Connect with us

Chandigarh

ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕਮੀ ਨਾ ਆਉਣ ਦੇਵੇ ਕੇਂਦਰ ਸਰਕਾਰ : ਲਾਲ ਚੰਦ ਕਟਾਰੂਚੱਕ

Published

on

ਜ਼ਰੂਰੀ ਵਸਤੂਆਂ ਦੀ ਗੈਰਕਾਨੂੰਨੀ ਜਮ੍ਹਾਂਖੋਰੀ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 11 ਮਾਰਚ (ਸ.ਬ.) ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਦੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ।

ਕੇਂਦਰ ਸਰਕਾਰ ਵੱਲੋਂ ਗਠਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਚੌਕਸ ਰਹਿਣ ਅਤੇ ਲੋੜੀਂਦੀ ਸਪਲਾਈ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਠਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੱਛਮੀ ਏਸ਼ੀਆ ਵਿੱਚ ਅਸਥਿਰ ਸਥਿਤੀ ਦੇ ਕਾਰਨ ਲੋਕਾਂ ਵਿੱਚ ਤਣਾਅ ਦਾ ਮਾਹੌਲ ਨਾ ਬਣੇ।

ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ਤੇ ਸਥਿਤੀ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੰਦਿਆਂ ਉਹਨਾਂ ਕਿਹਾ ਕਿ ਅਧਿਕਾਰੀ ਨਿਰਵਿਘਨ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਨਾਲ ਮੀਟਿੰਗਾਂ ਕਰਨ, ਜਿਨ੍ਹਾਂ ਵਿੱਚ ਗੈਸ ਕੰਪਨੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣ।

ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਹੇਰਾਫੇਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਤਾੜਨਾ ਕਰਦਿਆਂ ਮੰਤਰੀ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਕਿਸੇ ਵੀ ਕੀਮਤ ਉੱਤੇ ਜ਼ਰੂਰੀ ਵਸਤਾਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ ਨਹੀਂ ਹੋਣੀ ਚਾਹੀਦੀ। ਜਮ੍ਹਾਂਖੋਰੀ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending