Connect with us

Punjab

ਪੰਜਾਬ ਵਿੱਚ ਗੈਂਗਸਟਰ ਕਰ ਰਹੇ ਹਨ ਰਾਜ, ਹਾਲਾਤ ਬੇਹੱਦ ਖ਼ਰਾਬ : ਸੁਖਬੀਰ ਬਾਦਲ

Published

on

ਲਹਿਰਾਗਾਗਾ, 24 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਹਾਲਾਤ ਬੇਹੱਦ ਖ਼ਰਾਬ ਹਨ ਅਤੇ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੈ। ਲਹਿਰਾਗਾਗਾ ਵਿਖੇ ਪੰਜਾਬ ਬਚਾਓ ਰੈਲੀ ਦੌਰਾਨ ਗਗਨਦੀਪ ਸਿੰਘ ਖੰਡੇਵਾੜ ਨੂੰ ਲਹਿਰਾਗਾਗਾ ਤੋਂ ਉਮੀਦਵਾਰ ਐਲਾਨਦਿਆਂ ਉਹਨਾਂ ਕਿਹਾ ਕਿ ਜੇਕਰ ਕਿਸੇ ਹਲਕੇ ਦਾ ਇੰਚਾਰਜ ਜਾਂ ਵਿਧਾਇਕ ਇਮਾਨਦਾਰ ਅਤੇ ਨੇਕ ਹੋਵੇ, ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਾ ਹੋਵੇ, ਤਾਂ ਅੱਧੀਆਂ ਸਮੱਸਿਆਵਾਂ ਦਾ ਹੱਲ ਆਪਣੇ ਆਪ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਇੱਕ ਵਧੀਆ ਇਨਸਾਨ ਹਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਸਮਾਜ ਦੀ ਕਾਫੀ ਸੇਵਾ ਕੀਤੀ ਹੈ।

ਸz. ਬਾਦਲ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪੰਜਾਬ ਦਾ ਬਹੁਤ ਕੀਮਤੀ ਸਮਾਂ ਬਰਬਾਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ, ਉਸ ਵੇਲੇ ਪੰਜਾਬ ਵਿੱਚ ਤੇਜ਼ੀ ਨਾਲ ਤਰੱਕੀ ਹੋ ਰਹੀ ਸੀ, ਹਰ ਪਾਸੇ ਵਿਕਾਸ ਦੇ ਕੰਮ ਹੁੰਦੇ ਸਨ ਅਤੇ ਸੜਕਾਂ ਤੇ ਪੁਲ ਬਣਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਲੋਕ ਗੱਲਾਂ ਅਤੇ ਲਾਅਰਿਆਂ ਵਿੱਚ ਆ ਕੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਾ ਬੈਠੇ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ, ਜਿਸ ਤੇ ਲੋਕਾਂ ਨੇ ਭਰੋਸਾ ਕਰ ਲਿਆ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਝਾੜੂ ਵਾਲਿਆਂ ਨੇ ਵੀ ਲੋਕਾਂ ਨਾਲ ਵਾਅਦੇ ਕੀਤੇ, ਪਰ ਹੁਣ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਕੇਜਰੀਵਾਲ ਕਿਤੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਬੇਹੱਦ ਖ਼ਰਾਬ ਹੋ ਗਏ ਹਨ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤਾਂ ਅਫਸਰ ਵੀ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ ਅਤੇ ਸਰਕਾਰ ਦੇ ਮੰਤਰੀ ਹੀ ਗੈਂਗਸਟਰ ਬਣ ਗਏ ਹਨ। ਨਸ਼ਾ ਘਰ-ਘਰ ਤੱਕ ਫੈਲ ਗਿਆ ਹੈ।

ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਸਰਕਾਰ ਵੱਲੋਂ ਸਾਰੇ ਨੁਕਸਾਨ ਦੀ ਭਰਪਾਈ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਉਹ ਪੂਰੇ ਨਹੀਂ ਹੋਏ। ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀਆਂ ਗੱਲਾਂ ਕੀਤੀਆਂ ਗਈਆਂ, ਪਰ ਚਾਰ ਸਾਲਾਂ ਵਿੱਚ ਕੋਈ ਨਵਾਂ ਕਾਲਜ ਸ਼ੁਰੂ ਨਹੀਂ ਹੋਇਆ। ਮਹਿਲਾਵਾਂ ਨੂੰ 1000 ਰੁਪਏ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਹਕੀਕਤ ਵੱਖਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਸਰਕਾਰੀ ਜ਼ਮੀਨਾਂ ਵੇਚਣ ਤੱਕ ਦੀ ਨੌਬਤ ਆ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬਿੱਲ ਵੀ ਵੱਧ ਆਉਣ ਲੱਗ ਪਏ ਹਨ ਕਿਉਂਕਿ ਸਬਸਿਡੀ ਘਟਾ ਦਿੱਤੀ ਗਈ ਹੈ, ਅਤੇ ਹੁਣ ਉਹੀ ਪੈਸਾ ਲੋਕਾਂ ਨੂੰ ਦੇਣ ਦੇ ਨਾਂ ਤੇ ਵਾਪਸ ਦਿਵਾਇਆ ਜਾਵੇਗਾ।

ਉਨ੍ਹਾਂ ਦੋਸ਼ ਲਗਾਇਆ ਕਿ ਵੱਖ-ਵੱਖ ਪਾਰਟੀਆਂ ਨੇ ਪਿਛਲੇ 25 ਸਾਲਾਂ ਵਿੱਚ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਜਿੰਨਾ ਵੀ ਵੱਡਾ ਵਿਕਾਸ ਹੋਇਆ ਹੈ ਅਤੇ ਜਿਹੜੀਆਂ ਵੀ ਮੁੱਖ ਸਕੀਮਾਂ ਆਈਆਂ ਹਨ, ਉਹ ਬਾਦਲ ਸਰਕਾਰ ਦੇ ਦੌਰਾਨ ਹੀ ਲਾਗੂ ਕੀਤੀਆਂ ਗਈਆਂ ਸਨ। ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰੀ ਪੈਸੇ ਨਾਲ ਜਹਾਜ਼ਾਂ ਅਤੇ ਇਸ਼ਤਿਹਾਰਾਂ ਤੇ ਖਰਚ ਕੀਤਾ ਜਾ ਰਿਹਾ ਹੈ ਅਤੇ ਰੈਲੀਆਂ ਲਈ ਰੋਡਵੇਜ਼ ਦੀਆਂ ਬੱਸਾਂ ਵਰਤੀਆਂ ਜਾ ਰਹੀਆਂ ਹਨ। ਪਹਿਲਾਂ 2 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ, ਪਰ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਇਹ ਵਧ ਕੇ 4.30 ਲੱਖ ਕਰੋੜ ਰੁਪਏ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਬਾਦਲ ਸਾਬ੍ਹ ਦੀ ਯਾਦ ਵਿੱਚ ਨੀਲੇ ਕਾਰਡ ਦੀ ਯੋਜਨਾ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਲਾਭਪਾਤਰੀਆਂ ਨੂੰ 30 ਕਿਲੋ ਆਟਾ ਅਤੇ 20 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਾਲ ਦਿੱਤੀ ਜਾਵੇਗੀ। ਗਰੀਬ ਪਰਿਵਾਰਾਂ ਦੀਆਂ ਧੀਆਂ ਦੀ ਸ਼ਾਦੀ ਲਈ ਸ਼ਗਨ ਸਕੀਮ ਤਹਿਤ 1 ਲੱਖ ਰੁਪਏ ਦਿੱਤੇ ਜਾਣਗੇ ਅਤੇ ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ। ਲੜਕੀਆਂ ਦੇ ਸਕੂਲ ਜਾਣ ਵਾਸਤੇ ਸਾਈਕਲਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਨੌਜਵਾਨ ਪੀੜੀ ਨੂੰ ਆਪਣੇ ਪੈਰਾਂ ਤੇ ਖੜ੍ਹਾ ਕਰਨ ਲਈ ਸਕਿੱਲ ਕਾਲਜ ਖੋਲ੍ਹੇ ਜਾਣਗੇ, ਜਿੱਥੇ ਨੌਜਵਾਨ ਆਪਣੀ ਪਸੰਦ ਅਨੁਸਾਰ ਟ੍ਰੇਨਿੰਗ ਲੈ ਸਕਣਗੇ। ਟਰੱਕ ਰਿਪੇਅਰਿੰਗ ਵਰਗੇ ਕੰਮਾਂ ਦੀ ਟ੍ਰੇਨਿੰਗ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾਣਗੇ। ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ ਦਿੱਤਾ ਜਾਵੇਗਾ, ਜਿਸ ਨੂੰ 10 ਸਾਲਾਂ ਵਿੱਚ ਵਾਪਸ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਹਰ ਸਾਲ 1 ਲੱਖ ਬੱਚਿਆਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਦੀ ਸਹੂਲਤ ਹੋਵੇਗੀ ਅਤੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਅਤੇ ਸਕਿੱਲ ਕਾਲਜ ਖੋਲ੍ਹੇ ਜਾਣਗੇ।

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Punjab

ਕੈਬਿਨਟ ਮੰਤਰੀ ਸੰਜੀਵ ਅੋਰੜਾ ਦੇ ਘਰ ਈ ਡੀ ਦੀ ਕਾਰਵਾਈ ਮੁੱਕੀ

Published

on

By

ਗੁਰੂਗ੍ਰਾਮ ਦੇ ਦਫ਼ਤਰਾਂ ਵਿੱਚ ਤਲਾਸ਼ੀ ਜਾਰੀ

ਲੁਧਿਆਣਾ, 18 ਅਪ੍ਰੈਲ (ਸ.ਬ.) ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ਤੇ ਚਲ ਰਹੀ ਈਡੀ ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਹਾਲਾਂਕਿ ਉਨ੍ਹਾਂ ਦੀ ਗੁਰੂਗ੍ਰਾਮ ਸਥਿਤ ਰਿਹਾਇਸ਼ ਤੇ ਕਾਰਵਾਈ ਅਜੇ ਵੀ ਜਾਰੀ ਹੈ। ਈ ਡੀ ਦੀ ਟੀਮ ਦੁਪਹਿਰ 12 ਵਜੇ ਦੇ ਕਰੀਬ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ਤੋਂ ਰਵਾਨਾ ਹੋਈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ 6 ਵਜੇ ਸ਼ੁਰੂ ਹੋਈ ਈਡੀ ਦੀ ਛਾਪੇਮਾਰੀ ਦੌਰਾਨ ਸੰਜੀਵ ਅਰੋੜਾ, ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਦੋ ਕਾਰੋਬਾਰੀ ਭਾਈਵਾਲਾਂ ਹੇਮੰਤ ਸੂਦ ਅਤੇ ਚੰਦਰਸ਼ੇਖਰ ਅਗਰਵਾਲ ਦੇ ਰਿਹਾਇਸ਼ੀ ਅਤੇ ਕਾਰੋਬਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਈ ਡੀ ਵਲੋਂ ਲੁਧਿਆਣਾ, ਜਲੰਧਰ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਫੈਲੀਆਂ 13 ਥਾਵਾਂ ਤੇ ਇਕੋ ਸਮੇਂ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ। ਕਾਰਵਾਈ ਦੌਰਾਨ ਮੰਤਰੀ ਅਰੋੜਾ ਦੀ ਦਿੱਲੀ ਸਥਿਤ ਸਰਕਾਰੀ ਰਿਹਾਇਸ਼, ਉਨ੍ਹਾਂ ਦੇ ਨਿੱਜੀ ਘਰ, ਉਨ੍ਹਾਂ ਦੇ ਕੰਪਨੀ ਦਫ਼ਤਰਾਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਕਰੀਬੀ ਸਾਥੀਆਂ ਦੇ ਘਰਾਂ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਲੁਧਿਆਣਾ ਵਿੱਚ ਅਰੋੜਾ ਅਤੇ ਹੇਮੰਤ ਸੂਦ ਦੋਵਾਂ ਦੇ ਟਿਕਾਣਿਆਂ ਤੇ ਤਲਾਸ਼ੀ ਪੂਰੀ ਕਰਨ ਤੋਂ ਬਾਅਦ ਈਡੀ ਦੀਆਂ ਟੀਮਾਂ ਨੇ ਆਪਣਾ ਧਿਆਨ ਗੁਰੂਗ੍ਰਾਮ ਸਥਿਤ ਉਨ੍ਹਾਂ ਦੇ ਦਫ਼ਤਰਾਂ ਵੱਲ ਮੋੜ ਲਿਆ ਹੈ। ਕੇਂਦਰੀ ਸੁਰੱਖਿਆ ਬਲਾਂ ਦੀਆਂ ਟੀਮਾਂ ਜੋ ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਅਰੋੜਾ ਦੀ ਰਿਹਾਇਸ਼ ਤੇ ਤਾਇਨਾਤ ਸਨ, ਹੁਣ ਉਥੋਂ ਹਟ ਗਈਆਂ ਹਨ। ਮੰਤਰੀ ਖੁਦ ‘ਇਨਵੈਸਟ ਸਮਿਟ’ ਦੇ ਸਿਲਸਿਲੇ ਵਿੱਚ ਯੂਰਪ ਦੌਰੇ ਤੇ ਹਨ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Latest News

Trending