Mohali
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ‘ਵਿਸਾਖੀ ਦਾ ਤਿਉਹਾਰ ‘ ਮਨਾਇਆ
ਐਸ ਏ ਐਸ ਨਗਰ, 13 ਅਪ੍ਰੈਲ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼ -7, ਮੁਹਾਲੀ ਵਿੱਚ ਵਿਸਾਖੀ ਦਾ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਮਹੱਤਵ ਨੂੰ ਦਰਸਾਉਂਦਿਆਂ ਇੱਕ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਵਿਸਾਖੀ ਅਤੇ ਡਾ. ਅੰਬੇਦਕਰ ਦੇ ਜਨਮ ਦਿਨ ਦੇ ਮੌਕੇ ਤੇ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਬੱਚਿਆਂ ਨੇ ਪੰਜਾਬੀ ਲੋਕ ਗੀਤਾਂ ਤੇ ਆਧਾਰਿਤ ਭੰਗੜੇ ਤੇ ਗਿੱਧਾ ਵਿਚ ਭਾਗ ਲਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਵਿਸਾਖੀ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਵਿਸਾਖੀ ਉੱਤਰੀ ਭਾਰਤ ਦਾ ਵਿਸ਼ੇਸ਼ ਤਿਉਹਾਰ ਹੈ। ਇਸੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਸ ਦਿਨ ਤੋਂ ਕਣਕ ਦੀ ਫ਼ਸਲ ਦੀ ਕਟਾਈ ਸ਼ੁਰੂ ਹੋ ਜਾਂਦੀ ਹੈ ਅਤੇ ਦੇਸੀ ਮਹੀਨੇ ਦੀ ਸ਼ੁਰੂਆਤ ਵੀ ਇਸੇ ਸੰਗਰਾਂਦ ਵਾਲੇ ਦਿਨ ਤੋਂ ਹੁੰਦੀ ਹੈ। ਵਿਸਾਖੀ ਮੌਕੇ ਗੁਰਦੁਆਰਿਆਂ ਵਿੱਚ ਦੀਵਾਨ ਸਜਾਏ ਜਾਂਦੇ ਹਨ ਅਤੇ ਪਿੰਡਾਂ ਵਿੱਚ ਮੇਲੇ ਲੱਗਦੇ ਹਨ।
ਸਕੂਲ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਸਾਨੂੰ ਸਾਰੇਤਿਉਹਾਰਾਂ ਨੂੰ ਮਿਲ-ਜੁਲ ਕੇ ਮਨਾਉਣੇਚਾਹੀਦੇ ਹਨ ਤਾਂ ਜੋ ਬੱਚਿਆਂ ਵਿੱਚ ਭਾਈਚਾਰੇ ਦੀ ਭਾਵਨਾ ਪੈਦਾ ਹੋਵੇ।
Mohali
ਮੁਹਾਲੀ ਪੁਲੀਸ ਵਲੋਂ ਅਸਲੇ ਸਮੇਤ ਇੱਕ ਵਿਅਕਤੀ ਕਾਬੂ
ਐਸ ਏ ਐਸ ਨਗਰ, 16 ਅਪ੍ਰੈਲ (ਸ.ਬ.) ਮੁਹਾਲੀ ਪੁਲੀਸ ਨੇ ਇੱਕ ਵਿਅਕਤੀ ਨੂੰ ਦੇਸੀ ਪਿਸਟਲ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵਲੋਂ ਇਸ ਵਿਅਕਤੀ ਨੂੰ ਐਸ ਐਸ ਪੀ ਸz ਹਰਮਨਦੀਪ ਹਾਂਸ ਦੀਆਂ ਹਿਦਾਇਤਾਂ ਤੇ ਸਮਾਜਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲੀਸ ਟੀਮ ਨੇਚਰ ਪਾਰਕ ਨੇੜੇ ਮੌਜੂਦ ਸੀ ਜਦੋਂ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਪ੍ਰੀਤਇੰਦਰ ਸਿੰਘ ਵਾਸੀ ਪਿੰਕ ਰੋਜ ਸੁਸਾਇਟੀ 49-ਡੀ ਚੰਡੀਗੜ ਕੋਲ ਇੱਕ ਨਜਾਇਜ ਪਿਸਟਲ ਹੈ ਅਤੇ ਉਹ ਇਹ ਨਜਾਇਜ ਪਿਸਟਲ ਲੈ ਕੇ ਵਾਈ. ਪੀ. ਐਸ. ਚੌਕ ਵੱਲ ਨੂੰ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਐਸ.ਆਈ ਗਗਨਦੀਪ ਸਿੰਘ ਅਤੇ ਪੁਲੀਸ ਪਾਰਟੀ ਵਲੋਂ ਨੇਚਰ ਪਾਰਕ ਵਲੋਂ ਵਾਈ. ਪੀ. ਐਸ. ਚੌਂਕ ਵੱਲ ਆ ਰਹੇ ਇੱਕ ਸਿੱਖ ਸਰਦਾਰ ਨੌਜਵਾਨ (ਜੋ ਅੱਗੇ ਖੜੀ ਪੁਲੀਸ ਪਾਰਟੀ ਨੂੰ ਦੇਖ ਕੇ ਇਕਦਮ ਪਿੱਛੇ ਵੱਲ ਨੂੰ ਮੁੜਨ ਲੱਗਾ ਸੀ) ਨੂੰ ਆਵਾਜ਼ ਮਾਰ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸਦੀ ਪੈਂਟ ਦੇ ਡੱਬ ਵਿੱਚੋਂ ਇੱਕ ਦੇਸੀ ਪਿਸਟਲ .32 ਬੋਰ (ਰੰਗ ਸਿਲਵਰ) ਜਿਸ ਉੱਪਰ ਅੰਗਰੇਜੀ ਵਿੱਚ ਯੂ ਐਸ ਏ ਲਿਖਿਆ ਹੋਇਆ ਹੈ ਸਮੇਤ ਖਾਲੀ ਮੈਗਜ਼ੀਨ ਬਰਾਮਦ ਹੋਇਆ ਜਿਸ ਸਬੰਧੀ ਉਹ ਵਿਅਕਤੀ ਕੋਈ ਲਾਇਸੰਸ ਪਰਮਿਟ ਪੇਸ਼ ਨਹੀਂ ਕਰ ਸਕਿਆ। ਪੁਲੀਸ ਵਲੋਂ ਨੌਜਵਾਨ ਦਾ ਨਾਮ ਪਤਾ ਪੁੱਛੇ ਜਾਣ ਤੇ ਉਸਨੇ ਆਪਣਾ ਨਾਮ ਪ੍ਰੀਤਇੰਦਰ ਸਿੰਘ ਵਾਸੀ ਪਿੰਕ ਰੋਜ ਸੁਸਾਇਟੀ 49-ਡੀ ਚੰਡੀਗੜ ਦੱਸਿਆ।
ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਸ ਸੰਬੰਧੀ ਥਾਣਾ ਫੇਜ-8 ਮੁਹਾਲੀ ਵਿਖੇ ਆਰਮਜ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕਰਕੇ ਪ੍ਰੀਤਇੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਵਲੋਂ ਉਸਦਾ ਪੁਲੀਸ ਰਿਮਾਡ ਹਾਸਿਲ ਕੀਤਾ ਗਿਆ ਹੈ ਅਤੇ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Mohali
ਫੇਜ਼ 5 ਅਤੇ ਸ਼ਾਹੀਮਾਜਰਾ ਨੇੜੇ ਸਥਿਤ ਕੂੜੇ ਦੇ ਡੰਪ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਵਸਨੀਕਾਂ ਦਾ ਧਰਨਾ ਜਾਰੀ
ਵਸਨੀਕਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਐਸ ਏ ਐਸ ਨਗਰ, 16 ਅਪ੍ਰੈਲ (ਸ.ਬ.) ਫੇਜ਼ 5 ਅਤੇ ਸ਼ਾਹੀਮਾਜਰਾ ਨੇੜੇ ਸਥਿਤ ਕੂੜੇ ਦੇ ਡੰਪ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਗ੍ਰੀਨ ਪਾਰਕ ਰੈਜੀਡੈਂਟ ਵੈਲਫੇਅਰ ਸੋਸਾਇਟੀ (ਰਜਿ.) ਫੇਜ਼ 5 ਮੁਹਾਲੀ ਦੀ ਅਗਵਾਈ ਵਿੱਚ ਫੇਜ਼ 5 ਅਤੇ ਪਿੰਡ ਸ਼ਾਹੀਮਾਜਰਾ ਦੇ ਵਸਨੀਕਾਂ ਵਲੋਂ ਸ਼ੁਰੂ ਕੀਤਾ ਧਰਨਾ ਜਾਰੀ ਹੈ। ਦੋ ਦਿਨ ਪਹਿਲਾਂ ਇਸਦੇ ਨੇੜੇ ਬਣੀ ਸਬਜੀ ਮੰਡੀ ਵਾਲੀ ਥਾਂ ਤੇ ਪਏ ਕੂੜੇ ਦੇ ਢੇਰ ਨੂੰ ਅੱਗ ਲੱਗਣ ਤੋਂ ਬਾਅਦ ਤੋਂ ਵਸਨੀਕਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਫੇਜ਼ 5 ਦੇ ਕੌਂਸਲਰ ਸz. ਜਗਦੀਸ਼ ਸਿੰਘ ਜੱਗਾ ਨੇ ਦੱਸਿਆ ਕਿ ਵਸਨੀਕਾਂ ਵਲੋਂ ਹੁਣ ਇਹ ਧਰਨਾ ਤਾਂ ਹੀ ਚੁੱਕਿਆ ਜਾਵੇਗਾ ਜੇਕਰ ਇਹ ਆਰ ਐਮ ਸੀ ਕੇਂਦਰ ਇੱਥੋਂ ਪੱਕੇ ਤੌਰ ਤੇ ਚੁੱਕਿਆ ਜਾਵੇਗਾ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਇੱਥੇ ਪਏ ਕੂੜੇ ਦੇ ਢੇਰ ਨੂੰ ਚੁਕਵਾਉਣ ਦੀ ਕਾਰਵਾਈ ਦੇ ਨਾਮ ਤੇ ਚਾਰ ਪੰਜ ਟਰਾਲੀਆਂ ਭਰ ਕੇ ਖੜ੍ਹਾ ਦਿੱਤੀਆਂ ਗਈਆਂ ਹਨ ਪਰੰਤੂ ਇਸ ਸਮੱਸਿਆ ਦੇ ਹਲ ਲਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ।
ਧਰਨੇ ਤੇ ਬੈਠੇ ਵਸਨੀਕਾਂ ਦੀ ਗੱਲ ਸੁਨਣ ਲਈ ਵੱਖ ਵੱਖ ਸਿਆਸੀ ਆਗੂ ਵੀ ਪਹੁੰਚਣ ਲੱਗ ਗਏ ਹਨ। ਅੱਜ ਧਰਨੇ ਤੇ ਬੈਠੇ ਵਸਨੀਕਾਂ ਨਾਲ ਗੱਲ ਕਰਨ ਲਈ ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਪਹੁੰਚੇ ਅਤੇ ਵਸਨੀਕਾਂ ਦੀ ਸਮੱਸਿਆ ਦੇ ਹਲ ਲਈ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਧਰਨੇ ਦੌਰਾਨ ਭਾਜਪਾ ਆਗੂ ਰੁਪਿੰਦਰ ਸਿੰਘ ਰੂਪਾ ਵੀ ਮੌਕੇ ਤੇ ਪਹੁੰਚੇ ਅਤੇ ਵਸਨੀਕਾਂ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ।
ਇਸ ਦੌਰਾਨ ਗ੍ਰੀਨ ਪਾਰਕ ਰੈਜੀਡੈਂਟ ਵੈਲਫੇਅਰ ਸੋਸਾਇਟੀ (ਰਜਿ.) ਫੇਜ਼ 5 ਦੇ ਵਫਦ ਵਲੋਂ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਫੇਜ਼ 5 ਦੇ ਰਿਹਾਇਸ਼ੀ ਖੇਤਰਾਂ ਅਤੇ ਸ਼ਾਹੀਮਾਜਰਾ (ਸਵਰਾਜ ਟਰੈਕਟਰ ਫੈਕਟਰੀ ਦੇ ਪਿੱਛੇ) ਦੇ ਨੇੜੇ ਕੂੜੇ ਦੇ ਡੰਪ ਨੂੰ ਹਟਾਉਣ ਦੀ ਮੰਗ ਕੀਤੀ। ਸੋਸਾਇਟੀ ਦੇ ਪ੍ਰਧਾਨ ਮੋਹਿੰਦਰ ਸਿੰਘ ਨੇ ਦੱਸਿਆ ਕਿ ਵਫਦ ਵਲੋਂ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਸੁਸਾਇਟੀ ਵਲੋਂ ਪਹਿਲਾਂ ਵੀ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਪਿਛਲੇ ਸਾਲ ਵੀ ਇਸ ਥਾਂ ਤੇ (ਰਿਹਾਇਸ਼ੀ ਖੇਤਰ ਦੇ ਅੰਦਰ) ਗਲਤ ਢੰਗ ਨਾਲ ਰੱਖੇ ਗਏ ਆਰ ਐਮ ਸੀ ਕੂੜੇ ਦੇ ਸਥਾਨ ਨੂੰ ਹਟਾਉਣ ਲਈ ਸਾਂਝੇ ਤੌਰ ਤੇ ਯਤਨ ਕੀਤੇ ਸਨ। ਉਸ ਵੇਲੇ ਹਲਕਾ ਵਿਧਾਇਕ ਅਤੇ ਤਤਕਾਲੀ ਕਮਿਸ਼ਨਰ ਦੇ ਦਖਲ ਤੋਂ ਬਾਅਦ ਸਾਈਟ ਨੂੰ ਸਾਫ਼ ਕੀਤਾ ਗਿਆ ਸੀ ਪਰੰਤੂ ਮੌਜੂਦਾ ਸਥਿਤੀ ਫਿਰ ਤੋਂ ਵਿਗੜ ਗਈ ਹੈ, ਵੱਡੀ ਮਾਤਰਾ ਵਿੱਚ ਹਰਾ ਕੂੜਾ, ਜਿਸ ਵਿੱਚ ਸੁੱਕੇ ਪੱਤੇ ਅਤੇ ਟਾਹਣੀਆਂ ਸ਼ਾਮਲ ਹਨ, ਆਰਐਮਸੀ ਪੁਆਇੰਟ ਦੇ ਆਲੇ-ਦੁਆਲੇ ਅਤੇ ਅੰਦਰ ਇਕੱਠਾ ਹੋ ਗਿਆ ਹੈ।
ਉਹਨਾਂ ਮੰਗ ਕੀਤੀ ਕਿ ਇਸ ਸਥਾਨ ਦੀ ਤੁਰੰਤ ਅਤੇ ਪੂਰੀ ਤਰ੍ਹਾਂ ਸਫਾਈ ਕਰਵਾਈ ਜਾਵੇ, ਆਰ ਐਮ ਸੀ ਕੂੜਾ ਪੁਆਇੰਟ ਨੂੰ ਰਿਹਾਇਸ਼ੀ ਖੇਤਰਾਂ ਤੋਂ ਦੂਰ ਕਿਸੇ ਸਥਾਨ ਤੇ ਤਬਦੀਲ ਕੀਤਾ ਜਾਵੇ, ਨਿਵਾਸੀਆਂ ਦੀ ਭਲਾਈ ਲਈ ਮੌਜੂਦਾ ਸਾਈਟ ਤੇ ਹਰੀ ਪੱਟੀ ਦਾ ਵਿਕਾਸ ਕੀਤਾ ਜਾਵੇ।
ਇਸ ਮੌਕੇ ਸੁਖਮਿੰਦਰ ਸਿੰਘ, ਗੁਰਦੀਪ ਸਿੰਘ, ਨਰੇਸ਼ ਕੁਮਾਰ, ਰਵਿੰਦਰ ਸਿੰਘ, ਰੁਪਿੰਦਰ ਸਿੰਘ, ਜੋਗਿੰਦਰ ਕੌਰ, ਰਾਮ ਕੁਮਾਰ, ਉਸ਼ਾ ਸ਼ਾਹੀ, ਜਗਤਾਰ ਸਿੰਘ, ਗੁਰਰਾਜ ਸਿੰਘ, ਰਾਕੇਸ਼ ਮਦਨ, ਪਰਮਜੀਤ ਕੌਰ, ਹਰਦੀਪ ਕੌਰ, ਚਰਨਜੀਤ ਸਿੰਘ, ਰਣਜੀਤ ਕੌਰ, ਮਨਜੀਤ ਕੌਰ, ਬਲਜੀਤ ਸਿੰਘ, ਰਾਜਿੰਦਰ ਕੌਰ, ਜਗਤਧੂਪ ਸਿੰਘ, ਵਰਿੰਦਰ ਸੋਹਲ, ਰਜਿੰਦਰ ਸੋਢੀ, ਸਿੰਕਦਰ ਸਿੰਘ, ਬਲਬੀਰ ਸਿੰਘ, ਹਰਪ੍ਰੀਤ ਸਿੰਘ, ਸੁਭਾਸ਼ ਕੁਮਾਰ ਅਤੇ ਹੋਰ ਸਥਾਨਕ ਵਸਨੀਕ ਹਾਜ਼ਰ ਸਨ।
Mohali
ਸੀ. ਆਈ. ਏ. ਸਟਾਫ ਵੱਲੋਂ 20 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਗ੍ਰਿਫਤਾਰ
.315 ਬੋਰ ਦਾ ਇੱਕ ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ
ਖਰੜ, 16 ਅਪ੍ਰੈਲ (ਸ.ਬ.) ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ, ਉਸਤੋਂ 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਅਤੇ 2 ਜਿੰਦਾ ਰੌਂਦ ਬ੍ਰਾਮਦ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਸੀ.ਆਈ.ਏ. ਸਟਾਫ ਦੀ ਪੁਲੀਸ ਪਾਰਟੀ ਵਲੋਂ ਗਸ਼ਤ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਗਸ਼ਤ ਦੌਰਾਨ ਪੁਲੀਸ ਟੀਮ ਨੂੰ ਐਰੋ ਹੋਮਜ਼-2 (ਪਿੰਡ ਜੰਡਪੁਰ) ਦੇ ਇੱਕ ਫਲੈਟ ਨੇੜੇ ਇੱਕ ਸ਼ੱਕੀ ਗੱਡੀ ਖੜੀ ਦਿਖਾਈ ਦਿੱਤੀ, ਜਿਸ ਵਿੱਚ ਇੱਕ ਮੋਨਾ ਵਿਅਕਤੀ ਬੈਠਾ ਸੀ। ਉਹਨਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਸ਼ੱਕ ਦੀ ਬਿਨ੍ਹਾਂ ਤੇ ਗੱਡੀ ਨੂੰ ਚੈਕ ਕੀਤਾ ਗਿਆ ਅਤੇ ਗੱਡੀ ਦੇ ਡੈਸ਼ਬੋਰਡ ਵਿੱਚੋਂ ਇੱਕ ਮੋਮੀ ਲਿਫਾਫਾ ਮਿਲਿਆ ਜਿਸ ਵਿੱਚੋਂ 20 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬ੍ਰਾਮਦ ਹੋਇਆ।
ਉਹਨਾਂ ਦੱਸਿਆ ਕਿ ਗੱਡੀ ਦੀ ਡਰਾਈਵਰ ਸੀਟ ਦੇ ਥੱਲੇ ਤੋਂ ਇੱਕ ਕਾਲ਼ੇ ਲਿਫਾਫੇ ਵਿੱਚੋਂ ਇੱਕ ਦੇਸੀ ਪਿਸਤੌਲ .315 ਬੋਰ ਅਤੇ 2 ਜਿੰਦਾ ਰੌਂਦ ਬ੍ਰਾਮਦ ਹੋਏ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਅਮਨਪ੍ਰੀਤ ਸਿੰਘ ਵਾਸੀ ਪਿੰਡ ਦਾਊਂ, ਥਾਣਾ ਬਲੌਂਗੀ, ਜਿਲਾ ਐਸ.ਏ.ਐਸ. ਨਗਰ (ਹਾਲ ਵਾਸੀ ਐਰੋ ਹੋਮਜ-2, ਪਿੰਡ ਜੰਡਪੁਰ ਵਜੋਂ ਹੋਈ ਹੈ। ਉਸਦੀ ਉਮਰ ਕਰੀਬ 26 ਸਾਲ ਹੈ, ਜੋ 12 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਪੁਲੀਸ ਵਲੋਂ ਅਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸੰਬੰਧੀ ਥਾਣਾ ਸਦਰ ਖਰੜ੍ਹ ਵਿਖੇਐਨ ਡੀ ਪੀ ਐਸ ਐਕਟ ਦੀ ਧਾਰਾ 21-61-85 ਅਤੇ ਆਰਮਸ ਐਕਟ ਦੀ ਧਾਰਾ 25-54-59 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਆਰੋਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਆਰੋਪੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਦੇਸੀ ਪਿਸਤੌਲ ਕਿੱਥੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ ਅਤੇ ਹੈਰੋਇਨ ਕਿੱਥੋਂ ਲੈ ਕੇ, ਕਿੱਥੇ ਕਿੱਥੇ ਸਪਲਾਈ ਕਰਦਾ ਹੈ।
-
International2 months ago
ਇਰਾਨ ਵਿੱਚ ਮੌਜੂਦ ਹਨ 10,000 ਤੋਂ ਵਧੇਰੇ ਭਾਰਤੀ
-
International2 months agoਲੰਡਨ ਵਿੱਚ ਮਕਾਨ ਨੂੰ ਅੱਗ ਲੱਗਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
National2 months agoਛਿੜ ਗਿਆ ਵਿਸ਼ਵ ਯੁੱਧ : ਇਜ਼ਰਾਈਲ ਵੱਲੋਂ ਇਰਾਨ ਦੀ ਰਾਜਧਾਨੀ ਤਹਿਰਾਨ ਤੇ ਹੋਰ ਸ਼ਹਿਰਾਂ ਤੇ ਹਵਾਈ ਹਮਲਾ
-
Mohali4 weeks agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Chandigarh2 months ago
ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
