Mohali
ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੰਜਾਬ ਪੁਲੀਸ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
ਫੇਜ਼-1 ਦੇ ਐਸ ਐਚ ਓ ਅਤੇ ਸਬ-ਇੰਸਪੈਕਟਰ ਤੇ ਬਦਸਲੂਕੀ ਅਤੇ ਧੱਕੇਸ਼ਾਹੀ ਦਾ ਦੋਸ਼ ਲਗਾਇਆ, ਐਸ ਐਚ ਓ ਨੇ ਕਿਹਾ ਇਲਜਾਮ ਬੇਬੁਨਿਆਦ
ਐਸ ਏ ਐਸ ਨਗਰ, 11 ਮਾਰਚ (ਸ.ਬ.) ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਐਸ ਐਸ ਪੀ ਦਫਤਰ ਦੇ ਸਾਮ੍ਹਣੇ ਪੰਜਾਬ ਪੁਲੀਸ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਸ਼ਹਿ ਉੱਤੇ ਫੇਜ਼-1 ਥਾਣੇ ਦੇ ਐਸ.ਐਚ.ਓ ਅਤੇ ਸਬ ਇੰਸਪੈਕਟਰ ਵੱਲੋਂ ਆਮ ਲੋਕਾਂ ਨੂੰ ਬੇਵਜ੍ਹਾ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੁਲੀਸ ਵਲੋਂ ਫੇਜ਼ 1 ਦੇ ਥਾਣੇ ਵਿੱਚ ਇੱਕ ਮਿਹਨਤੀ ਦੁਕਾਨਦਾਰ ਮਹਿਲਾ ਨੂੰ ਇਨਸਾਫ਼ ਦੀ ਬਜਾਏ ਡਰਾਇਆ ਧਮਕਾਇਆ ਗਿਆ ਅਤੇ ਉਸਨੂੰ ਗਾਲਾਂ ਕਢਕੇ ਜ਼ਲੀਲ ਕੀਤਾ ਗਿਆ।
ਇਸ ਮੌਕੇ ਫੇਜ਼ 1 ਰੇਹੜੀ ਮਾਰਕੀਟ ਦੀ ਦੁਕਾਨਦਾਰ ਮਹਿਲਾ ਨੇ ਕਿਹਾ ਕਿ ਮਾਰਕੀਟ ਦੇ ਕੁੱਝ ਦੁਕਾਨਦਾਰ ਉਸਨੂੰ ਤੰਗ ਪਰੇਸ਼ਾਨ ਕਰਦੇ ਹਨ। ਇਸ ਸਬੰਧੀ ਜਦੋਂ ਉਹ ਨਿਆਂ ਦੀ ਉਮੀਦ ਨਾਲ ਥਾਣੇ ਸ਼ਿਕਾਇਤ ਲੈ ਕੇ ਗਈ ਤਾਂ ਪੁਲੀਸ ਨੇ ਉਸਦੀ ਮਦਦ ਕਰਨ ਦੀ ਬਜਾਏ ਉਸਨੂੰ ਹੀ ਡਰਾ-ਧਮਕਾ ਕੇ ਵਾਪਸ ਭੇਜ ਦਿੱਤਾ ਗਿਆ। ਮਹਿਲਾ ਨੇ ਦੱਸਿਆ ਕਿ ਬੀਤੇ ਦਿਨ ਵੀ ਉਹ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਪਹੁੰਚੀ ਸੀ, ਪਰ ਪੁਲੀਸ ਨੇ ਉਸਦੀ ਗੱਲ ਸੁਣਨ ਦੀ ਬਜਾਏ ਉਸਨੂੰ ਹੀ ਟਾਰਚਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਲਈ ਭੱਦੀ ਸ਼ਬਦਾਵਲੀ ਵੀ ਵਰਤੀ ਗਈ। ਉਸਨੇ ਇਲਜਾਮ ਲਗਾਇਆ ਕਿ ਪੁਲੀਸ ਵੱਲੋਂ ਫੇਜ਼ 1 ਦੇ ਮਾਰਕੀਟ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਦੁਕਾਨਦਾਰਾਂ ਨੂੰ ਥਾਣੇ ਬੁਲਾਕੇ ਉਨ੍ਹਾਂ ਨਾਲ ਵੀ ਦੁਰਵਿਵਹਾਰ ਕੀਤਾ ਗਿਆ।
ਸਿੱਧੂ ਨੇ ਇਸ ਮਾਮਲੇ ਤੇ ਕੜਾ ਰੋਸ ਜਤਾਉਂਦਿਆਂ ਕਿਹਾ ਕਿ ਅਜਿਹੇ ਪੁਲੀਸ ਮੁਲਾਜ਼ਮਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੰਬੰਧਿਤ ਐਸਐਚਓ ਦੀ ਫੌਰੀ ਬਦਲੀ ਕੀਤੀ ਜਾਵੇ ਅਤੇ ਸਬ ਇੰਸਪੈਕਟਰ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ ਤਾਂ ਜੋ ਨਿਰਪੱਖ ਜਾਂਚ ਯਕੀਨੀ ਬਣ ਸਕੇ।
ਉਹਨਾਂ ਕਿਹਾ ਕਿ ਜੇ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਸਮੂਹ ਕਾਂਗਰਸੀ ਲੀਡਰਸ਼ਿਪ ਵੱਲੋਂ ਅਗਲੇ ਹਫ਼ਤੇ ਸਟੇਟ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗਵਰਨਰ ਸਾਬ੍ਹ ਤੇ ਡੀਜੀਪੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਲੋੜ ਪੈਣ ਤੇ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।
ਰੋਸ ਧਰਨੇ ਨੂੰ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਜ਼ਿਲ੍ਹਾ ਮੁਹਾਲੀ ਕਾਂਗਰਸ ਕਮੇਟੀ ਪ੍ਰਧਾਨ ਕਮਲ ਕਿਸ਼ੋਰ ਕਾਲਾ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਮੋਹਿੰਦਰ ਸਿੰਘ ਰਿਟਾਇਰ ਇੰਸਪੈਕਟਰ (ਜਿਲ੍ਹਾ ਪ੍ਰਧਾਨ ਪੰਜਾਬ ਪੁਲੀਸ ਪੈਂਸ਼ਨਰ ਵੈਲਫ਼ੇਅਰ ਐਸੋਸੀਏਸ਼ਨ), ਐਸ. ਜੀ. ਪੀ. ਸੀ. ਮੈਂਬਰ. ਐਡਵੋਕੇਟ ਪਰਮਜੀਤ ਕੌਰ ਲਾਡਰਾਂ , ਕੌਂਸਲਰ ਹਰਜੀਤ ਸਿੰਘ ਭੋਲੂ, ਹਰਮਿੰਦਰ ਸਿੰਘ ਮਾਵੀ, ਸ਼੍ਰੀ ਰਾਜੇਸ਼ ਲੱਖੋਤਰਾਂ, ਸ਼੍ਰੀਮਤੀ ਨੀਲਮ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਜਿੰਮੇਵਾਰੀ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੰਵਰਬੀਰ ਸਿੰਘ ਸਿੱਧੂ, ਕੌਂਸਲਰ ਦ ਵਿੰਦਰ ਕੌਰ ਵਾਲੀਆ, ਕਮਲਪ੍ਰੀਤ ਸਿੰਘ ਬੰਨੀ, ਸੁੱਚਾ ਸਿੰਘ ਕਲੌੜ, ਅਨੁਰਾਧਾ ਆਨੰਦ ਅਤੇ ਮਾਸਟਰ ਚਰਨ ਸਿੰਘ, ਐਡਵੋਕੇਟ ਜਸਪਾਲ ਸਿੰਘ ਦਪਰ (ਸਕੱਤਰ ਸੀ ਪੀ ਆਈ), ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ, ਰਾਕੇਸ਼ ਕੁਮਾਰ ਰਿੰਕੂ ਖੜਵੰਦਾ, ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਸੰਜੂ, ਹੈਪੀ ਮਲਿਕ, ਅਵਤਾਰ ਸਿੰਘ ਅਤੇ ਅਮਰੀਕ ਸਿੰਘ ਸਾਬਕਾ ਸਰਪੰਚ ਕੰਬਾਲਾ, ਇੰਦਰਜੀਤ ਸਿੰਘ ਢਿੱਲੋਂ, ਬਲਬੀਰ ਸਿੰਘ ਟਰਾਂਸਪੋਰਟਰ, ਗਗਨ ਧਾਲੀਵਾਲ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ, ਰਜਿੰਦਰ ਸਿੰਘ ਧਰਮਗੜ੍ਹ, ਜਸਵਿੰਦਰ ਸਿੰਘ ਸ਼ਰਮਾ, ਇੰਦਰਜੀਤ ਸਿੰਘ ਖੋਖਰ, ਆਈ. ਟੀ. ਸੈਲ ਇੰਚਾਰਜ ਪਰਮਜੀਤ ਸਿੰਘ ਚੌਹਾਨ, ਬਲਜਿੰਦਰ ਸਿੰਘ ਫੇਜ਼-2, ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਜਿੰਦਰ ਲੱਕੀ ਫੇਜ਼-1, ਜਗਰੂਪ ਸਿੰਘ ਢੋਲ ਕੁਰੜੀ, ਨਾਹਰ ਸਿੰਘ ਸਰਪੰਚ ਕੁਰੜੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ, ਮਨਜੀਤ ਸਿੰਘ ਤੰਗੋਰੀ ਮੀਤ ਚੈਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ, ਗਿਆਨੀ ਗੁਰਮੇਲ ਸਿੰਘ ਮਨੌਲੀ, ਹਰਭਜਨ ਸਿੰਘ ਰਾਏਪੁਰ ਕਲਾਂ,ਓਮੀ ਸ਼ਾਮਪੁਰ, ਮੇਜਰ ਸਿੰਘ ਸਰਪੰਚ ਮਨੌਲੀ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ ਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਸਰਪੰਚ ਨਰਿੰਦਰ ਸਿੰਘ ਸੋਨੀ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ , ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਸਰਬਜੀਤ ਸਿੰਘ ਮੌਲੀ ਬੈਦਵਾਨ, ਊਧਮ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇ ਮਾਜਰਾ, ਮਨਜੀਤ ਸਿੰਘ ਬਲੌਂਗੀ, ਦਵਿੰਦਰ ਸਿੰਘ ਬੱਲੋ ਮਾਜਰਾ, ਸੰਜੀਵ ਕੁਮਾਰ ਬੰਟੀ ਗੋਬਿੰਦਗੜ੍ਹ, ਮਲਕੀਤ ਸਿੰਘ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।
ਪੁਲੀਸ ਤੇ ਲਗਾਏ ਇਲਜਾਮ ਪੂਰੀ ਤਰ੍ਹਾਂ ਬੇਬੁਨਿਆਦ : ਐਸ ਐਚ ਓ
ਇਸ ਸੰਬੰਧੀ ਸੰਪਰਕ ਕਰਨ ਤੇ ਥਾਣਾ ਫੇਜ਼ 1 ਦੇ ਐਸ ਐਚ ਓ ਸz. ਸੁਖਬੀਰ ਸਿੰਘ ਨੇ ਕਿਹਾ ਕਿ ਇਸ ਸੰਬੰਧੀ ਲਗਾਏ ਗਏ ਇਲਜਾਮ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਮਾਰਕੀਟ ਦੇ ਦੋ ਦੁਕਾਨਦਾਰਾਂ ਦਾ ਆਪਸੀ ਝਗੜਾ ਹੈ ਜਿਸ ਸੰਬੰਧੀ ਉਕਤ ਮਹਿਲਾ ਵਲੋਂ ਇੱਕ ਦੁਕਾਨਦਾਰ ਦੇ ਖਿਲਾਫ ਸ਼ਿਕਾਇਤ ਦਿੱਤੀ ਗਈ ਸੀ ਅਤੇ ਦੂਜੇ ਵਿਅਕਤੀ ਵਲੋਂ ਮਹਿਲਾ ਅਤੇ ਮਾਰਕੀਟ ਦੇ ਪ੍ਰਧਾਨ ਦੇ ਖਿਲਾਫ ਸ਼ਿਕਾਇਤ ਦਿੱਤੀ ਗਈ ਸੀ।
ਉਹਨਾਂ ਕਿਹਾ ਕਿ ਇਹ ਸ਼ਿਕਾਇਤਾਂ ਐਸ ਐਸ ਪੀ ਦਫਤਰ ਤੋਂ ਘੁੰਮ ਕੇ ਥਾਣੇ ਆਈਆਂ ਸਨ ਅਤੇ ਪੁਲੀਸ ਵਲੋਂ ਦੋਵਾਂ ਧਿਰਾਂ ਨੂੰ ਥਾਣੇ ਸੱਦ ਕੇ ਉਹਨਾਂ ਦੀ ਗੱਲ ਸੁਣੀ ਗਈ ਸੀ। ਇਸ ਦੌਰਾਨ ਦੋਵਾਂ ਧਿਰਾਂ ਵਲੋਂ ਇੱਕ ਦੂਜੇ ਖਿਲਾਫ ਵੀਡੀਓ ਵਿਖਾਈਆਂ ਗਈਆਂ ਸਨ ਅਤੇ ਇਸ ਦੌਰਾਨ ਦੋਵੇਂ ਧਿਰਾਂ ਥਾਣੇ ਵਿੱਚ ਹੀ ਆਪਸ ਵਿੱਚ ਬਹਿਸਣ ਲੱਗ ਗਈਆਂ ਸਨ ਜਿਸਤੇ ਉਹਨਾਂ ਨੂੰ ਸ਼ਾਂਤ ਕਰਵਾਇਆ ਗਿਆ ਸੀ ਅਤੇ ਇੱਕ ਦੂਜੇ ਨਾਲ ਨਾ ਲੜਣ ਦੀ ਨਸੀਹਤ ਕੀਤੀ ਗਈ ਸੀ।
ਉਹਨਾਂ ਕਿਹਾ ਕਿ ਪੁਲੀਸ ਸਟੇਸ਼ਨ ਵਿੱਚ ਸੀ ਸੀ ਟੀ ਵੀ ਕੈਮਰੇ ਲੱਗੇ ਹੋਏ ਹਨ ਅਤੇ ਕਿਸੇ ਵੀ ਪੁਲੀਸ ਕਰਮਚਾਰੀ ਜਾਂ ਅਧਿਕਾਰੀ ਵਲੋਂ ਕਿਸੇ ਵੀ ਵਿਅਕਤੀ ਨਾਲ ਕੋਈ ਵੀ ਬਦਸਲੂਕੀ ਨਹੀਂ ਕੀਤੀ ਗਈੇ। ਇਸ ਦੌਰਾਨ ਮੁਹਾਲੀ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਵੀ ਥਾਣੇ ਪਹੁੰਚੇ ਸਨ ਅਤੇ ਕਾਨੂੰਨ ਅਨੁਸਾਰ ਮਾਮਲਾ ਹੱਲ ਕਰਨ ਤੇ ਸਹਿਮਤੀ ਦਿੱਤੀ ਸੀ ਪਰੰਤੂ ਅੱਜ ਇਹਨਾਂ ਵਲੋਂ ਪੁਲੀਸ ਤੇ ਦਬਾਓ ਪਾਉਣ ਲਈ ਇਹ ਧਰਨਾ ਦਿੱਤਾ ਗਿਆ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
