Connect with us

National

ਕੁਵੈਤ ਤੋਂ ਵਿਸ਼ੇਸ਼ ਜਹਾਜ਼ ਰਾਹੀਂ 20 ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਆਈਆਂ

Published

on

ਕੋਚੀ, 1 ਅਪ੍ਰੈਲ (ਸ.ਬ.) ਕੁਵੈਤ ਤੋਂ ਵੱਖ-ਵੱਖ ਘਟਨਾਵਾਂ ਵਿੱਚ ਜਾਨ ਗੁਆਉਣ ਵਾਲੇ 20 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਅੱਜ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਕੋਚੀ ਹਵਾਈ ਅੱਡੇ ਤੇ ਪਹੁੰਚੀਆਂ। ਪੱਛਮੀ ਏਸ਼ੀਆ ਵਿੱਚ ਚੱਲ ਰਹੇ ਭਿਆਨਕ ਯੁੱਧ ਅਤੇ ਤਣਾਅ ਕਾਰਨ ਫਲਾਈਟ ਸੇਵਾਵਾਂ ਪ੍ਰਭਾਵਿਤ ਸਨ, ਜਿਸ ਕਰਕੇ ਇਹਨਾਂ ਪਾਰਥਿਵ ਸਰੀਰਾਂ ਨੂੰ ਵਤਨ ਲਿਆਉਣ ਵਿੱਚ ਕਾਫੀ ਦੇਰੀ ਹੋਈ। ਹਵਾਈ ਅੱਡੇ ਦੇ ਬੁਲਾਰੇ ਨੇ ਦੱਸਿਆ ਕਿ ਕੁਵੈਤ ਏਅਰਵੇਜ਼ ਦੀ ਇੱਕ ਵਿਸ਼ੇਸ਼ ਉਡਾਣ ਰਾਹੀਂ ਇਹਨਾਂ ਦੇਹਾਂ ਨੂੰ ਕੋਲੰਬੋ ਦੇ ਰਸਤੇ ਕੋਚੀ ਲਿਆਂਦਾ ਗਿਆ।

ਇਸ ਜਹਾਜ਼ ਵਿੱਚ ਕੋਈ ਵੀ ਯਾਤਰੀ ਸਵਾਰ ਨਹੀਂ ਸੀ। ਇਹ ਉਡਾਣ ਸਿਰਫ਼ ਇਨ੍ਹਾਂ 20 ਭਾਰਤੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਲਿਆਉਣ ਲਈ ਹੀ ਚਲਾਈ ਗਈ ਸੀ। ਮ੍ਰਿਤਕਾਂ ਵਿੱਚ ਤਮਿਲਨਾਡੂ ਦੇ ਰਾਮਨਾਥਪੁਰਮ ਜ਼ਿਲ੍ਹੇ ਦਾ 37 ਸਾਲਾ ਸੰਥਾਨਾਸੇਲਵਮ ਕ੍ਰਿਸ਼ਨਨ ਵੀ ਸ਼ਾਮਲ ਸੀ। ਜਾਣਕਾਰੀ ਮੁਤਾਬਕ ਇੱਕ ਵਾਟਰ ਪਲਾਂਟ ਤੇ ਹੋਏ ਡਰੋਨ ਹਮਲੇ ਵਿੱਚ ਉਸ ਦੀ ਮੌਤ ਹੋ ਗਈ ਸੀ। ਬਾਕੀ 19 ਵਿਅਕਤੀਆਂ ਦੀ ਮੌਤ ਵੱਖ-ਵੱਖ ਹਾਦਸਿਆਂ ਅਤੇ ਕੁਦਰਤੀ ਕਾਰਨਾਂ ਕਰਕੇ ਹੋਈ ਸੀ ਪਰ ਖੇਤਰੀ ਜੰਗ ਕਾਰਨ ਉਨ੍ਹਾਂ ਦੀਆਂ ਦੇਹਾਂ ਉੱਥੇ ਹੀ ਫਸੀਆਂ ਹੋਈਆਂ ਸਨ।

ਵਿਦੇਸ਼ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ ਪੱਛਮੀ ਏਸ਼ੀਆ ਵਿੱਚ ਜਾਰੀ ਸੰਘਰਸ਼ ਦੌਰਾਨ ਹੁਣ ਤੱਕ ਕੁੱਲ 8 ਭਾਰਤੀ ਨਾਗਰਿਕ ਆਪਣੀ ਜਾਨ ਗੁਆ ਚੁੱਕੇ ਹਨ, ਜਦਕਿ ਇੱਕ ਵਿਅਕਤੀ ਅਜੇ ਵੀ ਲਾਪਤਾ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਵਿੱਚ ਜ਼ਿਆਦਾਤਰ ਕੇਰਲ (ਕੋਝੀਕੋਡ, ਅਲਾਪੁਝਾ, ਕੋਟਾਯਮ) ਅਤੇ ਤਮਿਲਨਾਡੂ ਦੇ ਰਹਿਣ ਵਾਲੇ ਸਨ। ਹਵਾਈ ਅੱਡੇ ਤੇ ਪਹੁੰਚਦੇ ਹੀ ਪ੍ਰਸ਼ਾਸਨ ਨੇ ਸਾਰੀਆਂ ਜ਼ਰੂਰੀ ਕਾਰਵਾਈਆਂ ਪੂਰੀਆਂ ਕਰਕੇ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡਾਂ ਲਈ ਰਵਾਨਾ ਕਰ ਦਿੱਤਾ। ਜਿਵੇਂ ਹੀ ਤਾਬੂਤ ਪਿੰਡਾਂ ਵਿੱਚ ਪਹੁੰਚੇ, ਉੱਥੇ ਮਾਤਮ ਪਸਰ ਗਿਆ ਅਤੇ ਪਰਿਵਾਰਕ ਮੈਂਬਰਾਂ ਨੇ ਨਮ ਅੱਖਾਂ ਨਾਲ ਆਪਣੇ ਪਿਆਰਿਆਂ ਨੂੰ ਅੰਤਿਮ ਵਿਦਾਈ ਦਿੱਤੀ।

Continue Reading

National

ਐਡਵੋਕੇਟ ਐਚ ਐਸ ਫੂਲਕਾ ਭਾਜਪਾ ਵਿੱਚ ਸ਼ਾਮਿਲ

Published

on

By

ਦਿੱਲੀ ਵਿਖੇ ਕੇਂਦਰੀ ਮੰਤਰੀ ਹਰਦੀਪ ਪੁਰੀ ਸਮੇਤ ਹੋਰਨਾਂ ਆਗੂਆਂ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ

ਨਵੀਂ ਦਿੱਲੀ, 1 ਅਪ੍ਰੈਲ (ਸ.ਬ.) 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਬੀ ਕਾਨੂੰਨੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਐਚ ਐਸ ਫੂਲਕਾ ਨੇ ਅੱਜ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜ ਲਿਆ।

ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਤਰੁਣ ਚੁੱਘ ਅਤੇ ਹੋਰ ਕਈ ਸੀਨੀਅਰ ਭਾਜਪਾ ਆਗੂਆਂ ਨੇ ਫੂਲਕਾ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਫੂਲਕਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੰਦ ਦਿਖਾਉਣ ਦੇ ਹੋਰ ਅਤੇ ਖਾਣ ਦੇ ਹੋਰ ਹਨ। ਉਨ੍ਹਾਂ ਕਿਹਾ ਕਿ ਉਹ ਅੰਨਾ ਹਜ਼ਾਰੇ ਅੰਦੋਲਨ ਦੌਰਾਨ ਪਾਰਟੀ ਨਾਲ ਜੁੜੇ ਸਨ ਪਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਪਾਸੇ ਹੋ ਗਏ ਸਨ।

ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਨਸ਼ਿਆਂ ਦਾ ਖਾਤਮਾ ਨਹੀਂ ਹੋ ਰਿਹਾ, ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਹੋ ਰਹੀਆਂ ਅਤੇ ਹੋਰ ਕਈ ਮਸਲੇ ਵਿਚਕਾਰ ਹੀ ਲਟਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਜਾਣਗੇ।

Continue Reading

National

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ

Published

on

By

ਸ੍ਰੀਨਗਰ, 1 ਅਪ੍ਰੈਲ (ਸ.ਬ.) ਮੱਧ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਹੋਏ ਇੱਕ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਬੀਤੀ ਦੇਰ ਰਾਤ ਸ੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਖੁਫੀਆ ਸੂਚਨਾਵਾਂ ਦੇ ਅਧਾਰ ਤੇ ਫੌਜ ਅਤੇ ਜੰਮੂ-ਕਸ਼ਮੀਰ ਪੁਲੀਸ ਵੱਲੋਂ ਮੱਧ ਕਸ਼ਮੀਰ ਦੇ ਗੰਦਰਬਲ ਦੇ ਅਰਾਹਾਮਾ ਇਲਾਕੇ ਵਿੱਚ ਇੱਕ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਸੀ। ਫੌਜ ਅਨੁਸਾਰ ਤਲਾਸ਼ੀ ਦੌਰਾਨ ਚੌਕਸ ਜਵਾਨਾਂ ਨੇ ਸ਼ੱਕੀ ਗਤੀਵਿਧੀ ਦੇਖੀ ਅਤੇ ਚੁਣੌਤੀ ਦਿੱਤੇ ਜਾਣ ਤੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸਦਾ ਫੌਜ ਵੱਲੋਂ ਮੂੰਹਤੋੜ ਜਵਾਬ ਦਿੱਤਾ ਗਿਆ।

ਅੱਜ ਸਵੇਰੇ ਫੌਜ ਨੇ ਦੱਸਿਆ ਕਿ ਬੀਤੀ ਰਾਤ ਰੁਕ-ਰੁਕ ਕੇ ਹੋ ਰਹੀ ਗੋਲੀਬਾਰੀ ਦੇ ਵਿਚਕਾਰ ਘੇਰਾਬੰਦੀ ਨੂੰ ਰਣਨੀਤਕ ਤੌਰ ਤੇ ਮੁੜ ਸੰਗਠਿਤ ਕੀਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਇੱਕ ਅੱਤਵਾਦੀ ਮਾਰਿਆ ਗਿਆ। ਫੌਜ ਨੇ ਪੁਸ਼ਟੀ ਕੀਤੀ ਹੈ ਕਿ ਇਲਾਕੇ ਵਿੱਚ ਅਪਰੇਸ਼ਨ ਅਜੇ ਵੀ ਜਾਰੀ ਹੈ।

Continue Reading

National

19 ਕਿਲੋ ਦੇ ਵਪਾਰਕ ਅਤੇ 5 ਕਿਲੋ ਦੇ ਸਲਿੰਡਰ ਹੋਏ ਮਹਿੰਗੇ

Published

on

By

ਨਵੀਂ ਦਿੱਲੀ, 1 ਅਪ੍ਰੈਲ (ਸ.ਬ.) 1 ਅਪਰੈਲ ਤੋਂ ਐਲਪੀਜੀ ਸਲਿੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਵਿੱਚ ਵਪਾਰਕ ਅਤੇ ਛੋਟੇ ਸਲਿੰਡਰਾਂ ਦੀਆਂ ਕੀਮਤਾਂ ਵਿੱਚ ਪ੍ਰਮੁੱਖ ਸ਼ਹਿਰਾਂ ਵਿੱਚ ਭਾਰੀ ਵਾਧਾ ਦੇਖਿਆ ਗਿਆ ਹੈ। ਦਿੱਲੀ ਵਿੱਚ 19 ਕਿੱਲੋ ਦੇ ਵਪਾਰਕ ਐਲਪੀਜੀ ਸਲਿੰਡਰ ਦੀ ਕੀਮਤ 195.50 ਰੁਪਏ ਦੇ ਵਾਧੇ ਨਾਲ 2,078.50 ਰੁਪਏ ਹੋ ਗਈ ਹੈ, ਜਦਕਿ 5 ਕਿਲੋ ਵਾਲਾ ਐਫਟੀਐਲ ਸਲਿੰਡਰ ਹੁਣ 51 ਰੁਪਏ ਦੇ ਵਾਧੇ ਨਾਲ 549 ਰੁਪਏ ਦਾ ਹੋ ਗਿਆ ਹੈ।

ਕੋਲਕਾਤਾ ਵਿੱਚ ਵਪਾਰਕ ਸਲਿੰਡਰ ਦੀ ਕੀਮਤ ਵਿੱਚ 218 ਰੁਪਏ ਦਾ ਵਾਧਾ ਹੋਇਆ ਹੈ, ਹਾਲਾਂਕਿ ਘਰੇਲੂ ਰਸੋਈ ਗੈਸ (14.2 ਕਿਲੋ) ਦੀਆਂ ਕੀਮਤਾਂ ਸਥਿਰ ਹਨ। ਇਹ ਵਾਧਾ ਪੱਛਮੀ ਏਸ਼ੀਆ ਵਿੱਚ ਭੂ-ਰਾਜਨੀਤਿਕ ਤਣਾਅ ਅਤੇ ਸਟ੍ਰੇਟ ਆਫ ਹੋਰਮੁਜ਼ ਦੀ ਨਾਕਾਬੰਦੀ ਕਾਰਨ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਪਿਛੋਕੜ ਵਿੱਚ ਹੋਇਆ ਹੈ।

Continue Reading

Latest News

Trending