Connect with us

National

ਪ੍ਰਧਾਨ ਮੰਤਰੀ ਮੋਦੀ ਵਿੱਚ ਇਜ਼ਰਾਈਲ ਦੀਆਂ ਕਾਰਵਾਈਆਂ ਦਾ ਵਿਰੋਧ ਕਰਨ ਦੀ ਹਿੰਮਤ ਨਹੀਂ : ਕਾਂਗਰਸ

Published

on

ਨਵੀਂ ਦਿੱਲੀ, 28 ਮਾਰਚ (ਸ.ਬ.) ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਇਜ਼ਰਾਈਲ ਪੱਛਮੀ ਏਸ਼ੀਆ ਦੀ ਜੰਗ ਦੀ ਆੜ ਵਿੱਚ ਆਪਣੇ ‘ਗ੍ਰੇਟਰ ਇਜ਼ਰਾਈਲ’ ਦੇ ਵਿਜ਼ਨ ਤੇ ਅੱਗੇ ਵਧ ਰਿਹਾ ਹੈ, ਜਿਸ ਨਾਲ ਫਲਸਤੀਨੀ ਰਾਜ ਦੀ ਕਿਸੇ ਵੀ ਉਮੀਦ ਨੂੰ ਖਤਮ ਕੀਤਾ ਜਾ ਰਿਹਾ ਹੈ। ਪਾਰਟੀ ਨੇ ਪੱਛਮੀ ਕੰਢੇ ਵਿੱਚ ਇਜ਼ਰਾਈਲ ਦੀਆਂ ਕਾਰਵਾਈਆਂ ਵਿਰੁੱਧ ਆਵਾਜ਼ ਨਾ ਉਠਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਖ਼ਤ ਨਿੰਦਾ ਕੀਤੀ।

ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ਕਿਹਾ ਕਿ ਅਮਰੀਕਾ-ਇਜ਼ਰਾਈਲ ਦੁਆਰਾ ਇਰਾਨ ਤੇ ਕੀਤੇ ਗਏ ਹਵਾਈ ਹਮਲਿਆਂ ਅਤੇ ਇਰਾਨ ਦੀ ਜਵਾਬੀ ਕਾਰਵਾਈ ਨੂੰ ਸ਼ੁਰੂ ਹੋਇਆਂ 28 ਦਿਨ ਹੋ ਗਏ ਹਨ। ਰਮੇਸ਼ ਨੇ ਐਕਸ ਤੇ ਲਿਖਿਆ ਕਿ ਪਿਛਲੇ ਚਾਰ ਹਫ਼ਤਿਆਂ ਵਿੱਚ, ਜਦੋਂ ਕਿ ਦੁਨੀਆ ਦੀ ਨਜ਼ਰ ਸਟ੍ਰੇਟ ਆਫ ਹੋਰਮੁਜ਼ ਅਤੇ ਖਾੜੀ ਦੇਸ਼ਾਂ ਦੇ ਊਰਜਾ ਬੁਨਿਆਦੀ ਢਾਂਚੇ ਤੇ ਟਿਕੀ ਹੋਈ ਹੈ, ਇਜ਼ਰਾਈਲ ਨੇ ਗਾਜ਼ਾ ਦੇ ਲੋਕਾਂ ਤੇ ਆਪਣੀ ਬੇਰਹਿਮੀ ਜਾਰੀ ਰੱਖੀ ਹੈ, ਦੱਖਣੀ ਲੇਬਨਾਨ ਵਿੱਚ ਆਪਣੇ ਲਈ ਇੱਕ ਵੱਡਾ ਬਫਰ ਜ਼ੋਨ ਬਣਾਉਣ ਲਈ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪੱਛਮੀ ਕੰਢੇ ਦੇ ਆਪਣੇ ਕਬਜ਼ੇ ਨੂੰ ਪੱਕੇ ਕਬਜ਼ੇ ਵਿੱਚ ਬਦਲਣ ਲਈ ਨਿਰਣਾਇਕ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਮੌਜੂਦਾ ਪੱਛਮੀ ਏਸ਼ੀਆ ਜੰਗ ਇਜ਼ਰਾਈਲ ਨੂੰ ਗ੍ਰੇਟਰ ਇਜ਼ਰਾਈਲ ਦੇ ਆਪਣੇ ਵਿਜ਼ਨ ਤੇ ਅੱਗੇ ਵਧਣ ਲਈ ਆੜ ਪ੍ਰਦਾਨ ਕਰ ਰਹੀ ਹੈ ਅਤੇ ਫਲਸਤੀਨੀ ਰਾਜ ਦੀ ਕਿਸੇ ਵੀ ਉਮੀਦ ਨੂੰ ਵੀ ਖਤਮ ਕਰ ਰਹੀ ਹੈ।

ਰਮੇਸ਼ ਨੇ ਕਿਹਾ ਕਿ ਇਰਾਨ ਤੇ ਅਮਰੀਕਾ-ਇਜ਼ਰਾਈਲ ਦੀ ਬੰਬਾਰੀ ਸ੍ਰੀ ਮੋਦੀ ਦੇ ਇਜ਼ਰਾਈਲ ਛੱਡਣ ਦੇ ਸਿਰਫ ਦੋ ਦਿਨ ਬਾਅਦ ਸ਼ੁਰੂ ਹੋਈ ਸੀ। ਜੋ ਗੱਲ ਸਮਝ ਨਹੀਂ ਆ ਰਹੀ ਉਹ ਇਹ ਹੈ ਕਿ ਉਨ੍ਹਾਂ ਦੇ ਉੱਥੇ ਪਹੁੰਚਣ ਤੋਂ ਕੁਝ ਦਿਨ ਪਹਿਲਾਂ ਹੀ ਇਜ਼ਰਾਈਲੀ ਕੈਬਨਿਟ ਨੇ 1967 ਤੋਂ ਬਾਅਦ ਪਹਿਲੀ ਵਾਰ ਕਬਜ਼ੇ ਵਾਲੇ ਪੱਛਮੀ ਕੰਢੇ ਦੇ ਲਗਪਗ ਅੱਧੇ ਹਿੱਸੇ ਵਿੱਚ ਜ਼ਮੀਨ ਰਜਿਸਟ੍ਰੇਸ਼ਨ ਨੂੰ ਮਨਜ਼ੂਰੀ ਦਿੱਤੀ ਸੀ।

ਕਾਂਗਰਸੀ ਆਗੂ ਨੇ ਕਿਹਾ ਕਿ ਇਸ ਨਾਲ ਲੱਖਾਂ ਫਲਸਤੀਨੀਆਂ ਦੀ ਬੇਦਖ਼ਲੀ ਹੋਵੇਗੀ। ਪਰ ਸ੍ਰੀ ਮੋਦੀ ਵਿੱਚ ਆਪਣੇ ਚੰਗੇ ਦੋਸਤ ਬੈਂਜਾਮਿਨ ਨੇਤਨਯਾਹੂ ਦੇ ਸਾਹਮਣੇ ਆਵਾਜ਼ ਉਠਾਉਣ ਅਤੇ ਸੱਚ ਬੋਲਣ ਦੀ ਹਿੰਮਤ ਨਹੀਂ ਹੈ। ਕਾਂਗਰਸ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਦੀ ਇਜ਼ਰਾਈਲ ਯਾਤਰਾ ਦੀ ਵੀ ਸਖ਼ਤ ਆਲੋਚਨਾ ਕੀਤੀ ਸੀ, ਕਿਉਂਕਿ ਉਹ ਦੇਸ਼ ਗਾਜ਼ਾ ਵਿੱਚ ਨਾਗਰਿਕਾਂ ਤੇ ਬੇਰਹਿਮੀ ਨਾਲ ਹਮਲੇ ਜਾਰੀ ਰੱਖ ਰਿਹਾ ਸੀ।

ਵਿਰੋਧੀ ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਫਲਸਤੀਨੀਆਂ ਦੇ ਮਕਸਦ ਪ੍ਰਤੀ ਆਪਣੀ ਵਚਨਬੱਧਤਾ ਤੇ ਸਿਰਫ ਸਿਆਸੀ ਅਤੇ ਪਖੰਡ ਭਰੇ ਬਿਆਨ ਦਿੱਤੇ ਹਨ, ਪਰ ਅਸਲ ਵਿੱਚ ਉਨ੍ਹਾਂ ਨੂੰ ਬੇਸਹਾਰਾ ਛੱਡ ਦਿੱਤਾ ਹੈ। ਰਮੇਸ਼ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਕਬਜ਼ੇ ਵਾਲੇ ਪੱਛਮੀ ਕੰਢੇ ਵਿੱਚ ਹਜ਼ਾਰਾਂ ਫਲਸਤੀਨੀਆਂ ਦੀ ਬੇਦਖ਼ਲੀ ਅਤੇ ਵਿਸਥਾਪਨ ਤੇਜ਼ ਹੋ ਗਿਆ ਹੈ ਅਤੇ ਦੁਨੀਆ ਭਰ ਵਿੱਚ ਇਸ ਦੀ ਨਿੰਦਾ ਹੋ ਰਹੀ ਹੈ।

Continue Reading

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending