Connect with us

Mohali

ਖਾਲਸਾ ਸਾਜਨਾ ਦਿਵਸ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ

Published

on

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਖਾਲਸੇ ਦੀ ਸਾਜਨਾ ਦਾ ਪਵਿੱਤਰ ਦਿਹਾੜਾ ਸ਼ਹਿਰ ਦੇ ਵੱਖ ਵੱਖ ਗੁਰੂਦੁਆਰਾ ਸਾਹਿਬ ਵਿਚ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸੰਬੰਧੀ ਵੱਖ ਵੱਖ ਗੁਰੂਘਰਾਂ ਵਿੱਚ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਵੱਖ ਵੱਖ ਰਾਗੀ ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਸ਼ਹਿਰ ਦੇ ਇਤਿਹਾਸਕ ਗੁਰੂਦੁਆਰਾ ਅੰਬ ਸਾਹਿਬ, ਗੁਰਦੁਆਰਾ ਗੁਰੂਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ 1, ਗੁਰੂਦੁਆਰਾ ਬੀਬੀ ਭਾਨੀ ਫੇਜ਼ 7, ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4, ਗੁਰੂਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰੂਦੁਆਰਾ ਸ੍ਰੀ ਰਾਮਗੜ੍ਹੀਆ ਸਭਾ ਫੇਜ਼ 3 ਬੀ 1, ਗੁਰੂਦੁਆਰਾ ਸ੍ਰੀ ਸਿੰਘ ਸਭਾ ਫੇਜ਼ 11, ਗੁਰੂਦੁਆਰਾ ਸ੍ਰੀ ਸਿੰਘ ਸਭਾ ਸੈਕਟਰ 68, ਗੁਰੂਦੁਆਰਾ ਸ੍ਰੀ ਸਿੰਘ ਸਭਾ ਫੇਜ਼ 1, ਗੁਰੂਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2, ਗੁਰੂਦੁਆਰਾ ਸਾਹਿਬ ਸੈਕਟਰ 79 ਸਮੇਤ ਵੱਖ ਵੱਖ ਗੁਰੂਘਰਾਂ ਵਿੱਚ ਖਾਲਸਾ ਸਾਜਨਾ ਦਿਵਸ ਦੇ ਸੰਬੰਧ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਸੀ ਅਤੇ ਸੰਗਤਾਂ ਸਵੇਰ ਤੋਂ ਹੀ ਗੁਰੂ ਘਰ ਵਿੱਚ ਹਾਜਰੀਆਂ ਲਗਵਾ ਰਹੀਆਂ ਸਨ।

ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਬੀਬੀ ਬਲਵਿੰਦਰ ਕੌਰ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ, ਭਾਈ ਚਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਗੁਰਵਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸੰਤ ਬਾਬਾ ਸਵਰਨ ਸਿੰਘ ਲੁਧਿਆਣੇ ਵਾਲੇ, ਬੀਬੀ ਹਰਜਿੰਦਰ ਕੌਰ ਬਟਾਲੇ ਵਾਲੇ, ਭਾਈ ਮਹੀਪਾਲ ਸਿੰਘ ਹਜ਼ੂਰੀ ਰਾਗੀ, ਸ੍ਰੀ ਅਕਾਲ ਤਖਤ ਸਾਹਿਬ, ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲੇ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਹਰਪ੍ਰੀਤ ਸਿੰਘ, ਭਾਈ ਮਹਿੰਦਰ ਸਿੰਘ, ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਤੇ ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ 4 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਸਾ ਕੀ ਵਾਰ, ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੇ ਜਥੇ (ਸੋਮਵਾਰ ਵਾਲੀਆਂ ਬੀਬੀਆਂ), ਮਾਤਾ ਸੁੰਦਰੀ ਸੇਵਾ ਸੋਸਾਇਟੀ ਦੇ ਜਥੇ (ਮੰਗਲਵਾਰ ਵਾਲੀਆਂ ਬੀਬੀਆਂ), ਸ੍ਰੀ ਸੁਖਮਨੀ ਸਾਹਿਬ ਸੋਸਾਇਟੀ ਦੇ ਜਥੇ (ਵੀਰਵਾਰ ਵਾਲੀਆਂ ਬੀਬੀਆਂ), ਇਸਤਰੀ ਸਤਿਸੰਗ ਦੇ ਜਥੇ (ਸ਼ੁੱਕਰਵਾਰ ਵਾਲੀਆਂ ਬੀਬੀਆਂ), ਭਾਈ ਸਤਪਾਲ ਸਿੰਘ ਹੈਡ ਗ੍ਰੰਥੀ, ਭਾਈ ਦਿਲਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫਤਹਿਗੜ੍ਹ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਤੇਜਿੰਦਰ ਸਿੰਘ (ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ) ਅਤੇ ਬੀਬੀ ਤਮੰਨਾ ਕੌਰ ਵੱਲੋਂ ਕਥਾ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending