Connect with us

Mohali

ਸੀਵਰੇਜ ਬੰਦ ਹੋਣ ਕਾਰਨ ਪਰੇਸ਼ਾਨ ਹਨ ਸੈਕਟਰ 79-80 ਦੇ ਵਸਨੀਕ

Published

on

ਸੋਰੂਮਾਂ ਵਿੱਚ ਖੁੱਲੇ ਰੈਸਟੋਰੈਂਟਾਂ, ਢਾਬਿਆਂ ਅਤੇ ਹੋਰ ਖਾਣ-ਪੀਣ ਦੇ ਸਮਾਨ ਵਾਲਿਆਂ ਵਲੋਂ ਸੀਵਰੇਜ ਵਿੱਚ ਹੀ ਸੁੱਟੀ ਜਾਂਦੀ ਹੈ ਰਹਿੰਦ ਖੁਹੰਦ

ਐਸ ਏ ਐਸ ਨਗਰ, 5 ਮਾਰਚ (ਸ.ਬ) ਸਥਾਨਕ ਸੈਕਟਰ 79 ਅਤੇ 80 ਦੇ ਵਸਨੀਕ ਸੀਵਰੇਜ ਬੰਦ ਹੋਣ ਕਾਰਨ ਬੁਰੀ ਤਰ੍ਹਾਂ ਪ੍ਰੇਸਾਨ ਹਨ। ਇਹਨਾਂ ਸੈਕਟਰਾਂ ਦੀਆਂ ਸੀਵਰੇਜ ਦੀਆਂ ਲਾਈਨਾਂ ਅਕਸਰ ਬੰਦ ਹੋ ਜਾਂਦੀਆਂ ਹਨ ਅਤੇ ਗੰਦਾ ਬਦਬੂਦਾਰ ਪਾਣੀ ਉਵਰਫਲੋ ਹੋ ਕੇ ਸੜਕ ਤੇ ਇਕੱਠਾ ਹੋ ਜਾਂਦਾ ਹੈ।

ਮਿਉਂਸਪਲ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਜਿਸ ਦਿਨ ਤੋਂ ਸੈਕਟਰ 79-80 ਦੇ ਸੋਰੂਮਾਂ ਵਿੱਚ ਰੈਸਟੋਰੈਂਟ, ਢਾਬੇ ਅਤੇ ਹੋਰ ਖਾਣ-ਪੀਣ ਦੇ ਸੋਰੂਮ ਖੁੱਲੇ ਹਨ, ਉਦੋਂ ਤੋਂ ਇਹ ਸਮੱਸਿਆ ਬਹੁਤ ਵੱਧ ਗਈ ਹੈ। ਉਹਨਾਂ ਕਿਹਾ ਕਿ ਸੋਰੂਮ ਵਾਲਿਆਂ ਨੇ ਸੀਵਰੇਜ ਦੇ ਟਰੀਟਮੈਂਟ ਪਲਾਂਟ ਨਹੀਂ ਲਗਾਏ ਹਨ ਅਤੇ ਸਾਰੀ ਰਹਿੰਦ ਖੁਹੰਦ ਸਿੱਧੀ ਸੀਵਰੇਜ ਵਿੱਚ ਸੁੱਟ ਦਿੱਤੀ ਜਾਂਦੀ ਹੈਜਿਸ ਕਾਰਨ ਸੀਵਰੇਜ਼ ਜਾਮ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਉਵਰਫਲੋ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਵਾਲੇ ਆ ਕੇ ਗਟਰਾਂ ਦਾ ਪਾਣੀ ਚਾਲੂ ਕਰ ਜਾਂਦੇ ਹਨ ਪਰ ਕੁਝ ਕੁ ਦਿਨਾਂ ਬਾਅਦ ਫਿਰ ਸਮੱਸਿਆ ਉਸੇ ਤਰ੍ਹਾਂ ਬਣ ਜਾਂਦੀ ਹੈ।

ਉਹਨਾਂ ਕਿਹਾ ਕਿ ਉਹਨਾਂ ਵਲੋਂ ਬੀਤੀ 9-2-2026 ਨੂੰ ਹੋਈ ਨਗਰ ਨਿਗਮ ਦੀ ਮੀਟਿੰਗ ਵਿਚ ਵੀ ਇਹ ਮੁੱਦਾ ਚੁੱਕਿਆ ਸੀ ਕਿ ਸੋਰੂਮਾਂ ਦੀ ਸੀਵਰੇਜ ਦੀ ਲਾਈਨ ਰਿਹਾਇਸ਼ੀ ਇਲਾਕੇ ਤੋਂ ਵੱਖਰੀ ਪਾਈ ਜਾਵੇ ਅਤੇ ਜਿਹਨਾਂ ਸੋਰੂਮਾਂ ਨੇ ਟਰੀਂਟਮੈਟ ਪਲਾਂਟ ਨਹੀਂ ਲਗਾਏ ਹਨ ਉਹਨਾਂ ਉਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਪਰ ਨਗਰ ਨਿਗਮ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਸੈਕਟਰ 79-80 ਦੇ ਵਸਨੀਕ ਇਸ ਸਮੱਸਿਆ ਤੋਂ ਬਹੁਤ ਜਿਆਦਾ ਦੁਖੀ ਹਨ ਕਿਉਂਕਿ ਜਦੋਂ ਗਟਰ ਉਛਲਦੇ ਹਨ ਤਾਂ ਗੰਦਾ ਪਾਣੀ ਉਹਨਾਂ ਦੇ ਘਰਾਂ ਅੱਗੇ ਪਿੱਛੇ ਖੜਾ ਹੋ ਜਾਂਦਾ ਹੈ ਅਤੇ ਲੋਕਾਂ ਦਾ ਉੱਥੋਂ ਨਿਕਲਣਾ ਵੀ ਔਖਾ ਹੋ ਜਾਂਦਾ ਹੈ। ਇਸਦੇ ਨਾਲ ਹੀ ਘਰਾਂ ਵਿੱਚ ਵੀ ਗੰਦੀ ਬਦਬੂ ਆਉਣ ਲੱਗ ਜਾਂਦੀ ਹੈ। ਉਹਨਾਂ ਕਿਹਾ ਕਿ ਹੁਣ ਤਾਂ ਘਰਾਂ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਜਿਹੜਾ ਪਾਣੀ ਸਪਲਾਈ ਹੋ ਰਿਹਾ ਹੈ, ਉਸ ਵਿੱਚੋਂ ਬਦਬੂ ਆਉਂਦੀ ਹੈ। ਉਹਨਾਂ ਮੰਗ ਕੀਤੀ ਕਿ ਸੋਰੂਮਾਂ ਦੀ ਸੀਵਰੇਜ ਦੀ ਲਾਈਨ ਅਲੱਗ ਪਾਈ ਜਾਵੇ ਤਾਂ ਕਿ ਸੈਕਟਰ 79-80 ਦੇ ਨਿਵਾਸੀਆਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇ।

ਉਹਨਾਂ ਕਿਹਾ ਕਿ ਜੇਕਰ ਇਹ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੈਕਟਰ 79-80 ਦੇ ਨਿਵਾਸੀਆ ਵੱਲੋਂ ਨਗਰ ਨਿਗਮ ਦੀ ਇਮਾਰਤ ਬੰਦ ਕਰਕੇ ਧਰਨਾ ਲਾਇਆ ਜਾਵੇਗਾ ਜਾਂ ਏਅਰਪੋਰਟ ਰੋਡ ਬੰਦ ਕਰਕੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਰੂਪਾ ਸੋਹਾਣਾ, ਹਰਦੀਪ ਸਿੰਘ, ਨਰਿੰਦਰ ਸਿੰਘ, ਕੁਲਵਿੰਦਰ ਕੌਰ, ਹਰਪ੍ਰੀਤ ਸਿੰਘ ਬਾਠ, ਗੁਰਸੇਵਕ ਸਿੰਘ, ਤਰਨਜੀਤ ਸਿੰਘ, ਦਵਿੰਦਰ ਸਿੰਘ, ਜਸਪ੍ਰੀਤ ਕੌਰ, ਹਰਵਿੰਦਰ ਸਿੰਘ ਬੌਬੀ, ਨਵਨੀਤ ਕੌਰ ਔਲਖ, ਪੁਸ਼ਪਾ, ਬਲਜੀਤ ਸਿੰਘ, ਗੁਰਦੇਵ ਸਿੰਘ, ਸਰਦੂਲ ਸਿੰਘ, ਬਾਸਲ ਕੁਮਾਰ ਡੋਗਰਾ ਆਦਿ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending