Connect with us

National

ਪਾਰਕਿੰਗ ਵਿਵਾਦ ਵਿੱਚ ਡਰਾਈਵਰ ਦਾ ਕਤਲ ਕਰਨ ਵਾਲੇ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰਿਆ

Published

on

ਅਰਰੀਆ, 9 ਅਪ੍ਰੈਲ (ਸ.ਬ.) ਬਿਹਾਰ ਦੇ ਅਰਰੀਆ ਜ਼ਿਲ੍ਹੇ ਵਿੱਚ ਪਾਰਕਿੰਗ ਵਿਵਾਦ ਇਸ ਹੱਦ ਤੱਕ ਵਧ ਗਿਆ ਕਿ ਇੱਕ ਸੱਤੂ ਵਾਲੇ ਨੇ ਇੱਕ ਪਿਕ-ਅੱਪ ਡਰਾਈਵਰ ਦਾ ਸਿਰ ਕਲਮ ਕਰ ਦਿੱਤਾ। ਇਸ ਘਟਨਾ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਗੁੱਸੇ ਵਿੱਚ ਆ ਕੇ ਡਰਾਈਵਰ ਦੇ ਕਾਤਲ, ਸੱਤੂ ਵਾਲੇ ਨੂੰ ਵੀ ਮੌਕੇ ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਕਤਲ ਫੋਰਬਿਸਗੰਜ ਇਲਾਕੇ ਦੀ ਸਬਜ਼ੀ ਮੰਡੀ ਵਿੱਚ ਹੋਇਆ, ਜਿੱਥੇ ਸਥਾਨਕ ਲੋਕਾਂ ਦੇ ਅਨੁਸਾਰ, ਇੱਕ ਪਿਕਅੱਪ ਡਰਾਈਵਰ ਅਤੇ ਸੱਤੂ ਵੇਚਣ ਵਾਲੇ ਵਿਚਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ। ਸੱਤੂ ਵਿਕਰੇਤਾ ਨੇ ਤੇਜ਼ ਚਾਕੂ ਨਾਲ ਡਰਾਈਵਰ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਗਰਦਨ ਤੇ ਲੱਗੀ ਸੱਟ ਇੰਨੀ ਗੰਭੀਰ ਸੀ ਕਿ ਉਸਦਾ ਸਿਰ ਉਸਦੇ ਸਰੀਰ ਤੋਂ ਵੱਖ ਹੋ ਗਿਆ।

ਘਟਨਾ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਦੋਸ਼ੀ ਦੁਕਾਨਦਾਰ ਨੂੰ ਵੀ ਕੁੱਟ-ਕੁੱਟ ਕੇ ਮਾਰ ਦਿੱਤਾ। ਸੈਂਕੜੇ ਲੋਕਾਂ ਦੀ ਭੀੜ ਨੇ ਦੁਕਾਨਦਾਰ ਨੂੰ ਘੇਰ ਲਿਆ ਅਤੇ ਉਸਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲੀਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਅਤੇ ਉਹ ਮੌਕੇ ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ।

ਜ਼ਿਕਰਯੋਗ ਹੈ ਕਿ ਜਦੋਂ ਪੁਲੀਸ ਸੱਤੂ ਵੇਚਣ ਵਾਲੇ ਰਾਹੁਲ ਨੂੰ ਗ੍ਰਿਫ਼ਤਾਰ ਕਰ ਲੈ ਜਾ ਰਹੀ ਸੀ ਤਾਂ ਗੁੱਸੇ ਵਿੱਚ ਆਈ ਭੀੜ ਨੇ ਰਾਹੁਲ ਨੂੰ ਹਿਰਾਸਤ ਵਿੱਚੋਂ ਬਾਹਰ ਕੱਢ ਲਿਆ ਗਿਆ ਅਤੇ ਇਸ ਤੋਂ ਬਾਅਦ, ਰਾਹੁਲ ਨੂੰ ਭੀੜ ਨੇ ਬੇਰਹਿਮੀ ਨਾਲ ਕੁੱਟਿਆ, ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਭੀੜ ਨੇ ਇਹ ਸਭ ਕੁਝ ਪੁਲੀਸ ਦੇ ਸਾਹਮਣੇ ਕੀਤਾ, ਪਰ ਲੋਕਾਂ ਦੀ ਗਿਣਤੀ ਇੰਨੀ ਜ਼ਿਆਦਾ ਸੀ ਕਿ ਪੁਲੀਸ ਮੁਲਜ਼ਮ ਨੂੰ ਬਚਾਉਣ ਵਿੱਚ ਅਸਮਰੱਥ ਰਹੀ। ਅੱਜ ਸਵੇਰੇ ਹੋਏ ਇਸ ਦੋਹਰੇ ਕਤਲ ਸਬੰਧੀ ਜਾਣਕਾਰੀ ਦਿੰਦਿਆਂ ਚਸ਼ਮਦੀਦ ਸੁਨੀਲ ਕੁਮਾਰ ਯਾਦਵ ਨੇ ਦੱਸਿਆ ਕਿ ਪਿਕ-ਅੱਪ ਡਰਾਈਵਰ ਸਬਜ਼ੀਆਂ ਖਰੀਦਣ ਲਈ ਬਾਜ਼ਾਰ ਆਇਆ ਸੀ। ਝਗੜੇ ਦਾ ਹੱਲ ਗੱਲਬਾਤ ਰਾਹੀਂ ਹੋਣਾ ਚਾਹੀਦਾ ਸੀ। ਉਸਨੂੰ ਉਸਦੀ ਗਰਦਨ ਸਰੀਰ ਤੋਂ ਵੱਖ ਨਹੀਂ ਕਰਨੀ ਚਾਹੀਦੀ ਸੀ। ਅਸੀਂ ਹੁਣ ਪ੍ਰਸ਼ਾਸਨ ਤੋਂ ਮੰਗ ਕਰਾਂਗੇ ਕਿ ਇਸ ਮਾਮਲੇ ਦੀ ਸਹੀ ਜਾਂਚ ਕੀਤੀ ਜਾਵੇ ਅਤੇ ਪਿਕ-ਅੱਪ ਡਰਾਈਵਰ ਦੇ ਪਰਿਵਾਰ ਨੂੰ ਇਨਸਾਫ਼ ਮਿਲੇ।

ਪਿਕਅੱਪ ਡਰਾਈਵਰ ਦੀ ਪਛਾਣ ਨਬੀ ਹੁਸੈਨ ਵਜੋਂ ਹੋਈ ਹੈ, ਜੋ ਕਿ ਨੇੜਲੇ ਪਿੰਡ ਦਾ ਰਹਿਣ ਵਾਲਾ ਹੈ। ਨਬੀ ਹੁਸੈਨ ਦੇ ਤਿੰਨ ਬੱਚੇ, ਦੋ ਮੁੰਡੇ ਅਤੇ ਇੱਕ ਕੁੜੀ ਹੈ। ਮ੍ਰਿਤਕ ਦੇ ਵੱਡੇ ਭਰਾ ਨੇ ਕਿਹਾ ਕਿ ਮੇਰੇ ਭਰਾ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਹ ਹਰ ਰੋਜ਼ ਇੱਥੇ ਸਬਜ਼ੀਆਂ ਖਰੀਦਣ ਆਉਂਦਾ ਸੀ। ਕੁਝ ਲੋਕ ਕਹਿ ਰਹੇ ਹਨ ਕਿ ਅੱਜ ਸੱਤੂ ਵੇਚਣ ਵਾਲੇ ਨਾਲ ਉਸਦੇ ਭਰਾ ਦਾ ਪਿਕਅੱਪ ਪਾਰਕ ਕਰਨ ਨੂੰ ਲੈ ਕੇ ਝਗੜਾ ਹੋਇਆ ਸੀ। ਫਿਰ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਅਸੀਂ ਇਨਸਾਫ ਚਾਹੁੰਦੇ ਹਾਂ।

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending