Connect with us

Mohali

ਟ੍ਰੈਫਿਕ ਸਮੱਸਿਆ ਦੇ ਹੱਲ ਲਈ ਵੱਡੇ ਹਸਪਤਾਲਾਂ, ਮਾਲਾਂ ਅਤੇ ਹੋਰਨਾਂ ਅਦਾਰਿਆਂ ਨੇੜੇ ਮਲਟੀਲੈਵਲ ਪਾਰਕਿੰਗ ਦਾ ਪ੍ਰਬੰਧ ਕਰੇ ਸਰਕਾਰ : ਐਨ ਐਸ ਕਲਸੀ

Published

on

ਸੈਕਟਰ 62 ਅਤੇ 67 ਹੁੰਦੇ ਹਨ ਸਭ ਤੋਂ ਵੱਧ ਪ੍ਰਭਾਵਿਤ

ਐਸ ਏ ਐਸ ਨਗਰ, 10 ਅਪ੍ਰੈਲ (ਸ.ਬ.) ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਰਜਿ.) ਸੈਕਟਰ-67, ਐਸ.ਏ.ਐਸ. ਨਗਰ (ਮੁਹਾਲੀ) ਦਾ ਇੱਕ ਵਫਦ ਸੰਸਥਾ ਦੇ ਪ੍ਰਧਾਨ ਅਤੇ ਗਮਾਡਾ ਦੇ ਸੇਵਾਮੁਕਤ ਐਕਸੀਅਨ ਸz. ਐਨ ਐਸ ਕਲਸੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸਕੱਤਰ ਨੂੰ ਮਿਲਿਆ ਅਤੇ ਉਹਨਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਇਮਾਰਤ ਦੇ ਆਲੇ-ਦੁਆਲੇ ਮਲਟੀਲੈਵਲ ਪਾਰਕਿੰਗ ਦੀ ਉਸਾਰੀ ਕੀਤੀ ਜਾਵੇ। ਇਸ ਸੰਬੰਧੀ ਵਫਦ ਵਲੋਂ ਪੁੱਡਾ ਦੇ ਵਾਈਸ ਚੇਅਰਮੈਨ ਅਤੇ ਫੋਰਟਿਸ ਹਸਪਤਾਲ, ਸੈਕਟਰ 62 ਦੇ ਜਨਰਲ ਮੈਨੇਜਰ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ। ਵਫਦ ਵਿੱਚ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਸਤੀਸ਼ ਬੱਗਾ ਵੀ ਹਾਜਿਰ ਸਨ।

ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਆਮ ਜਨਤਾ ਨੂੰ ਮੁਹਾਲੀ ਵਾਕ ਮਾਲ ਫੇਜ਼ 8, ਫੋਰਟਿਸ ਹਸਪਤਾਲ ਫੇਜ਼ 8, ਪੁੱਡਾ ਭਵਨ ਫੇਜ਼ 8, ਆਈ. ਟੀ. ਇਨਫੋਟੈਕ ਸੈਕਟਰ 67 ਅਤੇ ਸੀ ਪੀ 67 ਮਾਲ ਦੀਆਂ ਇਮਾਰਤਾਂ ਦੇ ਸਾਹਮਣੇ ਸੜਕਾਂ ਦੇ ਕਿਨਾਰੇ ਤੇ ਵਾਹਨ ਪਾਰਕ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।

ਉਹਨਾਂ ਸਵਾਲ ਕੀਤਾ ਹੈ ਕਿ ਇਹਨਾਂ ਇਮਾਰਤਾਂ ਦੀ ਉਸਾਰੀ ਦੀ ਮੰਜੂਰੀ ਦੇਣ ਤੋਂ ਪਹਿਲਾਂ ਇਹਨਾਂ ਇਮਾਰਤਾਂ ਵਿੱਚ ਆਉਣ ਵਾਲੇ ਵਾਹਨਾਂ ਦੀ ਪਾਰਕਿੰਗ ਦਾ ਲੋੜੀਂਦਾ ਪ੍ਰਬੰਧ ਕੀਤੇ ਜਾਣ ਦੀ ਸ਼ਰਤ ਰੱਖੀ ਜਾਣੀ ਜਰੂਰੀ ਸੀ। ਉਹਨਾਂ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਕੀਤੇ ਬਿਨਾਂ ਇਹ ਵੱਡੀਆਂ ਇਮਾਰਤਾਂ ਕਿਵੇਂ ਬਣੀਆਂ ਹਨ ਅਤੇ ਪੁੱਡਾ, ਗਮਾਡਾ ਵਲੋਂ ਇਹ ਕਿਸ ਤਰ੍ਹਾਂ ਦੀ ਯੋਜਨਾਬੰਦੀ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਹਾਲ ਹੀ ਵਿੱਚ ਗਮਾਡਾ ਵਲੋਂ ਆਪਣੀ ਗਰਾਊਂਡ ਲੈਵਲ ਪਾਰਕਿੰਗ ਨੂੰ ਗ੍ਰੀਨ ਬੈਲਟ ਵਿੱਚ ਵਧਾ ਦਿੱਤਾ ਗਿਆ ਹੈ ਜਿਸਦਾ ਵਸਨੀਕਾਂ ਵਲੋਂ ਇਤਰਾਜ਼ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਗਮਾਡਾ ਮੁੱਖ ਜ਼ਮੀਨ ਨੂੰ ਗਰਾਊਂਡ ਲੈਵਲ ਪਾਰਕਿੰਗ ਲਈ ਰੱਖ ਕੇ ਬਰਬਾਦ ਕਰ ਰਿਹਾ ਹੈ ਜਦੋਂਕਿ ਘੱਟ ਜ਼ਮੀਨੀ ਜਗ੍ਹਾ ਹੇਠ ਪਾਰਕਿੰਗ ਲਈ ਵੱਡੀ ਮਾਤਰਾ ਬਣਾਉਣ ਲਈ ਮਲਟੀਲੈਵਲ ਪਾਰਕਿੰਗ ਬਣਾਉਣਾ ਬਿਹਤਰ ਹੋਵੇਗਾ।

ਉਹਨਾਂ ਕਿਹਾ ਕਿ ਹੁਣ ਫੋਰਟਿਸ ਹਸਪਤਾਲ ਦੀ ਵੀ ਅਜਿਹੀ ਹੀ ਸਥਿਤੀ ਪੈਦਾ ਹੋ ਰਹੀ ਹੈ। ਉਹ ਪੁਲੀਸ ਸਟੇਸ਼ਨ ਸੈਕਟਰ 62 ਦੇ ਸਾਹਮਣੇ ਆਪਣੀ ਇਮਾਰਤ ਦਾ ਵਿਸਥਾਰ ਕਰਨ ਜਾ ਰਹੇ ਹਨ। ਉਹਨਾਂ ਕਿਹਾ ਕਿ ਗਮਾਡਾ ਨੂੰ ਐਸ ਏ ਐਸ ਨਗਰ ਦੇ ਵਿਕਾਸ ਦਾ ਇੰਚਾਰਜ ਹੋਣ ਦੇ ਨਾਤੇ ਬੇਨਤੀ ਹੈ ਕਿ ਉਹ ਫੋਰਟਿਸ ਅਥਾਰਟੀ ਨੂੰ ਆਪਣੇ ਗਾਹਕਾਂ ਲਈ ਨਵੀਂ ਪ੍ਰਮੁੱਖ ਜ਼ਮੀਨ ਨੂੰ ਕਵਰ ਕਰਨ ਦੀ ਬਜਾਏ ਉਨ੍ਹਾਂ ਦੇ ਇਮਾਰਤ ਖੇਤਰ ਦੇ ਅੰਦਰ ਬਹੁ-ਪੱਧਰੀ ਪਾਰਕਿੰਗ ਬਣਾਉਣ ਲਈ ਕਹੇ।

ਉਹਨਾਂ ਲਿਖਿਆ ਹੈ ਕਿ ਇਸੇ ਤਰ੍ਹਾਂ ਸੈਕਟਰ 67 ਦੀਆਂ ਵੈਲਫੇਅਰ ਐਸੋਸੀਏਸ਼ਨਾਂ ਨੇ ਮਲਟੀਪਲ ਲੈਵਲ ਪਾਰਕਿੰਗ ਬਣਾਉਣ ਲਈ ਜੀ ਐਮ ਇਨਫੋਟੈਕ ਅਤੇ ਗਮਾਡਾ ਅਥਾਰਟੀ ਨੂੰ ਬੇਨਤੀਆਂ ਦਿੱਤੀਆਂ ਹਨ। ਇਸ ਸਬੰਧੀ ਸਾਲ 2022 ਵਿੱਚ ਜੀਐਮ ਇਨਫੋਟੈਕ ਨਾਲ ਇੱਕ ਮੀਟਿੰਗ ਵੀ ਕੀਤੀ ਗਈ ਸੀ। ਮੀਟਿੰਗ ਵਿੱਚ ਇਹ ਮਨਜ਼ੂਰੀ ਦਿੱਤੀ ਗਈ ਸੀ ਕਿ ਇਨਫੋਟੈਕ ਸੈਕਟਰ 67 ਵਿੱਚ ਆਪਣੇ ਪਲਾਟ ਨੰਬਰ 8 ਤੇ ਮਲਟੀਲੈਵਲ ਪਾਰਕਿੰਗ ਬਣਾਏਗਾ, ਪਰ ਸਬੰਧਤ ਵਿਭਾਗ ਨੇ ਉਸਾਰੀ ਦਾ ਕੰਮ ਸ਼ੁਰੂ ਨਹੀਂ ਕੀਤਾ।

ਉਹਨਾਂ ਲਿਖਿਆ ਹੈ ਕਿ ਉਪਰੋਕਤ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਗਮਾਡਾ, ਫੋਰਟਿਸ ਹਸਪਤਾਲ ਅਤੇ ਜੀ. ਐਮ. ਇਨਫੋਟੈਕ ਚੰਡੀਗੜ੍ਹ ਵਲੋਂ ਮਲਟੀਲੈਵਲ ਪਾਰਕਿੰਗ ਦੀ ਉਸਾਰੀ ਕਰਨੀ ਚਾਹੀਦੀ ਹੈ। ਇਨ੍ਹਾਂ ਇਮਾਰਤਾਂ ਵਿੱਚ ਮਲਟੀਲੈਵਲ ਪਾਰਕਿੰਗ ਤੋਂ ਬਿਨਾਂ ਭਵਿੱਖ ਵਿੱਚ ਪਾਰਕਿੰਗ ਦੀ ਸਥਿਤੀ ਕਾਬੂ ਤੋਂ ਬਾਹਰ ਹੋ ਜਾਵੇਗੀ। ਇਸ ਲਈ ਇਸ ਸੰਬੰਧੀ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਪੱਤਰ ਦੀ ਕਾਪੀ ਡਿਪਟੀ ਕਮਿਸ਼ਨਰ, ਮੁਹਾਲੀ ਨੂੰ ਵੀ ਭੇਜੀ ਗਈ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending