Connect with us

Mohali

ਜਥੇਦਾਰ ਬਲਵੀਰ ਸਿੰਘ ਬੈਰੋਪੁਰ ਨੂੰ ਸ਼ਰਧਾਂਜਲੀਆਂ ਭੇਂਟ

Published

on

ਐਸ ਏ ਐਸ ਨਗਰ, 17 ਮਾਰਚ (ਸ.ਬ.) ਨਜ਼ਦੀਕੀ ਪਿੰਡ ਬੈਰੋਮਪੁਰ ਦੇ ਸਰਪੰਚ ਜਥੇਦਾਰ ਬਲਵੀਰ ਸਿੰਘ (ਜਿਨਾਂ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ) ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬੈਰੋਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਅਤੰਮ ਅਰਦਾਸ ਤੋਂ ਪਹਿਲਾਂ ਸੰਤ ਬਲਜੀਤ ਦਾਸ ਕੁਹਲੀ, ਸੰਤ ਅਤਰ ਸਿੰਘ, ਭਾਈ ਕਰਮਜੀਤ ਸਿੰਘ ਲੰਬਿਆਂ ਸਾਹਿਬ, ਅਵਤਾਰ ਸਿੰਘ, ਭਾਈ ਗੁਲਾਬ ਸਿੰਘ ਜੀ ਰੋੜੇਵਾਲਾ ਸਾਹਿਬ ਅਤੇ ਹੋਰਨਾਂ ਵੱਲੋਂ ਕੀਰਤਨ ਵੈਰਾਗਮਈ ਕੀਰਤਨ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਧਾਰਮਿਕ ਰਾਜਨੀਤਿਕ ਕਿਸਾਨ ਸਮਾਜਿਕ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਇਲਾਕੇ ਦੇ ਵੱਡੇ ਗਿਣਤੀ ਵਿੱਚ ਪੰਚਾ ਸਰਪੰਚਾਂ ਅਤੇ ਹੋਰ ਮੋਹਤਵਰਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਤ ਖਾਲਸਾ ਦਲ ਦੇ ਸਕੱਤਰ ਗਿਆਨੀ ਭਜਨ ਸਿੰਘ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ, ਬਾਪੂ ਗੁਰਚਰਨ ਸਿੰਘ ਹਵਾਰਾ ਸੰਚਾਲਕ ਕੌਮੀ ਇਨਸਾਫ ਮੋਰਚਾ ਜਥੇਦਾਰ ਬਲਵੀਰ ਸਿੰਘ ਦੀ ਭੈਣ ਬੀਬੀ ਜਸਵੀਰ ਕੌਰ ਨੇ ਜਥੇਦਾਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਹਨਾਂ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।

ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਜਥੇਦਾਰ ਬਲਵੀਰ ਸਿੰਘ ਨਾਲ ਪਿਛਲੇ 30 ਵਰਿਆਂ ਤੋਂ ਬਹੁਤ ਨਜਦੀਕੀ ਸਾਂਝ ਰਹੀ ਅਤੇ ਉਹਨਾਂ ਦੇ ਧਾਰਮਿਕ ਸਮਾਜਿਕ ਰਾਜਨੀਤਿਕ ਅਤੇ ਹੋਰਨਾਂ ਖੇਤਰਾਂ ਵਿੱਚ ਕੀਤੇ ਕੰਮਾਂ ਨੂੰ ਚੇਤੇ ਕਰਦਿਆਂ ਉਨਾਂ ਦੇ ਬੇਵਕਤੀ ਵਿਛੋੜੇ ਨੂੰ ਪਿੰਡ ਅਤੇ ਇਲਾਕੇ ਲਈ ਬਹੁਤ ਵੱਡਾ ਘਾਟਾ ਦੱਸਿਆ ਗਿਆ। ਇਸ ਮੌਕੇ ਪਰਿਵਾਰ ਵੱਲੋਂ ਪਿੰਡ ਦੇ ਦੋਵੇਂ ਗੁਰਦੁਆਰਾ ਸਾਹਿਬ ਲਈ ਇੱਕ ਲੱਖ ਰੁਪਏ ਪ੍ਰਾਇਮਰੀ ਸਕੂਲ ਬੈਰਮ ਪੁਰ ਲਈ 51000 ਲਾਲਾਂ ਵਾਲਾ ਪੀਰ ਨਗਰ ਖੇੜਾ ਅਤੇ ਗੁੱਗਾ ਮਾੜੀ ਲਈ 11000 ਦੀ ਰਾਸ਼ੀ ਭੇਂਟ ਕੀਤੀ ਗਈ।

ਇਸ ਮੌਕੇ ਕੌਮੀ ਇਨਸਾਫ ਮੋਰਚਾ ਵੱਲੋਂ ਉਨਾਂ ਦੇ ਸਪੁੱਤਰ ਭਾਈ ਮਨਪ੍ਰੀਤ ਸਿੰਘ ਨੂੰ ਭਾਈ ਘਨਈਆ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਬੀਬੀ ਨਰਿੰਦਰ ਕੌਰ ਅਤੇ ਪਿੰਡ ਹਵਾਰਾ ਦੇ ਪਤਵੰਤਿਆਂ ਵੱਲੋਂ ਉਹਨਾਂ ਦੇ ਸਪੁੱਤਰ ਨੂੰ ਦਸਤਾਰ ਭੇਂਟ ਕੀਤੀ ਗਈ। ਸੰਤ ਖਾਲਸਾ ਦਲ, ਪੰਥਕ ਧਿਰਾਂ, ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਵੀ ਉਹਨਾਂ ਦੇ ਸਪੁੱਤਰ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਏ ਡੀ ਜੀ ਪੀ ਸ਼ਰੀਫਾ ਰੋਕੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੁਹਾਣਾ, ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਿਸ਼ਸ਼ਟ, ਕਾਂਗਰਸੀ ਆਗੂ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ, ਹਰਕੇਸ਼ ਚੰਦ ਸਰਮਾ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਪਾਲ ਸਿੰਘ ਫਰਾਂਸ, ਦਰਸ਼ਨ ਸਿੰਘ ਯੂਐਸਏ, ਅਵਤਾਰ ਸਿੰਘ ਮੌਲੀ, ਜਥੇਦਾਰ ਅਨੂਪ ਸਿੰਘ ਭਾਗੋ ਮਾਜਰਾ ਅਤੇ ਬਹੁਤ ਹੋਰ ਬਹੁਤ ਸਾਰੀਆਂ ਸ਼ਖਸੀਅਤਾਂ ਇਕੱਠ ਵਿੱਚ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending