Connect with us

Mohali

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਲਗਭਗ 6.50 ਕਰੋੜ ਦੇ ਵਰਕ ਆਰਡਰ ਜਾਰੀ

Published

on

ਸ਼ਹਿਰ ਦੇ ਵਿਕਾਸ ਲਈ ਸਾਢੇ ਪੰਜ ਕਰੋੜ ਦੇ ਐਸਟੀਮੇਟ ਪਾਸ ਕੀਤੇ : ਮੇਅਰ ਜੀਤੀ ਸਿੱਧੂ

ਐਸ.ਏ.ਐਸ.ਨਗਰ, 5 ਮਾਰਚ (ਸ.ਬ) ਨਗਰ ਨਿਗਮ ਮੁਹਾਲੀ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਲਗਭਗ 6.50 ਕਰੋੜ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ ਅਤੇ ਲਗਭਗ 5.5 ਕਰੋੜ ਰੁਪਏ ਦੇ ਐਸਟੀਮੇਟ ਪਾਸ ਕੀਤੇ ਗਏ ਹਨ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸੰਧੂ, ਮੈਂਬਰ ਕੌਂਸਲਰ ਜਸਬੀਰ ਸਿੰਘ ਮਣਕੂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸ਼ਹਿਰ ਦੇ ਕਈ ਇਲਾਕਿਆਂ (ਖਾਸ ਤੌਰ ਤੇ ਬੀ ਸੜਕਾਂ ਉੱਤੇ) ਵਿੱਚ ਸਫਾਈ ਸੰਬੰਧੀ ਸਮੱਸਿਆਵਾਂ ਆ ਰਹੀਆਂ ਸਨ । ਇਸ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਖੇਤਰਾਂ ਵਿੱਚ ਸਫਾਈ ਪ੍ਰਬੰਧ ਮਜ਼ਬੂਤ ਕਰਨ ਲਈ ਕਰੀਬ ਪੰਜ-ਪੰਜ ਲੱਖ ਰੁਪਏ ਦੇ ਐਸਟੀਮੇਟ ਪਾਸ ਕੀਤੇ ਗਏ ਹਨ ਤਾਂ ਜੋ ਤੁਰੰਤ ਕੰਮ ਸ਼ੁਰੂ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਟ੍ਰੀਟ ਲਾਈਟਾਂ ਲਗਾਉਣ, ਸੜਕਾਂ ਦੀ ਮੁਰੰਮਤ, ਫੁੱਟਪਾਥ ਬਣਾਉਣ, ਬੈਡਮਿੰਟਨ ਅਤੇ ਵਾਲੀ ਬਾਲ ਕੋਲਟ ਜਿਮ ਅਤੇ ਹੋਰ ਜਨ ਸਹੂਲਤਾਂ ਨਾਲ ਸੰਬੰਧਿਤ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਸਾਰੇ ਵਾਰਡਾਂ ਵਿੱਚ ਲੋੜ ਅਨੁਸਾਰ ਕੰਮ ਪਾਸ ਕੀਤੇ ਗਏ ਹਨ ਅਤੇ ਜੇਕਰ ਅੱਗੇ ਵੀ ਕੋਈ ਘਾਟ ਰਹਿੰਦੀ ਹੈ ਤਾਂ ਉਸਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ।

ਮੇਅਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਨਗਰ ਨਿਗਮ ਵੱਲੋਂ ਮਸ਼ੀਨੀ ਸਫਾਈ ਦਾ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਪ੍ਰੋਗਰੈਸਿਵ ਸਮਿਟ ਦੇ ਕਾਰਨ ਕਈ ਵਾਰ ਰਾਤ ਨੂੰ ਪੂਰੀ ਸਫਾਈ ਨਾ ਹੋ ਸਕਣ ਕਰਕੇ ਸਵੇਰੇ ਵੀ ਇਹ ਕੰਮ ਕਰਨਾ ਪੈਂਦਾ ਹੈ ਤਾਂ ਜੋ ਸ਼ਹਿਰ ਵਿੱਚ ਸਫਾਈ ਬਰਕਰਾਰ ਰਹੇ। ਇਸ਼ਤਿਹਾਰੀ ਬੋਰਡਾਂ ਨੂੰ ਲੈ ਕੇ ਦੁਕਾਨਦਾਰਾਂ ਨੂੰ ਜਾਰੀ ਕੀਤੇ ਜਾ ਰਹੇ ਨੋਟਿਸਾਂ ਸਬੰਧੀ ਉਠ ਰਹੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕਰਕੇ ਨਿਯਮਾਂ ਅਨੁਸਾਰ ਬੋਰਡ ਲਗਾਉਣ ਲਈ ਕਿਹਾ ਜਾ ਰਿਹਾ ਹੈ। ਜੇਕਰ ਕਿਸੇ ਨੂੰ ਕੋਈ ਦਿੱਕਤ ਹੈ ਤਾਂ ਉਹ ਨਗਰ ਨਿਗਮ ਨਾਲ ਸੰਪਰਕ ਕਰ ਸਕਦੇ ਹਨ ਅਤੇ ਲਿਖਤੀ ਸ਼ਿਕਾਇਤ ਵੀ ਦੇ ਸਕਦੇ ਹਨ।

ਉਹਨਾਂ ਕਿਹਾ ਕਿ ਆਉਣ ਵਾਲੀ ਬਜਟ ਮੀਟਿੰਗ ਵਿੱਚ ਨਗਰ ਨਿਗਮ ਲਈ ਵਿੱਤੀ ਸਥਿਤੀ ਮਜ਼ਬੂਤ ਕਰਨ ਸਬੰਧੀ ਕਈ ਮੁੱਦਿਆਂ ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਜੇਕਰ ਸਰਕਾਰ ਵੱਲੋਂ ਗਮਾਡਾ ਰਾਹੀਂ ਕੁਝ ਹਿੱਸਾ ਮਿਲਦਾ ਹੈ ਤਾਂ ਸ਼ਹਿਰ ਦੇ ਵਿਕਾਸ ਲਈ ਹੋਰ ਵੱਡੇ ਪੱਧਰ ਤੇ ਕੰਮ ਕਰਨਾ ਸੰਭਵ ਹੋਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਤੇਜ਼ੀ ਨਾਲ ਵਧ ਰਿਹਾ ਸ਼ਹਿਰ ਹੈ ਅਤੇ ਇੱਥੇ ਆਬਾਦੀ ਵੀ ਲਗਾਤਾਰ ਵਧ ਰਹੀ ਹੈ, ਇਸ ਲਈ ਨਗਰ ਨਿਗਮ ਵੱਲੋਂ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਇਸ ਵਾਰ ਬਜਟ ਵੀ ਇਸ ਸਭ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇਗਾ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending