Connect with us

Mohali

ਬਿਨਾਂ ਕਿਸੇ ਬਦਲਾਓ ਦੇ ਹੀ ਲੰਘ ਗਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਚਾਰ ਸਾਲ ਦਾ ਕਾਰਜਕਾਲ

Published

on

ਆਮ ਲੋਕਾਂ ਨੂੰ ਨਹੀਂ ਮਿਲੀ ਕੋਈ ਰਾਹਤ, ਪਹਿਲਾਂ ਵਾਂਗ ਹੀ ਲਮਕ ਬਸਤੇ ਵਿੱਚ ਹਨ ਲੋਕਾਂ ਦੇ ਮੁੱਖ ਮਸਲੇ

ਭੁਪਿੰਦਰ ਸਿੰਘ

ਐਸ ਏ ਐਸ ਨਗਰ, 31 ਮਾਰਚ

 

ਪੰਜਾਬ ਦੀ ਸੱਤਾ ਤੇ ਕਾਬਿਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ ਚਾਰ ਸਾਲ ਪੂਰੇ ਹੋਣ ਤੇ ਪੰਜਾਬ ਦੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸੱਤਾਧਾਰੀ ਆਗੂਆਂ, ਵਿਧਾਇਕਾਂ ਅਤੇ ਵਜੀਰਾਂ ਵਲੋਂ ਆਪਣੇ ਇਸ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਨੂੰ ਵਡਿਆਉਂਦਿਆਂ ਲੰਬੇ ਚੌੜੇ ਦਾਅਵੇ ਕੀਤੇ ਜਾ ਰਹੇ ਹਨ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਇਲਜਾਮ ਲਗਾ ਰਹੇ ਹਨ ਕਿ ਬਦਲਾਓ ਦਾ ਨਾਹਰਾ ਦੇ ਕੇ ਸੱਤਾ ਸੰਭਾਲਣ ਵਾਲੀ ਇਸ ਸਰਕਾਰ ਨੇ ਆਪਣੇ ਇਸ ਕਾਰਜਕਾਲ ਦੌਰਾਨ ਅਜਿਹਾ ਕੁੱਝ ਵੀ ਨਹੀਂ ਕੀਤਾ ਹੈ ਜਿਸਨੂੰ ਉਸਦੀ ਪ੍ਰਾਪਤੀ ਦੱਸਿਆ ਜਾ ਸਕੇ, ਉਲਟਾ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਆਮ ਲੋਕਾਂ ਦੀਆਂ ਪਰੇਸ਼ਾਨੀਆਂ ਵਿੱਚ ਹੋਰ ਵੀ ਵਾਧਾ ਹੋ ਗਿਆ ਹੈ।

ਇਸ ਦੌਰਾਨ ਜਿੱਥੇ ਇੱਕ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਆਪਣੀ ਸਰਕਾਰ ਵਲੋਂ ਦਿਤੀਆਂ ਗਾਰੰਟੀਆਂ ਪੂਰੀਆਂ ਕਰਨ ਦੇ ਦਾਅਵੇ ਕਰ ਰਹੇ ਹਨ ਉੱਥੇ ਦੂਜੇ ਪਾਸੇ ਵਿਰੋਧੀ ਪਾਰਟੀਆਂ ਦੇ ਆਗੂ ਕਹਿ ਰਹੇ ਹਨ ਕਿ ਪੰਜਾਬ ਦੀ ਮੌਜੂਦ ਆਪ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬੀਤੇ ਚਾਰ ਸਾਲਾਂ ਦੀ ਕਾਰਗੁਜਾਰੀ ਦਾ ਲੇਖਾ ਜੋਖਾ ਕਰਨ ਤੇ ਇਹ ਗਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ ਆਪ ਸਰਕਾਰ ਦੇ ਮੌਜੂਦਾ ਕਾਰਜਕਾਲ ਦੀ ਕਾਰਗੁਜਾਰੀ ਪਿਛਲੀਆਂ ਸਰਕਾਰਾਂ ਵਰਗੀ ਹੀ ਰਹੀ ਹੈ ਅਤੇ ਇਸ ਦੌਰਾਨ ਨਵੀਂ ਸਰਕਾਰ ਅਤੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵਿੱਚ ਕੋਈ ਖਾਸ ਬਦਲਾਓ ਵੇਖਣ ਵਿੱਚ ਨਹੀਂ ਮਿਲਦਾ।

ਇਸ ਦੌਰਾਨ ਨਾ ਤਾਂ ਬੇਰੁਜਗਰੀ ਤੇ ਕੋਈ ਕਾਬੂ ਕੀਤਾ ਜਾ ਸਕਿਆ ਹੈ ਅਤੇ ਨਾ ਹੀ ਪੰਜਾਬ ਦੀ ਨਸ਼ਿਆਂ ਦੀ ਸਮੱਸਿਆ ਦਾ ਕੋਈ ਕਾਰਗਰ ਹਲ ਹੋਇਆ ਹੈ। ਰੇਤਾ ਬਜਰੀ ਅਤੇ ਮਕਾਨ ਉਸਾਰੀ ਦੇ ਸਾਮਾਨ ਦੀਆਂ ਕੀਮਤਾਂ ਹੋਰ ਵੀ ਵੱਧ ਗਈਆਂ ਹਨ ਅਤੇ ਨਾਜਾਇਜ ਮਾਈਨਿੰਗ ਦੇ ਇਲਜਾਮ ਵੀ ਪਹਿਲਾਂ ਨਾਲੋਂ ਕਿਤੇ ਵੱਧ ਗਏ ਹਨ। ਸਰਕਾਰੀ ਦਫਤਰਾਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਦੇ ਕਾਬੂ ਕਰਨ ਵਿੱਚ ਸਰਕਾਰ ਕਾਫੀ ਹੱਦ ਤਕ ਨਾਕਾਮ ਹੀ ਦਿਖਦੀ ਹੈ ਅਤੇ ਕਿਹਾ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅੱਧਾ ਕਾਰਜਕਾਲ ਬਿਨਾ ਕਿਸੇ ਬਦਲਾਓ ਦੇ ਹੀ ਲੰਘ ਗਿਆ ਹੈ।

ਸਿਆਸੀ ਮਾਹਿਰ ਵੀ ਇਹੀ ਮੰਨਦੇ ਹਨ ਕਿ ਸੂਬੇ ਵਿੱਚ ਵੱਡਾ ਬਦਲਾਓ ਲਿਆਉਣ ਦਾ ਨਾਹਰਾ ਦੇ ਕੇ ਸੱਤਾ ਤੇ ਕਾਬਿਜ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਮੌਜੂਦਾ ਦੌਰਾਨ ਕੋਈ ਵੀ ਵੱਡਾ ਬਦਲਾਓ ਲਿਆਉਣ ਵਿੱਚ ਨਾਕਾਮ ਰਹੀ ਹੈ। ਇਸ ਦੌਰਾਨ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਾਲੇ ਆਏ ਦਿਨ ਹੁੰਦੀ ਦੂਸ਼ਣਬਾਜੀ ਕਾਰਨ ਪੰਜਾਬੀਆਂ ਦੇ ਮੁੱਖ ਮਸਲੇ ਪਿੱਛੇ ਜਰੂਰ ਪੈ ਗਏ ਹਨ ਅਤੇ ਪਿਛਲੀਆਂ ਸਰਕਾਰਾਂ ਸਮੇਂ ਜਿਸ ਤਰੀਕੇ ਨਾਲ ਆਮ ਲੋਕਾਂ ਦੇ ਆਮ ਤੇ ਮੁੱਖ ਮਸਲੇ ਲਮਕ ਬਸਤੇ ਵਿੱਚ ਪਾ ਦਿਤੇ ਜਾਂਦੇ ਸਨ, ਉਸੇ ਤਰ੍ਹਾਂ ਮੌਜੂਦਾ ਆਪ ਸਰਕਾਰ ਵਲੋਂ ਵੀ ਪੰਜਾਬੀਆਂ ਦੇ ਕਈ ਮੁੱਖ ਮਸਲੇ ਹਲ ਕਰਨ ਦੀ ਥਾਂ ਉਹਨਾਂ ਨੂੰ ਲਮਕ ਬਸਤੇ ਵਿੱਚ ਪਾ ਦਿੱਤਾ ਗਿਆ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending