Connect with us

Punjab

ਇਸਤਰੀ ਅਕਾਲੀ ਦਲ ਵਲੋਂ ਹਲਕਾ ਘਨੌਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Published

on

ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

ਘਨੌਰ, 13 ਮਾਰਚ (ਸ.ਬ.) ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਹੇਠ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਬੀਬੀਆਂ ਨੇ ਇਕੱਠੇ ਹੋ ਕੇ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਬਾਜ਼ੀ ਦਾ ਕੜਾ ਵਿਰੋਧ ਕੀਤਾ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਪਰਮਿੰਦਰ ਕੌਰ ਝਿੰਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾ ਦਿਵਸ ਦੇ ਮੌਕੇ ਔਰਤਾਂ ਬਾਰੇ ਵਰਤੀ ਗਈ ਭਾਸ਼ਾ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਸੀ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਆਪਣੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ।

ਬੀਬੀ ਝਿੰਜਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ, ਪਰ ਹੁਣ ਜਦੋਂ ਚੋਣਾਂ ਨੇੜੇ ਆ ਗਈਆਂ ਹਨ ਤਾਂ ਵੋਟਾਂ ਦਾ ਲਾਹਾ ਲੈਣ ਲਈ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਅਤੇ ਸ਼ਰਤਾਂ ਲਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪਿਛਲੇ ਚਾਰ ਸਾਲਾਂ ਦੇ ਕਰੀਬ 48 ਹਜ਼ਾਰ ਰੁਪਏ ਮਹਿਲਾਵਾਂ ਨੂੰ ਦੇਣੇ ਚਾਹੀਦੇ ਹਨ।

ਉਹਨਾਂ ਕਿਹਾ ਕਿ ਸਰਕਾਰ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਿਰਫ਼ ਝੂਠੇ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਆਪਣੇ ਅਧਿਕਾਰਾਂ ਲਈ ਇਕੱਠੀਆਂ ਹੋ ਚੁੱਕੀਆਂ ਹਨ ਅਤੇ ਪੰਜਾਬ ਦੇ ਲੋਕ ਹੁਣ ਮੌਜੂਦਾ ਸਰਕਾਰ ਦੇ ਝੂਠੇ ਲਾਰਿਆਂ ਅਤੇ ਦਾਅਵਿਆਂ ਵਿੱਚ ਨਹੀਂ ਆਉਣਗੇ।

ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਘਨੌਰ ਵਿੱਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਬਾਜ਼ੀ ਤੋਂ ਬਹੁਤ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਪੰਜਾਬ ਦੀਆਂ ਧੀਆਂ ਅਤੇ ਮਹਿਲਾਵਾਂ ਦੇ ਮਾਣ-ਸਤਿਕਾਰ ਲਈ ਡੱਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਰੋਸ ਪ੍ਰਦਰਸ਼ਨ ਵਿੱਚ ਜਥੇਦਾਰ ਜਸਮੇਰ ਸਿੰਘ ਲਾਛੜੂ, ਇਸਤਰੀ ਵਿੰਗ ਅਕਾਲੀ ਦਲ ਹਲਕਾ ਘਨੌਰ ਦੀ ਆਗੂ ਬੀਬੀ ਜਸਪਾਲ ਕੌਰ ਬਾਰਨ, ਇਸਤਰੀ ਵਿੰਗ ਦੀ ਸਾਬਕਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ ਸਮੇਤ ਕਈ ਹੋਰ ਅਕਾਲੀ ਆਗੂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਰਹੀਆਂ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending