Connect with us

Mohali

ਮੁਹਾਲੀ ਵਿੱਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਬਦਹਾਲ : ਪਰਮਜੀਤ ਸਿੰਘ ਕਾਹਲੋਂ

Published

on

ਮੇਅਰ ਨੇ ਆਪਣੇ ਵਾਰਡ ਦੀ ਹਾਲਤ ਉੱਜੜੇ ਬਾਗਾਂ ਦਾ ਗਾਲੜ ਪਟਵਾਰੀ ਵਾਲੀ ਬਣਾ ਦਿੱਤੀ

ਐਸ ਏ ਐਸ ਨਗਰ, 19 ਮਾਰਚ (ਸ.ਬ.) ਸਾਬਕਾ ਐਮ ਸੀ ਅਤੇ ਸੀਨੀਅਰ ਅਕਾਲੀ ਆਗੂ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਨਗਰ ਨਿਗਮ ਦੀ ਮਾੜੀ ਕਾਰਗੁਜਾਰੀ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਬਦਹਾਲ ਹੋ ਗਈ ਹੈ ਅਤੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਵਾਰਡ ਦੀ ਹਾਲਤ ਉੱਜੜੇ ਬਾਗਾਂ ਦੇ ਗਾਲੜ ਪਟਵਾਰੀ ਵਾਲੀ ਹੋ ਗਈ ਹੈ।

ਉਹਨਾਂ ਕਿਹਾ ਕਿ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਗੱਲਾਂ ਤੋਂ ਇਲਾਵਾ ਕੋਈ ਪ੍ਰਾਪਤੀ ਨਹੀਂ ਕੀਤੀ। ਮੇਅਰ ਦੇ ਹਵਾ ਹਵਾਈ ਦਾਅਵਿਆਂ ਵਿੱਚ ਭਾਵੇਂ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਪਰੰਤੂ ਉਹਨਾਂ ਦੇ ਆਪਣੇ ਵਾਰਡ ਵਿੱਚ ਥਾਂ ਥਾਂ ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਫੇਜ਼ 7 ਦੀਆਂ ਗਲੀਆਂ, ਪਾਰਕਾਂ ਅਤੇ ਮਾਰਕੀਟਾਂ ਵਿੱਚ ਕੂੜਾ ਨਾ ਚੁੱਕੇ ਜਾਣ ਕਾਰਨ ਗੰਦਗੀ ਦੇ ਢੇਰ ਹਨ।

ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਨੂੰ ਆਪਣੇ ਪੱਲੇ ਤੋਂ ਟੈਂਡਰ ਅਲਾਟ ਹੋ ਚੁੱਕੇ ਪਾਰਕਾਂ ਦੀ ਸਫਾਈ ਕਰਨੀ ਪੈ ਰਹੀ ਹੈ, ਜਦੋਂਕਿ ਇਹ ਕੰਮ ਕਰਵਾਉਣ ਵਾਲੇ ਠੇਕੇਦਾਰ ਆਪਣੀ ਜੇਬਾਂ ਭਰ ਰਹੇ ਹਨ। ਉਹਨਾਂ ਕਿਹਾ ਕਿ ਮਾਰਕੀਟਾਂ ਦੇ ਸੜਕਾਂ ਤੇ ਪਿੱਛੇ ਸੀਵਰੇਜ ਦਾ ਪਾਣੀ ਘੁੰਮ ਰਿਹਾ ਹੈ ਅਤੇ ਲੋਕ ਪਰੇਸ਼ਾਨ ਹੋ ਰਹੇ ਹਨ।

ਉਹਨਾਂ ਕਿਹਾ ਕਿ ਕਾਰਪੋਰੇਸ਼ਨ ਪੁਰਾਣੇ ਪੇਵਰ ਪੁੱਟ ਕੇ ਨਵੇਂ ਲਗਵਾ ਕੇ ਪੈਸੇ ਬਰਬਾਦ ਕਰ ਰਹੀ ਹੈ ਅਤੇ ਹੁਣ ਸੜਕਾਂ ਤੇ ਡਿਵਾਈਡਰਾਂ ਤੇ ਪੁਰਾਣੀਆਂ ਗਰਿਲਾਂ ਪੁੱਟ ਕੇ ਭਾਰੀਆਂ ਉੱਚੀਆਂ ਗਰੀਲਾਂ ਲਗਾ ਕੇ ਪੈਸੇ ਬਰਬਾਦ ਕੀਤੇ ਜਾ ਰਹੇ ਹਨ, ਪਰੰਤੂ ਡਰੇਨੇਜ਼ ਅਤੇ ਸੀਵਰੇਜ ਸਿਸਟਮ ਅਪਗਰੇਡ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕ ਆਉਣ ਵਾਲੀਆਂ ਬਰਸਾਤਾਂ ਬਾਰੇ ਸੋਚ ਕੇ ਫਿਕਰਮੰਦ ਹੋ ਰਹੇ ਹਨ।

ਉਹਨਾਂ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਅਤੇ ਵਿਭਾਗ ਦੇ ਸਕੱਤਰ ਤੋਂ ਮੰਗ ਕੀਤੀ ਹੈ ਕਿ ਮੁਹਾਲੀ ਸ਼ਹਿਰ ਦੇ ਰੁਤਬੇ ਨੂੰ ਬਹਾਲ ਰੱਖਣ ਲਈ ਵਿਸ਼ੇਸ਼ ਧਿਆਨ ਦੇਣ ਤੇ ਪੈਸਾ ਸੁਚੱਜੇ ਢੰਗ ਨਾਲ ਸਹੀ ਥਾਂ ਤੇ ਲਗਾਇਆ ਜਾਵੇ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending