Mohali
ਨਗਰ ਨਿਗਮ ਚੋਣਾਂ ਦੀ ਸੰਭਾਵਨਾ ਬਣਨ ਤੇ ਮੁੜ ਸਰਗਰਮ ਹੋਏ ਉਮੀਦਵਾਰ
ਚੋਣਾਂ ਸੰਬੰਧੀ ਕਿਸ ਵੀ ਪਾਰਟੀ ਨੇ ਤੈਅ ਨਹੀਂ ਕੀਤੇ ਉਮੀਦਵਾਰ
ਐਸ ਏ ਐਸ ਨਗਰ, 19 ਮਾਰਚ (ਸ.ਬ.) ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਸੂਬੇ ਦੇ ਵੱਖ ਵੱਖ ਸ਼ਹਿਰਾਂ ਦੀ ਚੋਣ ਵਾਸਤੇ ਕੀਤੀ ਗਈ ਵਾਰਡਬੰਦੀ ਦੇ ਖਿਲਾਫ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਵੱਖ ਵੱਖ ਪਟੀਸ਼ਨਾਂ ਤੇ ਮਾਣਯੋਗ ਅਦਾਲਤ ਵਲੋਂ ਫੈਸਲਾ ਰਾਖਵਾਂ ਰੱਖੇ ਜਾਣ ਤੋਂ ਬਾਅਦ ਇਸ ਗੱਲ ਦੀ ਸੰਭਾਵਨਾ ਬਣ ਗਈ ਹੈ ਕਿ ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਛੇਤੀ ਕਰਵਾ ਦਿੱਤੀ ਜਾਵੇਗੀ। ਇਸ ਸੰਬੰਧੀ ਇਹ ਗੱਲ ਆਖੀ ਜਾ ਰਹੀ ਹੈ ਕਿ ਨਗਰ ਨਿਗਮ ਐਸ ਏ ਐਸ ਨਗਰ ਦੀ ਵਾਰਡਬੰਦੀ ਵਿੱਚ ਮਾਮੂਲੀ ਫੇਰਬਦਲ ਤੋਂ ਬਾਅਦ ਇਹ ਚੋਣ ਕਰਵਾਈ ਜਾ ਸਕਦੀ ਹੈ ਅਤੇ ਇਸ ਸੰਭਾਵਨਾ ਦੇ ਚਲਦਿਆਂ ਨਗਰ ਨਿਗਮ ਚੋਣਾਂ ਲੜਣ ਦੇ ਦਾਅਵੇਦਾਰਾਂ ਵਲੋਂ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ।
ਇੱਥੇ ਜਿਕਰਯੋਗ ਹੈ ਕਿ ਬੀਤੇ ਕੱਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਦੀ ਵੱਖ ਵੱਖ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਚੋਣਾਂ ਸੰਬੰਧੀ ਕੀਤੀ ਗਈ ਵਾਰਡਬੰਦੀ ਨੂੰ ਲੈ ਕੇ ਪਾਈਆਂ ਗਈਆਂ ਵੱਖ ਵੱਖ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਇਸ ਸੰਬੰਧੀ ਫੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਇਸਦੇ ਨਾਲ ਹੀ ਪੰਜਾਬ ਵਿੱਚ ਸਥਾਨਕ ਸਰਕਾਰ ਵਿਭਾਗ ਦੀਆਂ ਚੋਣਾਂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।
ਜਿਕਰਯੋਗ ਹੈ ਕਿ ਬੀਤੇ ਦਿਨ ਇਸ ਮਾਮਲੇ ਵਿੱਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਵਲੋਂ ਇਸ ਗੱਲ ਤੇ ਸਹਿਮਤੀ ਦਿੱਤੀ ਗਈ ਸੀ ਕਿ ਸਥਾਨਕ ਸਰਕਾਰ ਵਿਭਾਗ ਵਲੋਂ ਬੀਤੀ 31 ਦਸੰਬਰ ਤੋਂ ਬਾਅਦ ਕੀਤੀ ਗਈ ਨੋਟਿਫਿਕੇਸ਼ਨ ਵਾਪਸ ਲੈ ਲਈ ਜਾਵੇਗੀ। ਇਸਤੇ ਕੋਰਟ ਵਲੋਂ ਕਿਹਾ ਗਿਆ ਕਿ ਇਹਨਾਂ ਸ਼ਹਿਰਾਂ ਦੀ ਚੋਣ ਪੁਰਾਣੀ ਵਾਰਡਬੰਦੀ ਤੇ ਆਧਾਰ ਤੇ ਹੋਵੇਗੀ। ਇਸ ਮੌਕੇ ਸਰਕਾਰੀ ਵਕੀਲ ਵਲੋਂ ਇਹਨਾਂ ਸ਼ਹਿਰ ਦੀ ਵਾਰਡਬੰਦੀ ਵਿਚਲੇ ਰਾਖਵੇ ਹਲਕਿਆਂ ਦੀ ਰੋਟੇਸ਼ਨ ਸਰਕਾਰ ਵਲੋਂ ਆਪਣੇ ਪੱਧਰ ਕਰਨ ਦੀ ਮੰਗ ਕੀਤੀ ਸੀ ਜਿਸਤੇ ਮਾਣਯੋਗ ਅਦਾਲਤ ਵਲੋਂ ਸਹਿਮਤੀ ਦੇ ਦਿੱਤੀ ਗਈ ਸੀ। ਇਸ ਦੌਰਾਨ ਸਰਕਾਰੀ ਵਕੀਲ ਨੇ ਮੰਗ ਕੀਤੀ ਸੀ ਕਿ ਜਿਹਨਾਂ ਸ਼ਹਿਰਾਂ ਦੀ ਵਾਰਡਬੰਦੀ ਦੀ ਨੋਟਿਫਿਕੇਸ਼ਨ 31 ਦਸੰਬਰ ਤੋਂ ਪਹਿਲਾਂ ਹੋਈ ਸੀ, ਉੱਥੇ ਚੋਣ ਦੀ ਇਜਾਜਤ ਦਿੱਤੀ ਜਾਵੇ ਜਿਸਤੇ ਮਾਣਯੋਗ ਅਦਾਲਤ ਵਲੋਂ ਵੱਖ ਵੱਖ ਸ਼ਹਿਰਾਂ ਦੇ ਪਟੀਸ਼ਨਰਾਂ ਦੇ ਇਤਰਾਜ ਸੁਣੇ ਗਏ ਸਨ ਅਤੇ ਨਗਰ ਨਿਗਮ ਐਸ ਏ ਐਸ ਨਗਰ ਦੇ ਵਾਰਡ ਨੰਬਰ 36-37 ਦਾ ਮੁੱਦਾ ਵੀ ਸੁਣਿਆ ਗਿਆ ਅਤੇ ਮਾਣਯੋਗ ਅਦਾਲਤ ਵਲੋਂ ਸੈਕਟਰ 71 ਦੇ ਪੂਰੇ ਕਵਾਟਰ ਕਿਸੇ ਇੱਕ ਵਾਰਡ ਵਿੱਚ ਰੱਖਣ ਲਈ ਕਿਹਾ ਗਿਆ ਜਿਸਤੇ ਸਰਕਾਰੀ ਵਕੀਲ ਵਲੋਂ ਮੌਕੇ ਤੇ ਹੀ ਸਹਿਮਤੀ ਦਿੱਤੀ ਗਈ। ਬਾਅਦ ਵਿੱਚ ਮਾਣਯੋਗ ਅਦਾਲਤ ਵਲੋਂ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਜਿਹੜਾ ਸੋਮਵਾਰ ਨੂੰ ਆਉਣ ਦੀ ਉਮੀਦ ਹੈ।
ਇਸ ਮਾਮਲੇ ਵਿੱਚ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਮਾਣਯੋਗ ਅਦਾਲਤ ਵਲੋਂ ਇਹਨਾਂ ਪਟੀਸ਼ਨਾਂ ਤੇ ਫੈਸਲਾ ਸੁਣਾਏ ਜਾਣ ਤੋਂ ਬਾਅਦ ਸਰਕਾਰ ਵਲੋਂ ਪੰਜਾਬ ਦੀਆਂ ਸਥਾਨਕ ਸਰਕਾਰ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ ਅਤੇ ਇਹ ਚੋਣਾਂ ਅਪ੍ਰੈਲ ਮਹੀਨੇ ਦੇ ਅਖੀਰ ਜਾਂ ਮਈ ਦੇ ਪਹਿਲੇ ਹਫਤਿਆਂ ਵਿੱਚ ਕਰਵਾਈ ਜਾ ਸਕਦੀ ਹੈ। ਇਸਦੇ ਨਾਲ ਹੀ ਚੋਣ ਲੜਣ ਦੇ ਚਾਹਵਾਨ ਉਮੀਦਵਾਰ ਵੀ ਸਰਗਰਮ ਹੋ ਗਏ ਹਨ ਅਤੇ ਉਹਨਾਂ ਵਲੋਂ ਆਪੋ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਦਾ ਦੌਰ ਮੁੜ ਆਰੰਭ ਕਰ ਦਿੱਤਾ ਗਿਆ ਹੈ।
ਚੋਣਾਂ ਦਾ ਅਮਲ ਠੰਡੇ ਬਸਤੇ ਵਿੱਚ ਪੈ ਜਾਣ ਤੋਂ ਬਾਅਦ ਚੋਣ ਲੜਣ ਦੇ ਚਾਹਵਾਨ ਵੀ ਠੰਡੇ ਹੋ ਕੇ ਘਰਾਂ ਵਿੱਚ ਬੈਠ ਗਏ ਸਨ ਅਤੇ ਹੁਣ ਵੱਖ ਵੱਖ ਪਾਰਟੀਆਂ ਤੋਂ ਚੋਣ ਲੜਣ ਦੇ ਚਾਹਵਾਨਾਂ ਵਲੋਂ ਵੀ ਆਪੋ ਆਪਣੀਆਂ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਕਰਕੇ ਆਪਣੀ ਦਾਅਵੇਦਾਰੀ ਪੇਸ਼ ਕਰਨ ਦੀ ਕਾਰਵਾਈ ਤੇਜ ਕਰ ਦਿੱਤੀ ਗਈ ਹੈ।
ਇਸ ਸੰਬੰਧੀ ਹੁਣ ਤਕ ਕਿਸੇ ਵੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਪਾਰਟੀ ਟਿਕਟਾਂ ਹਾਸਿਲ ਕਰਨ ਦੇ ਚਾਹਵਾਨ ਵੀ ਮੁੜ ਸਰਗਰਮ ਹੋ ਗਏ ਹਨ ਅਤੇ ਮਾਣਯੋਗ ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਇਹਨਾਂ ਸਰਗਰਮੀਆਂ ਦੇ ਹੋਰ ਵੀ ਜੋਰ ਫੜਣ ਦੀ ਸੰਭਾਵਨਾ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
