Connect with us

Punjab

ਕਾਂਗਰਸ ਵੱਲੋਂ ਔਰਤਾਂ ਦੀ ਸੁਰੱਖਿਆ ਦੇ ਮੁੱਦੇ ਤੇ ਰਾਜਪੁਰਾ ਵਿੱਚ ਆਪ ਸਰਕਾਰ ਖਿਲਾਫ਼ ਪ੍ਰਦਰਸ਼ਨ

Published

on

ਰਾਜਪੁਰਾ, 21 ਮਾਰਚ (ਜਤਿੰਦਰ ਲਕੀ) ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਰਾਜਪੁਰਾ ਦੇ ਟਾਹਲੀ ਵਾਲਾ ਚੌਕ ਵਿਖੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਮਹਿਲਾ ਕਾਂਗਰਸ ਜ਼ਿਲ੍ਹਾ ਪਟਿਆਲਾ (ਦਿਹਾਤੀ) ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਵੀ ਇਸ ਭਾਗ ਲਿਆ।

ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੰਬੋਜ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਦੀ ਗਰੰਟੀ ਚਾਰ ਸਾਲਾਂ ਬਾਅਦ ਵੀ ਪੂਰੀ ਨਹੀਂ ਹੋਈ। ਇਸਨੂੰ ਔਰਤਾਂ ਨਾਲ ਵੱਡਾ ਵਿਸ਼ਵਾਸਘਾਤ ਦੱਸਦਿਆਂ ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੇੜੇ ਆਉਣ ਦੇ ਨਾਲ, ਸਰਕਾਰ ਫਿਰ ਤੋਂ ਝੂਠੇ ਵਾਅਦੇ ਕਰ ਰਹੀ ਹੈ।

ਇਸ ਮੌਕੇ ਬੀਬੀ ਰੰਧਾਵਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੂਬੇ ਵਿੱਚ ਔਰਤਾਂ ਸੁਰੱਖਿਅਤ ਨਹੀਂ ਹਨ, ਅਤੇ ਚੇਨ ਸਨੈਚਿੰਗ ਅਤੇ ਕਤਲ ਵਰਗੀਆਂ ਘਟਨਾਵਾਂ ਰੋਜ਼ਾਨਾ ਵਾਪਰ ਰਹੀਆਂ ਹਨ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਮੌਜੂਦਾ ਸਰਕਾਰ ਹਰ ਫਰੰਟ ਤੇ ਅਸਫਲ ਰਹੀ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਔਰਤਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਇਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਵਾਅਦੇ ਜਲਦੀ ਪੂਰੇ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Punjab

ਕੈਬਿਨਟ ਮੰਤਰੀ ਸੰਜੀਵ ਅੋਰੜਾ ਦੇ ਘਰ ਈ ਡੀ ਦੀ ਕਾਰਵਾਈ ਮੁੱਕੀ

Published

on

By

ਗੁਰੂਗ੍ਰਾਮ ਦੇ ਦਫ਼ਤਰਾਂ ਵਿੱਚ ਤਲਾਸ਼ੀ ਜਾਰੀ

ਲੁਧਿਆਣਾ, 18 ਅਪ੍ਰੈਲ (ਸ.ਬ.) ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ਤੇ ਚਲ ਰਹੀ ਈਡੀ ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਹਾਲਾਂਕਿ ਉਨ੍ਹਾਂ ਦੀ ਗੁਰੂਗ੍ਰਾਮ ਸਥਿਤ ਰਿਹਾਇਸ਼ ਤੇ ਕਾਰਵਾਈ ਅਜੇ ਵੀ ਜਾਰੀ ਹੈ। ਈ ਡੀ ਦੀ ਟੀਮ ਦੁਪਹਿਰ 12 ਵਜੇ ਦੇ ਕਰੀਬ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ਤੋਂ ਰਵਾਨਾ ਹੋਈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ 6 ਵਜੇ ਸ਼ੁਰੂ ਹੋਈ ਈਡੀ ਦੀ ਛਾਪੇਮਾਰੀ ਦੌਰਾਨ ਸੰਜੀਵ ਅਰੋੜਾ, ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਦੋ ਕਾਰੋਬਾਰੀ ਭਾਈਵਾਲਾਂ ਹੇਮੰਤ ਸੂਦ ਅਤੇ ਚੰਦਰਸ਼ੇਖਰ ਅਗਰਵਾਲ ਦੇ ਰਿਹਾਇਸ਼ੀ ਅਤੇ ਕਾਰੋਬਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਈ ਡੀ ਵਲੋਂ ਲੁਧਿਆਣਾ, ਜਲੰਧਰ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਫੈਲੀਆਂ 13 ਥਾਵਾਂ ਤੇ ਇਕੋ ਸਮੇਂ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ। ਕਾਰਵਾਈ ਦੌਰਾਨ ਮੰਤਰੀ ਅਰੋੜਾ ਦੀ ਦਿੱਲੀ ਸਥਿਤ ਸਰਕਾਰੀ ਰਿਹਾਇਸ਼, ਉਨ੍ਹਾਂ ਦੇ ਨਿੱਜੀ ਘਰ, ਉਨ੍ਹਾਂ ਦੇ ਕੰਪਨੀ ਦਫ਼ਤਰਾਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਕਰੀਬੀ ਸਾਥੀਆਂ ਦੇ ਘਰਾਂ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਲੁਧਿਆਣਾ ਵਿੱਚ ਅਰੋੜਾ ਅਤੇ ਹੇਮੰਤ ਸੂਦ ਦੋਵਾਂ ਦੇ ਟਿਕਾਣਿਆਂ ਤੇ ਤਲਾਸ਼ੀ ਪੂਰੀ ਕਰਨ ਤੋਂ ਬਾਅਦ ਈਡੀ ਦੀਆਂ ਟੀਮਾਂ ਨੇ ਆਪਣਾ ਧਿਆਨ ਗੁਰੂਗ੍ਰਾਮ ਸਥਿਤ ਉਨ੍ਹਾਂ ਦੇ ਦਫ਼ਤਰਾਂ ਵੱਲ ਮੋੜ ਲਿਆ ਹੈ। ਕੇਂਦਰੀ ਸੁਰੱਖਿਆ ਬਲਾਂ ਦੀਆਂ ਟੀਮਾਂ ਜੋ ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਅਰੋੜਾ ਦੀ ਰਿਹਾਇਸ਼ ਤੇ ਤਾਇਨਾਤ ਸਨ, ਹੁਣ ਉਥੋਂ ਹਟ ਗਈਆਂ ਹਨ। ਮੰਤਰੀ ਖੁਦ ‘ਇਨਵੈਸਟ ਸਮਿਟ’ ਦੇ ਸਿਲਸਿਲੇ ਵਿੱਚ ਯੂਰਪ ਦੌਰੇ ਤੇ ਹਨ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Latest News

Trending