Punjab
ਪੰਜਾਬ ਸਰਕਾਰ ਨੇ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਕੀਤਾ ਗੁੰਮਰਾਹ : ਅਰਵਿੰਦ ਖੰਨਾ
108 ਵਿਧਾਨ ਸਭਾ ਹਲਕਿਆਂ ਦੀਆਂ ਔਰਤਾਂ ਨੂੰ ਅਜੇ ਵੀ ਕਰਨਾ ਪਵੇਗਾ ਰਜਿਸਟ੍ਰੇਸ਼ਨ ਲਈ ਇੰਤਜ਼ਾਰ
ਸੰਗਰੂਰ, 16 ਅਪ੍ਰੈਲ (ਸ.ਬ) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਤੇ ਔਰਤਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ ਤੇ ਪੰਜਾਬ ਦੀਆਂ ਔਰਤਾਂ ਨੂੰ ਇੱਕ ਵਾਰ ਫਿਰ ਗੁੰਮਰਾਹ ਕੀਤਾ ਗਿਆ ਹੈ। ਹਲਕੇ ਦੇ ਪਿੰਡਾਂ ਵਿੱਚ ਔਰਤਾਂ ਨਾਲ ਰੂਬਰੂ ਹੋਣ ਤੋਂ ਬਾਅਦ ਅਰਵਿੰਦ ਖੰਨਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਇਸ ਯੋਜਨਾ ਦਾ ਐਲਾਨ ਕਰਨ ਵਾਲੀ ਆਮ ਆਦਮੀ ਪਾਰਟੀ ਚਾਰ ਸਾਲ ਤੱਕ ਚੁੱਪ ਰਹੀ ਅਤੇ ਫਿਰ 2026 ਵਿੱਚ ਇਸਦੀ ਸ਼ੁਰੂਆਤ ਦਾ ਐਲਾਨ ਕੀਤਾ।
ਉਹਨਾਂ ਕਿਹਾ ਕਿ ਪਹਿਲਾਂ ਤਾਂ ਚਾਰ ਸਾਲਾਂ ਤੱਕ ਪੰਜਾਬ ਦੀਆਂ ਔਰਤਾਂ ਨੂੰ ਝੂਠੇ ਵਾਅਦਿਆਂ ਨਾਲ ਗੁੰਮਰਾਹ ਕੀਤਾ ਗਿਆ। ਹੁਣ 13 ਅਪ੍ਰੈਲ ਨੂੰ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਦਾ ਐਲਾਨ ਕਰਨ ਤੋਂ ਬਾਅਦ, ਇਹ 15 ਅਪ੍ਰੈਲ ਨੂੰ ਸ਼ੁਰੂ ਹੋਈ। 15 ਅਪ੍ਰੈਲ ਨੂੰ ਵੀ, ਪੰਜਾਬ ਦੇ 117 ਹਲਕਿਆਂ ਨੂੰ ਕਵਰ ਕਰਨ ਦੀ ਬਜਾਏ ਇਸਨੂੰ ਸਿਰਫ਼ ਆਦਮਪੁਰ, ਮਲੋਟ, ਆਨੰਦਪੁਰ ਸਾਹਿਬ, ਦਿੜਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਵਿੱਚ ਹੀ ਸ਼ੁਰੂ ਕੀਤਾ ਗਿਆ।
ਉਹਨਾਂ ਕਿਹਾ ਕਿ ਸੂਬੇ ਦੇ 108 ਵਿਧਾਨਸਭਾ ਹਲਕਿਆਂ ਦੀਆਂ ਔਰਤਾਂ ਨੂੰ ਰਜਿਸਟ੍ਰੇਸ਼ਨ ਲਈ ਅਜੇ ਇੱਕ ਮਹੀਨਾ ਹੋਰ ਉਡੀਕ ਕਰਨੀ ਪਵੇਗੀ। ਉਹਨਾਂ ਕਿਹਾ ਕਿ ਸਰਕਾਰ ਵਲੋਂ ਜੁਲਾਈ ਤੋਂ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਮਹੀਨਾ ਅਤੇ ਦਲਿਤ ਅਤੇ ਪੱਛੜੇ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾ ਦੇਣ ਦੀ ਗੱਲ ਆਖੀ ਗਈ ਹੈ ਪਰੰਤੂ ਸਵਾਲ ਇਹ ਹੈ ਕਿ ਔਰਤਾਂ ਨਾਲ ਇਹ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ?
ਉਹਨਾਂ ਕਿਹਾ ਕਿ ਸਾਲ 2022 ਵਿੱਚ ਮਹਿਲਾ ਭੱਤੇ ਦਾ ਐਲਾਨ ਕਰਨ ਵਾਲੀ ਸਰਕਾਰ ਸਿਰਫ਼ ਛੇ ਮਹੀਨਿਆਂ ਲਈ ਇਹ ਭੱਤਾ ਦੇ ਸਕੇਗੀ। ਉਸ ਤੋਂ ਬਾਅਦ, ਪੰਜਾਬ ਵਿਧਾਨ ਸਭਾ ਚੋਣਾਂ ਆ ਜਾਣਗੀਆਂ। ਉਹਨਾਂ ਕਿਹਾ ਕਿ ਔਰਤਾਂ ਦੇ ਫਾਰਮ ਸਿਰਫ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਭਰੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਆਉਣ ਤੋਂ ਬਾਅਦ, ਔਰਤਾਂ ਨੂੰ ਪਹਿਲੇ ਦਿਨ ਤੋਂ ਹੀ ਸਨਮਾਨ ਭੱਤਾ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਰਾਦੇ ਅਤੇ ਨੀਤੀਆਂ ਬਹੁਤ ਨੁਕਸਦਾਰ ਹਨ। ਖੰਨਾ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਸਰਕਾਰ ਦੇ ਝੂਠੇ ਵਾਅਦਿਆਂ ਦਾ ਹਿਸਾਬ ਚੋਣਾਂ ਵਿੱਚ ਕਰਨ ਲਈ ਤਿਆਰ ਹਨ।
Punjab
ਜਲੰਧਰ ਵਿੱਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਈ ਮੇਲ ਵਿੱਚ ਰੇਲਵੇ ਟਰੈਕਾਂ ਤੇ ਹਮਲਾ ਕਰਨ ਅਤੇ ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੌਰਾਨ ਧਮਾਕਾ ਕਰਨ ਦੀ ਵੀ ਦਿੱਤੀ ਧਮਕੀ
ਜਲੰਧਰ, 30 ਅਕਤੂਬਰ (ਸ.ਬ.) ਜਲੰਧਰ ਵਿੱਚ ਦੋ ਸਕੂਲਾਂ ਏ ਪੀ ਜੇ ਸਕੂਲ ਅਤੇ ਆਰਮੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਾਪਤ ਰਿਪੋਰਟਾਂ ਅਨੁਸਾਰ, ਸਕੂਲਾਂ ਨੂੰ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ। ਪ੍ਰਾਪਤ ਹੋਈ ਈਮੇਲ ਵਿੱਚ ਸਕੂਲਾਂ ਨੂੰ ਬੰਬ ਨਾਲ ਉੜਾਊਣ ਦੀ ਧਮਕੀ ਦੇਣ ਦੇ ਨਾਲ ਨਾਲ ਰੇਲਵੇ ਟਰੈਕਾਂ ਨੂੰ ਵੱਡੇ ਪੱਧਰ ਤੇ ਨਿਸ਼ਾਨਾ ਬਣਾਉਣ ਦਾ ਜ਼ਿਕਰ ਵੀ ਕੀਤਾ ਗਿਆ ਹੈ। ਈਮੇਲ ਰਾਹੀਂ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ 1 ਨਵੰਬਰ ਨੂੰ ਦਿੱਲੀ ਜਾਣ ਵਾਲੀਆਂ ਰੇਲਗੱਡੀਆਂ ਵਿੱਚ ਸਫ਼ਰ ਕਰਨ ਤੋਂ ਗੁਰੇਜ਼ ਕਰਨ। ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਅੰਮ੍ਰਿਤਸਰ, ਫਿਰੋਜ਼ਪੁਰ, ਲੁਧਿਆਣਾ ਅਤੇ ਬਠਿੰਡਾ ਵਿੱਚ ਟਰੈਕ ਤੇ ਆਈ ਈ ਡੀ ਬਲਾਸਟ ਕੀਤੇ ਜਾਣਗੇ।
ਈ-ਮੇਲ ਵਿੱਚ ਸਕੂਲਾਂ ਵਿੱਚ ਦੁਪਹਿਰ 12:11 ਵਜੇ ਧਮਾਕੇ ਕਰਨ ਦੀਆਂ ਯੋਜਨਾਵਾਂ ਦਾ ਜ਼ਿਕਰ ਸੀ, ਇਸ ਤੋਂ ਬਾਅਦ, ਸੁਰੱਖਿਆ ਬਲਾਂ ਅਤੇ ਬੰਬ ਨਿਰੋਧਕ ਦਸਤਿਆਂ ਨੇ ਸਬੰਧਤ ਥਾਵਾਂ ਨੂੰ ਘੇਰ ਲਿਆ ਅਤੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਇਹ ਵੀ ਸਾਹਮਣੇ ਆਇਆ ਹੈ ਕਿ ਧਮਕੀ ਭਰੀ ਈਮੇਲ ਵਿੱਚ ਬੱਚਿਆਂ ਦੀ ਸੁਰੱਖਿਆ ਬਾਰੇ ਇੱਕ ਸੰਦੇਸ਼ ਸ਼ਾਮਲ ਹੈ। ਧਮਕੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲੀਸ ਜਾਂਚ ਅਤੇ ਸੁਰੱਖਿਆ ਸਬੰਧੀ ਉਪਾਅ ਤੇਜ਼ ਕਰ ਦਿੱਤੇ ਗਏ ਹਨ।
ਸੁਰੱਖਿਆ ਏਜੰਸੀਆਂ ਲਈ ਚਿੰਤਾ ਦਾ ਇੱਕ ਹੋਰ ਕਾਰਨ ਇਹ ਹੈ ਕਿ ਉਸੇ ਈ-ਮੇਲ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੌਰਾਨ ਧਮਾਕਾ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ। ਕਈ ਸੰਵੇਦਨਸ਼ੀਲ ਥਾਵਾਂ, ਵਿਦਿਅਕ ਅਦਾਰਿਆਂ, ਰੇਲ ਮਾਰਗਾਂ ਅਤੇ ਸਿਆਸੀ ਸਮਾਗਮਾਂ ਨੂੰ ਇੱਕੋ ਸਮੇਂ ਨਿਸ਼ਾਨਾ ਬਣਾਏ ਜਾਣ ਦੀ ਚੇਤਾਵਨੀ ਤੋਂ ਬਾਅਦ, ਪੂਰੇ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਕਾਫ਼ੀ ਸਖ਼ਤ ਕਰ ਦਿੱਤਾ ਗਿਆ ਹੈ। ਪੁਲੀਸ ਅਤੇ ਖੁਫੀਆ ਏਜੰਸੀਆਂ ਇਸ ਧਮਕੀ ਭਰੀ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸਨੂੰ ਭੇਜਣ ਵਾਲੇ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ।
ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲੀਸ ਦੀਆਂ ਟੀਮਾਂ ਵਲੋਂ ਸਕੂਲਾਂ ਵਿੱਚ ਪਹੁੰਚ ਕੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਬੰਬ ਡਿਸਪੋਜ਼ਲ ਟੀਮ ਅਤੇ ਹੋਰ ਪੁਲੀਸ ਟੀਮਾਂ ਨੇ ਸਕੂਲ ਕੈਂਪਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਹਾਲਾਂਕਿ, ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
Mohali
ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਵਿੱਚ ਪਿਛਲੇ ਤਿੰਨ ਚਾਰ ਦਹਾਕਿਆਂ ਤੋਂ ਕਬਜਾ ਕਰਕੇ ਰਹਿ ਰਿਹਾ ਹੈ ਪਰਿਵਾਰ : ਐਨ ਐਸ ਕਲਸੀ
ਵਸਨੀਕਾਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਅਤੇ ਨਗਰ ਨਿਗਮ ਦੇ ਮੇਅਰ ਨੂੰ ਪੱਤਰ ਲਿਖ ਕੇ ਕਬਜਾ ਖਤਮ ਕਰਵਾਉਣ ਲਈ ਕਿਹਾ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਥਾਨਕ ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਵਾਲੀ ਥਾਂ ਤੇ ਬਣੇ ਇੱਕ ਟਿਊਬਵੈਲ ਦੇ ਪੁਰਾਣੇ ਕਮਰੇ ਦੇ ਨਾਲ ਲਗਭਗ ਡੇਢ ਕਨਾਲ ਥਾਂ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਇੱਕ ਵਿਅਕਤੀ ਵਲੋਂ ਕਬਜਾ ਕਰਕੇ ਆਪਣੇ ਪਰਿਵਾਰ ਦੀ ਰਿਹਾਇਸ਼ ਬਣਾਈ ਹੋਈ ਹੈ। ਹੁਣ ਜਦੋਂ ਫੇਜ਼ 5 ਦੇ ਵਸਨੀਕਾਂ ਵਲੋਂ ਇਸ ਥਾਂ ਤੇ ਪਏ ਕੂੜੇ ਦੇ ਢੇਰ ਦੀ ਸਫਾਈ ਕਰਵਾਉਣ ਲਈ ਜੋਰ ਪਾਉਣ ਤੇ ਨਗਰ ਨਿਗਮ ਵਲੋਂ ਇੱਥੋਂ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਇੱਥੇ ਇਸ ਪਰਿਵਾਰ ਦੇ ਰਹਿਣ ਦੀ ਗੱਲ ਸਾਮ੍ਹਣੇ ਆਈ ਹੈ। ਇਸ ਸੰਬੰਧੀ ਫੇਜ਼ 5 ਅਤੇ ਚਾਰ ਦੇ ਵਸਨੀਕਾਂ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੂੰਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਸੈਕਟਰ 58 ਵਿੱਚ ਬੰਦ ਪਏ ਟਿਊਬਵੈਲ ਪੰਪ ਹਾਊਸ ਨੂੰ ਢਾਹ ਕੇ ਗ੍ਰੀਨ ਬੈਲਟ ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਖਤਮ ਕਰਵਾਇਆ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ ਐਮ ਹਾਊਸਿਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸzz ਐਨ ਐਸ ਕਲਸੀ ਨੇ ਦੱਸਿਆ ਕਿ ਸੈਕਟਰ 58 ਵਿੱਚ, ‘ਭੈਣਾ ਦਾ ਢਾਬਾ’ ਦੇ ਸਾਹਮਣੇ, ਲਗਭਗ 1,000 ਵਰਗ ਫੁੱਟ ਦੀ ਗ੍ਰੀਨ ਬੈਲਟ ਵਿੱਚ ਸਥਿਤ ਇੱਕ ਪੁਰਾਣਾ ਅਤੇ ਬੰਦ ਪਿਆ ਟਿਊਬਵੈਲ ਪੰਪ ਹਾਊਸ ਹੈ, ਜਿਸ ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਇਹ ਪੰਪ ਹਾਊਸ ਲਗਭਗ 50 ਸਾਲ ਪੁਰਾਣਾ ਹੈ ਅਤੇ ਸਬੰਧਤ ਵਿਅਕਤੀ ਪਿਛਲੇ 30 ਸਾਲਾਂ ਤੋਂ ਉੱਥੇ ਰਹਿ ਰਿਹਾ ਹੈ। ਇਸ ਤੋਂ ਇਲਾਵਾ, ਕਬਜ਼ਾ ਕਰਨ ਵਾਲੇ ਵਿਅਕਤੀ ਨੇ ਉੱਥੇ ਇੱਕ ਵਾਧੂ ਕਮਰਾ ਬਣਾ ਕੇ ਅਤੇ ਉਸ ਉੱਪਰ ਟੀਨ ਦੀ ਛੱਤ ਪਾ ਕੇ ਕਬਜ਼ੇ ਦਾ ਦਾਇਰਾ ਹੋਰ ਵਧਾ ਲਿਆ ਹੈ।
ਉਹਨਾਂ ਕਿਹਾ ਕਿ ਗ੍ਰੀਨ ਬੈਲਟ ਦਾ ਇੱਕ ਵੱਡਾ ਹਿੱਸਾ (ਜੋ ਲਗਭਗ 1,000 ਵਰਗ ਗਜ਼ ਦੇ ਕਰੀਬ ਹੈ) ਕੰਡਿਆਲੀ ਤਾਰ ਲਗਾ ਕੇ ਘੇਰ ਲਿਆ ਗਿਆ ਹੈ ਅਤੇ ਇਸ ਤੇ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਸਬੰਧਤ ਅਧਿਕਾਰੀਆਂ ਵੱਲੋਂ ਇਸ ਨਾਜਾਇਜ਼ ਕਬਜ਼ੇ ਵੱਲ ਕੋਈ ਧਿਆਨ ਕਿਉਂ ਨਹੀਂ ਦਿੱਤਾ ਗਿਆ।
ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾਵੇ, ਕਾਨੂੰਨ ਅਨੁਸਾਰ ਨਾਜਾਇਜ਼ ਕਬਜ਼ਾ ਹਟਾਉਣ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ, ਜੇਕਰ ਇਸ ਬੰਦ ਪਏ ਪੰਪ ਹਾਊਸ ਦੀ ਹੁਣ ਕੋਈ ਲੋੜ ਨਹੀਂ ਹੈ ਤਾਂ ਇਸਨੂੰ ਢਾਹ ਦਿੱਤਾ ਜਾਵੇ ਅਤੇ ਇਸ ਖੇਤਰ ਨੂੰ ਮੁੜ ਗ੍ਰੀਨ ਬੈਲਟ ਵਜੋਂ ਵਿਕਸਤ ਕੀਤਾ ਜਾਵੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਕੁਲਦੀਪ ਕੌਰ ਕੰਗ, ਗ੍ਰੀਨ ਪਾਰਕ ਰੈਜ਼ੀਡੈਂਟ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਮੋਹਿੰਦਰ ਸਿੰਘ, ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਵੀ ਮੌਜੂਦ ਸਨ।
Punjab
ਹਾਰ ਤੋਂ ਬਾਅਦ ਈ ਵੀ ਐਮ ਅਤੇ ਵੋਟ ਚੋਰੀ ਦਾ ਰੋਣਾ ਰੋਣਾ ਸ਼ੁਰੂ ਕਰ ਦਿੰਦੀ ਹੈ ਕਾਂਗਰਸ : ਕੇਵਲ ਢਿੱਲੋਂ
ਪਟਿਆਲਾ, 30 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਪ੍ਰਧਾਨ ਸz. ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜਦੋਂ ਵੀ ਕਿਤੇ ਕਾਂਗਰਸ ਹਾਰਦੀ ਹੈ ਤਾਂ ਨਾਲ ਹੀ ਈ ਵੀ ਐਮ ਅਤੇ ਵੋਟ ਚੋਰੀ ਦਾ ਰੋਣਾ ਰੋਣਾ ਸ਼ੁਰੂ ਕਰ ਦਿੰਦੀ ਹੈ। ਪੰਜਾਬ ਭਾਜਪਾ ਵਲੋਂ ਪਟਿਆਲਾ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮਾਰਚ ਦਾ ਆਯੋਜਨ ਕੀਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸz. ਢਿੱਲੋਂ ਨੇ ਕਿਹਾ ਕਿ ਕਾਂਗਰਸ ਦੋਹਰੇ ਮਾਪਦੰਡ ਵਰਤ ਰਹੀ ਹੈ। ਜਦੋਂ ਵੀ ਕਾਂਗਰਸ ਕਿਸੇ ਸੂਬੇ ਵਿੱਚ ਜਿੱਤਦੀ ਹੈ, ਤਾਂ ਉਸ ਨੂੰ ਲੋਕਤੰਤਰੀ ਪ੍ਰਕਿਰਿਆ ਜਾਂ ਈ ਵੀ ਐਮਜ਼ ਦੀ ਕਾਰਜਪ੍ਰਣਾਲੀ ਤੇ ਕੋਈ ਇਤਰਾਜ਼ ਨਹੀਂ ਹੁੰਦਾ। ਪਰੰਤੂ, ਜਦੋਂ ਵੀ ਇਹ ਹਾਰਦੀ ਹੈ, ਇਸ ਦੇ ਲੀਡਰ ਈ ਵੀ ਐਮ ਛੇੜਛਾੜ ਅਤੇ ਵੋਟ ਚੋਰੀ ਦੇ ਦੋਸ਼ ਲਗਾਉਣਾ ਸ਼ੁਰੂ ਕਰ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਜਨਤਾ ਦੇ ਫਤਵੇ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਵਿੱਚ ਹੋਈ ਹਾਰ ਨੂੰ ਵੋਟ ਚੋਰੀ ਦੱਸਣਾ ਲੋਕਤੰਤਰ ਅਤੇ ਵੋਟਰਾਂ ਦੇ ਫੈਸਲੇ ਦਾ ਅਪਮਾਨ ਕਰਨ ਦੇ ਬਰਾਬਰ ਹੈ। ਉਹਨਾਂ ਕਿਹਾ ਕਿ ਚੋਣਾਂ ਵਿੰਚ ਹੋਈ ਹਾਰ ਲਈ ਈਵੀਐਮਜ਼ ਨੂੰ ਦੋਸ਼ ਦੇਣਾ ਜਨਤਾ ਦਾ ਵਿਸ਼ਵਾਸ ਜਿੱਤਣ ਦਾ ਤਰੀਕਾ ਨਹੀਂ ਹੈ।
ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜਾਰੀ ਤੇ ਸਵਾਲਪ ਕਰਦਿਆਂ ਸz. ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਵੋਟ ਚੋਰੀ ਬਾਰੇ ਬਿਆਨਬਾਜ਼ੀ ਕਰ ਰਹੇ ਸਨ, ਜਦਕਿ ਉਹ ਆਪਣੀ ਹੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਵਿੱਚ ਹੋਈਆਂ ਕਥਿਤ ਚੋਣ ਧਾਂਦਲੀਆਂ ਬਾਰੇ ਪੂਰੀ ਤਰ੍ਹਾਂ ਚੁੱਪ ਰਹੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਖੋਹਣ ਅਤੇ ਪਾੜਨ, ਉਮੀਦਵਾਰਾਂ ਨੂੰ ਧਮਕਾਉਣ ਅਤੇ ਇੱਥੋਂ ਤੱਕ ਕਿ ਸਰੀਰਕ ਹਮਲਿਆਂ ਦੀਆਂ ਵੀ ਕਈ ਘਟਨਾਵਾਂ ਸਾਹਮਣੇ ਆਈਆਂ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਪਟਿਆਲਾ, ਮੋਗਾ ਅਤੇ ਬਾਘਾ ਪੁਰਾਣਾ ਵਿੱਚ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੇ ਸੁਪਰੀਮ ਕੋਰਟ ਦੇ ਫੈਸਲਿਆਂ ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ। ਜੇ ਕੇਜਰੀਵਾਲ ਦਿੱਲੀ ਵਵਿੱਚ ਵੋਟ ਚੋਰੀ ਦਾ ਮੁੱਦਾ ਚੁੱਕ ਰਹੇ ਸਨ, ਤਾਂ ਉਹ ਪੰਜਾਬ ਵਿੱਚ ਹੋਈਆਂ ਕਥਿਤ ਚੋਣ ਧਾਂਦਲੀਆਂ ਬਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਅਸਮਰੱਥ ਕਿਉਂ ਸਨ?
ਇਸ ਮੌਕੇ ਭਾਜਪਾ ਦੇ ਰਾਸ਼ਟਰੀ ਸਕੱਤਰ ਅਤੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ, ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਸਹਿ-ਇੰਚਾਰਜ ਅਲਕਾ ਗੁਰਜਰ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਣੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜਨਰਲ ਸਕੱਤਰ ਜੀਵਨ ਗਰਗ ਅਤੇ ਜਨਰਲ ਸਕੱਤਰ ਰਾਜੇਸ਼ ਬਾਘਾ ਵੀ ਹਾਜਿਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
