Connect with us

Chandigarh

ਸ਼ਹਿਰੀ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਸੜਕਾ ਦੇ ਕੰਮ ਤੇ 1300 ਕਰੋੜ ਰੁਪਏ ਖਰਚ ਕਰੇਗੀ ਪੰਜਾਬ ਸਰਕਾਰ : ਸੰਜੀਵ ਅਰੋੜਾ

Published

on

ਚੰਡੀਗੜ੍ਹ, 3 ਅਪ੍ਰੈਲ (ਸ.ਬ.) ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕਾਂ ਦੇ ਕੰਮਾਂ ਤੇ 1300 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਕਿਹਾ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਵਿੱਚ 1,300 ਕਰੋੜ ਰੁਪਏ ਦੀ ਲਾਗਤ ਨਾਲ 2,120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਮਈ 2026 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਸਥਾਈ ਮੁਰੰਮਤ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਮਾਨਸੂਨ ਤੋਂ ਪਹਿਲਾਂ ਸੜਕਾਂ ਤੇ ਟੋਇਆਂ ਦੀ ਪੂਰੀ ਤਰ੍ਹਾਂ ਮੁਰੰਮਤ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨ ਸੀ ਐਫ) ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।

ਉਹਨਾਂ ਦੱਸਿਆ ਕਿ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ ਹੈ।

ਉਹਨਾਂ ਕਿਹਾ ਕਿ ਵਪਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਬਿਲਡਿੰਗ ਪਲਾਨ ਸਬੰਧੀ ਪ੍ਰਵਾਨਗੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ। ਫਾਈਲਾਂ ਹੁਣ ਦੋ ਵਾਰ ਦੀ ਬਜਾਏ ਸਿਰਫ਼ ਇੱਕ ਵਾਰ ਕਮਿਸ਼ਨਰ ਕੋਲ ਜਮ੍ਹਾਂ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰਕਿਰਿਆ ਦੇ ਸਮੇਂ ਵਿੱਚ ਕਾਫ਼ੀ ਕਮੀ ਆਵੇਗੀ। ਇਸ ਤੋਂ ਇਲਾਵਾ, ਐਸਟੀਪੀ ਪ੍ਰਵਾਨਗੀਆਂ ਹੁਣ ਸਿਰਫ਼ ਅੱਧੇ ਏਕੜ ਅਤੇ ਇਸ ਤੋਂ ਵੱਧ ਖੇਤਰ ਵਾਲੇ ਪਲਾਟਾਂ ਲਈ ਲੋੜੀਂਦੀਆਂ ਹੋਣਗੀਆਂ ਜਦੋਂਕਿ ਪਹਿਲਾਂ ਇਹ ਪ੍ਰਵਾਨਗੀ 500 ਵਰਗ ਗਜ਼ ਤੱਕ ਲੋੜੀਂਦੀ ਸੀ।

ਉਹਨਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ਕਰਦਿਆਂ ਸਰਕਾਰ ਵੱਲੋਂ 131 ਕਰੋੜ ਰੁਪਏ ਦੇ ਨਿਵੇਸ਼ ਨਾਲ ਫਾਇਰ ਸਰਵਿਸਿਜ਼ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉਨਤ ਫਾਇਰ ਟੈਂਡਰਾਂ ਦੀ ਖਰੀਦ ਅਤੇ ਸੂਬੇ ਭਰ ਵਿੱਚ 13 ਨਵੇਂ ਫਾਇਰ ਸਟੇਸ਼ਨਾਂ ਦੀ ਸਥਾਪਨਾ ਸ਼ਾਮਲ ਹੈ। ਮੰਤਰੀ ਨੇ ਦੱਸਿਆ ਕਿ ਮੁਕੰਮਲ ਸੀਵਰੇਜ ਨੈਟਵਰਕ ਦੀ ਸਫਾਈ ਕੀਤੀ ਜਾ ਰਹੀ ਹੈ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਇਸਨੂੰ ਪੂਰਾ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਵਿੱਤੀ ਸਾਲ 2025-26 ਲਈ ਸੂਬੇ ਭਰ ਵਿੱਚ 450 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹਨਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਪੂਰੇ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੌਜੂਦਾ ਤਿਮਾਹੀ ਵਿੱਚ 700 ਕਰੋੜ ਰੁਪਏ ਦੇ ਪ੍ਰਾਜੈਕਟ ਅਲਾਟ ਕੀਤੇ ਜਾਣਗੇ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending