Connect with us

Chandigarh

ਕਿਸਾਨਾਂ ਖ਼ਿਲਾਫ਼ ਆਰਥਿਕ ਬਲੈਕਮੇਲ ਹੈ ਆੜ੍ਹਤੀਆਂ ਦੀ ਹੜਤਾਲ : ਭੁਪਿੰਦਰ ਸਿੰਘ ਮਾਨ

Published

on

ਚੰਡੀਗੜ੍ਹ, 2 ਅਪ੍ਰੈਲ (ਸ.ਬ.) ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਰਾਸ਼ਟਰੀ ਪ੍ਰਧਾਨ ਸz ਭੂਪਿੰਦਰ ਸਿੰਘ ਮਾਨ, ਮੀਤ ਪ੍ਰਧਾਨ ਸੁਖਦੇਵ ਸਿੰਘ ਝੁਨੇਰ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਹਲੋਂ, ਜਨਰਲ ਸਕੱਤਰ ਸ੍ਰੀ ਬਲਰਾਜ ਸਿੰਘ ਰੰਧਾਵਾ ਅਤੇ ਬੀ ਕੇ ਯੂ ਮੁਹਾਲੀ ਦੇ ਪ੍ਰਧਾਨ ਸ੍ਰੀ ਬਲਵੰਤ ਸਿੰਘ ਨਡਿਆਲੀ ਨੇ ਕਿਹਾ ਹੈ ਕਿ ਆੜ੍ਹਤੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਦੀ ਕਾਰਵਾਈ ਕਿਸਾਨਾਂ ਖਿਲਾਫ ਆਰਥਿਕ ਬਲੈਕਮੇਲ ਹੈ।

ਇੱਥੇ ਜਾਰੀ ਬਿਆਨ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਅਤੇ ਧਾਨ ਦੀ ਖਰੀਦ ਦੇ ਨਾਜ਼ੁਕ ਸਮੇਂ ਤੇ ਆੜ੍ਹਤੀਆਂ ਵੱਲੋਂ ਦਬਾਅ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਆੜ੍ਹਤੀ ਸੇਵਾ ਪ੍ਰਦਾਤਾ ਬਣਨ ਦੀ ਬਜਾਏ ਮਾਫੀਆ ਵਾਂਗ ਵਰਤਾਰਾ ਕਰਦਿਆਂ ਮੰਡੀਆਂ ਨੂੰ ਬੰਦੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿੱਚ ਪਹੁੰਚਦਾ ਹੈ, ਉਸ ਵੇਲੇ ਹੜਤਾਲ ਕਰਕੇ ਪ੍ਰਣਾਲੀ ਨੂੰ ਠੱਪ ਕਰਨ ਦੀ ਕਾਰਵਾਈ ਖੁੱਲ੍ਹੀ ਆਰਥਿਕ ਬਲੈਕਮੇਲ ਹੈ।

ਉਹਨਾਂ ਕਿਹਾ ਕਿ ਆੜ੍ਹਤੀਆਂ ਵੱਲੋਂ 2.5 ਫ਼ੀਸਦੀ ਕਮਿਸ਼ਨ ਮੁੜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸਾਇਲੋਜ਼ ਰਾਹੀਂ ਹੋਣ ਵਾਲੀ ਖਰੀਦ ਤੇ ਘਟਾਈ ਗਈ ਕਮਿਸ਼ਨ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਇਹ ਵੀ ਧਿਆਨਯੋਗ ਹੈ ਕਿ ਕੇਂਦਰ ਸਰਕਾਰ ਪਹਿਲਾਂ ਹੀ 50.75 ਰੁਪਏ ਪ੍ਰਤੀ ਕਵਿੰਟਲ ਕਮਿਸ਼ਨ ਨਿਰਧਾਰਤ ਕਰ ਚੁੱਕੀ ਹੈ, ਜੋ ਉਨ੍ਹਾਂ ਦੇ ਖ਼ਰਚੇ ਪੂਰੇ ਕਰਨ ਲਈ ਵਾਜਬ ਹੈ। ਇਸ ਦੇ ਬਾਵਜੂਦ ਪੂਰੀ ਖਰੀਦ ਪ੍ਰਣਾਲੀ ਨੂੰ ਬੰਦੀ ਬਣਾਉਣਾ ਕਿਸੇ ਪੱਖੋਂ ਜਾਇਜ਼ ਨਹੀਂ ਹੈ।

ਉਹਨਾਂ ਕਿਹਾ ਕਿ ਪਿਛਲੇ ਧਾਨ ਖਰੀਦ ਮੌਸਮ ਦੌਰਾਨ ਵੀ ਮੰਡੀਆਂ ਵਿੱਚ ਰੰਗ ਬਦਲਣ ਅਤੇ ਨਮੀ ਦੇ ਨਾਮ ਤੇ ਕਿਸਾਨਾਂ ਨਾਲ ਵੱਡੇ ਪੱਧਰ ਤੇ ਲੁੱਟਮਾਰ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ ਅਤੇ ਇਸ ਨਾਲ ਕਿਸਾਨਾਂ ਦਾ ਭਰੋਸਾ ਪਹਿਲਾਂ ਹੀ ਡੋਲ ਚੁੱਕਾ ਹੈ। ਉੱਪਰੋਂ ਮੌਜੂਦਾ ਹੜਤਾਲ ਨੇ ਆੜ੍ਹਤੀਆਂ ਦੇ ਅਸਲੀ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਹਮਦਰਦ ਬਣਨ ਦੇ ਦਾਅਵੇ ਕਰਨ ਵਾਲੇ ਆੜ੍ਹਤੀਆਂ ਦਾ ਇਹ ਵਰਤਾਰਾ ਉਨ੍ਹਾਂ ਦੇ ਦਾਅਵਿਆਂ ਦੇ ਉਲਟ ਹੈ। ਸਭ ਤੋਂ ਨਾਜ਼ੁਕ ਵੇਲੇ ਮੰਡੀਆਂ ਛੱਡਣਾ ਅਤੇ ਕੰਮ ਬੰਦ ਕਰਨਾ ਪੂਰੀ ਤਰ੍ਹਾਂ ਅਨੁਚਿਤ ਹੈ।

ਯੂਨੀਅਨ ਵਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਸਟੈਂਡ ਦਾ ਸੁਆਗਤ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਲੈਕਮੇਲ ਅੱਗੇ ਝੁਕਣਾ ਨਹੀਂ ਚਾਹੀਦਾ। ਉਹਨਾਂ ਕਿਹਾ ਕਿ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਖਰੀਦ ਪ੍ਰਕਿਰਿਆ ਬਿਨਾਂ ਰੁਕਾਵਟ ਜਾਰੀ ਰਹੇ ਅਤੇ ਕਿਸੇ ਵੀ ਵਰਗ ਨੂੰ ਸੰਕੁਚਿਤ ਹਿਤਾਂ ਲਈ ਪ੍ਰਣਾਲੀ ਨੂੰ ਬੰਦੀ ਬਣਾਉਣ ਦੀ ਆਗਿਆ ਨਾ ਦਿੱਤੀ ਜਾਵੇ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending