Chandigarh
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ਨੂੰ ਮੰਜੂਰੀ
ਚੰਡੀਗੜ੍ਹ, 7 ਮਾਰਚ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕਈ ਅਹਿਮ ਫੈਸਲਿਆਂ ਨੂੰ ਮੰਜੂਰੀ ਦੇ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।
ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਦੀ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਵਿੱਚ 1,091 ਸਹਾਇਕ ਪ੍ਰੋਫੈਸਰ ਅਤੇ 67 ਲਾਇਬ੍ਰੇਰੀਅਨ ਸ਼ਾਮਲ ਹਨ। ਇਹ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਯੂ.ਜੀ.ਸੀ. ਨਿਯਮ-2018 ਦੇ ਅਨੁਸਾਰ ਸਖ਼ਤੀ ਨਾਲ ਕੀਤੀ ਜਾਵੇਗੀ। ਸਰਕਾਰ ਪੀ.ਪੀ.ਐਸ.ਸੀ. ਕੋਲ ਲੰਬਿਤ ਸਹਾਇਕ ਪ੍ਰੋਫੈਸਰ ਦੀਆਂ 612 ਅਸਾਮੀਆਂ ਦੀ ਪਹਿਲਾਂ ਦੀ ਮੰਗ ਨੂੰ ਵਾਪਸ ਲਵੇਗੀ ਅਤੇ ਸਾਰੀਆਂ ਅਸਾਮੀਆਂ ਲਈ ਨਵੀਂ ਸੰਯੁਕਤ ਮੰਗ ਜਮ੍ਹਾਂ ਕਰਵਾਏਗੀ।
ਮੰਤਰੀ ਮੰਡਲ ਨੇ ਪੰਜਾਬ ਉਦਯੋਗ ਕ੍ਰਾਂਤੀ ਤਹਿਤ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਉਤੇ ਮੋਹਰ ਲਾ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸੂਬੇ ਵਿੱਚ ਵਿੱਤੀ ਰਿਆਇਤਾਂ, ਖੇਤਰੀ ਵਿਕਾਸ, ਰੋਜ਼ਗਾਰ ਪੈਦਾ ਕਰਨ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਉੱਭਰ ਰਹੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਅਤੇ ਢਾਂਚਾਗਤ ਵਿਵਸਥਾ ਸਥਾਪਤ ਕਰਨਾ ਹੈ।
ਮੀਟਿੰਗ ਦੌਰਾਨ ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਦਾਖਲਿਆਂ ਵਿਚ ਖਿਡਾਰੀਆਂ ਲਈ ਰਾਖਵਾਂਕਰਨ ਨੂੰ ਹੋਰ ਸੁਚਾਰੂ ਬਣਾਉਣ ਦੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਨੀਤੀ ਦੇ ਅਨੁਸਾਰ ਖੇਡਾਂ ਵਿੱਚ ਪ੍ਰਾਪਤੀਆਂ ਨੂੰ 75 ਫੀਸਦੀ ਮਹੱਤਤਾ ਦਿੱਤੀ ਜਾਵੇਗੀ ਜਦੋਂ ਕਿ 25 ਫੀਸਦੀ ਮਹੱਤਤਾ ਦਾਖਲਾ ਪ੍ਰੀਖਿਆ ਵਿੱਚ ਕਾਰਗੁਜ਼ਾਰੀ ਤੇ ਅਧਾਰਿਤ ਹੋਵੇਗੀ।
ਕੈਬਨਿਟ ਨੇ ਫਾਰਮਾਸਿਸਟਾਂ ਦੀ ਭਰਤੀ ਲਈ ਡਿਪਲੋਮਾ ਇਨ ਫਾਰਮੇਸੀ ਨੂੰ ਵਾਧੂ ਵਿਦਿਅਕ ਯੋਗਤਾ ਵਜੋਂ ਸ਼ਾਮਲ ਕਰਨ ਲਈ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ ਨਿਯਮ 2016 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਮੰਤਰੀ ਮੰਡਲ ਨੇ ਸ਼ਹੀਦ ਪੰਜਾਬ ਹੋਮਗਾਰਡਜ਼ ਵਲੰਟੀਅਰ ਅਸ਼ੋਕ ਕੁਮਾਰ, ਨੰਬਰ 25140/ਜੀ.ਐਸ.ਪੀ. ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਪ੍ਰਵਾਨਗੀ ਦਿੱਤੀ। ਅਸ਼ੋਕ ਕੁਮਾਰ ਨੇ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਡਿਊਟੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਮੰਤਰੀ ਮੰਡਲ ਨੇ ਮੈਡੀਸਿਟੀ ਨੀਤੀ-2014 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਕੁਝ ਥਾਵਾਂ ਨੂੰ ਮੌਜੂਦਾ ਨੀਤੀ ਰਾਹੀਂ ਅਤੇ ਹੋਰਾਂ ਨੂੰ ਈ-ਨਿਲਾਮੀ ਰਾਹੀਂ ਨਿਪਟਾਉਣ ਦੀ ਆਗਿਆ ਦਿੱਤੀ ਜਾ ਸਕੇ। ਜਿਹੜੀਆਂ ਥਾਵਾਂ ਦੀ ਈ-ਨਿਲਾਮੀ ਹੋਣੀ ਹੈ, ਉਸ ਲਈ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਨੂੰ ਅਧਿਕਾਰਤ ਕੀਤਾ ਗਿਆ। ਈ-ਨਿਲਾਮੀ ਥਾਵਾਂ ਦੀ ਕੀਮਤ ਈ-ਨਿਲਾਮੀ ਪਲਾਟਾਂ ਲਈ ਕੀਮਤ ਨਿਰਧਾਰਨ ਨੀਤੀ ਅਨੁਸਾਰ ਨਿਰਧਾਰਤ ਕੀਤੀ ਜਾਵੇਗੀ, ਜਦੋਂ ਕਿ ਨੀਤੀ ਅਧੀਨ ਅਲਾਟ ਕੀਤੀਆਂ ਗਈਆਂ ਸਾਈਟਾਂ ਇਸ਼ਤਿਹਾਰ ਦੇ ਸਮੇਂ ਪ੍ਰਚਲਿਤ ਦਰਾਂ ਤੇ ਪੇਸ਼ ਕੀਤੀਆਂ ਜਾਣਗੀਆਂ। ਹਾਲਾਂਕਿ ਈ-ਨਿਲਾਮੀ ਵਿੱਚ ਭਾਗੀਦਾਰੀ ਲਈ ਯੋਗਤਾ ਸ਼ਰਤਾਂ ਵਿੱਚ ਢਿੱਲ ਦਿੱਤੀ ਗਈ ਹੈ, ਜ਼ਮੀਨ ਦੀ ਵਰਤੋਂ ਹਸਪਤਾਲ ਦੇ ਉਦੇਸ਼ਾਂ ਲਈ ਸੀਮਤ ਰਹੇਗੀ।
ਮੰਤਰੀ ਮੰਡਲ ਨੇ ਗਮਾਡਾ ਦੁਆਰਾ ਕੇ-12/ਸੀਨੀਅਰ ਸੈਕੰਡਰੀ ਸਕੂਲਾਂ ਦੀ ਸਥਾਪਨਾ ਲਈ ਸਿੱਖਿਆ ਪਲਾਟਾਂ ਦੀ ਅਲਾਟਮੈਂਟ ਲਈ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸਤੋਂ ਇਲਾਵਾ ਕੁੱਝ ਹੋਰ ਮਤਿਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
