Connect with us

Mohali

ਵਿਧਾਨ ਸਭਾ ਹਲਕਾ ਮੁਹਾਲੀ ਦੇ ਵਿਕਾਸ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡ ਦੀ ਕਮੀ : ਕੁਲਵੰਤ ਸਿੰਘ

Published

on

ਵਿਧਾਇਕ ਕੁਲਵੰਤ ਸਿੰਘ ਨੇ ਪੰਚਾਂ – ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਇਕ ਕਰੋੜ ਦੇ ਚੈਕ ਸੌਂਪੇ

ਐਸ ਏ ਐਸ ਨਗਰ, 9 ਅਪ੍ਰੈਲ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਮੁਹਾਲੀ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਦੇ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਦੀ ਮੌਜੂਦਗੀ ਵਿੱਚ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਇਕ ਕਰੋੜ ਦੇ ਚੈਕ ਸੌਂਪਣ ਮੌਕੇ ਉਹਨਾਂ ਕਿਹਾ ਕਿ ਹਲਕੇ ਵਿੱਚ ਵੱਡੀ ਪੱਧਰ ਤੇ ਖੇਡ ਗਰਾਊਂਡ ਬਣ ਰਹੇ ਹਨ, ਸੜਕਾਂ ਦੀ ਮੁਰੰਮਤ ਹੋ ਰਹੀ ਹੈ ਅਤੇ ਸਕੂਲਾਂ ਦੇ ਵਿੱਚ ਨਵੇਂ ਕਮਰੇ ਉਸਾਰੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਲੋਕਾਂ ਦੇ ਕੰਮਾਂ ਨੂੰ ਕਦੇ ਵੀ ਤਰਜੀਹ ਨਹੀਂ ਦਿੱਤੀ ਬਲਕਿ ਨਿੱਜੀ ਤਿਜੋਰੀਆਂ ਭਰਨ ਵਿੱਚ ਹੀ ਮਸ਼ਰੂਫ ਰਹੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੁਹਿਰਦਤਾ ਦੇ ਨਾਲ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਪਿੰਡ ਧੀਰਪੁਰ ਵਿਖੇ ਇੰਟਰਲੋਕ ਟਾਈਲਾਂ ਲਗਵਾਉਣ ਲਈ 5 ਲੱਖ ਰੁਪਏ, ਪਿੰਡ ਮਨਾਣਾ ਨੂੰ ਕਮਿਊਨਿਟੀ ਸੈਂਟਰ ਦੀ ਇਮਾਰਤ ਲਈ ਨੂੰ ਕੰਪਲੀਟ ਕਰਨ ਲਈ 5 ਲੱਖ ਰੁਪਏ, ਪਿੰਡ ਸਤਾਵਗੜ੍ਹ ਵਿਖੇ ਓਪਨ ਜਿਮ ਲਗਾਉਣ ਲਈ 5 ਲੱਖ, ਪਿੰਡ ਕੈਲੋ ਦੇ ਸ਼ਮਸ਼ਾਨ ਘਾਟ ਦੇ ਸ਼ੈਡ ਅਤੇ ਪੇਵਰ ਬਲਾਕ ਲਈ 5 ਲੱਖ, ਰਾਏਪੁਰ ਪੰਚਾਇਤ ਘਰ ਦੇ ਨਵੀਨੀਕਰਨ ਲਈ 5 ਲੱਖ, ਝਾਮਪੁਰ ਪਿੰਡ ਵਿੱਚ ਸ਼ਮਸ਼ਾਨ ਘਾਟ ਦਾ ਸ਼ੈਡ ਬਣਾਉਣ ਲਈ 5 ਲੱਖ ਰੁਪਏ, ਪਿੰਡ ਸੁਖਗੜ ਵਿਖੇ ਧਰਮਸ਼ਾਲਾ ਦੀ ਮੁਰੰਮਤ ਲਈ 5 ਲੱਖ, ਪਿੰਡ ਬਾਕਰਪੁਰ ਦੇ ਸ਼ਮਸ਼ਾਨ ਘਾਟ ਦੀ ਮੁਰੰਮਤ ਕਰਨ ਲਈ 5 ਲੱਖ, ਪਿੰਡ ਮੌਜਪੁਰ ਵਿਖੇ ਸ਼ਮਸ਼ਾਨ ਘਾਟ ਦੇ ਸ਼ੈਡ ਅਤੇ ਬੈਠਣ ਦੇ ਲਈ ਬੈਂਚ ਬਣਾਏ ਜਾਣ ਲਈ 3 ਲੱਖ, ਰਾਏਪੁਰ ਕਲਾਂ ਦੇ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਲਈ ਚਾਰ ਲੱਖ, ਪਿੰਡ ਰਾਏਪੁਰ ਵਿਖੇ ਬਣਨ ਵਾਲੇ ਓਪਨ ਜਿਮ ਲਈ 4 ਲੱਖ, ਨਾਨੂੰ ਮਾਜਰਾ ਦੇ ਓਪਨ ਜਿਮ ਲਈ 4 ਲੱਖ, ਪਿੰਡ ਝਿਉਰਹੇੜੀ ਵਿਖੇ ਬਣਨ ਵਾਲੇ ਓਪਨ ਜਿਮ ਲਈ 5 ਲੱਖ, ਸੈਦਪੁਰਾ ਲਈ ਪੰਜ ਲੱਖ, ਪਿੰਡ ਸਨੇਟਾ ਵਿਖੇ ਕਲੋਨੀ ਦਾ ਪਾਰਕ ਬਣਾਉਣ ਦੇ ਲਈ 5 ਲੱਖ, ਪਿੰਡ ਮੌਲੀ ਵੈਦਵਾਨ ਵਿਖੇ ਓਪਨ ਜਿਮ ਲਈ 5 ਲੱਖ, ਪਿੰਡ ਗੋਬਿੰਦਗੜ੍ਹ ਵਿੱਚ ਸ਼ੈਡ ਬਰਾਂਡੇ ਦੀ ਉਸਾਰੀ ਲਈ 6 ਲੱਖ, ਪਿੰਡ ਭਾਗੋ ਮਾਜਰਾ ਵਿਖੇ ਕਮਿਊਨਿਟੀ ਸੈਂਟਰ ਦੇ ਰਸੋਈ ਘਰ ਦੀ ਉਸਾਰੀ ਅਤੇ ਚੇਂਜਿੰਗ ਰੂਮ ਲਈ 4 ਲੱਖ ਅਤੇ ਪਿੰਡ ਮਟਰਾਂ ਵਿਖੇ ਸ਼ਮਸ਼ਾਨਘਾਟ ਵਿਖੇ ਸੈਡ ਅਤੇ ਪੇਵਰ ਬਲਾਕ ਲਗਾਉਣ ਲਈ 5 ਲੱਖ ਰੁਪਏ ਦੇ ਚੈਕ ਤਕਸੀਮ ਕੀਤੇ ਗਏ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਪੰਚ ਸਰਪੰਚ ਅਤੇ ਮੋਹਤਬਰ ਹਾਜਿਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending