Connect with us

International

ਅਮਰੀਕਾ ਅਤੇ ਇਰਾਨ ਦੋ ਹਫ਼ਤਿਆਂ ਦੀ ਜੰਗਬੰਦੀ ਲਈ ਸਹਿਮਤ

Published

on

ਹੋਰਮੁਜ਼ ਜਲਮਾਰਗ ਨੂੰ ਖੋਲ੍ਹੇਗਾ ਇਰਾਨ, ਉੱਥੋਂ ਲੰਘਣ ਵਾਲੇ ਜਹਾਜ਼ਾਂ ਤੋਂ ਫੀਸ ਵਸੂਲਣਗੇ ਇਰਾਨ ਅਤੇ ਓਮਾਨ

ਵਾਸ਼ਿੰਗਟਨ, 8 ਅਪ੍ਰੈਲ (ਸ.ਬ.) ਅਮਰੀਕਾ ਅਤੇ ਇਰਾਨ ਦੋ ਹਫ਼ਤਿਆਂ ਦੀ ਜੰਗਬੰਦੀ ਲਈ ਸਹਿਮਤ ਹੋ ਗਏ ਹਨ, ਜਿਸ ਵਿੱਚ ਹੋਰਮੁਜ਼ ਦੀ ਜਲਮਾਰਗ ਨੂੰ ਮੁੜ ਖੋਲ੍ਹਣਾ ਵੀ ਸ਼ਾਮਲ ਹੈ। ਹਾਲਾਂਕਿ, ਅੱਜ ਸਵੇਰੇ ਵੀ ਇਜ਼ਰਾਈਲ, ਇਰਾਨ ਅਤੇ ਖਾੜੀ ਖੇਤਰ ਵਿੱਚ ਹਮਲੇ ਜਾਰੀ ਰਹੇ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਦੇਰ ਰਾਤ ਇਰਾਨ ਤੇ ਵਿਨਾਸ਼ਕਾਰੀ ਹਮਲੇ ਕਰਨ ਦੀਆਂ ਆਪਣੀਆਂ ਧਮਕੀਆਂ ਵਾਪਸ ਲੈ ਲਈਆਂ ਹਨ। ਟਰੰਪ ਨੇ ਤਹਿਰਾਨ ਨੂੰ ਦਿੱਤੀ ਗਈ ਸਮਾਂ ਸੀਮਾ ਖਤਮ ਹੋਣ ਤੋਂ ਦੋ ਘੰਟੇ ਪਹਿਲਾਂ ਜੰਗ ਰੋਕਣ ਦਾ ਫੈਸਲਾ ਕੀਤਾ। ਇਰਾਨ ਦੀ ਸੁਪਰੀਮ ਨੈਸ਼ਨਲ ਸਕਿਉਰਿਟੀ ਕੌਂਸਲ ਨੇ ਜੰਗਬੰਦੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਸ਼ੁੱਕਰਵਾਰ ਤੋਂ ਪਾਕਿਸਤਾਨ ਵਿੱਚ ਅਮਰੀਕਾ ਨਾਲ ਗੱਲਬਾਤ ਸ਼ੁਰੂ ਕਰੇਗੀ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਨੁਸਾਰ, ਇਸ ਜੰਗਬੰਦੀ ਵਿੱਚ ਇਜ਼ਰਾਈਲ ਅਤੇ ਹਿਜ਼ਬੁੱਲ੍ਹਾ ਵਿਚਕਾਰ ਲੜਾਈ ਰੋਕਣ ਦੀ ਅਪੀਲ ਵੀ ਸ਼ਾਮਲ ਹੈ। ਇਸ ਪ੍ਰਕਿਰਿਆ ਦੌਰਾਨ ਇਰਾਨ ਦੀ 10-ਨੁਕਾਤੀ ਯੋਜਨਾ ਦੇ ਫਾਰਸੀ ਅਤੇ ਅੰਗਰੇਜ਼ੀ ਸੰਸਕਰਣਾਂ ਵਿੱਚ ਫਰਕ ਕਾਰਨ ਕੁਝ ਭੁਲੇਖਾ ਵੀ ਪੈਦਾ ਹੋਇਆ, ਜਿੱਥੇ ਫਾਰਸੀ ਸੰਸਕਰਣ ਵਿੱਚ ‘ਪਰਮਾਣੂ ਸੋਧ ਦੀ ਪ੍ਰਵਾਨਗੀ’ ਸ਼ਾਮਲ ਸੀ।

ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਕਿਹਾ ਕਿ ਜਲਮਾਰਗ ਰਾਹੀਂ ਆਵਾਜਾਈ ਇਰਾਨੀ ਫੌਜੀ ਪ੍ਰਬੰਧਨ ਹੇਠ ਹੋਵੇਗੀ ਅਤੇ ਇਸ ਰਾਹੀਂ ਲੰਘਣ ਵਾਲੇ ਜਹਾਜ਼ਾਂ ਤੋਂ ਇਰਾਨ ਅਤੇ ਓਮਾਨ ਫੀਸ ਵਸੂਲਣਗੇ, ਜਿਸਦੀ ਵਰਤੋਂ ਇਰਾਨ ਮੁੜ ਉਸਾਰੀ ਨਿਰਮਾਣ ਲਈ ਕਰੇਗਾ। ਇਰਾਨ ਨੇ ਜੰਗ ਖਤਮ ਕਰਨ ਲਈ ਖੇਤਰ ਵਿੱਚੋਂ ਅਮਰੀਕੀ ਫੌਜਾਂ ਦੀ ਵਾਪਸੀ, ਪਾਬੰਦੀਆਂ ਹਟਾਉਣ ਅਤੇ ਫ੍ਰੀਜ਼ ਕੀਤੇ ਗਏ ਫੰਡਾਂ ਨੂੰ ਜਾਰੀ ਕਰਨ ਦੀ ਮੰਗ ਕੀਤੀ ਹੈ।

ਟਰੰਪ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੈਸਲਾ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਫੌਜ ਮੁਖੀ ਜਨਰਲ ਆਸਿਮ ਮੁਨੀਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ। ਇਸ ਜੰਗਬੰਦੀ ਦੇ ਐਲਾਨ ਦੇ ਬਾਵਜੂਦ ਤਹਿਰਾਨ ਦੀਆਂ ਸੜਕਾਂ ਤੇ ਸਰਕਾਰ ਪੱਖੀ ਪ੍ਰਦਰਸ਼ਨਕਾਰੀਆਂ ਨੇ ਅਮਰੀਕਾ ਅਤੇ ਇਜ਼ਰਾਈਲ ਵਿਰੁੱਧ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਇਸ ਜੰਗਬੰਦੀ ਦਾ ਸਮਰਥਨ ਕਰਦਾ ਹੈ, ਪਰ ਇਹ ਸਮਝੌਤਾ ਲਿਬਨਾਨ ਵਿੱਚ ਹਿਜ਼ਬੁੱਲ੍ਹਾ ਵਿਰੁੱਧ ਲੜਾਈ ਤੇ ਲਾਗੂ ਨਹੀਂ ਹੁੰਦਾ। ਇਜ਼ਰਾਈਲ ਨੇ ਸ਼ਰਤ ਰੱਖੀ ਹੈ ਕਿ ਇਰਾਨ ਤੁਰੰਤ ਹੋਰਮੁਜ਼ ਜਲਮਾਰਗ ਖੋਲ੍ਹੇ ਅਤੇ ਹਮਲੇ ਬੰਦ ਕਰੇ।

ਜੰਗ ਸ਼ੁਰੂ ਹੋਣ ਤੋਂ ਹੁਣ ਤੱਕ ਇਰਾਨ ਵਿੱਚ 1,900 ਤੋਂ ਵੱਧ ਅਤੇ ਲਿਬਨਾਨ ਵਿੱਚ 1,500 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ, ਜਦਕਿ ਲੱਖਾਂ ਲੋਕ ਬੇਘਰ ਹੋਏ ਹਨ। ਖਾੜੀ ਦੇਸ਼ਾਂ ਵਿੱਚ ਵੀ ਮਿਜ਼ਾਈਲ ਅਲਰਟ ਜਾਰੀ ਹਨ ਅਤੇ ਅਬੂ ਧਾਬੀ ਵਿੱਚ ਇੱਕ ਗੈਸ ਪਲਾਂਟ ਨੂੰ ਅੱਗ ਲੱਗਣ ਦੀਆਂ ਖ਼ਬਰਾਂ ਹਨ। ਅਮਰੀਕੀ ਫੌਜ ਨੇ ਫਿਲਹਾਲ ਹਮਲਾਵਰ ਕਾਰਵਾਈਆਂ ਰੋਕ ਦਿੱਤੀਆਂ ਹਨ ਪਰ ਰੱਖਿਆਤਮਕ ਕਾਰਵਾਈਆਂ ਜਾਰੀ ਰੱਖਣ ਦੀ ਗੱਲ ਕਹੀ ਹੈ।

International

ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।

ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

Continue Reading

International

ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ

Published

on

By

ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।

ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।

ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।

Continue Reading

International

ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ

Published

on

By

ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।

ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।

Continue Reading

Latest News

Trending