Connect with us

Mohali

ਲੋਕਾਂ ਨੂੰ ਜਨਤਕ ਸਮਾਗਮਾਂ ਵਾਸਤੇ ਐਲ ਪੀ ਜੀ ਸਪਲਾਈ ਮੁਹਈਆ ਕਰਵਾਉਣ ਲਈ ਕੰਮ ਕਰ ਰਹੀ ਹੈ ਸਰਕਾਰ : ਵਿਨੀਤ ਵਰਮਾ

Published

on

ਡੀ ਸੀ ਮੁਹਾਲੀ ਨੇ ਜਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ

ਐਸ ਏ ਐਸ ਨਗਰ, 20 ਮਾਰਚ (ਸ.ਬ.) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਸਾਬਕਾ ਸੂਬਾ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਭੋਗਾਂ, ਵਿਆਹਾਂ ਅਤੇ ਹੋਰ ਨਾ ਟਾਲਣਯੋਗ ਜਨਤਕ ਸਮਾਗਮਾਂ ਦੌਰਾਨ ਲੋਕਾਂ ਨੂੰ ਐਲ ਪੀ ਜੀ ਦੀ ਸਪਲਾਈ ਨਾ ਮਿਲਣ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹਲ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਸੰਬੰਧੀ ਸਰਕਾਰ ਵਲੋਂ ਜਿਲ੍ਹਾਵਾਰ ਕਮੇਟੀਆਂ ਬਣਾ ਕੇ ਸਮਰਥ ਅਧਿਕਾਰੀਆਂ ਨੂੰ ਜਿੰਮੇਵਾਰੀ ਦਿੱਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਇਸ ਸੰਬੰਧੀ ਉਹਨਾਂ ਵਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਪਲਾਈ ਦੀ ਘਾਟ ਅਤੇ ਭਾਰਤ ਸਰਕਾਰ ਵੱਲੋਂ ਐਲ ਪੀ ਜੀ ਸਿਲੰਡਰਾਂ ਤੇ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਸ ਦੌਰਾਨ ਲੋਕਾਂ ਦੇ ਭੋਗ, ਮੰਗਣੀ, ਵਿਆਹ ਅਤੇ ਹੋਰ ਨਾ ਟਾਲਣਯੋਗ ਪ੍ਰੋਗਰਾਮਾਂ ਲਈ ਐਲ ਪੀ ਜੀ ਦੀ ਸਪਲਾਈ ਨਹੀਂ ਮਿਲ ਰਹੀ। ਇਹਨਾਂ ਸਮਾਗਮਾਂ ਨੂੰ ਟਾਲਿਆ ਨਹੀਂ ਜਾ ਸਕਦਾ ਅਤੇ ਲੋਕਾਂ ਨੂੰ ਗੈਸ ਏਜੰਸੀਆਂ ਤੋਂ ਲੋੜੀਂਦੀ ਐਲ ਪੀ ਜੀ ਗੈਸ ਮੁਹਈਆ ਨਾ ਹੋਣ ਕਾਰਨ ਉਹਨਾਂ ਨੂੰ ਬਲੈਕ ਵਿੱਚ ਮਹਿੰਗੇ ਐਲ ਪੀ ਜੀ ਸਿਲੰਡਰ ਖਰੀਦਣ ਲਈ ਮਜਬੂਰ ਹੋਣਾ ਪੈਂਦਾ ਹੈ।

ਉਹਨਾਂ ਦੱਸਿਆ ਕਿ ਇਸ ਸੰਬੰਧੀ ਉਹਨਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਕਿਹਾ ਗਿਆ ਸੀ ਕਿ ਇਸ ਸੰਬੰਧੀ ਇੱਕ ਕਮੇਟੀ ਬਣਾ ਕੇ ਜ਼ਿਲ੍ਹੇ ਵਿੱਚ ਇੱਕ ਨੋਡਲ ਅਫਸਰ ਨਿਯੁਕਤ ਕਰਨਾ ਚਾਹੀਦਾ ਹੈ ਜੋ ਐਲਪੀਜੀ ਸਿਲੰਡਰਾਂ ਦੀ ਨਿਗਰਾਨੀ ਅਤੇ ਪ੍ਰਬੰਧ ਕਰੇ ਅਤੇ ਤਿੰਨੋਂ ਸਬ ਡਵੀਜ਼ਨਾਂ ਵਿੱਚ ਸੰਪਰਕ ਬਿੰਦੂ ਵਜੋਂ ਇੱਕ ਐਸ ਡੀ ਐਮ ਵੀ ਨਿਯੁਕਤ ਕੀਤਾ ਜਾਵੇ ਜਿੱਥੇ ਲੋਕ ਆਪਣੇ ਦਸਤਾਵੇਜ਼ਾਂ ਨਾਲ ਅਰਜ਼ੀ ਦੇ ਸਕਦੇ ਹਨ ਅਤੇ ਮੌਤ, ਭੋਗ ਅਤੇ ਵਿਆਹ ਵਰਗੀਆਂ ਐਮਰਜੈਂਸੀ ਸਥਿਤੀਆਂ ਵਿੱਚ ਐਲ ਪੀ ਜੀ ਸਿਲੰਡਰ ਪ੍ਰਾਪਤ ਕਰ ਸਕਦੇ ਹਨ।

ਸ੍ਰੀ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਇਸ ਸੰਬੰਧੀ ਪ੍ਰਸ਼ਾਸ਼ਨ ਵਲੋਂ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਇਸਦੇ ਨਾਲ ਹੀ ਜਿਲ੍ਹੇ ਦੇ ਖੁਰਾਕ ਅਤੇ ਸਪਲਾਈ ਕੰਟਰੋਲਰ ਨੂੰ ਨੋਡਲ ਅਫਸਰ ਨਿਯੁਕਤ ਕਰ ਦਿੱਤਾ ਗਿਆ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending