੰਗ ਅਤੇ ਮੁੱਖ ਸੰਗਤ ਸਥਾਨ ਤੇ ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending