Connect with us

Mohali

ਫੇਜ਼ 5 ਨੇੜੇ ਲੱਗਦੀ ਮੰਡੀ ਵਾਲੀ ਥਾਂ ਤੇ ਪਏ ਕੂੜੇ ਦੇ ਢੇਰ ਨੂੰ ਲੱਗੀ ਅੱਗ

Published

on

ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਨੇ ਅੱਗ ਬੁਝਾਈ, ਵਸਨੀਕਾਂ ਵਲੋਂ ਕੂੜਾ ਚੁਕਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਜਾਰੀ

ਐਸ. ਏ. ਐਸ. ਨਗਰ, 15 ਅਪ੍ਰੈਲ (ਸ.ਬ.) ਸਥਾਨਕ ਫੇਜ਼ 5 ਦੇ ਨਾਲ ਲੱਗਦੀ ਉਦਯੋਗਿਕ ਖੇਤਰ ਦੀ ਥਾਂ (ਜਿੱਥੇ ਹਰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਸਬਜੀ ਮੰਡੀ ਲੱਗਦੀ ਹੈ) ਵਿੱਚ ਸੁੱਟੇ ਗਏ ਪੱਤਿਆਂ ਅਤੇ ਕੂੜੇ ਦੇ ਢੇਰ ਨੂੰ ਬੀਤੀ ਰਾਤ ਅੱਗ ਲੱਗ ਗਈ। ਇਸ ਥਾਂ ਤੇ ਸੁੱਕੇ ਪੱਤਿਆਂ ਅਤੇ ਹੋਰ ਆੜ ਕਬਾੜ ਦਾ ਢੇਰ ਹੋਣ ਕਾਰਨ ਇਹ ਅੱਗ ਬੜੀ ਤੇਜੀ ਨਾਲ ਫੈਲਣੀ ਸ਼ੁਰੂ ਹੋ ਗਈ ਅਤੇ ਅੱਗ ਦੀਆਂ ਕਈ ਫੁੱਟ ਉੱਚੀਆਂ ਲਪਟਾਂ ਉਠਣ ਕਾਰਨ ਨਾਲ ਲੱਗਦੇ ਖੇਤਰਾਂ ਵਿੱਚ ਰਹਿੰਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ।

ਪਿੰਡ ਸ਼ਾਹੀ ਮਾਜਰਾ ਅਤੇ ਫੇਜ਼ 5 ਦੇ ਸਾਬਕਾ ਕੌਂਸਲਰ ਸz . ਜਗਦੀਸ਼ ਸਿੰਘ ਜੱਗਾ ਨੇ ਦੱਸਿਆ ਕਿ ਇਸ ਥਾਂ ਤੇ ਲੱਗ ਕੂੜੇ ਦੇ ਢੇਰਾਂ ਵਿੱਚ ਰਾਤ ਵੇਲੇ ਅੱਗ ਲੱਗ ਗਈ। ਉਹਨਾਂ ਕਿਹਾ ਕਿ ਇੱਥੇ ਬਣੇ ਆਰ ਐਮ ਸੀ ਸੈਂਟਰ ਵਿੱਚ ਥਾਂ ਨਾ ਹੋਣ ਕਾਰਨ ਠੇਕੇਦਾਰ ਵਲੋਂ ਇਸਦੇ ਨਾਲ ਲੱਗਦੀ ਮੰਡੀ ਵਾਲੀ ਥਾਂ ਵਿੱਚ ਕੂੜੇ ਦੀਆਂ ਟ੍ਰਾਲੀਆਂ ਸੁਟਵਾਈਆਂ ਜਾ ਰਹੀਆਂ ਸਨ ਅਤੇ ਇਹ ਢੇਰ ਬਹੁਤ ਜਿਆਦਾ ਹੋ ਗਏ ਹਨ। ਉਹਨਾਂ ਕਿਹਾ ਵਸਨੀਕਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਥਾਂ ਤੇ ਲਗਾਏ ਗਏ ਇਹ ਕੂੜੇ ਅਤੇ ਪੱਤਿਆਂ ਦੇ ਢੇਰ ਚੁਕਵਾਏ ਜਾਣ ਪਰੰਤੂ ਨਗਰ ਨਿਗਮ ਵਲੋਂ ਇਸਤੋਂ ਟਾਲਾ ਵੱਟਿਆ ਜਾ ਰਿਹਾ ਸੀ।

ਅੱਗ ਲਗਣ ਤੋਂ ਬਾਅਦ ਫੇਜ਼ 5 ਅਤੇ ਪਿੰਡ ਸ਼ਾਹੀ ਮਾਜਰਾ ਦੇ ਵਸਨੀਕਾਂ ਵਲੋਂ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ ਗਈ। ਅੱਗ ਲਗਣ ਤੋਂ ਬਾਅਦ ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਵੀ ਮੌਕੇ ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ। ਜਿਸ ਉਪਰੰਤ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿੇਗਡ ਦੀਆਂ ਗੱਡੀਆਂ ਵਲੋਂ ਅੱਗ ਤੇ ਕਾਬੂ ਪਾਇਆ ਗਿਆ।

ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਥਾਂ ਤੇ ਕੂੜਾ ਸੁੱਟੇ ਜਾਣ ਦਾ ਵਿਰੋਧ ਕਰ ਚੁੱਕੇ ਹਨ ਅਤੇ ਉਹਨਾਂ ਵਲੋਂ ਇਸ ਸੰਬੰਧੀ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਆਗਾਹ ਵੀ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਥਾਂ ਦੇ ਉੱਪਰੋਂ ਹਾਈ ਟੈਂਸਨ ਵਾਇਰ ਲੰਘਦੀ ਹੈ ਅਤੇ ਪਿਛਲੇ ਪਾਸੇ ਸਵਰਾਜ ਫੈਕਟ੍ਰੀ ਹੈ ਅਤੇ ਜੇਕਰ ਅੱਗ ਹੋਰ ਭੜਕ ਜਾਂਦੀ ਤਾਂ ਇੱਥੇ ਭਾਰੀ ਨੁਕਸਾਨ ਹੋ ਸਕਦਾ ਸੀ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਅਧਿਕਾਰੀ ਕਿਸੇ ਦੀ ਗੱਲ ਨਹੀਂ ਸੁਣਦੇ ਜਿਸ ਕਾਰਨ ਵਸਨੀਕਾਂ ਵਿੱਚ ਰੋਸ ਵੱਧ ਰਿਹਾ ਹੈ।

ਇਸ ਦੌਰਾਨ ਮੌਕੇ ਤੇ ਸਾਬਕਾ ਕੌਂਸਲਰ ਕੁਲਦੀਪ ਕੌਰ ਕੰਗ ਅਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਪਹੁੰਚੇ ਅਤੇ ਇਸ ਮੁੱਦੇ ਤੇ ਇਹਨਾਂ ਦੋਵਾਂ ਵਿਚਾਲੇ ਬਹਿਸਬਾਜੀ ਵੀ ਹੋਈ।

ਬੀਤੀ ਰਾਤ ਲੱਗੀ ਅੱਗ ਤੋਂ ਬਾਅਦ ਵਸਨੀਕਾਂ ਵਲੋਂ ਇੱਥੇ ਧਰਨਾ ਲਗਾ ਦਿੱਤਾ ਗਿਆ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਇਸ ਆਰ ਐਮ ਸੀ ਕੇਂਦਰ ਨੂੰ ਇੱਥੋਂ ਕਿਤੇ ਹੋਰ ਤਬਦੀਲ ਕੀਤਾ ਜਾਵੇ। ਇਸ ਧਰਨੇ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਆਗੂ ਅਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਵਲੋਂ ਵਸਨੀਕਾਂ ਨਾਲ ਗੱਲ ਕੀਤੀ ਗਈ ਅਤੇ ਉਹਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਇਹ ਮਾਮਲਾ ਛੇਤੀ ਹੀ ਹਲ ਕਰਵਾਇਆ ਜਾਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending