Connect with us

Mohali

ਨਗਰ ਨਿਗਮ ਚੋਣਾਂ ਮਈ ਦੇ ਅਖੀਰਲੇ ਹਫਤੇ ਜਾਂ ਜੂਨ ਦੇ ਪਹਿਲੇ ਹਫਤੇ ਵਿੱਚ ਹੋਣ ਦੀ ਚਰਚਾ

Published

on

ਚਾਹਵਾਨ ਉਮੀਦਵਾਰ ਹੋਏ ਸਰਗਰਮ, ਆਪੋ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਦਾ ਦੌਰ ਆਰੰਭ

ਐਸ ਏ ਐਸ ਨਗਰ, 15 ਅਪ੍ਰੈਲ (ਸ.ਬ.) ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 102 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਨਾਲ ਨਾਲ 9 ਨਗਰ ਨਿਗਮਾਂ ਦੀਆਂ ਚੋਣਾਂ ਮਈ ਮਹੀਨੇ ਦੇ ਅਖੀਰ ਵਿੱਚ ਕਰਵਾਈਆਂ ਜਾ ਸਕਦੀਆਂ ਹਨ। ਇਸ ਸੰਬੰਧੀ ਜਿੱਥੇ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਜਾ ਚੁੱਕਿਆ ਹੈ ਉੱਥੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਪੰਜਾਬ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ਕਾਰਜਕਾਲ ਖਤਮ ਹੋਣ ਤੇ ਉਹਨਾਂ ਵਿੱਚ ਸੰਬੰਧਿਤ ਅਧਿਕਾਰੀਆਂ ਨੂੰ ਪ੍ਰਸ਼ਾਸ਼ਕ ਨਿਯੁਕਤ ਕੀਤੇ ਜਾਣ ਸੰਬੰਧੀ ਨੋਟਿਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਇਸ ਦੌਰਾਨ ਨਗਰ ਨਿਗਮ ਐਸ ਏ ਐਸ ਨਗਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਸਮੇਤ ਸਾਰੇ ਚੁਣੇ ਹੋਏ ਕੌਂਸਲਰ ਵੀ ਸਾਬਕਾ ਹੋ ਗਏ ਹਨ ਅਤੇ ਨਗਰ ਨਿਗਮ ਦੇ ਕਮਿਸ਼ਨਰ ਵਲੋਂ ਨਿਗਮ ਦੇ ਪ੍ਰਸ਼ਾਸ਼ਕ ਦਾ ਕੰਮ ਸੰਭਾਲ ਲਿਆ ਗਿਆ ਹੈ।

ਨਗਰ ਨਿਗਮ ਚੋਣਾਂ ਬਾਰੇ ਪਹਿਲਾਂ ਇਹ ਚਰਚਾ ਸੀ ਕਿ ਇਹ ਚੋਣਾਂ ਅਪ੍ਰੈਲ ਦੇ ਤੀਜੇ ਹਫਤੇ ਵਿੱਚ ਕਰਵਾ ਦਿੱਤੀਆਂ ਜਾਣਗੀਆਂ। ਇਸ ਸੰਬੰਧੀ ਹਲਕਾ ਵਿਧਾਇਕ ਵਲੋਂ ਵੀ ਵਾਰ ਵਾਰ ਦਾਅਵੇ ਕੀਤੇ ਗਏ ਸਨ ਕਿ ਇਹ ਚੋਣਾਂ ਸਮੇਂ ਤੇ ਕਰਵਾ ਦਿੱਤੀਆਂ ਜਾਣਗੀਆਂ ਪਰੰਤੂ ਅਜਿਹਾ ਨਹੀਂ ਹੋਇਆ ਅਤੇ ਅਖੀਰਕਾਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਹੁਣ ਨਿਗਮ ਦਾ ਸਾਰਾ ਕੰਮ ਅਫਸਰਸ਼ਾਹੀ ਦੇ ਹਵਾਲੇ ਹੋ ਗਿਆ ਹੈ।

ਇਸ ਦੌਰਾਨ ਨਿਗਮ ਦੇ ਮੇਅਰ ਵਲੋਂ ਇਹ ਇਲਜਾਮ ਲਗਾਇਆ ਜਾਂਦਾ ਰਿਹਾ ਹੈ ਕਿ ਸਰਕਾਰ ਇਹਨਾਂ ਚੋਣਾਂ ਤੋਂ ਭੱਜ ਚੁੱਕੀ ਹੈ ਕਿਉਂਕਿ ਸੱਤਾਧਾਰੀ ਆਮ ਆਦਮੀ ਪਾਰਟੀ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੀ ਹੈ ਕਿ ਇਹਨਾਂ ਚੋਣਾਂ ਵਿੱਚ ਉਸਦੀ ਮਾੜੀ ਹਾਲਤ ਹੋਣੀ ਤੈਅ ਹੈ। ਇਸ ਸੰਬੰਧੀ ਕਾਂਗਰਸ ਪਾਰਟੀ ਵੀ ਇਹ ਇਲਜਾਮ ਲਗਾਉਂਦੀ ਰਹੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਲਗਾਤਾਰ ਘੱਟ ਰਿਹਾ ਹੈ ਅਤੇ ਸੱਤਾਧਾਰੀ ਪਾਰਟੀ ਵਿਧਾਨਸਭਾ ਚੋਣਾਂ ਤੋਂ ਐਨ ਪਹਿਲਾਂ ਇਹ ਚੋਣਾਂ ਕਰਵਾਉਣ ਦਾ ਰਿਸਕ ਨਹੀਂ ਲੈਣਾ ਚਾਹੁੰਦੀ, ਇਸ ਲਈ ਸੂਬੇ ਦੀਆਂ 102 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਤੇ 9 ਨਗਰ ਨਿਗਮਾਂ ਦੀ ਚੋਣ ਦਾ ਕੰਮ ਲਮਕਾਇਆ ਜਾ ਰਿਹਾ ਹੈ।

ਇਹਨਾਂ ਚੋਣਾਂ ਸੰਬੰਧੀ ਭਾਵੇਂ ਕੋਈ ਰਸਮੀ ਐਲਾਨ ਨਹੀਂ ਹੋਇਆ ਹੈ ਪਰੰਤੂ ਇਹਨਾਂ ਨੂੰ ਮਈ ਦੇ ਅਖੀਰਲੇ ਹਫਤੇ ਜਾਂ ਜੂਨ ਦੇ ਪਹਿਲੇ ਹਫਤੇ ਵਿੱਚ ਕਰਵਾਏ ਜਾਣ ਦੀ ਚਰਚਾ ਨੇ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਨੂੰ ਜਰੂਰ ਸਰਗਰਮ ਕਰ ਦਿੱਤਾ ਹੈ ਅਤੇ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ ਪੱਕੇ ਸਮਰਥਕਾਂ ਨਾਲ ਨਵੇਂ ਸਿਰੇ ਤੋਂ ਮੀਟਿੰਗਾਂ ਦਾ ਦੌਰ ਵੀ ਆਰੰਭ ਕਰ ਦਿੱਤਾ ਗਿਆ ਹੈ। ਹਾਲਾਂਕਿ ਚੋਣ ਹੋਵੇਗੀ ਜਾਂ ਨਹੀਂ ਇਸ ਬਾਰੇ ਇਹ ਉਮੀਦਵਾਰ ਵੀ ਦੁਚਿੱਤੀ ਵਿੱਚ ਹੀ ਹਨ ਪਰੰਤੂ ਇੱਕ ਦੂਜੇ ਦੀ ਦੇਖਾਦੇਖੀ ਉਮੀਦਵਾਰਾਂ ਦੀਆਂ ਸਰਗਰਮੀਆਂ ਹੌਲੀ ਹੌਲੀ ਜੋਰ ਫੜਦੀਆਂ ਦਿਖ ਰਹੀਆਂ ਹਨ।

ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਨੂੰ ਲੱਗਦਾ ਹੈ ਕਿ ਰਾਜ ਚੋਣ ਕਮਿਸ਼ਨ ਵਲੋਂ ਜਦੋਂ ਵੀ ਚੋਣਾਂ ਦਾ ਐਲਾਨ ਕੀਤਾ ਜਾਵੇਗਾ, ਉਦੋਂ ਉਮੀਦਵਾਰਾਂ ਨੂੰ ਆਪਣੇ ਪ੍ਰਚਾਰ ਲਈ ਪੂਰਾ ਪੂਰਾ ਸਮਾਂ ਹੀ ਮਿਲਣਾ ਹੈ ਇਸ ਲਈ ਉਹ ਆਪਣੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ ਅਤੇ ਚੋਣ ਮਾਹੌਲ ਹੌਲੀ ਹੌਲੀ ਭਖਦਾ ਦਿਖ ਰਿਹਾ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending