Connect with us

Mohali

ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਤੇ 24 ਅਪ੍ਰੈਲ ਤਕ ਕੀਤਾ ਜਾ ਸਕਦਾ ਹੈ ਅਪਲਾਈ

Published

on

ਐਸ ਏ ਐਸ ਨਗਰ, 9 ਅਪ੍ਰੈਲ (ਸ.ਬ.) ਮੁੱਖ ਖੇਤੀਬਾੜੀ ਅਫ਼ਸਰ ਐਸ ਏ ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ ਅਤੇ ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ।

ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਸਬਸਿਡੀ ਤੇ 1600 ਤੋਂ ਵੱਧ ਖੇਤੀ ਮਸ਼ੀਨਾਂ ਮੁਹਈਆ ਕਰਵਾਈਆ ਜਾ ਚੁੱਕੀਆਂ ਹਨ, ਜਿਸਦੇ ਹਾਂ ਪੱਖੀ ਨਤੀਜੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 2023 ਤੋਂ ਨਿਰੰਤਰ ਕਮੀ ਦਰਜ ਕੀਤੀ ਜਾ ਰਹੀ ਹੈਂ।

ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਬੇਲਰ, ਰੋਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਟਾਓ, ਪੈਡੀ ਸਟਰਾਅ ਚੌਪਰ/ ਸ਼ਰੈਡਰ/ ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ. ਐਮ. ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।

ਉਹਨਾਂ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending