Connect with us

Mohali

ਖੂਨਦਾਨ ਕੈਂਪ ਦਾ ਆਯੋਜਨ ਕੀਤਾ

Published

on

ਐਸ ਏ ਐਸ ਨਗਰ, 16 ਮਾਰਚ (ਸ.ਬ.) ਸਰਵਹਿੱਤ ਕਲਿਆਣ ਸੁਸਾਇਟੀ ਵਲੋਂ ਸਵਰਾਜ ਇੰਜਨ ਲਿਮਟਿਡ ਅਤੇ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਕਮੇਟੀ ਫੇਜ਼ 11 ਮੁਹਾਲੀ ਦੇ ਸਹਿਯੋਗ ਨਾਲ ਲਕਸ਼ਮੀ ਨਰਾਇਣ ਧਰਮਸ਼ਾਲਾ ਵਿਖੇ 12ਵੇਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਸੁਸਾਇਟੀ ਦੇ ਜਨਰਲ ਸਕੱਤਰ ਸ੍ਰੀ ਰਾਜਕੁਮਾਰ ਸ਼ਰਮਾ ਨੇ ਦੱਸਿਆ ਕਿ ਸੰਸਥਾ ਦੇ ਪ੍ਰਧਾਨ ਪਦਮ ਦੇਵ ਦੀ ਅਗਵਾਈ ਹੇਠ ਆਯੋਜਿਤ ਕੀਤੇ ਗਏ ਇਸ ਕੈਂਪ ਦਾ ਉਦਘਾਟਨ ਸਵਰਾਜ ਇੰਜਨ ਪਲਾਂਟ ਲਿਮਟਿਡ ਦੇ ਪਲਾਂਟ ਹੈਡ ਮੁਕੇਸ਼ ਬੰਸਲ ਅਤੇ ਐਚ ਆਰ ਰਵਿੰਦਰ ਸਿੰਘ ਨੇ ਕੀਤਾ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਖੂਨਦਾਨ ਨਾਲ ਕਿਸੇ ਦੇ ਘਰ ਦਾ ਚਿਰਾਗ ਬੁਝਣ ਤੋਂ ਬਚ ਸਕਦਾ ਹੈ ਅਤੇ ਸਰਕਾਰ ਨੂੰ ਸਮਾਜਿਕ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ।

ਇਸ ਕੈਂਪ ਵਿੱਚ ਸਰਕਾਰੀ ਮੈਡੀਕਲ ਕਾਲੇਜ ਅਤੇ ਹਸਪਤਾਲ ਸੈਕਟਰ 32 ਦੇ ਬਲੱਡ ਬੈਂਕ ਦੇ ਡਾ. ਰਵਨੀਤ ਕੌਰ ਦੀ ਅਗਵਾਈ ਵਿੱਚ 67 ਯੂਨਿਟ ਖੂਨ ਇੱਕਤਰ ਕੀਤਾ ਗਿਆ। ਕੈਂਪ ਦੌਰਾਨ ਸੁਸਾਇਟੀ ਦੇ ਪ੍ਰਧਾਨ ਪਦਮ ਦੇਵ ਵਲੋਂ ਆਪਣਾ 54ਵਾਂ ਜਨਮਦਿਨ 54ਵੀਂ ਵਾਰ ਖੂਨਦਾਨ ਕਰਕੇ ਮਨਾਇਆ ਗਿਆ। ਇਸ ਮੌਕੇ ਵਿਮਲ ਕੁਮਾਰ ਨੇ 52 ਵਾਰ ਅਤੇ ਬਲਵਿੰਦਰ ਨੇ 60 ਵਾਰ ਖੂਨਦਾਨ ਕਰ ਕੇ ਨਵਾਂ ਰਿਕਾਰਡ ਬਣਾਇਆ। ਰੈਡ ਕਰਾਸ ਮੁਹਾਲੀ ਦੇ ਸਕੱਤਰ ਹਰਬੰਸ ਸਿੰਘ ਨੇ ਖੂਨਦਾਨੀਆਂ ਨੂੰ ਬੈਂਚ ਲਗਾ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਦੇ ਕੌਂਲਸਰ ਰਾਜਰਾਨੀ ਜੈਨ, ਕੁਲਵੰਤ ਸਿੰਘ ਕਲੇਰ, ਜਸਬੀਰ ਸਿੰਘ ਮਨਕੂ ਅਤੇ ਮਾਸਟਰ ਚਰਨ ਸਿੰਘ, ਲਕਸ਼ਮੀ ਨਰਾਇਣ ਮੰਦਿਰ ਦੇ ਪ੍ਰਧਾਨ ਪ੍ਰਮੋਦ ਮਿਸ਼ਰਾ, ਜਸਵਿੰਦਰ ਸ਼ਰਮਾ, ਧਵਨ ਜਗਦੰਬਾ, ਸੁਖਬੀਰ ਸਿੰਘ, ਬੀਬੀ ਮਨਜੀਤ ਕੌਰ, ਗੌਰਵ ਜੈਨ, ਗੁਰਚਰਨ ਸਿੰਘ ਭੰਵਰਾ, ਹਰੀਕ੍ਰਿਸ਼ਨ ਸ਼ਰਮਾ, ਰਾਮ ਪ੍ਰਤਾਪ, ਲਾਭ ਸਿੰਘ ਸੈਣੀ, ਸਤੀਸ਼ ਪ੍ਰਧਾਨ, ਸੁਰਿੰਦਰ ਕੌਰ, ਸਨੀ ਕੰਡਾ, ਡਿੰਪਲ ਸਭਰਵਾਲ, ਰਿਟਾਇਰਡ ਕਮਾਂਡੈਂਟ ਵੀ ਕੇ ਵੈਦ, ਐਡਵੋਕੇਟ ਧਰਮਵੀਰ ਵਸਿਸ਼ਟ, ਕਰਣਦੀਪ ਢਿੱਲੋਂ, ਮਹੇਸ਼ ਭਾਰਦੁਆਜ, ਸ਼ਿਵ ਸਰਨ ਸ਼ਰਮਾ, ਮਦਨ ਗੋਇਲ, ਸੋਹਨ ਲਾਲ, ਚੰਦਰ ਮੋਹਨ ਗੋਇਲ, ਸੰਜੀਵ ਜੋਸ਼ੀ ਬਤੌਰ ਖਾਸ ਮਹਿਮਾਨ ਦੇ ਰੂਪ ਵਿੱਚ ਹਾਜ਼ਰ ਹੋਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਮੀਤ ਪ੍ਰਧਾਨ ਵੈਭਵ ਅਗਨੀਹੋਤਰੀ, ਜੁਆਇੰਟ ਸਕੱਤਰ ਕਰਮ ਚੰਦ, ਖਜਾਨਚੀ ਕਮਲੇਸ਼ ਕੁਮਾਰ ਸ਼ਰਮਾ, ਉਪ ਖਜਾਨਚੀ ਰਾਕੇਸ਼ ਕੁਮਾਰ, ਸਲਾਹਕਾਰ ਐਡਵੋਕੇਟ ਸੁਰੇਸ਼ ਕੁਮਾਰ, ਐਡਵੋਕੇਟ ਵਿਜੈ ਯਾਦਵ, ਪ੍ਰੈਸ ਸਕੱਤਰ ਅਨਿਲ ਠਾਕੁਰ, ਕਲਚਰ ਸਕੱਤਰ ਮਨਪ੍ਰੀਤ ਸਿੰਘ ਸੋਢੀ ਅਤੇ ਪ੍ਰੋਪਕੰਡਾ ਸਕੱਤਰ ਬਹਾਦਰ ਸਿੰਘ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending