Connect with us

Chandigarh

ਹੰਗਾਮੇ ਭਰਪੂਰ ਰਹੀ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ

Published

on

ਅਜੇ ਵੀ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਸੁਖਬੀਰ ਸਿੰਘ ਬਾਦਲ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 9 ਮਾਰਚ (ਸ.ਬ.) ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਹੰਗਾਮੇ ਭਰਪੂਰ ਰਹੀ ਅਤੇ ਇਸ ਦੌਰਾਨ ਸਦਨ ਵਿੱਚ ਕਾਫੀ ਬਹਿਸ ਹੋਈ। ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਤੇ ਧੰਨਵਾਦ ਮਤੇ ਦੀ ਬਹਿਸ ਦੌਰਾਨ ਅੱਜ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਹਿਸ ਵਿੱਚ ਹਿੱਸਾ ਲੈਂਦਿਆਂ ਪੰਜਾਬ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਦੀ ਯਾਦ ਦਿਵਾਈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਨ ਲਈ ਬਣੀ ਵਿਧਾਨ ਸਭਾ ਕਮੇਟੀ ਦੀ ਰਿਪੋਰਟ ਤੇ ਤੁਰੰਤ ਚਰਚਾ ਕਰਵਾਈ ਜਾਵੇ। ਬਾਜਵਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਨਾ ਤਾਂ ਲੋਕਾਂ ਦੀਆਂ ਜ਼ਿੰਦਗੀਆਂ ਸੁਰੱਖਿਅਤ ਹਨ ਅਤੇ ਨਾ ਹੀ ਕਾਰੋਬਾਰ ਮਹਿਫੂਜ਼ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਦੇ ਵਧਦੇ ਪ੍ਰਕੋਪ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਚੁੱਕਿਆ।

ਰਾਜਪਾਲ ਦੇ ਭਾਸ਼ਣ ਤੇ ਧੰਨਵਾਦ ਪ੍ਰਸਤਾਵ ਦੀ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਜੰਗ ਦੇਖਣ ਨੂੰ ਮਿਲੀ। ਬਹਿਸ ਦੌਰਾਨ ਜਦੋਂ ਬਾਜਵਾ ਨੇ ਪੁਰਾਣੀ ਪੈਨਸ਼ਨ ਸਕੀਮ ਦਾ ਮੁੱਦਾ ਚੁੱਕਿਆ, ਤਾਂ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਟੋਕਦਿਆਂ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਉੱਥੇ ਵੀ ਅਜੇ ਤੱਕ ਇਹ ਸਕੀਮ ਲਾਗੂ ਨਹੀਂ ਹੋਈ। ਇਸ ਤੇ ਪ੍ਰਤਾਪ ਬਾਜਵਾ ਨੇ ਵਿਅੰਗ ਕਰਦਿਆਂ ਕਿਹਾ ਕਿ ਗੱਲਬਾਤਾਂ ਵਿੱਚ ਤੁਹਾਡਾ ਕੋਈ ਮੁਕਾਬਲਾ ਨਹੀਂ ਕਰ ਸਕਦਾ, ਤੁਹਾਡੇ ਵਰਗਾ ਵਿਦਵਾਨ ਤਾਂ ਪਿਛਲੇ 150 ਸਾਲਾਂ ਵਿੱਚ ਪੈਦਾ ਹੀ ਨਹੀਂ ਹੋਇਆ। ਜਦੋਂ ਮੁੱਖ ਮੰਤਰੀ ਨੇ ਇਸ ਦਾ ਮੋੜਵਾਂ ਜਵਾਬ ਦਿੱਤਾ, ਤਾਂ ਬਾਜਵਾ ਨੇ ਖਿਝ ਕੇ ਕਿਹਾ ਕਿ ਅਸੀਂ ਚਲੇ ਜਾਈਏ? ਜਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਗੇ ਸਾਨੂੰ ਪੁੱਛ ਕੇ ਜਾਂਦੇ ਹੋ?

ਸਦਨ ਵਿੱਚ ਮਾਹੌਲ ਉਸ ਸਮੇਂ ਤਲਖ਼ ਹੋ ਗਿਆ ਸੀ, ਜਦੋਂ ਪ੍ਰਤਾਪ ਬਾਜਵਾ ਨੇ ਬੋਲਣ ਲਈ ਵਾਧੂ ਸਮੇਂ ਦੀ ਮੰਗ ਕੀਤੀ। ਸਪੀਕਰ ਵੱਲੋਂ ਸਮਾਂ ਦੇਣ ਤੋਂ ਇਨਕਾਰ ਕਰਨ ਤੇ ਕਾਂਗਰਸੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਆ ਕੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਬੋਲਣ ਲਈ ਲੋੜੀਂਦਾ ਸਮਾਂ ਨਾ ਮਿਲਣ ਦੇ ਰੋਸ ਵਜੋਂ ਕਾਂਗਰਸੀ ਵਿਧਾਇਕ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿੱਚੋਂ ਵਾਕਆਊਟ ਕਰ ਗਏ।

ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਚਾਰ ਸਾਲਾਂ ਦੇ ਹਰ ਪਲ ਲੋਕਾਂ ਲਈ ਸਮਰਪਿਤ ਕੀਤੇ ਹਨ। ਦੂਜੀਆਂ ਪਾਰਟੀਆਂ ਦੇ ਮੈਨੀਫੈਸਟੋ ਧਰਮ, ਜਾਤ ਅਤੇ ਇਕ ਦੂਜੇ ਦੇ ਵਿਰੁੱਧ ਖੜ੍ਹੇ ਹੋਣ ਤੇ ਕੇਂਦ੍ਰਿਤ ਸਨ। ਕੇਜਰੀਵਾਲ ਨੇ ਆਪਣੇ ਮੈਨੀਫੈਸਟੋ ਵਿਚ ਸਿੱਖਿਆ ਅਤੇ ਸਿਹਤ ਨੂੰ ਸ਼ਾਮਿਲ ਕੀਤਾ। ਕਾਂਗਰਸ ਦੇ ਸਦਨ ਦੇ ਬਾਈਕਾਟ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ 2027 ਤੋਂ ਬਾਅਦ ਵਿਰੋਧੀ ਧਿਰ ਦੇ ਬੈਂਚ ਖਾਲੀ ਰਹਿਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਂਗਰਸੀ 17-18 ਮਿੰਟ ਬੋਲਣ ਤੋਂ ਬਾਅਦ ਵਾਕਆਊਟ ਕਰ ਗਏ ਹਨ। ਵਿਰੋਧੀ ਧਿਰ ਕਿਸ ਬਾਰੇ ਗੱਲ ਕਰੇਗੀ? ਅਸੀਂ ਇਥੇ ਚਾਰ ਸਾਲਾਂ ਵਿਚ ਆਪਣੇ ਸਾਰੇ ਵਾਅਦੇ ਪੂਰੇ ਕਰ ਚੁੱਕੇ ਹਾਂ। ਉਹਨਾਂ ਕਿਹਾ ਕਿ ਪਹਿਲਾਂ ਉਹ ਮਾਵਾਂ ਅਤੇ ਭੈਣਾਂ ਦੇ ਸਤਿਕਾਰ ਬਾਰੇ ਗੱਲ ਕਰਣਗੇ, ਜੋ ਕਿ ਬਹੁਤ ਬਹਿਸ ਦਾ ਵਿਸ਼ਾ ਹੈ।

ਮਾਨ ਨੇ ਕਿਹਾ ਕਿ ਬਹੁਤ ਸਾਰੇ ਪਰਿਵਾਰ ਹੋ ਸਕਦੇ ਹਨ ਜਿਨ੍ਹਾਂ ਨੂੰ 1,000 ਰੁਪਏ ਦੀ ਲੋੜ ਨਹੀਂ ਹੁੰਦੀ, ਪਰ ਬਹੁਤ ਸਾਰੇ ਅਜਿਹੇ ਹਨ ਜੋ 50-100 ਰੁਪਏ ਪ੍ਰਤੀ ਦਿਨ ਕਮਾਉਂਦੇ ਹਨ। ਉਹਨਾਂ ਕਿਹਾ ਕਿ ਵਿਰੋਧੀ ਧਿਰ ਮਹੀਨੇ ਗਿਣ ਰਹੀ ਹੈ ਅਤੇ 48,000 ਰੁਪਏ ਦੀ ਮੰਗ ਕਰ ਰਹੀ ਹੈ। ਕੀ ਉਨ੍ਹਾਂ ਨੇ ਨੌਕਰੀਆਂ ਅਤੇ ਕਰੰਸੀ ਦੇ ਟਰੱਕ ਵਰਗੇ ਆਪਣੇ ਵਾਅਦੇ ਪੂਰੇ ਕੀਤੇ ਹਨ?

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਜੇ ਵੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਦੇ ਪਿਤਾ ਪੰਜ ਵਾਰ ਮੁੱਖ ਮੰਤਰੀ ਰਹੇ ਹਨ, ਜੇ ਉਨ੍ਹਾਂ ਨੇ ਕੁਝ ਕਰਨਾ ਹੁੰਦਾ, ਤਾਂ ਉਹ ਉਦੋਂ ਕਰਦੇ। ਸੂਬੇ ਦੇ ਸਿਹਤ ਢਾਂਚੇ ਵਿੱਚ ਹੋਏ ਸੁਧਾਰਾਂ ਬਾਰੇ ਵੱਡਾ ਦਾਅਵਾ ਕਰਦਿਆਂ ਉਹਨਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 5 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਦੇ ਆਮ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਦਾ ਪੱਥਰ ਸਾਬਤ ਹੋ ਰਹੇ ਹਨ।

ਵਾਕਆਊਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਜੁੜੇ ਬੁਨਿਆਦੀ ਮੁੱਦਿਆਂ ਤੇ ਚਰਚਾ ਕਰਨ ਤੋਂ ਕਤਰਾ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਜਦੋਂ ਵੀ ਕਾਂਗਰਸੀ ਵਿਧਾਇਕ ਸਦਨ ਵਿੱਚ ਜਨਤਕ ਮਸਲੇ ਉਠਾਉਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਸਰਕਾਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੰਦੀ ਅਤੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਮੁਲਾਜ਼ਮਾਂ ਅਤੇ ਕਿਸਾਨਾਂ ਦੇ ਮੁੱਦੇ ਚੁੱਕਦਿਆਂ ਉਹਨਾਂ ਕਿਹਾ ਕਿ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਨ੍ਹਾਂ ਵਰਗਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਤੇ ਡੀ. ਏ. ਦੇਣ ਦੀ ਬਜਾਏ ਉਨ੍ਹਾਂ ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ।

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending