Connect with us

Mohali

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 11 ਅਪ੍ਰੈਲ ਨੂੰ

Published

on

ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਫੈਸਲਾ

ਐਸ ਏ ਐਸ ਨਗਰ, 14 ਮਾਰਚ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 11 ਅਪ੍ਰੈਲ ਨੂੰ ਸਜਾਇਆ ਜਾਵੇਗਾ। ਇਸ ਸੰਬੰਧੀ ਫੈਸਲਾ ਤਾਲਮੇਲ ਕਮੇਟੀ ਦੇ ਪ੍ਰਧਾਨ ਸz.ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਾਹਿਬਵਾੜਾ – ਪਾਤਸ਼ਾਹੀ ਨੌਵੀ, ਫੇਜ਼-5 ਮੁਹਾਲੀ ਵਿਖੇ ਹੋਈ ਤਾਲਮੇਲ ਕਮੇਟੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂਦੁਆਰਾ ਤਾਲਮੇਲ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸz. ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਰ ਸਾਲ ਵਾਂਗ ਖਾਲਸੇ ਦੇ ਸਾਜਨਾ ਦਿਵਸ (ਵਿਸਾਖੀ ਪੁਰਬ) ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ ਜਿਸ ਉਪਰੰਤ ਮੀਟਿੰਗ ਵਿੱਚ ਹਾਜ਼ਰ ਸਾਰੇ ਮੈਂਬਰਾਂ ਵੱਲੋਂ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ਼ਹਿਰ ਵਿੱਚ ਨਗਰ ਕੀਰਤਨ ਸਜਾਉਣ ਦਾ ਫੈਸਲਾ ਲਿਆ ਗਿਆ।

ਸz. ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂਦੁਆਰਾ ਸ੍ਰੀ ਸਾਹਿਬਵਾੜਾ, ਫੇਜ਼-5 ਮੁਹਾਲੀ ਤੋਂ ਦੁਪਹਿਰ ਸਾਢੇ 12 ਵਜੇ ਅਰਦਾਸ ਉਪਰੰਤ ਹੋਵੇਗੀ। ਨਗਰ ਕੀਰਤਨ ਫੇਜ਼- 5, ਮਾਰਕੀਟ ਚੀਮਾ ਹਸਪਤਾਲ, ਰਿਹਾਇਸ਼ੀ ਖੇਤਰ ਫੇਜ਼-4, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਖੋਖਾ ਮਾਰਕੀਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਪੁਰਾਣਾ ਡੀ. ਸੀ. ਆਫਿਸ, ਫਰੈਂਕੋ ਹੋਟਲ, ਗੁਰਦੁਆਰਾ ਸਾਹਿਬ ਫੇਜ਼- 2, ਗਿਆਨ ਜਯੋਤੀ ਸਕੂਲ ਫੇਜ਼- 2, ਮਦਨਪੁਰਾ ਚੌਕ, ਗੁਰਦੁਆਰਾ ਰਾਮਗੜੀਆ ਸਭਾ, ਜਨਤਾ ਮਾਰਕੀਟ, ਫੇਜ਼ 3 ਬੀ 1 ਦੇ ਕੁਆਟਰ, ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼ 3ਬੀ1, ਮਾਰਕੀਟ ਫੇਜ਼ 7, ਸੰਤ ਈਸ਼ਰ ਸਕੂਲ, ਗੁਰਦੁਆਰਾ ਸਾਹਿਬ ਸੈਕਟਰ 70, ਮੁੰਡੀ ਕੰਪਲੈਕਸ ਅਤੇ ਪੈਰਾਗਾਨ ਸਕੂਲ ਤੋ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 71 ਵਿਖੇ ਸਮਾਪਤ ਹੋਵੇਗਾ।

ਮੀਟਿੰਗ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਧਾਨ, ਸਕੱਤਰ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨਾਂ ਵਿੱਚ ਹੋਰਨਾਂ ਤੋਂ ਇਲਾਵਾ ਦਿਆਲ ਸਿੰਘ, ਅਮਰਜੀਤ ਸਿੰਘ, ਪ੍ਰੀਤਮ ਸਿੰਘ, ਗੁਰਮੀਤ ਸਿੰਘ, ਕਰਮ ਸਿੰਘ ਬਬਰਾ, ਗੁਰਪ੍ਰੀਤ ਸਿੰਘ ਖਾਲਸਾ, ਜਗਦੀਸ਼ ਸਿੰਘ, ਸੁਰਜੀਤ ਸਿੰਘ ਮਠਾੜੂ, ਹਰਪਾਲ ਸਿੰਘ ਖਾਲਸਾ, ਸੁਰਿੰਦਰ ਸਿੰਘ, ਚਮਕੌਰ ਸਿੰਘ, ਇੰਦਰਜੀਤ ਸਿੰਘ, ਆਰ ਪੀ ਸਿੰਘ, ਕੁਲਵੰਤ ਸਿੰਘ ਰਵਿੰਦਰ ਸਿੰਘ, ਗਗਨਦੀਪ ਸਿੰਘ, ਦਵਿੰਦਰ ਪਾਲ ਸਿੰਘ, ਹਰਮਿੰਦਰ ਸਿੰਘ, ਗੁਰਮੀਤ ਸਿੰਘ, ਰਾਜਿੰਦਰ ਸਿੰਘ, ਸਿੰਘ, ਰਾਜਿੰਦਰ ਕੌਰ, ਦਿਲਵਰ ਸਿੰਘ, ਜਗੀਰ ਸਿੰਘ, ਨਰਿੰਦਰਪਾਲ ਸਿੰਘ ਹਾਜਿਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending