Connect with us

Mohali

ਨਗਰ ਨਿਗਮ ਐਸ ਏ ਐਸ ਨਗਰ ਦਾ 266 ਕਰੋੜ ਰੁਪਏ ਦਾ ਬਜਟ ਪਾਸ

Published

on

ਬਜਟ ਮੀਟਿੰਗ ਦੌਰਾਨ ਪ੍ਰਾਪਰਟੀ ਟੈਕਸ ਅਤੇ ਇਸ਼ਤਿਹਾਰਬਾਜੀ ਦੀ ਆਮਦਨ ਵਿੱਚ 40 ਕਰੋੜ ਦੇ ਵਾਧੇ ਨੂੰ ਮੰਜੂਰੀ

ਐਸ ਏ ਐਸ ਨਗਰ, 24 ਮਾਰਚ (ਸ. ਬ.) ਨਗਰ ਨਿਗਮ, ਐਸ.ਏ.ਐਸ ਨਗਰ ਦੀ ਅੱਜ ਹੋਈ ਸਪੈਸ਼ਲ ਬਜ਼ਟ ਮੀਟਿੰਗ ਦੌਰਾਨ ਸਾਲ 2026-27 ਦੇ ਬਜਟ ਨੂੰ ਮੰਜੂਰੀ ਦੇ ਦਿੱਤੀ ਗਈ। ਮੇਅਰ ਸz ਅਮਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਨਗਰ ਨਿਗਮ ਦੇ ਸਾਲ 2025-2026 ਦੇ ਰਿਵਾਇਜਡ ਕੀਤੇ ਬਜਟ ਅਤੇ 2026-2027 ਦੇ ਬਜਟ ਦੀ ਪ੍ਰਵਾਨਗੀ ਬਾਰੇ ਸਰਕਾਰ ਦੁਆਰਾ ਜਾਰੀ ਹਦਾਇਤਾਂ ਤਹਿਤ ਦਸੰਬਰ-2025 ਤੱਕ ਹੋਈ ਆਮਦਨ ਅਤੇ ਖਰਚੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਲ 2025-26 ਦਾ ਪ੍ਰਵਾਨਿਤ ਬਜਟ ਰਿਵਾਇਜਡ ਕਰਨ ਦੀ ਤਜਵੀਜ ਅਤੇ ਸਾਲ 2026-27 ਦੇ ਤਜਵੀਜ ਬਜਟ ਤਿਆਰ ਕੀਤਾ ਗਿਆ ਹੈ।

ਸਾਲ 2025-2026 ਦੇ ਬਜਟ ਵਿਚ 18805.00 ਲੱਖ ਰੁਪਏ ਕੁਲ ਆਮਦਨ ਦਾ ਟੀਚਾ ਪ੍ਰਵਾਨ ਕੀਤਾ ਗਿਆ ਸੀ ਅਤੇ ਦਸੰਬਰ 2025 ਤੱਕ ਅਸਲ ਆਮਦਨ 11906.89 ਲੱਖ ਰੁਪਏ ਪ੍ਰਾਪਤ ਹੋ ਚੁੱਕੀ ਹੈ ਜਿਸਦੇ ਮਾਰਚ 2026 ਤੱਕ 18317.05 ਲੱਖ ਰੁਪਏ ਹੋਣ ਦੀ ਉਮੀਦ ਹੈ। ਇਸ ਦੌਰਾਨ 2026-2027 ਲਈ ਨਗਰ ਨਿਗਮ ਦੇ ਆਪਣੇ ਸਾਧਨਾਂ ਤੋਂ 22698.00 ਲੱਖ ਰੁਪਏ ਦੀ ਆਮਦਨ ਤਜਵੀਜ ਕੀਤੀ ਗਈ ਸੀ ਜਿਸ ਵਿੱਚ ਮੀਟਿੰਗ ਦੌਰਾਨ 4000 ਲੱਖ ਰੁਪਏ ਦੇ ਵਾਧੇ ਨੂੰ ਮੰਜੂਰੀ ਦਿੱਤੀ ਗਈ ਹੈ।

ਬਜਟ ਵਿੱਚ ਇਸ ਵਾਰ ਪ੍ਰਾਪਰਟੀ ਟੈਕਸ ਰਾਂਹੀ ਹੋਣ ਵਾਲੀ ਆਮਦਨ 7000.00 ਲੱਖ ਰੁਪਏ ਤਜਵੀਜ ਕੀਤੀ ਗਈ ਸੀ ਪਰੰਤੂ ਮੀਟਿੰਗ ਦੌਰਾਨ ਹੋਈ ਬਹਿਸ ਤੋਂ ਬਾਅਦ ਦੌਰਾਨ ਇਸਨੂੰ ਵਧਾ ਕੇ 9000.00 ਲੱਖ ਕਰ ਦਿੱਤਾ ਗਿਆ ਇਸੇ ਤਰ੍ਹਾਂ ਵਿਗਿਆਪਨਾਂ ਤੋਂ ਹੋਣ ਵਾਲੀ ਤਜਵੀਜਤ ਆਮਦਨ 2950.00 ਲੱਖ ਨੂੰ ਵਧਾ ਕੇ 4950.00 ਲੱਖ ਕਰ ਦਿੱਤਾ ਗਿਆ। ਇਸਤੋਂ ਇਲਾਵਾ ਪੰਜਾਬ ਮਿਉਂਸਪਲ ਫੰਡ ਤੋਂ ਹੋਣ ਵਾਲੀ ਆਮਦਨ ਨੂੰ ਪਿਛਲੇ ਸਾਲ ਤੋਂ ਵਧਾ ਕੇ 10000.00 ਲੱਖ ਰੁਪਏ, ਬਿਜਲੀ ਉੱਪਰ ਚੁੰਗੀ ਨਾਲ 1000.00 ਲੱਖ ਰੁਪਏ, ਐਡੀਸ਼ਨਲ ਐਕਸਾਈਜ ਡਿਊਟੀ ਤੋਂ ਹੋਣ ਵਾਲੀ ਆਮਦਨ 150.00 ਲੱਖ ਰੁਪਏ, ਸਮਝੌਤਾ ਫੀਸ 330.00 ਲੱਖ ਰੁਪਏ, ਕਮਿਊਨਿਟੀ ਹਾਲ ਬੁਕਿੰਗ 70.00 ਲੱਖ ਰੁਪਏ, ਵਾਟਰ ਸਪਲਾਈ ਅਤੇ ਸੀਵਰੇਜ 750.00 ਲੱਖ ਰੁਪਏ, ਬਿਲਡਿੰਗ ਐਪਲੀਕੇਸ਼ਨ ਫੀਸ 70.00 ਲੱਖ ਰੁਪਏ, ਲਾਇਸੰਸ ਫੀਸ 70.00 ਲੱਖ ਰੁਪਏ ਅਤੇ ਹੋਰ ਮਦਾਂ ਤੋਂ ਹੋਣ ਵਾਲੀ ਆਮਦਨ ਦਾ ਟੀਚਾ 308.00 ਲੱਖ ਰੁਪਏ ਰੱਖਿਆ ਗਿਆ ਹੈ।

ਨਗਰ ਨਿਗਮ ਵਲੋਂ ਖਰਚ ਕੀਤੀ ਜਾਣ ਵਾਲੀ ਰਕਮ ਵਿੱਚ ਅਮਲਾ, ਕੰਟੀਜੈਂਸੀ ਅਤੇ ਵਿਕਾਸ ਦੇ ਕੰਮਾਂ ਲਈ ਖਰਚਾ 22698 .00 ਲੱਖ ਰੁਪਏ ਤਜਵੀਜ਼ ਕੀਤਾ ਗਿਆ ਹੈ। ਅਮਲਾ ਖਰਚ ਵਿੱਚ ਰੈਗੂਲਰ ਅਸਾਮੀਆਂ ਦਾ ਖਰਚਾ, ਰਿਟਾਇਰਮੈਂਟ ਡਿਊਜ, ਦਫ਼ਤਰੀ ਕੰਮ ਲਈ ਸਟਾਫ, ਫਾਇਰ ਸਾਖਾ, ਹੋਰਟੀਕਲਚਰ, ਬਿਜਲੀ ਸਾਖਾ, ਕੈਟਲ ਕੈਚਰ ਰੇਗਿੰਗ ਅਤੇ ਕੰਮਿਊਨਿਟੀ ਹਾਲ ਦੇ ਰੱਖ-ਰਖਾਵ ਵਿੱਚ ਆਊਟ ਸੋਰਸਜ ਰਾਹੀਂ ਭਰੀਆਂ ਗਈਆਂ ਅਸਾਮੀਆਂ ਅਤੇ ਨਵੀਂ ਇੰਨਸੋਰਸ ਦਰਜਾ-4 ਅਸਾਮੀਆਂ ਜਿਵੇਂ ਕਿ ਸਫਾਈ ਸੇਵਕ/ਸੀਵਰਮੈਨ ਆਦਿ ਉਪਰ 7200.00 ਲੱਖ ਰੁਪਏ, ਕੰਟੀਜੈਂਸੀ ਖਰਚਾ 723.00 ਲੱਖ ਰੁਪਏ ਅਤੇ ਵਿਕਾਸ ਦੇ ਕੰਮਾਂ ਤੇ 14775.00 ਲੱਖ ਰੁਪਏ ਤਜਵੀਜ ਕੀਤਾ ਗਿਆ ਹੈ।

 

ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਤੇ ਸ਼ੋਕ ਮਤਾ ਪਾਸ ਕੀਤਾ

ਨਗਰ ਨਿਗਮ ਦੀ ਬਜਟ ਮੀਟਿੰਗ ਦੌਰਾਨ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਜਿਲ੍ਹਾ ਮੈਨਜਰ ਸz. ਗਗਨਦੀਪ ਸਿੰਘ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਤੇ ਸ਼ੋਕ ਮਾਤਾ ਪਾਇਆ ਗਿਆ। ਇਸ ਮੌਕੇ ਮੈਂਬਰਾਂ ਵਲੋਂ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਗਈ।

 

ਆਖਰੀ ਮੀਟਿੰਗ ਦੌਰਾਨ ਡਿਪਟੀ ਮੇਅਰ ਵੀ ਹੋਏ ਸ਼ਾਮਿਲ

ਮੌਜੂਦਾ ਨਗਰ ਨਿਗਮ ਦੀ ਆਖਰੀ ਮੀਟਿੰਗ ਦੌਰਾਨ ਮੀਟਿੰਗ ਵਿੱਚ ਪੇਸ਼ ਮਤਿਆਂ ਨੂੰ ਸਰਵਸੰਮਤੀ ਨਾਲ ਮੰਜੂਰੀ ਦੇ ਦਿੱਤੀ ਗਈ। ਮੀਟਿੰਗ ਦੌਰਾਨ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੇ ਪਹੁੰਚਣ ਤੇ ਮੇਅਰ ਵਲੋਂ ਕਿਹਾ ਗਿਆ ਕਿ ਅੱਜ ਤਾਂ ਬੇਦੀ ਸਾਹਿਬ ਵੀ ਆਏ ਹਨ। ਇਸ ਮੌਕੇ ਸz. ਬੇਦੀ ਨੇ ਕਿਹਾ ਕਿ ਉਹ ਤਾਂ ਸਾਰਿਆਂ ਨੂੰ ਅਗਲੀ ਵਾਰ ਲਈ ਸ਼ੁਭ ਇਛਾਵਾਂ ਦੇਣ ਆਏ ਹਨ। ਉਹਨਾਂ ਕਿਹਾ ਕਿ ਉਹ ਅਗਲੀ ਵਾਰ ਕੌਂਸਲਰ ਦੀ ਚੋਣ ਨਹੀਂ ਲੜਣਗੇ। ਇਸਤੇ ਮੈਂਬਰਾਂ ਵਲੋਂ ਤਾੜੀਆਂ ਮਾਰ ਕੇ ਉਹਨਾਂ ਦਾ ਸੁਆਗਤ ਕੀਤਾ ਗਿਆ।

ਇਸ ਦੌਰਾਨ ਸਾਬਕਾ ਡਿਪਟੀ ਮੇਅਰ ਸz. ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਬੇਦੀ ਸਾਹਿਬ ਤਾਂ ਹੁਣ ਵਿਧਾਇਕ ਦੀ ਚੋਣ ਲੜਣਗੇ ਜਿਸਤੇ ਕੌਂਸਲਰ ਰੀਨਾ ਨੇ ਕਿਹਾ ਕਿ ਕਿਸਮਤ ਦਾ ਕੋਈ ਪਤਾ ਨਹੀਂ ਹੁੰਦਾ ਅਤੇ ਚਰਨਜੀਤ ਚੰਨੀ ਵੀ ਅਚਾਨਕ ਮੁੱਖ ਮੰਤਰੀ ਬਣ ਗਏ ਸਨ। ਕੁਲ ਮਿਲਾ ਕੇ ਮੌਜੂਦਾ ਹਾਊਸ ਦੀ ਇਹ ਅਖੀਰਲੀ ਮੀਟਿੰਗ ਚੰਗੇ ਮਾਹੌਲ ਵਿੱਚ ਸਮਾਪਤ ਹੋਈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending