Connect with us

Mohali

ਮੁਹਾਲੀ ਪੁਲੀਸ ਵੱਲੋਂ ਸੈਕਟਰ 77 ਵਿੱਚ ਹੋਈ 1 ਕਰੋੜ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫਤਾਰ

Published

on

ਚੋਰੀ ਹੋਏ ਸੋਨੇ ਦੇ ਗਹਿਣੇ, ਨਕਦੀ ਅਤੇ ਅਸਲਾ ਬਰਾਮਦ

ਐਸ ਏ ਐਸ ਨਗਰ, 20 ਮਾਰਚ (ਸ.ਬ.) ਮੁਹਾਲੀ ਪੁਲੀਸ ਵੱਲੋਂ ਸੈਕਟਰ 77 ਵਿੱਚ ਹੋਈ 1 ਕਰੋੜ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਤੋਂ ਚੋਰੀ ਹੋਏ ਸੋਨੇ ਦੇ ਗਹਿਣੇ, ਨਕਦੀ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ।

ਇਸ ਸੰਬੰਧੀ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਸ ਪੀ ਸਿਟੀ ਸz. ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਬੀਤੀ 14 ਫਰਵਰੀ ਨੂੰ ਸੈਕਟਰ 77 ਦੀ ਕੋਠੀ ਨੰਬਰ 484 ਵਿੱਚ ਹੋਈ ਚੋਰੀ ਦੀ ਵਾਰਦਾਤ ਨੂੰ ਸਫਲਤਾਪੂਰਵਕ ਟਰੇਸ ਕਰਦਿਆਂ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਵਿਅਕਤੀਆਂ ਤੋਂ 37 ਤੋਲੇ ਸੋਨੇ ਦੇ ਗਹਿਣੇ, 1,50,000 ਰੁਪਏ ਨਕਦ, ਇੱਕ ਪਿਸਟਲ.30 ਬੋਰ ਸਮੇਤ 2 ਜਿੰਦਾ ਰੌਂਦ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪ੍ਰਸ਼ੋਤਮ ਵਸ਼ਿਸਟ ਵਾਸੀ ਸੁਨਾਮ (ਜ਼ਿਲ੍ਹਾ ਸੰਗਰੂਰ) ਦੇ ਬਿਆਨਾਂ ਦੇ ਆਧਾਰ ਤੇ ਥਾਣਾ ਸੋਹਾਣਾ ਵਿੱਚ ਬੀ. ਐਨ. ਐਸ. ਦੀ ਧਾਰਾ 305 (ਏ), 61(2), 317(2) ਅਤੇ ਅਸਲਾ ਐਕਟ ਦੀ ਧਾਰਾ 25-54-59 ਆਰਮਜ਼ ਐਕਟ ਤਹਿਤ ਨਾ-ਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਹ 14 ਫਰਵਰੀ ਨੂੰ ਆਪਣੀ ਭਾਣਜੀ ਦੇ ਵਿਆਹ ਸਮਾਗਮ ਲਈ ਮੁਹਾਲੀ ਵਿਖੇ ਆਪਣੀ ਭੈਣ ਦੇ ਘਰ ਟਿਕੇ ਹੋਏ ਸਨ ਅਤੇ ਰਾਤ ਸਮੇਂ ਉਨ੍ਹਾਂ ਦੇ ਕਮਰੇ ਵਿੱਚੋਂ ਗਹਿਣਿਆਂ ਅਤੇ ਹੋਰ ਸਮਾਨ ਨਾਲ ਭਰੀ ਅਟੈਚੀ ਚੋਰੀ ਹੋ ਗਈ ਸੀ।

ਉਹਨਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸ.ਐਸ.ਪੀ. ਮੁਹਾਲੀ ਸz ਹਰਮਨਦੀਪ ਸਿੰਘ ਹਾਂਸ ਵੱਲੋਂ ਇਸ ਕੇਸ ਨੂੰ ਹਰ ਹਾਲਤ ਵਿੱਚ ਟਰੇਸ ਕਰਨ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਸਬੰਧ ਵਿੱਚ ਥਾਣਾ ਸੋਹਾਣਾ ਅਤੇ ਸੀ. ਆਈ. ਏ. ਸਟਾਫ ਦੀਆਂ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ। ਇਸ ਮਾਮਲੇ ਵਿੱਚ ਐਸ ਪੀ (ਜਾਂਚ) ਸ਼੍ਰੀ ਸੌਰਵ ਜਿੰਦਲ, ਐਸ ਪੀ (ਆਪਰੇਸ਼ਨ zਸz ਤਲਵਿੰਦਰ ਸਿੰਘ ਗਿੱਲ, ਡੀ ਐਸ ਪੀ ਜਾਂਚ ਸz. ਰਾਜਨ ਪਰਮਿੰਦਰ ਸਿੰਘ ਅਤੇ ਡੀ ਐਸ ਪੀ ਸਿਟੀ 2 ਸz ਹਰਸਿਮਰਨ ਸਿੰਘ ਬੱਲ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ. ਆਈ. ਏ. ਸਟਾਫ ਦੀ ਅਗਵਾਈ ਵਿੱਚ ਟੀਮਾਂ ਵੱਲੋਂ ਟੈਕਨੀਕਲ ਅਤੇ ਹਿਊਮਨ ਸੋਰਸਾਂ ਦੀ ਮਦਦ ਨਾਲ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਪਤਾ ਲਗਾਇਆ ਗਿਆ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਕਾਰਵਾਈ ਦੌਰਾਨ ਬਲਕਾਰ ਸਿੰਘ ਉਰਫ ਬੌਬੀ (ਉਮਰ ਕਰੀਬ 21 ਸਾਲ), ਜਸਕਰਨ ਸਿੰਘ ਉਰਫ ਜੱਸ (ਉਮਰ ਕਰੀਬ 26 ਸਾਲ), ਪ੍ਰਿਤਪਾਲ ਸਿੰਘ ਉਰਫ ਅਰਸ਼ੀ (ਉਮਰ ਕਰੀਬ 19 ਸਾਲ, ਪਹਿਲਾਂ ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ) ਅਤੇ ਨੇਹਾ ਧਮੀਜਾ (ਉਮਰ ਕਰੀਬ 26 ਸਾਲ), ਸਾਰੇ ਵਾਸੀ ਬਾਘਾ ਪੁਰਾਣਾ, ਜ਼ਿਲ੍ਹਾ ਮੋਗਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਨੇਹਾ ਧਮੀਜਾ ਪਿਛਲੇ 4-5 ਮਹੀਨਿਆਂ ਤੋਂ ਸ਼ਿਕਾਇਤਕਰਤਾ ਦੇ ਘਰ ਬੇਬੀ ਕੇਅਰ ਦੇ ਰੂਪ ਵਿੱਚ ਕੰਮ ਕਰ ਰਹੀ ਸੀ ਅਤੇ ਉਸਨੂੰ ਘਰ ਵਿੱਚ ਮੌਜੂਦ ਗਹਿਣਿਆਂ ਅਤੇ ਸਮਾਨ ਬਾਰੇ ਪੂਰੀ ਜਾਣਕਾਰੀ ਸੀ।

ਉਹਨਾਂ ਦੱਸਿਆ ਕਿ ਨੇਹਾ ਧਮੀਜਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਚੋਰੀ ਦੀ ਯੋਜਨਾ ਬਣਾਈ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਉਹਨਾਂ ਦੱਸਿਆ ਕਿ ਚੋਰੀ ਕੀਤੀ ਰਕਮ ਨਾਲ ਉਨ੍ਹਾਂ ਵੱਲੋਂ ਹੋਰ ਵਾਰਦਾਤਾਂ ਕਰਨ ਦੇ ਉਦੇਸ਼ ਨਾਲ ਮੱਧ ਪ੍ਰਦੇਸ਼ ਤੋਂ ਇੱਕ ਨਜਾਇਜ਼ ਪਿਸਟਲ ਅਤੇ ਗੋਲਾ-ਬਾਰੂਦ ਵੀ ਖਰੀਦਿਆ ਗਿਆ ਸੀ।

ਉਹਨਾਂ ਦੱਸਿਆ ਕਿ ਆਰੋਪੀਆਂ ਕੋਲੋਂ ਇੱਕ ਪਿਸਟਲ .30 ਬੋਰ ਸਮੇਤ 2 ਜਿੰਦਾ ਰੌਂਦ, ਕਰੀਬ 37 ਤੋਲੇ ਸੋਨੇ ਦੇ ਗਹਿਣੇ, ਰੁਪਏ 1,50,000 ਨਕਦ, ਚੋਰੀ ਦੀ ਰਕਮ ਨਾਲ ਖਰੀਦਿਆ ਫਰਨੀਚਰ ਅਤੇ ਇਲੈਕਟ੍ਰਾਨਿਕ ਸਮਾਨ ਅਤੇ ਵਾਰਦਾਤ ਵਿੱਚ ਵਰਤੀ ਗਈ ਕਾਰ ਬਰਾਮਦੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਰੋਪੀ ਇਸ ਵੇਲੇ ਪੁਲੀਸ ਰਿਮਾਂਡ ਤੇ ਹਨ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਵੱਲੋਂ ਗਹਿਣਿਆਂ ਅਤੇ ਨਕਦੀ ਤੋਂ ਇਲਾਵਾ ਹੋਰ ਸਮਾਨ ਨੂੰ ਚੋਰੀ ਕਰਨ ਤੋਂ ਬਾਅਦ ਨੀਲੋਂ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ। ਪੁਲੀਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending