Mohali
ਵਿਸ਼ਵ ਖਪਤਕਾਰ ਅਧਿਕਾਰ ਦਿਵਸ 2026 ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 25 ਮਾਰਚ (ਸ.ਬ.) ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਐਸ ਏ ਐਸ ਨਗਰ ਵਲੋਂ ਭਾਰਤੀ ਮਾਨਕ ਬਿਊਰੋ ਚੰਡੀਗੜ੍ਹ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ, ਲੋਕ ਕਲਿਆਣ ਕੇਂਦਰ, ਰਾਮਗੜ੍ਹੀਆ ਸਭਾ ਫੇਜ਼ 3ਬੀ1 ਵਿਖੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ 2026 ਦਾ ਆਯੋਜਨ ਕੀਤਾ ਗਿਆ।
ਫੈਡਰੇਸ਼ਨ ਦੇ ਜਨਰਲ ਸਕੱਤਰ ਇੰਜ: ਅਸ਼ੋਕ ਪਵਾਰ ਨੇ ਦਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵਜੋਂ ਭਾਰਤੀ ਮਾਨਕ ਬਿਓਰੋ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਜਨਰਲ ਸ਼੍ਰੀ ਦੀਪਕ ਕੁਮਾਰ ਸਿੰਗਲਾ ਨੇ ਸ਼ਾਮਿਲ ਹੋਣਾ ਸੀ ਪਰੰਤੂ ਉਹਨਾਂ ਦੇ ਵਿਅਸਤ ਹੋਣ ਕਾਰਨ ਭਾਰਤੀ ਮਾਨਕ ਬਿਓਰੋ ਚੰਡੀਗੜ੍ਹ ਦੇ ਪਰੋਮੋਸ਼ਨ ਅਫ਼ਸਰ ਸ਼੍ਰੀ ਵਿਕਸਿਤ ਕੁਮਾਰ ਨੇ ਉਹਨਾਂ ਦੀ ਨੁਮਾਇੰਦਗੀ ਕੀਤੀ। ਇਸ ਮੌਕੇ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ, ਐਸ ਏ ਐਸ ਨਗਰ ਦੇ ਸਾਬਕਾ ਜੱਜ ਸ਼੍ਰੀਮਤੀ ਮਧੂ ਪੀ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਇੰਜ: ਮਾਈਕਲ, ਡੀ ਐਸ ਪੀ ਟ੍ਰੈਫਿਕ ਸz. ਕਰਨੈਲ ਸਿੰਘ, ਫੂਡ ਸੇਫਟੀ ਅਫ਼ਸਰ ਸz ਸਤਿੰਦਰ ਸਿੰਘ, ਭਾਰਜ ਫੈਬਰੀਕੇਟਰ ਐਸ ਏ ਐਸ ਨਗਰ ਦੇ ਐਮ ਡੀ ਸz. ਪ੍ਰਦੀਪ ਸਿੰਘ ਭਾਰਜ ਅਤੇ ਲੋਕ ਕਲਿਆਣ ਕੇਂਦਰ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸz. ਸੂਰਤ ਸਿੰਘ ਕਲਸੀ ਵਿਸ਼ੇਸ਼ ਮਹਿਮਾਨ ਵਜੋਂ ਸਾਮਲ ਹੋਏ।
ਇਸ ਮੌਕੇ ਸ਼੍ਰੀ ਵਿਕਸਿਤ ਕੁਮਾਰ ਵੱਲੋਂ ਗਹਿਣਿਆਂ ਉੱਤੇ ਹਾਲ ਮਾਰਕ ਬਾਰੇ ਜਾਣਕਾਰੀ ਦਿੰਦਿਆਂ ਸੋਨੇ ਦੀ ਸ਼ੁੱਧਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਸੇ ਵੀ ਖਪਤਕਾਰ ਨਾਲ ਧੋਖਾ ਹੋਣ ਦੀ ਸੂਰਤ ਵਿਚ ਸ਼ਿਕਾਇਤ ਕਰਨ ਬਾਰੇ ਦੱਸਿਆ ਗਿਆ। ਡੀ ਐਸ ਪੀ ਟ੍ਰੈਫਿਕ ਕਰਨੈਲ ਸਿੰਘ ਵਲੋਂ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇੰਜ: ਮਾਈਕਲ ਵਲੋਂ ਸ਼ਹਿਰ ਵਿਚ ਸ਼ੁਧ ਪਾਣੀ ਅਤੇ ਨਿਰੰਤਰ ਸਪਲਾਈ ਬਾਰੇ ਦੱਸਿਆ ਗਿਆਹ। ਸz ਸਤਿੰਦਰ ਸਿੰਘ ਵੱਲੋਂ ਸ਼ਹਿਰ ਵਿੱਚ ਖਾਣਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਆਦਿ ਨੂੰ ਰੋਕਣ ਲਈ ਮਹਿਕਮੇ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ।
ਸ਼੍ਰੀਮਤੀ ਮਧੂ ਪੀ ਸਿੰਘ ਨੇ ਹਰ ਖਰੀਦੀ ਗਈ ਵਸਤੂ ਦਾ ਬਿਲ ਦੁਕਾਨਦਾਰ ਤੋਂ ਪ੍ਰਾਪਤ ਕਰਨ ਲਈ ਕਿਹਾ ਅਤੇ ਦਸਿਆ ਕਿ ਕੰਜਿਊਮਰ ਕੋਰਟ ਵਿਚ ਕੇਸ ਦਾਇਰ ਕਰਨ ਲਈ ਬਿਲ ਹੋਣਾ ਜਰੂਰੀ ਹੈ। ਉਨ੍ਹਾਂ ਨੇ ਕੰਜਿਊਮਰ ਕੋਰਟ ਵਿਚ ਕੇਸ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਸਿਹਤ ਵਿਭਾਗ ਪੰਜਾਬ ਤੋਂ ਰਿਟਾਇਰ ਅਫ਼ਸਰ ਸz. ਐਸ ਐਸ ਗਿੱਲ, ਰਾਮਗੜ੍ਹੀਆ ਸਭਾ ਐਸ ਏ ਐਸ ਨਗਰ ਦੇ ਸਾਬਕਾ ਪ੍ਰਧਾਨ ਸz ਕਰਮ ਸਿੰਘ ਬਬਰਾ, ਸਿਟੀਜਨ ਅਵੈਅਰਨੈਸ ਗਰੁੱਪ ਚੰਡੀਗੜ੍ਹ ਦੇ ਚੇਅਰਮੈਨ ਸ਼੍ਰੀ ਸੁਰਿੰਦਰ ਵਰਮਾ ਵਲੋਂ ਵੀ ਸੰਬੋਧਨ ਕੀਤਾ ਗਿਆ ਅਤੇ ਆਪਣੇ ਆਲੇ ਦੁਆਲੇ ਦੀ ਸਾਫ਼-ਸਫ਼ਾਈ ਤੇ ਜ਼ੋਰ ਦਿੱਤਾ ਗਿਆ।
ਪ੍ਰੋਗਰਾਮ ਵਿੱਚ ਆਈ ਟੀ ਆਈ ਫੇਜ਼ 5 ਦੇ ਵਿਦਿਆਰਥੀਆਂ, ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਮੰਚ ਸੰਚਾਲਨ ਸz. ਸੁਖਦੀਪ ਸਿੰਘ ਵਲੋਂ ਕੀਤਾ ਗਿਆ। ਅਖੀਰ ਵਿੱਚ ਸੰਸਥਾ ਦੇ ਪ੍ਰਧਾਨ ਇੰਜ ਪੀ ਐਸ ਵਿਰਦੀ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
Mohali
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।
ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।
Mohali
ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ
ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Mohali
ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ
4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।
ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
