Connect with us

Mohali

ਆਪਣੀ ਹੀ ਭਤੀਜੀ ਤੇ ਮਾੜੀ ਨਿਗਾਹ ਰੱਖਦਾ ਸੀ ਚਾਚਾ, ਕੁੜੀ ਦੇ ਭਰਾ ਨੇ ਕੀਤਾ ਸੀ ਚਾਚੇ ਦਾ ਕਤਲ

Published

on

ਪੁਲੀਸ ਵਲੋਂ ਪਿੰਡ ਮੁਹਾਲੀ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਗ੍ਰਿਫਤਾਰ, ਦੋ ਨਾਬਾਲਿਗ

ਐਸ. ਏ. ਐਸ. ਨਗਰ, 3 ਮਾਰਚ (ਸ. ਬ.) ਮੁਹਾਲੀ ਪੁਲੀਸ ਵਲੋਂ ਦੋ ਦਿਨ ਪਹਿਲਾਂ ਪਿੰਡ ਮੁਹਾਲੀ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਹਲ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਵਲੋਂ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 1 ਪ੍ਰਿਥਵੀ ਸਿੰਘ ਚਹਿਲ ਨੇ ਦੱਸਿਆ ਕਿ ਮੁਹਾਲੀ ਪਿੰਡ ਵਿੱਚ ਸਥਿਤ ਇੱਕ ਬਿਲਡਿੰਗ ਦੇ ਮਾਲਕ ਦੀਪਕ ਖੰਨਾ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਉਸ ਨੇ ਆਪਣੀ ਬਿਲਡਿੰਗ ਦਾ ਕਮਰਾ ਨੰ: 9 ਅਤੇ 10 ਆਨੰਦ ਸਿੰਘ ਵਾਸੀ ਪਿੰਡ ਤਲਵਾੜੀ ਖਾਲਸਾ, ਜਿਲਾ ਚਮੌਲੀ ਉਤਰਾਖੰਡ ਨੂੰ ਕਿਰਾਏ ਤੇ ਦਿੱਤੇ ਹੋਏ ਸਨ ਜੋ ਕਿ ਆਪਣੇ ਪਰਿਵਾਰ ਸਮੇਤ ਉੱਥੇ ਰਹਿੰਦਾ ਹੈ। ਸ਼ਿਕਾਇਤ ਕਰਤਾ ਅਨੁਸਾਰ ਆਨੰਦ ਸਿੰਘ ਦੇ ਚਾਚੇ ਦਾ ਲੜਕਾ ਦਿਆਲ ਸਿੰਘ ਪਿਛਲੇ ਕਰੀਬ 5-6 ਮਹੀਨਿਆਂ ਤੋਂ ਆਨੰਦ ਸਿੰਘ ਦੇ ਕੋਲ ਰਹਿ ਰਿਹਾ ਸੀ ਜਿਹੜਾ ਵਿਆਹ, ਪਾਰਟੀਆਂ ਵਿੱਚ ਵੇਟਰ ਦਾ ਕੰਮ ਕਰਦਾ ਸੀ ਅਤੇ ਉਸਦਾ ਕਤਲ ਹੋ ਗਿਆ ਹੈ।

ਉਹਨਾਂ ਦੱਸਿਆ ਕਿ ਦਿਆਲ ਸਿੰਘ ਸ਼ਰਾਬ ਪੀ ਕੇ ਆਪਣੇ ਭਰਾ ਆਨੰਦ ਸਿੰਘ ਦੀ ਲੜਕੀ ਨੂੰ ਗਾਲੀ ਗਲੋਚ ਕਰਦਾ ਸੀ ਅਤੇ ਉਸਤੇ ਮਾੜੀ ਨਿਗ੍ਹਾ ਰੱਖਣੀ ਸੁਰੂ ਕਰ ਦਿੱਤੀ ਸੀ ਜਿਸ ਕਾਰਨ ਆਨੰਦ ਸਿੰਘ ਦਾ ਲੜਕਾ ਮਨੀਸ਼, ਦਿਆਲ ਸਿੰਘ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਸੀ।

ਉਹਨਾਂ ਦੱਸਿਆ ਕਿ ਬੀਤੀ 1-2 ਮਾਰਚ ਦੀ ਦਰਮਿਆਨੀ ਰਾਤ ਨੂੰ ਪਹਿਲਾ ਦਿਆਲ ਸਿੰਘ ਅਤੇ ਮਨੀਸ਼ ਵਿਚਕਾਰ ਆਪਸੀ ਤਕਰਾਰ ਹੋ ਗਿਆ ਫਿਰ ਮਨੀਸ਼ ਨੇ ਆਪਣੇ ਤਾਏ ਦੇ ਲੜਕੇ ਅਤੇ ਇੱਕ ਹੋਰ ਦੋਸਤ (ਦੋਵੇਂ ਨਾਬਾਲਿਗ) ਨੂੰ ਕਮਰੇ ਵਿੱਚ ਸੱਦ ਲਿਆ ਅਤੇ ਫਿਰ ਦਿਆਲ ਸਿੰਘ ਦੀ ਛਾਤੀ ਵਿੱਚ ਕਿਰਚ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

ਡੀ ਐਸ ਪੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਫੇਜ਼-1 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 103, 3 (5) ਅਧੀਨ ਮਾਮਲਾ ਦਰਜ ਰਜਿਸਟਰ ਕਰਕੇ ਤਫਤੀਸ਼ ਆਰੰਭੀ ਗਈ ਸੀ। ਤਫਤੀਸ਼ ਦੌਰਾਨ ਥਾਣਾ ਫੇਜ਼-1 ਮੁਹਾਲੀ ਦੇ ਮੁੱਖ ਅਫਸਰ ਇੰਸ. ਸੁਖਬੀਰ ਸਿੰਘ ਦੀ ਟੀਮ ਵਲੋਂ ਮਾਮਲੇ ਦੇ ਆਰੋਪੀ ਦੀਪਕ ਸਿੰਘ ਨੂੰ 2 ਮਾਰਚ ਨੂੰ (12 ਘੰਟਿਆਂ ਦੇ ਅੰਦਰ) ਗ੍ਰਿਫਤਾਰ ਕੀਤਾ ਗਿਆ। ਉਹਨਾਂ ਦੱਸਿਆ ਕਿ ਬਾਕੀ ਦੋਵਾਂ ਆਰੋਪੀਆਂ (ਜੋ ਨਾਬਾਲਿਗ ਹਨ) ਹਨ ਨੂੰ ਵੀ ਅੱਜ (3 ਮਾਰਚ ਨੂੰ) ਗ੍ਰਿਫਤਾਰ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਰੋਪੀਆਂ ਤੋਂ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending