Connect with us

Mohali

ਸੰਯੁਕਤ ਕਿਸਾਨ ਮੋਰਚੇ ਤੇ ਟਰੇਡ ਯੂਨੀਅਨਾਂ ਵੱਲੋਂ ਵਿਸ਼ਾਲ ਰੈਲੀ

Published

on

ਕੱਢੇ ਗਏ ਮੁਲਾਜ਼ਮਾਂ ਦੀ ਬਹਾਲੀ ਲਈ ਖੋਲ੍ਹਿਆ ਮੋਰਚਾ, 21 ਅਪ੍ਰੈਲ ਨੂੰ ਵਿਧਾਇਕ ਦੀ ਕੋਠੀ ਤੱਕ ਪੈਦਲ ਰੋਸ ਮਾਰਚ ਦਾ ਐਲਾਨ

ਡੇਰਾਬੱਸੀ, 9 ਅਪ੍ਰੈਲ (ਸ.ਬ.) ਸ੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵੱਲੋਂ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਸਕੂਲ ਦੇ ਮੁੱਖ ਗੇਟ ਤੇ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਬੰਤ ਸਿੰਘ ਬਰਾੜ (ਪ੍ਰਧਾਨ, ਪੰਜਾਬ ਏਟਕ) ਨੇ ਕਿਹਾ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਆਪਣੀ ਮੌਜੂਦਾ ਸਰਕਾਰ ਹੋਣ ਦੇ ਬਾਵਜੂਦ ਆਪਣੇ ਹਲਕੇ ਦੇ ਕਰਮਚਾਰੀਆਂ ਨੂੰ ਵਾਪਸ ਨੌਕਰੀ ਤੇ ਨਹੀਂ ਰਖਵਾ ਸਕੇ, ਜਿਸ ਨਾਲ ਉਹਨਾਂ ਦੀ ਕਾਰਗੁਜਾਰੀ ਤੇ ਸਵਾਲ ਉੱਠਦੇ ਹਨ।

ਉਨ੍ਹਾਂ ਕਿਹਾ ਕਿ ਪੱਕੇ ਕਰਮਚਾਰੀਆਂ ਨੂੰ ਹਟਾ ਕੇ ਠੇਕੇ ਤੇ ਬੰਦੇ ਰੱਖਣਾ ਗੈਰਕਾਨੂੰਨੀ ਹੈ ਅਤੇ ਕਰਮਚਾਰੀਆਂ ਨਾਲ ਧੋਖਾ ਹੈ। ਉਨ੍ਹਾਂ ਸਾਫ਼ ਕਿਹਾ ਕਿ ਜਥੇਬੰਦੀਆਂ ਇਨ੍ਹਾਂ ਮਜ਼ਦੂਰਾਂ ਦੀ ਪਿੱਠ ਤੇ ਖੜ੍ਹੀਆਂ ਹਨ ਅਤੇ ਇਨਸਾਫ਼ ਮਿਲਣ ਤੱਕ ਲਗਾਤਾਰ ਸਾਥ ਦਿੱਤਾ ਜਾਵੇਗਾ। ਇਸ ਮੌਕੇ ਪੰਜਾਬ ਏਟਕ ਦੇ ਮੀਤ ਪ੍ਰਧਾਨ ਵਿਨੋਦ ਚੁੱਘ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਨੇ ਰੈਲੀ ਨੂੰ ਫੇਲ੍ਹ ਕਰਨ ਲਈ ਸਕੂਲ ਵਿੱਚ ਛੁੱਟੀ ਕਰ ਦਿੱਤੀ। ਉਹਨਾਂ ਕਿਹਾ ਕਿ ਮੋਰਚੇ ਵਲੋਂ 21 ਅਪ੍ਰੈਲ ਨੂੰ ਪੈਦਲ ਰੋਸ ਮਾਰਚ ਕੱਢਿਆ ਜਾਵੇਗਾ। ਉਹਨਾਂ ਦੱਸਿਆ ਕਿ ਉਸ ਦਿਨ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਮੈਂਬਰ ਡੇਰਾਬੱਸੀ ਬੱਸ ਸਟੈਂਡ ਤੇ ਇਕੱਠੇ ਹੋਣਗੇ ਅਤੇ ਉੱਥੋਂ ਪੈਦਲ ਰੋਸ ਮਾਰਚ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪਿੰਡ ਅਤੇ ਕੋਠੀ ਤੱਕ ਪਹੁੰਚਣਗੇ। ਉਹਨਾਂ ਕਿਹਾ ਕਿ ਵਿਧਾਇਕ ਦੀ ਕੋਠੀ ਦੇ ਬਾਹਰ ਵਿਸ਼ਾਲ ਰੈਲੀ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ।

ਰੈਲੀ ਵਿੱਚ ਮਨਪ੍ਰੀਤ ਸਿੰਘ ਅਮਲਾਲਾ, ਰਣਜੀਤ ਸਿੰਘ ਭਗਵਾਸ, ਜਗਤਾਰ ਸਿੰਘ ਝਰਮੜੀ, ਕਰਮ ਸਿੰਘ ਬਰੋਲੀ (ਲੱਖੋਵਾਲ), ਗੁਰਪ੍ਰੀਤ ਸਿੰਘ (ਪ੍ਰੈਸ ਸਕੱਤਰ, ਬੀਕੇਯੂ ਲੱਖੋਵਾਲ), ਲਖਵਿੰਦਰ ਸਿੰਘ ਹੈਪੀ, ਕਰਨੈਲ ਸਿੰਘ ਜੌਲਾਂ ਕਲਾਂ, ਹਰਜੀਤ ਸਿੰਘ ਉਗਰਾਹਾਂ, ਬਲਦੇਵ ਸਿੰਘ ਪੰਡਵਾਲਾ, ਪਰਮਦੀਪ ਸਿੰਘ ਬੈਦਵਾਨ (ਸੂਬਾ ਸਕੱਤਰ, ਰਾਜੇਵਾਲ), ਜਸਮੇਰ ਸਿੰਘ ਪ੍ਰਧਾਨ (ਪਿੰਡ ਮਗਰਾ), ਪਵਨ ਸ਼ਰਮਾ ਲਾਲੜੂ (ਜਨਰਲ ਸਕੱਤਰ, ਪਨੇਸ਼ੀਆ ਐਂਡ ਪਨੇਰਾ ਬਾਇਓਟੈਕ ਇੰਪਲਾਈਜ਼ ਯੂਨੀਅਨ ਏਟਕ ਲਾਲੜੂ), ਰੁਸਤਮ ਸ਼ੇਖ ਅਲੀ, ਬਲਿਹਾਰ ਸਿੰਘ ਬੱਲੀ (ਜਨਰਲ ਸਕੱਤਰ, ਕਾਂਗਰਸ ਪਾਰਟੀ) ਹਰਦੀਪ ਸਿੰਘ (ਸਾਬਕਾ ਸਰਪੰਚ ਫਤਿਹਪੁਰ) ਚੰਦਰਪਾਲ ਅਤਰੀ, ਕਾਮਰੇਡ ਬੈਜਨਾਥ, ਕਾਮਰੇਡ ਫੂਲ ਚੰਦ, ਕਾਮਰੇਡ ਇਕਬਾਲ ਸਿੰਘ ਹੈਬਤਪੁਰ, ਕਾਮਰੇਡ ਰਮੇਸ਼ ਕੁਮਾਰ, ਐਡਵੋਕੇਟ ਜਸਪਾਲ ਸਿੰਘ ਦੱਪਰ, ਰਵਿੰਦਰ ਪਾਲ ਸਿੰਘ, ਪ੍ਰਦੀਪ ਸੂਦ, ਸਤੀਸ਼ ਬਾਟਲੀ, ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending