Connect with us

Punjab

ਪੰਜਾਬ ਵਿੱਚ ਗੈਂਗਸਟਰਵਾਦ ਦਾ ਮਾਹੌਲ, ਨਸ਼ੇ ਦੀ ਤਸਕਰੀ ਵਿੱਚ ਹੋ ਰਿਹਾ ਹੈ ਵਾਧਾ : ਸੁਖਬੀਰ ਬਾਦਲ

Published

on

ਝਾੜੂ ਵਾਲਿਆਂ ਨੇ ਲੋਕਾਂ ਨੂੰ ਕਿਹਾ ਕੁਝ ਹੋਰ, ਪਰ ਕੀਤਾ ਕੁਝ ਹੋਰ

ਲੁਧਿਆਣਾ, 10 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਬਦਹਾਲੀ ਦਾ ਸ਼ਿਕਾਰ ਹੈ। ਪੰਜਾਬ ਬਚਾਓ ਯਾਤਰਾ ਦੇ ਹਲਕਾ ਖੰਨਾ ਵਿੱਚ ਪਹੁੰਚੀਣ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਕਾਨੂੰਨ ਵਿਵਸਥਾ ਦੇ ਮੋਰਚੇ ਤੇ ਪੂਰੀ ਤਰ੍ਹਾਂ ਨਾਕਾਮ ਹੈ। ਪੰਜਾਬ ਵਿੱਚ ਗੁੰਡਾਗਰਦੀ ਦਾ ਮਾਹੌਲ ਹੈ ਅਤੇ ਨਸ਼ੇ ਦੀ ਤਸਕਰੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਡਰ ਦੇ ਮਾਹੌਲ ਵਿੱਚੋਂ ਬਾਹਰ ਕੱਢਣਾ ਜ਼ਰੂਰੀ ਹੈ, ਤਾਂ ਜੋ ਹਰ ਵਿਅਕਤੀ ਖੁੱਲ੍ਹ ਕੇ ਆਪਣਾ ਕੰਮ-ਕਾਰ ਕਰ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹਾ ਸਖ਼ਤ ਕਦਮ ਚੁੱਕਿਆ ਜਾਵੇਗਾ ਕਿ ਉਹ ਮੁੜ ਸਿਰ ਨਾ ਚੁੱਕ ਸਕਣ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬ ਵਿੱਚ ਡਰ ਦਾ ਮਾਹੌਲ ਖਤਮ ਕਰਕੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਕੁਝ ਦਿਨ ਪਹਿਲਾਂ ਕਾਦੀਆਂ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਸ ਦਾ ਮੁੱਖ ਮਕਸਦ ਪੰਜਾਬ ਦੇ ਹਰ ਹਲਕੇ ਵਿੱਚ ਜਾ ਕੇ ਲੋਕਾਂ ਨਾਲ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਡਾ ਆਪਣਾ ਘਰ ਹੈ ਅਤੇ ਇਸ ਦੀ ਤਰੱਕੀ ਵਿੱਚ ਹੀ ਸਾਡੀ ਸਾਰਿਆਂ ਦੀ ਖੁਸ਼ੀ ਹੈ। ਸz. ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨੇ ਸਾਲਾਂ ਤੱਕ ਵੱਖ-ਵੱਖ ਪਾਰਟੀਆਂ ਨੂੰ ਦੇਖਣ ਤੋਂ ਬਾਅਦ ਹੁਣ ਲੋਕਾਂ ਨੂੰ ਆਪਣੀ ਪਾਰਟੀ ਦੀ ਪਛਾਣ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਅਸਲ ਨੁਕਸਾਨ ਉਦੋਂ ਹੁੰਦਾ ਹੈ ਜਦੋਂ ਅਸੀਂ ਚੰਗੇ ਅਤੇ ਮਾੜੇ ਦੀ ਪਛਾਣ ਨਹੀਂ ਕਰਦੇ।

ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਪੰਜਾਬ ਦੀ ਹਾਲਤ ਕਾਫ਼ੀ ਬਦਲ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਨ ਤਾਂ ਹਰ ਰੋਜ਼ ਕੋਈ ਨਾ ਕੋਈ ਨਵਾਂ ਵਿਕਾਸ ਕਾਰਜ ਸ਼ੁਰੂ ਹੁੰਦਾ ਸੀ ਅਤੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਮਿਲਦੀਆਂ ਸਨ। ਉਹਨਾਂ ਕਿਹਾ ਕਿ ਲੋਕਾਂ ਨੇ ਪੰਜ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੀ ਦੇਖੀ, ਪਰ ਇਸ ਦੌਰਾਨ ਕਿਸੇ ਵੱਡੇ ਵਿਕਾਸ ਦੀ ਗੱਲ ਨਹੀਂ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਤੇ ਝੂਠੀਆਂ ਸੁੰਹਾਂ ਖਾਧੀਆਂ।

ਉਨ੍ਹਾਂ ਕਿਹਾ ਕਿ ਝਾੜੂ ਵਾਲਿਆਂ ਨੇ ਲੋਕਾਂ ਨਾਲ ਕਿਹਾ ਕੁਝ ਹੋਰ ਸੀ, ਪਰ ਕੀਤਾ ਕੁਝ ਹੋਰ। ਅਰਵਿੰਦ ਕੇਜਰੀਵਾਲ ਨੇ ਪਹਿਲਾਂ ਕਿਹਾ ਸੀ ਕਿ ਇਕ ਮੌਕਾ ਉਨ੍ਹਾਂ ਨੂੰ ਦੇ ਕੇ ਵੇਖੋ, ਪਰ ਸਰਕਾਰ ਬਣਨ ਤੋਂ ਬਾਅਦ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਚਾਰ ਸਾਲਾਂ ਤੱਕ ਇਸ ਸਬੰਧੀ ਕੁਝ ਨਹੀਂ ਕੀਤਾ ਗਿਆ। ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਦੁਬਾਰਾ ਪੈਸੇ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਸਰਕਾਰੀ ਜਾਇਦਾਦਾਂ ਵੇਚ ਕੇ ਪੈਸਾ ਇਕੱਠਾ ਕੀਤਾ ਹੈ ਅਤੇ ਇਹ ਲੋਕਾਂ ਨੂੰ ਕੁਝ ਸਮੇਂ ਲਈ ਰਕਮ ਦੇ ਕੇ ਬਾਅਦ ਵਿੱਚ ਫਿਰ ਮੁਕਰ ਜਾਣਗੇ।

ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਭਗਵੰਤ ਮਾਨ ਦੇ ਪੋਸਟਰ ਲਗੇ ਹੋਏ ਹਨ ਅਤੇ ਇਨ੍ਹਾਂ ਇਸ਼ਤਿਹਾਰਾਂ ਦਾ ਖਰਚਾ ਲੋਕਾਂ ਦੇ ਪੈਸੇ ਨਾਲ ਹੀ ਚੁਕਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਰਵਿੰਦ ਕੇਜਰੀਵਾਲ ਦੇ ਦੌਰਿਆਂ ਦਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਵਿੱਚ ਵੱਡੇ ਪੱਧਰ ਤੇ ਉਦਯੋਗ ਲਿਆਂਦੇ ਜਾਣਗੇ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਇੱਥੇ ਹੀ ਰੋਜ਼ਗਾਰ ਮਿਲ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਵਿੱਚ ਗੰਦਾ ਪਾਣੀ ਜਾਣ ਨਹੀਂ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਕੜੇ ਕਦਮ ਚੁੱਕੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਪਾਣੀ ਪੰਜਾਬ ਦਾ ਹੈ ਅਤੇ ਕਾਂਗਰਸ ਸਰਕਾਰਾਂ ਵੱਲੋਂ ਇਸ ਦਾ ਵੱਡਾ ਹਿੱਸਾ ਹੋਰ ਰਾਜਾਂ ਨੂੰ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਨਹਿਰਾਂ ਰਾਹੀਂ ਪਾਣੀ ਦਾ ਸਹੀ ਇਸਤੇਮਾਲ ਕਰਕੇ ਪਿੰਡਾਂ ਅਤੇ ਖੇਤੀਬਾੜੀ ਲਈ ਵਰਤੋਂ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਨੀਲੇ ਕਾਰਡ ਮੁੜ ਸ਼ੁਰੂ ਕਰਕੇ 30 ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਦਿੱਤੀ ਜਾਵੇਗੀ। ਗਰੀਬ ਬੇਟੀਆਂ ਦੀ ਸ਼ਾਦੀ ਲਈ ਸ਼ਗਨ ਸਕੀਮ 1 ਲੱਖ ਰੁਪਏ ਅਤੇ ਬਜ਼ੁਰਗਾਂ ਦੀ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਵਾਂ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ, ਜੋ 10 ਸਾਲਾਂ ਵਿੱਚ ਮੋੜਨਾ ਹੋਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਸਰਕਾਰ ਬਣਦੇ ਹੀ ਵਰਲਡ ਕੱਪ ਕਬੱਡੀ, ਕੁਸ਼ਤੀ ਦੇ ਮੁਕਾਬਲੇ, ਪਸ਼ੂਆਂ ਦੇ ਮੇਲੇ ਅਤੇ ਕਬੂਤਰਾਂ ਦੀਆਂ ਬਾਜ਼ੀਆਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Latest News

Trending