Connect with us

Mohali

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਐਸ. ਏ. ਐਸ. ਨਗਰ ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

Published

on

ਐਸ ਏ ਐਸ ਨਗਰ, 3 ਮਾਰਚ (ਸ.ਬ.) ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ (ਜਨਰਲ), ਐਸ.ਏ.ਐਸ. ਨਗਰ ਡਾ. ਅੰਕਿਤਾ ਕਾਂਸਲ, ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਵਿੱਚ ਆਧਾਰ ਅਪਡੇਟ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਯੂ ਆਈ ਡੀ ਏ ਆਈ ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਪ੍ਰੋਜੈਕਟ ਮੈਨੇਜਰ ਸ੍ਰੀ ਮਧੁਰ ਬਾਂਸਲ ਨੇ ਜ਼ਿਲ੍ਹੇ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ, ਜਿਸ ਵਿੱਚ ਨਵੇਂ ਅਪਡੇਟ ਕੇਸਾਂ ਅਤੇ ਬਕਾਇਆ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਆਧਾਰ ਸੰਬੰਧੀ ਭਾਰਤ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਬਾਰੇ ਵੀ ਦੱਸਿਆ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ 2015 ਤੋਂ ਪਹਿਲਾਂ ਆਧਾਰ ਬਣਵਾਉਣ ਵਾਲੇ ਅਤੇ ਹੁਣ ਤੱਕ ਇੱਕ ਵਾਰ ਵੀ ਅਪਡੇਟ ਨਾ ਕਰਵਾਉਣ ਵਾਲੇ ਨਾਗਰਿਕਾਂ ਨੂੰ ਆਪਣੇ ਤਾਜ਼ਾ ਪਹਿਚਾਣ ਪ੍ਰਮਾਣ ਅਤੇ ਪਤਾ ਪ੍ਰਮਾਣ ਦਸਤਾਵੇਜ਼ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨਾਗਰਿਕ ਆਪਣੇ ਨਜ਼ਦੀਕੀ ਆਧਾਰ ਕੇਂਦਰ ਜਾਂ ਅਧਿਕਾਰਕ ਯੂ ਆਈ ਡੀ ਏ ਆਈ ਪੋਰਟਲ ਰਾਹੀਂ ਅਪਡੇਟ ਕਰਵਾ ਸਕਦੇ ਹਨ। ਆਨਲਾਈਨ ਦਸਤਾਵੇਜ਼ ਅਪਡੇਟ 30 ਜੂਨ 2026 ਤੱਕ ਮੁਫ਼ਤ ਹੈ।

ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਆਧਾਰ ਦਰਜ ਕਰਨ ਲਈ ਹਸਪਤਾਲਾਂ, ਨਰਸਿੰਗ ਹੋਮਾਂ, ਟੀਕਾਕਰਨ ਕੇਂਦਰਾਂ ਅਤੇ ਆਂਗਨਵਾੜੀ ਕੇਂਦਰਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ 5 ਅਤੇ 15 ਸਾਲ ਦੀ ਉਮਰ ਪੂਰੀ ਕਰਨ ਵਾਲੇ ਬੱਚਿਆਂ ਲਈ ਬਾਇਓਮੈਟਰਿਕ ਅਪਡੇਟ ਲਾਜ਼ਮੀ ਹੈ ਅਤੇ ਇਸ ਲਈ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਵਿੱਚ ਕੈਂਪ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਨਾਗਰਿਕ ਆਪਣੇ ਆਧਾਰ ਨਾਲ ਮੋਬਾਈਲ ਨੰਬਰ ਜ਼ਰੂਰ ਰਜਿਸਟਰ ਕਰਵਾਉਣ, ਤਾਂ ਜੋ ਉਹ ਮਾਈ ਆਧਾਰ ਪੋਰਟਲ ਜਾਂ ਮੋਬਾਈਲ ਐਪਲੀਕੇਸ਼ਨ ਰਾਹੀਂ ਵੱਖ-ਵੱਖ ਆਨਲਾਈਨ ਸੇਵਾਵਾਂ ਦਾ ਲਾਭ ਲੈ ਸਕਣ। ਮੀਟਿੰਗ ਵਿੱਚ ਹੋਰਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਦਰਸ਼ਨਜੀਤ ਸਿੰਘ, ਡਿਪਟੀ ਡੀ.ਈ.ਓ. (ਸੈਕੰਡਰੀ) ਸ੍ਰੀ ਅੰਗਰੇਜ਼ ਸਿੰਘ, ਸਿਵਲ ਸਰਜਨ ਦਫ਼ਤਰ ਤੋਂ ਡਾ. ਅਨਾਮਿਕਾ ਸੋਨੀ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਪ੍ਰਤੀਨਿਧੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending