Mohali
ਨਗਰ ਨਿਗਮ ਦੇ ਮੌਜੂਦਾ ਨੁਮਾਇੰਦਿਆਂ ਦਾ ਕਾਰਜਕਾਲ ਖਤਮ ਹੋਣ ਤੇ ਨਿਗਮ ਦੇ ਕਮਿਸ਼ਨਰ ਸੰਭਾਲਣਗੇ ਪ੍ਰਸ਼ਾਸ਼ਕ ਦੀ ਜਿੰਮੇਵਾਰੀ
ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜਕਾਲ ਖਤਮ ਹੋਣ ਬਾਰੇ ਨੋਟਿਫਿਕੇਸ਼ਨ ਜਾਰੀ
ਐਸ ਏ ਐਸ ਨਗਰ, 7 ਅਪ੍ਰੈਲ (ਸ.ਬ.) ਪੰਜਾਬ ਸਰਕਾਰ ਵਲੋਂ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜਕਾਲ ਖਤਮ ਹੋਣ ਤੇ ਇਹਨਾਂ ਸਥਾਨਕ ਸੰਸਥਾਵਾਂ ਦਾ ਪ੍ਰਬੰਧ ਸਭਾਲਣ ਵਾਲੇ ਅਧਿਕਾਰੀਆਂ ਬਾਰੇ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੋਟਿਫਿਕੇਸ਼ਨ ਅਨੁਸਾਰ ਨਗਰ ਨਿਗਮ ਐਸ ਏ ਐਸ ਨਗਰ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮੌਜੂਦਾ ਕਾਰਜਕਾਲ 11 ਅਪ੍ਰੈਲ ਨੂੰ ਖਤਮ ਹੋ ਜਾਵੇਗਾ ਅਤੇ ਉਸਤੋਂ ਬਾਅਦ ਨਗਰ ਨਿਗਮ ਦੇ ਕਮਿਸ਼ਨਰ ਵਲੋਂ ਨਗਰ ਨਿਗਮ ਦੇ ਪ੍ਰਸ਼ਾਸ਼ਕ ਦਾ ਕੰਮ ਸੰਭਾਲਿਆ ਜਾਵੇਗਾ ਜਿਹੜਾ ਅਗਲੀ ਵਾਰ ਹੋਣ ਵਾਲੀ ਮੇਅਰ ਦੀ ਚੋਣ ਤਕ ਜਾਰੀ ਰਹੇਗਾ।
ਸਰਕਾਰ ਵਲੋਂ ਜਾਰੀ ਨੋਟਿਫਿਕੇਸ਼ਨ ਅਨੁਸਾਰ ਸੂਬੇ ਦੀਆਂ 9 ਨਗਰ ਨਿਗਮਾਂ ਵਿੱਚ ਅਬੋਹਰ ਦੀ ਮਿਆਦ 8 ਅਪ੍ਰੈਲ ਨੂੰ, ਐਸ ਏ ਐਸ ਨਗਰ, ਹੁਸ਼ਿਆਰਪੁਰ ਅਤੇ ਬਠਿੰਡਾ ਦੀ 11 ਅਪ੍ਰੈਲ ਨੂੰ, ਬਰਨਾਲਾ ਦੀ 14 ਅਪ੍ਰੈਲ ਨੂੰ, ਬਟਾਲਾ ਦੀ 18 ਅਪ੍ਰੈਲ ਨੂੰ, ਪਠਾਨਕੋਟ ਦੀ 28 ਅਪ੍ਰੈਲ ਨੂੰ, ਮੋਗਾ ਦੀ 12 ਮਈ ਨੂੰ ਅਤੇ ਕਪੂਰਥਲਾ ਦੀ 6 ਜੂਨ ਨੂੰ ਖਤਮ ਹੋ ਰਹੀ ਹੈ। ਇਹਨਾਂ ਸਾਰੀਆਂ ਨਗਰ ਨਿਗਮਾਂ ਦੀ ਮਿਆਦ ਖਤਮ ਹੋਣ ਤੇ ਇਹਨਾਂ ਦੇ ਕਮਿਸ਼ਨਰਾਂ ਨੂੰ ਪ੍ਰਸ਼ਾਸ਼ਕ ਦੀ ਜਿੰਮੇਵਾਰੀ ਸੌਂਪੀ ਗਈ ਹੈ।
ਇਸ ਤੋਂ ਇਲਾਵਾ 102 ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿੱਚੋਂ ਨਾਭਾ ਦੀ ਮਿਆਦ 5 ਅਪ੍ਰੈਲ ਨੂੰ, ਮਲੇਰਕੋਟਲਾ, ਜ਼ੀਰਕਪੁਰ ਅਤੇ ਪੱਟੀ ਦੀ 6 ਅਪ੍ਰੈਲ ਨੂੰ, ਸੁਨਾਮ ਦੀ 7 ਅਪ੍ਰੈਲ ਨੂੰ, ਸਮਾਣਾ, ਡੇਰਾਬੱਸੀ, ਫਾਜਿਲਕਾ, ਦੀਨਾਨਗਰ, ਸੁਲਤਾਨਪੁਰ ਲੋਧੀ, ਦੋਰਾਹਾ, ਬਨੂੜ, ਖਮਾਣੋ, ਅਮਰਗੜ੍ਹ ਅਤੇ ਕੋਟ ਈਸੇ ਖਾਨ ਦੀ 8 ਅਪ੍ਰੈਲ ਨੂੰ, ਭਿੱਖੀਵਿੰਡ ਦੀ 10 ਅਪ੍ਰੈਲ ਨੂੰ, ਗੁਰਦਾਸਪੁਰ, ਗੋਬਿੰਦਗੜ੍ਹ, ਰਾਜਪੁਰਾ, ਲਾਲੜੂ, ਫਿਰੋਜ਼ਪੁਰ, ਕਰਤਾਰਪੁਰ, ਸਮਰਾਲਾ, ਚਮਕੌਰ ਸਾਹਿਬ, ਸਰਹਿੰਦ ਫਤਿਹਗੜ੍ਹ ਸਾਹਿਬ, ਬੱਸੀ ਪਠਾਣਾ, ਅਹਿਮਦਗੜ੍ਹ ਧੂਰੀ, ਭਵਾਨੀਗੜ੍ਹ, ਜਲਾਲਾਬਾਦ, ਪਾਇਲ, ਮਲੂਕਾ, ਮਹਿਰਾਜ ਅਤੇ ਅਰਨੀਵਾਲਾ ਸ਼ੇਖ ਸੁਭਾਨ ਦੀ 11 ਅਪ੍ਰੈਲ ਨੂੰ, ਨਵਾਂ ਸ਼ਹਿਰ, ਨੰਗਲ, ਸ਼੍ਰੀ ਅਨੰਦਪੁਰ ਸਾਹਿਬ, ਰੂਪਨਗਰ, ਜੰਡਿਆਲਾ ਗੁਰੂ, ਧਾਰੀਵਾਲ, ਮੁਕੇਰੀਆਂ, ਰਾਏਕੋਟ, ਪਾਤੜਾਂ, ਕੁਰਾਲੀ, ਗੋਨਿਆਣਾ, ਮੌੜ, ਰਾਮਦਾਸ, ਕਾਦੀਆਂ, ਰਾਹੋਂ, ਅਜਨਾਲਾ, ਰਇਆ, ਕੀਰਤਪੁਰ ਸਾਹਿਬ, ਭਗਤਾ ਭਾਈ ਕਾ, ਭਾਈ ਰੂਪਾ, ਕੋਠਾ ਗੁਰੂ ਅਤੇ ਨਥਾਣਾ ਦੀ 14 ਅਪ੍ਰੈਲ ਨੂੰ, ਭੁਚੋ ਮੰਡੀ, ਰਾਮਾਂ, ਸ਼੍ਰੀ ਹਰਗੋਬਿੰਦਪੁਰ, ਧਨੋਲਾ, ਕੋਟ ਫੱਤਾ ਅਤੇ ਲਹਿਰਾ ਮੁਹੱਬਤ ਦੀ 15 ਅਪ੍ਰੈਲ ਨੂੰ, ਖਰੜ, ਉੜਮੁੜ ਟਾਂਡਾ, ਗਿੱਦੜਬਾਹਾ, ਮਜੀਠਾ, ਫਤਿਹਗੜ੍ਹ ਚੂੜੀਆਂ, ਸ਼ਾਮ ਚੌਰਾਸੀ, ਬਰੇਟਾ, ਲੋਹੀਆਂ ਖਾਸ, ਮਹਿਤਪੁਰ, ਬੋਹਾ ਦੀ 18 ਅਪ੍ਰੈਲ ਨੂੰ, ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗੜ੍ਹਦੀਵਾਲਾ, ਤਪਾ, ਭਦੌੜ, ਅਤੇ ਮਮਦੋਟ ਦੀ 19 ਅਪ੍ਰੈਲ ਨੂੰ, ਖੰਨਾ, ਆਦਮਪੁਰ, ਗੜ੍ਹਸ਼ੰਕਰ ਅਤੇ ਹਰਿਆਣਾ ਦੀ 21 ਅਪ੍ਰੈਲ ਨੂੰ, ਨਕੋਦਰ, ਮਾਨਸਾ, ਤਲਵੰਡੀ ਭਾਈ, ਬੁਢਲਾਡਾ, ਲੋਂਗੋਵਾਲ ਅਤੇ ਜੋਗਾ ਦੀ 22 ਅਪ੍ਰੈਲ ਨੂੰ, ਨਯਾ ਗਾਓਂ ਦੀ 25 ਅਪ੍ਰੈਲ ਨੂੰ, ਦਸੂਹਾ ਦੀ 26 ਨੂੰ, ਜਗਰਾਉਂ ਦੀ 28 ਅਪ੍ਰੈਲ ਨੂੰ, ਫਿਲੌਰ ਅਤੇ ਕੋਟਾ ਸ਼ਮੀਰ ਦੀ 29 ਅਪ੍ਰੈਲ ਨੂੰ, ਨੂਰ ਮਹਿਲ ਦੀ 2 ਮਈ ਨੂੰ, ਫਰੀਦਕੋਟ ਅਤੇ ਜੈਤੋ ਦੇ 6 ਮਈ ਨੂੰ, ਮੁੱਦਕੀ ਦੀ 9 ਮਈ ਨੂੰ, ਸੰਗਤ ਦੀ 12 ਮਈ ਨੂੰ, ਗੁਰੂ ਹਰ ਸਹਾਏ ਦੀ 17 ਮਈ ਨੂੰ, ਸੁਜਾਨਪੁਰ ਦੀ 1 ਜੂਨ ਨੂੰ ਅਤੇ ਕੋਟਕਪੁਰਾ ਦੀ ਮਿਆਦ 17 ਜੂਨ ਨੂੰ ਖਤਮ ਹੋਵੇਗੀ। ਇਹਨਾਂ ਤਮਾਤ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿੱਚ ਉਹਨਾਂ ਖੇਤਰਾਂ ਦੇ ਸੰਬੰਧਿਤ ਸਬ ਡਿਵੀਜਨਲ ਮਜਿਸਟ੍ਰੇਟਾਂ ਨੂੰ ਪ੍ਰਬੰਧਕ ਦੀ ਜਿੰਮੇਵਾਰੀ ਸੌਂਪੀ ਗਈ ਹੈ।
ਇੱਥੇ ਜਿਕਰਯੋਗ ਹੈ ਕਿ ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਲਈ 12 ਫਰਵਰੀ 2021 ਨੂੰ ਵੋਟਾਂ ਪਾਈਆਂ ਗਈਆਂ ਸਨ ਜਿਹਨਾਂ ਦਾ ਨਤੀਜਾ 18 ਫਰਵਰੀ ਨੂੰ ਐਲਾਨਿਆ ਗਿਆ ਸੀ। ਚੋਣਾਂ ਤੋਂ ਬਾਅਦ ਚੁਣੇ ਹੋਏ ਨੁਮਾਇੰਦਿਆਂ ਨੂੰ 12 ਅਪ੍ਰੈਲ ਨੂੰ ਸੰਹੁ ਚੁਕਵਾਈ ਗਈ ਸੀ ਅਤੇ ਉਸੇ ਦਿਨ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵੀ ਚੋਣ ਹੋਈ ਸੀ। ਉਸ ਹਿਸਾਬ ਨਾਲ ਹੀ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਵਿੱਚ ਪ੍ਰਸ਼ਾਸ਼ਕ ਦੀ ਨਿਯੁਕਤੀ ਬਾਰੇ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਨੋਟਿਫਿਕੇਸ਼ਨ ਦੇ ਜਾਰੀ ਹੋਣ ਤੋਂ ਬਾਅਦ ਪੰਜਾਬ ਵਿੱਚ ਸਥਾਨਕ ਸਰਕਾਰ ਚੋਣਾਂ ਵਾਲੇ ਕਿਆਸਅਰਾਈਆਂ ਦਾ ਦੌਰ ਫਿਰ ਤੇਜੀ ਫੜਣ ਲੱਗ ਗਿਆ ਹੈ। ਹਾਲਾਂਕਿ ਇਸ ਬਾਰੇ ਇਹ ਗੱਲ ਵੀ ਆਖੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਥਾਨਕ ਸਰਕਾਰ ਚੋਣਾਂ ਕਰਵਾਉਣ ਦੀ ਚਾਹਵਾਨ ਨਹੀਂ ਹੈ ਕਿਉਂਕਿ ਉਸਨੂੰ ਡਰ ਹੈ ਕਿ ਜੇਕਰ ਇਹਨਾਂ ਚੋਣਾਂ ਦੇ ਨਤੀਜੇ ਸਰਕਾਰ ਦੇ ਵਿਰੁੱਧ ਆਏ ਤਾਂ ਇਸਦਾ 2027 ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੇ ਗਹਿਰਾ ਅਸਰ ਪੈਣਾ ਹੈ। ਇਸਦੇ ਨਾਲ ਹੀ ਇਹ ਗੱਲ ਵੀ ਆਖੀ ਜਾਂਦੀ ਹੈ ਕਿ ਜੇਕਰ ਇਹਨਾਂ ਚੋਣਾਂ ਦਾ ਐਲਾਨ ਹੋ ਗਿਆ ਤਾਂ ਸੂਬੇ ਵਿੱਚ ਚੋਣ ਜਾਬਤਾ ਲੱਗ ਜਾਣਾ ਹੈ ਜਿਸਦਾ ਅਸਰ ਸਰਕਾਰ ਦੀਆਂ ਆਗਾਮੀ ਯੋਜਨਾਵਾਂ ਦੇ ਐਲਾਨ ਤੇ ਪੈ ਸਕਦਾ ਹੈ ਅਤੇ ਆਪਣੇ ਕਾਰਜਕਾਲ ਦੇ ਅਖੀਰਲੇ ਸਾਲ ਵਿੱਚ ਸਰਕਾਰ ਇਸ ਸਥਿਤੀ ਤੋਂ ਬਚਨਾ ਚਾਹੁੰਦੀ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
