Connect with us

Mohali

ਕਿਸਾਨਾਂ ਵਲੋਂ ਗਮਾਡਾ ਦੇ ਬਾਹਰ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਅਤੇ ਧਰਨਾ ਸਮਾਪਤ

Published

on

ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਜੂਸ ਪਿਲਾ ਕੇ ਖਤਮ ਕਰਵਾਈ ਭੁੱਖ ਹੜਤਾਲ

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਹਲਕੇ ਦੇ ਕਿਸਾਨਾਂ ਵਲੋਂ ਸਰਕਾਰ ਦੀ ਜਮੀਨ ਅਕਵਾਇਰ ਕਰਨ ਦੀ ਪਾਲਸੀ ਦੇ ਖਿਲਾਫ ਕਿਸਾਨ ਇਨਸਾਫ ਮੋਰਚਾ ਦੇ ਬੈਨਰ ਹੇਠ 25 ਮਾਰਚ ਤੋਂ ਸਥਾਨਕ ਫੇਜ਼ 8 ਦੇ ਗਮਾਡਾ ਦਫਤਰ ਦੇ ਬਾਹਰ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਅੱਜ ਕੈਬਿਨਟ ਮੰਤਰੀ ਸz. ਹਰਦੀਪ ਸਿੰਘ ਮੁੰਡੀਆ ਅਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਜੂਸ ਪਿਲਾ ਕੇ ਖਤਮ ਕਰਵਾ ਦਿੱਤੀ ਗਈ ਹੈ। ਇਸ ਮੌਕੇ ਕੈਬਿਟਨ ਮੰਤਰੀ ਸz. ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਸਮਹਿਮਤੀ ਤੋਂ ਬਿਨਾ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਕਿਸਾਨਾਂ ਨਾਲ ਕੋਈ ਜੋਰ ਜਬਰਦਸਤੀ ਨਹੀਂ ਹੋਵਗੀ।

ਇਸ ਸੰਬੰਧੀ ਕੈਬਿਨਟ ਮੰਤਰੀ ਸz. ਹਰਦੀਪ ਸਿੰਘ ਮੁੰਡੀਆ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਦੇ ਨਾਲ ਕਿਸਾਨਾਂ ਦੇ ਧਰਨੇ ਤੇ ਪਹੁੰਚੇ ਅਤੇ ਉਹਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਇਆ। ਕਿਸਾਨਾਂ ਵਲੋਂ ਭੁੱਖ ਹੜਤਾਲ ਅਤੇ ਧਰਨਾ ਖਤਮ ਕਰਨ ਦੀ ਸਹਿਮਤੀ ਦਿੱਤੇ ਜਾਣ ਤੋਂ ਬਾਅਦ ਆਗੂਆਂ ਵਲੋਂ ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਵਾਈ ਗਈ। ਇਸ ਮੌਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਲੈਂਡ ਐਕੂਜ਼ੀਸ਼ਨ ਅਫ਼ਸਰ ਰੋਹਿਤ ਜਿੰਦਲ ਵੀ ਮੌਜੂਦ ਸਨ।

ਇਸ ਮੌਕੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨ ਅਤੇ ਜ਼ਮੀਨ ਮਾਲਕਾਂ ਦੇ ਹਿਤਾਂ ਨੂੰ ਅੱਗੇ ਰੱਖ ਕੇ ਚਲਦੀ ਹੈ ਅਤੇ ਸੂਬੇ ਵਿੱਚ ਕੋਈ ਵੀ ਕਿਸਾਨਾਂ ਨਾਲ ਜੁੜਿਆ ਫੈਸਲਾ ਉਨ੍ਹਾਂ ਦੀ ਸਹਿਮਤੀ ਬਿਨਾਂ ਨਹੀਂ ਲਿਆ ਜਾਂਦਾ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵੀ ਐਰੋਟ੍ਰੋਪੋਲਿਸ ਪ੍ਰੋਜੈਕਟ ਦੇ ਈ, ਐਫ, ਜੀ, ਐਚ, ਆਈ, ਜੇ ਬਲਾਕਾਂ ਦੇ ਵਿਕਾਸ ਲਈ ਜ਼ਮੀਨ ਅਕਵਾਇਰ ਕਰਨ ਦਾ ਕੰਮ ਵੀ ਕਿਸਾਨਾਂ ਦੀ ਸਹਿਮਤੀ ਨਾਲ ਹੀ ਕੀਤਾ ਜਾਵੇਗਾ ਅਤੇ ਇਹ ਫੈਸਲੇ ਪਿਛਲੇ ਅਕਵਾਇਰ ਕੀਤੇ ਬਲਾਕਾਂ ਏ, ਬੀ, ਸੀ, ਡੀ ਲਈ ਵੀ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਪ੍ਰਭਾਵਿਤ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀਆਂ ਮੁਸ਼ਕਿਲਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਏ ਜਾਣ ਤੇ ਉਨ੍ਹਾਂ ਵੱਲੋਂ ਤੁਰੰਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਹਦਾਇਤ ਕੀਤੀ ਗਈ, ਜਿਸ ਨਾਲ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ ਦਾ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਨੇ ਧਰਨਾ ਖ਼ਤਮ ਕਰਵਾਉਣ ਤੋਂ ਪਹਿਲਾਂ ਇਨ੍ਹਾਂ ਮੰਨੀਆਂ ਗਈਆਂ ਮੰਗਾਂ ਬਾਰੇ ਬਕਾਇਦਾ ਕਿਸਾਨਾਂ ਨੂੰ ਲਿਖਤੀ ਪੱਤਰ ਪੜ੍ਹ ਕੇ ਸੁਣਾਇਆ ਅਤੇ ਸੌਂਪਿਆ।

ਮੰਨੀਆਂ ਗਈਆਂ ਮੰਗਾਂ ਵਿੱਚ ਕਿਸਾਨਾਂ ਦੀ ਲੈਂਡ ਪੂਲਿੰਗ ਲਾਭਾਂ ਵਿੱਚ ਵਾਧਾ ਕਰਨ ਦੀ ਮੰਗ ਨੂੰ ਮੰਨਦਿਆਂ ਮਿਕਸਡ ਯੂਜ਼ (1 ਏਕੜ ਤੋਂ ਵੱਧ ਵਾਲੀ ਜ਼ਮੀਨ ਲਈ) ਰਿਹਾਇਸ਼ੀ ਸ਼੍ਰੇਣੀ ਵਿੱਚ 1000 ਵਰਗ ਗਜ਼ ਪ੍ਰਤੀ ਏਕੜ ਅਤੇ ਕਮਰਸ਼ੀਅਲ ਸ਼੍ਰੇਣੀ ਵਿੱਚ 200 ਤੋਂ ਵਧਾ ਕੇ 210 ਵਰਗ ਗਜ਼ ਕਰਨ ਦਾ ਐਲਾਨ ਕੀਤਾ ਗਿਆ। ਜਦਕਿ ਰਿਹਾਇਸ਼ੀ ਸ਼੍ਰੇਣੀ (1 ਏਕੜ ਤੋਂ ਵੱਧ ਵਾਲੀ ਜ਼ਮੀਨ ਲਈ) ਲਾਭ 1600 ਤੋਂ ਵਧਾ ਕੇ 1630 ਵਰਗ ਗਜ਼ ਪ੍ਰਤੀ ਏਕੜ ਕਰਨ ਦਾ ਐਲਾਨ ਕੀਤਾ ਗਿਆ ਹੈ। ਆਉਸਟੀ ਕੋਟਾ / ਪਲਾਟ ਮਾਮਲੇ ਵਿੱਚ ਸਾਰੇ ਕਿਸਾਨਾਂ ਨੂੰ ਆਉਸਟੀ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਅਤੇ ਸਕੀਮ ਕੀਮਤ ਤੇ ਪਲਾਟ ਅਲਾਟਮੈਂਟ ਹੋਵੇਗੀ। ਇਸ ਵਿੱਚ 0.5 ਏਕੜ ਵਾਸਤੇ 200 ਵਰਗ ਗਜ਼, 0.5 ਤੋਂ 2.5 ਏਕੜ ਵਾਸਤੇ 300 ਵਰਗ ਗਜ਼ ਅਤੇ 2.5 ਏਕੜ ਤੋਂ ਵੱਧ ਵਾਸਤੇ 500 ਵਰਗ ਗਜ਼ ਪਲਾਟ ਅਲਾਟ ਦਿੱਤੇ ਜਾਣਗੇ। ਕਨਵੇਅਂਸ ਡੀਡ ਚਾਰਜ ਸਬੰਧੀ ਕਿਹਾ ਗਿਆ ਕਿ ਜੱਦੀ ਜ਼ਮੀਨ ਮਾਲਕਾਂ ਲਈ ਕਨਵੇਅਂਸ ਡੀਡ ਬਿਲਕੁਲ ਮੁਫ਼ਤ ਕੀਤੀ ਜਾਵੇਗੀ।

ਸਹੂਲਤ ਸਰਟੀਫਿਕੇਟ (ਜੋ ਪੰਜਾਬ ਰਾਜ ਦੇ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਲਾਭ ਪ੍ਰਾਪਤ ਕਰਨ ਲਈ ਪੇਸ਼ ਕਰਨਾ ਪੈਂਦਾ ਹੈ) ਦੀ ਮਿਆਦ ਮੌਜੂਦ 2 ਸਾਲ ਤੋਂ ਵਧਾ ਕੇ ਚਾਰ ਸਾਲ ਕਰਨਾ, ਟਿਊਬਵੈਲ ਕਨੈਕਸ਼ਨ ਜੋ ਕਿ ਮੌਜੂਦਾ ਨਿਯਮਾਂ ਅਨੁਸਾਰ, ਸਹੂਲਤ ਸਰਟੀਫਿਕੇਟ ਦੀ ਮਿਆਦ (2 ਸਾਲ) ਵਿੱਚ ਅਰਜ਼ੀ ਦੇਣ ਤੇ ਹੀ ਮਿਲਦਾ ਸੀ, ਉਸ ਦੀ ਮਿਆਦ ਵੀ 4 ਸਾਲ ਕਰਨ, ਪਲਾਟਾਂ ਦੀ ਅਲਾਟਮੈਂਟ (ਡ੍ਰਾ ਆਫ ਲਾਟਸ) ਵਿੱਚ ਕਿਸਾਨਾਂ ਦੇ ਇਤਰਾਜ਼ ਦੂਰ ਕਰਦਿਆਂ ਸਾਰੇ ਪਲਾਟ ( ਸਮੇਤ ਪ੍ਰੀਫਰੈਂਸ਼ਲ ਲੋਕੇਸ਼ਨ ਵਾਲੇ) ਡ੍ਰਾ ਵਿੱਚ ਸ਼ਾਮਲ ਕਰਨ, ਵਿਕਾਸ ਕਾਰਜਾਂ ਦੀ ਸਮਾਂ-ਸੀਮਾ ਤੈਅ ਕਰਦਿਆਂ ਐਵਾਰਡ ਅਤੇ ਜ਼ਮੀਨ ਦੇ ਕਬਜ਼ੇ ਤੋਂ 3 ਸਾਲਾਂ ਵਿੱਚ ਸਾਰੇ ਵਿਕਾਸ ਕਾਰਜ ਪੂਰੇ ਕਰਨ, ਐਰੋਟ੍ਰੋਪੋਲਿਸ ਪ੍ਰੋਜੈਕਟ ਦੀ ਪਾਕੇਟ ਏ ਬੀ ਸੀ ਅਤੇ ਡੀ ਵਿੱਚ ਵਿਜੀਲੈਂਸ ਐਫ਼ ਆਈ ਆਰ ਨੰਬਰ 16 ਕਾਰਨ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ (ਜਿਸ ਵਿੱਚ ਫਲਦਾਰ ਦਰੱਖਤਾਂ ਅਤੇ ਢਾਂਚਿਆਂ ਦੇ ਮੁਲਾਂਕਣ ਸਬੰਧੀ ਆਰਡਰ ਨੂੰ ਹਾਈ ਕੋਰਟ ਵੱਲੋਂ ਰੋਕਿਆ ਗਿਆ ਹੈ) ਸਬੰਧੀ ਬਕਾਇਆ ਮੁਆਵਜ਼ਾ ਰਕਮ ਰੈਫਰੈਂਸ ਕੋਰਟ ਵਿੱਚ ਜਮ੍ਹਾਂ ਕਰਵਾਉਣ, ਵਿਕਾਸ ਕਾਰਜ ਤੇਜ਼ੀ ਨਾਲ ਕਰਨ, ਇਸ ਦੇ ਨਾਲ ਹੀ ਐਫ ਆਈ ਆਰ ਤੋਂ ਬਾਹਰ ਵਾਲੇ ਢਾਂਚਿਆਂ ਦਾ ਮੁਆਵਜ਼ਾ ਜਾਰੀ ਕਰਨ ਅਤੇ ਐਫ ਆਈ ਆਰ ਅਧੀਨ ਥਾਂ ਦੀ ਰਕਮ ਅਦਾਲਤ ਵਿੱਚ ਜਮ੍ਹਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਕਿਸਾਨਾਂ ਵੱਲੋਂ ਪਿੰਡਾਂ ਦਾ ਵਿਕਾਸ ਕਾਰਜ ਜ਼ਮੀਨ ਅਧਿਗ੍ਰਹਿਣ ਦੇ ਨਾਲ ਕਰਨ ਦੀ ਮੰਗ ਨੂੰ ਸਹਿਮਤੀ ਦਿੱਤੀ ਗਈ। ਇਹ ਫੈਸਲਾ ਹੋਇਆ ਕਿ ਸਕੂਲ, ਪਾਰਕ, ਡਿਸਪੈਂਸਰੀ ਆਦਿ ਜ਼ਮੀਨ ਅਧਿਗ੍ਰਹਿਣ ਤੋਂ ਬਾਹਰ ਰੱਖੇ ਜਾਣਗੇ। ਸੰਬੰਧਤ ਵਿਭਾਗ ਸੀਵਰੇਜ, ਪਾਣੀ ਅਤੇ ਸਟਾਰਮ ਵਾਟਰ ਸਿਸਟਮ ਗਮਾਡਾ ਦੇ ਪ੍ਰਬੰਧਨ ਨਾਲ ਜੋੜੇ ਜਾਣਗੇ ਜਦਕਿ ਪਿੰਡਾਂ ਵਿੱਚ ਸੜਕਾਂ ਸਮੇਤ ਲੋੜੀਂਦੇ ਵਿਕਾਸ ਕੀਤੇ ਜਾਣਗੇ ਅਤੇ ਕਿਸੇ ਵੀ ਵਿਭਾਗ ਵੱਲੋਂ ਫੰਡ ਦੀ ਘਾਟ ਹੋਣ ਤੇ ਗਮਾਡਾ ਵੱਲੋਂ ਲੋੜੀਂਦੇ ਫੰਡ ਮੁਹਈਆ ਕਰਵਾਏ ਜਾਣਗੇ।

ਇੱਕ ਅਹਿਮ ਫੈਸਲੇ ਰਾਹੀਂ ਸਬੰਧਤ ਪਿੰਡ ਦੀ ਫਿਰਨੀ ਦੇ ਨਾਲ ਘਰਾਂ ਨੂੰ ਅਧਿਗ੍ਰਹਿਣ ਤੋਂ ਛੋਟ ਹੋਵੇਗੀ ਜਦਕਿ ਖੇਤਾਂ ਵਿੱਚ ਆਉਂਦੇ ਘਰਾਂ ਨੂੰ ਰਿਲੋਕੇਟ (ਤਬਦੀਲ) ਕੀਤਾ ਜਾਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending