Connect with us

Mohali

ਲੋਕਾਂ ਦੇ ਘਰਾਂ ਵਿੱਚ ਬਿਜਲੀ ਦੇ ਲੱਖਾਂ ਰੁਪਏ ਦੇ ਬਿੱਲ ਭੇਜ ਕੇ ਉਹਨਾਂ ਨੂੰ ਲੁੱਟ ਰਹੀ ਹੈ ਸਰਕਾਰ : ਬਲਬੀਰ ਸਿੰਘ ਸਿੱਧੂ

Published

on

ਜੇਕਰ ਲੋਕਾਂ ਨੂੰ ਰਾਹਤ ਨਾ ਮਿਲੀ ਤਾਂ ਸੜਕਾਂ ਤੇ ਉਤਰੇਗੀ ਕਾਂਗਰਸ

ਐਸ ਏ ਐਸ ਨਗਰ, 9 ਅਪ੍ਰੈਲ (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਫੇਜ਼-11, ਮੁਹਾਲੀ ਵਾਸੀਆਂ ਦੇ ਘਰਾਂ ਵਿੱਚ ਬਿਜਲੀ ਦੇ ਲੱਖਾਂ ਰੁਪਏ ਦੇ ਬਿਜਲੀ ਬਿੱਲ ਆਉਣ ਦੇ ਮਾਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਰਕਾਰ ਦੀਆਂ ਨੀਤੀਆਂ ਨੇ ਆਮ ਲੋਕਾਂ ਨੂੰ ਵੱਡੇ ਆਰਥਿਕ ਸੰਕਟ ਵਿੱਚ ਧੱਕ ਦਿੱਤਾ ਹੈ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਸਿਰਫ਼ ਗਲਤੀ ਨਹੀਂ, ਬਲਕਿ ਇੱਕ ਸੋਚੀ ਸਮਝੀ ਲੁੱਟ ਹੈ। ਉਹਨਾਂ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਲੋਕਾਂ ਦੇ ਘਰਾਂ ਵਿੱਚ ਲੱਖਾਂ ਰੁਪਏ ਦੇ ਨਾਜਾਇਜ਼ ਬਿੱਲ ਭੇਜੇ ਜਾ ਰਹੇ ਹਨ। ਉਹਨਾਂ ਕਿਹਾ ਕਿ , ਜੋ ਸਿੱਧੇ ਤੌਰ ਤੇ ਸਰਕਾਰ ਦੀ ਨਾਕਾਮੀ ਅਤੇ ਲਾਪਰਵਾਹੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਵਿਭਾਗ ਵਲੋਂ ਲੋਕਾਂ ਨੂੰ ਜਾਣ ਬੁੱਝ ਕੇ 5-5 ਮਹੀਨੇ ਤੱਕ ਬਿਜਲੀ ਦੇ ਬਿੱਲ ਨਹੀਂ ਭੇਜੇ ਗਏ, ਤਾਂ ਜੋ ਬਾਅਦ ਵਿੱਚ ਇੱਕੋ ਵਾਰ ਲੱਖਾਂ ਰੁਪਏ ਦੇ ਬਿੱਲ ਭੇਜ ਕੇ ਲੋਕਾਂ ਦੀ ਜੇਬਾਂ ਤੇ ਡਾਕਾ ਮਾਰਿਆ ਜਾ ਸਕੇ।

ਉਹਨਾਂ ਕਿਹਾ ਕਿ ਅਸਲ ਵਿੱਚ ਇਹ ਜ਼ੀਰੋ ਬਿੱਲ ਨਹੀਂ, ਬਲਕਿ ਹੀਰੋ ਤੋਂ ਜ਼ੀਰੋ ਬਣੀ ਸਰਕਾਰ ਦੀ ਲੁੱਟ ਹੈ ਜਿਸਨੇ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਤੇ ਵਿੱਤੀ ਬੋਝ ਪਾ ਦਿੱਤਾ ਹੈ। ਉਹਨਾਂ ਕਿਹਾ ਕਿ ਬਿਜਲੀ ਵਿਭਾਗ ਦੇ ਦਫ਼ਤਰਾਂ ਵਿੱਚ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਪਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ।

ਉਹਨਾਂ ਕਿਹਾ ਕਿ ਕਈ ਘਰਾਂ ਵਿੱਚ ਬਿਨਾਂ ਵਾਜਬ ਕਾਰਨ ਮੀਟਰ ਉਤਾਰੇ ਜਾ ਰਹੇ ਹਨ ਜਿਸ ਨਾਲ ਸਰਕਾਰ ਦੀ ਤਾਨਾਸ਼ਾਹੀ ਅਤੇ ਧੱਕੇਸ਼ਾਹੀ ਦੀ ਨੀਤੀ ਜਾਹਿਰ ਹੁੰਦੀ ਹੈ। ਮੀਡੀਆ ਦੇ ਸਾਹਮਣੇ 8,88,330 ਰੁਪਏ ਤੋਂ 9 ਲੱਖ ਰੁਪਏ ਤੱਕ ਦੇ ਬਿਜਲੀ ਬਿੱਲ ਪੇਸ਼ ਕਰਦੇ ਹੋਏ ਦੱਸਿਆ ਕਿ ਇਹ ਨਾਜਾਇਜ਼ ਬਿੱਲ ਸਿੱਧੇ ਤੌਰ ਤੇ ਆਮ ਲੋਕਾਂ ਦੇ ਘਰਾਂ ਵਿੱਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਰਕਮ ਦੇ ਬਿੱਲ ਭਰਨਾ ਕਿਸੇ ਵੀ ਆਮ ਪਰਿਵਾਰ ਲਈ ਨਾ ਸਿਰਫ਼ ਮੁਸ਼ਕਲ, ਸਗੋਂ ਅਸੰਭਵ ਹੈ।

ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਇਹਨਾਂ ਨਾਜਾਇਜ਼ ਬਿਜਲੀ ਬਿੱਲਾਂ ਨੂੰ ਰੱਦ ਕਰਕੇ ਲੋਕਾਂ ਨੂੰ ਰਾਹਤ ਨਾ ਦਿੱਤੀ, ਤਾਂ ਕਾਂਗਰਸ ਪਾਰਟੀ ਸੜਕਾਂ ਤੇ ਉਤਰ ਕੇ ਵੱਡੇ ਪੱਧਰ ਤੇ ਧਰਨੇ-ਪ੍ਰਦਰਸ਼ਨ ਕਰੇਗੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending