Connect with us

Punjab

ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਦਾ ਸੱਤਾ ਵਿੱਚ ਆਉਣਾ ਜਰੂਰੀ : ਸੁਖਬੀਰ ਸਿੰਘ ਬਾਦਲ

Published

on

ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ

ਜਲੰਧਰ, 14 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਦਾ ਸੱਤਾ ਵਿੱਚ ਆਉਣਾ ਜਰੂਰੀ ਹੈ। ਸਾਹਨੇਵਾਲ ਪਹੁੰਚੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤਕ ਜੋ ਵੀ ਹੋਇਆ ਹੈ, ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਬਣਾਇਆ ਗਿਆ ਹੈ। ਉਹਨਾਂ ਦਾਅਵਾ ਕੀਤਾ ਕਿ ਭਾਖੜਾ ਡੈਮ ਤੋਂ ਇਲਾਵਾ ਸਾਰੇ ਡੈਮ ਬਾਦਲ ਸਾਬ੍ਹ ਦੇ ਬਣਾਏ ਹੋਏ ਹਨ। ਪੰਜਾਬ ਵਿਚ ਏਅਰਪੋਰਟ ਵੀ ਪ੍ਰਕਾਸ਼ ਸਿੰਘ ਬਾਦਲ ਵੇਲੇ ਹੀ ਬਣਾਏ ਗਏ ਹਨ।

ਆਮ ਆਦਮੀ ਪਾਰਟੀ ਅਤੇ ਕਾਂਗਰਸ ਤੇ ਹਮਲੇ ਕਰਦਿਆਂ ਉਹਨਾਂ ਕਿਹਾ ਕਿ ਕਾਂਗਰਸ ਜਾਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਸਬੰਧੀ ਵਾਲੇ ਕੋਈ ਇਕ ਨਿਸ਼ਾਨੀ ਤਕ ਨਹੀਂ ਦੱਸ ਸਕਦੇ, ਜੋ ਉਨ੍ਹਾਂ ਨੇ ਬਣਾਈ ਹੋਵੇ। ਹੋਰ ਤਾਂ ਹੋਰ ਆਟਾ-ਦਾਲ ਦੀ ਸਕੀਮ, ਸ਼ਗਨ ਸਕੀਮ ਸਮੇਤ ਲੋਕ ਭਲਾਈ ਦੀਆਂ ਸਾਰੀਆਂ ਸਕੀਮਾਂ ਵੀ ਪ੍ਰਕਾਸ਼ ਸਿੰਘ ਬਾਦਲ ਵੇਲੇ ਹੀ ਬਣਾਈਆਂ ਗਈਆਂ ਸਨ।

ਰਾਜਾ ਵੜਿੰਗ ਤੇ ਤੰਜ ਕੱਸਦਿਆਂ ਉਹਨਾਂ ਕਿਹਾ ਕਿ ਕਾਂਗਰਸੀਆਂ ਨੂੰ ਤਾਂ ਪਹਾੜਾ ਤਕ ਨਹੀਂ ਆਉਂਦਾ। ਕਾਂਗਰਸੀਆਂ ਦੇ ਲੀਡਰ ਜੇਕਰ ਮੁੱਖ ਮੰਤਰੀ ਬਣੇ ਤਾਂ ਇਹ ਪੰਜਾਬ ਵਿੱਚੋਂ ਸਾਰੇ ਨੌਜਵਾਨ ਫੇਲ੍ਹ ਕਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮਲੰਗ ਕਹਿੰਦਿਆਂ ਉਹਨਾਂ ਕਿਹਾ ਕਿ ਮਲੰਗ ਵਾਲੇ ਵੀ ਪੰਜ ਸਾਲ ਤੋਂ ਪੰਜਾਬ ਵਿਚ ਰਾਜ ਕਰ ਰਹੇ ਹਨ ਪਰ ਉਨ੍ਹਾਂ ਨੇ ਵੀ ਪੰਜਾਬ ਲਈ ਕੁਝ ਨਹੀਂ ਕੀਤਾ। ਪੰਜਾਬ ਵਿਚ ਲਗਾਤਾਰ ਫਿਰੌਤੀ ਲਈ ਕਾਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਵੇਗੀ ਤਾਂ ਪੰਜਾਬ ਵਿਚ ਡਰੱਗ ਮਾਫ਼ੀਆ ਨੂੰ ਕੱਢਣ ਲਈ ਕਾਨੂੰਨ ਲਿਆਂਦਾ ਜਾਵੇਗਾ ਅਤੇ ਗੈਂਗਸਟਰ ਨੂੰ ਅੱਤਵਾਦ ਦਾ ਟੈਗ ਦਿੱਤਾ ਜਾਵੇਗਾ। ਗੈਂਗਸਟਰਾਂ ਦੀਆਂ ਜਾਇਦਾਦਾਂ ਨੂੰ ਕੁਰਕ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇ ਪੰਜਾਬ ਵਿਚੋਂ ਗੈਂਗਸਰਵਾਦ ਖ਼ਤਮ ਹੋਵੇਗਾ ਤਾਂ ਹੀ ਪੰਜਾਬ ਬਚੇਗਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ 2027 ਵਿਚ ਉਹਨਾਂ ਦੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਕਿਸੇ ਵੀ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਹਨਾਂ ਸਰਕਾਰ ਆਉਣ ਤੇ ਪੰਜਾਬੀ ਸੱਭਿਆਚਾਰ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਿਸ਼ਵ ਕਬੱਡੀ ਕੱਪ, ਪਸ਼ੂ ਮੇਲੇ ਅਤੇ ਪਿੰਡਾਂ ਵਿੱਚ ‘ਸੀਪ’ ਵਰਗੀਆਂ ਖੇਡਾਂ ਦੇ ਮੁਕਾਬਲੇ ਕਰਵਾਉਣ ਦਾ ਵੀ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Latest News

Trending