Mohali
ਡਾ.ਐਨ.ਕੇ.ਕਲਸੀ ਨੂੰ ਚੌਥੀ ਵਾਰ ਰਿਟਾਇਰਡ ਅਕਾਂਉਂਟਸ ਅਤੇ ਆਡਿਟ ਆਫੀਸਰਜ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ
ਐਸ ਏ ਐਸ ਨਗਰ, 17 ਅਪ੍ਰੈਲ (ਸ. ਬ.) ਪੰਜਾਬ ਅਤੇ ਹਰਿਆਣਾ ਰਿਟਾਇਰਡ ਅਕਾਂਉਂਟਸ ਅਤੇ ਆਡਿਟ ਆਫੀਸਰਜ ਐਸੋਸੀਏਸ਼ਨ ਦੇ ਚੇਅਰਮੈਨ ਅਮਰ ਨਾਥ ਸ਼ਰਮਾ, ਸਰਪਰਸਤ ਸੋਮ ਦੱਤ ਡੈਡ, ਚਮਨ ਲਾਲ ਵਰਮਾ ਅਤੇ ਮਹਿੰਦਰ ਸਿੰਘ ਸੱਭਰਵਾਲ ਦੀ ਪ੍ਰਧਾਨਗੀ ਮੰਡਲ ਹੇਠ ਹੋਈ ਜਨਰਲ ਹਾਊਸ ਦੀ ਸਾਲਾਨਾ ਮੀਟਿੰਗ ਦੌਰਾਨ ਡਾ. ਐਨ. ਕੇ.ਕਲਸੀ ਵਿੱਚ ਮੁੜ ਵਿਸ਼ਵਾਸ ਪ੍ਰਗਟ ਕਰਦੇ ਹੋਏ ਸਰਵ ਸੰਮਤੀ ਨਾਲ ਉਹਨਾਂ ਨੂੰ ਚੌਥੀ ਵਾਰ (ਅਗਲੇ ਤਿੰਨ ਸਾਲਾਂ ਲਈ) ਮੁੜ ਪ੍ਰਧਾਨ ਚੁਣਿਆ ਗਿਆ।
ਮੀਟਿੰਗ ਦੀ ਸ਼ੁਰੂਆਤ ਵਿੱਚ ਪਿਛਲੇ ਸਾਲ ਦੌਰਾਨ ਪ੍ਰਭੂ ਚਰਨਾਂ ਵਿੱਚ ਜਾ ਵਿਰਾਜੇ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਉਹਨਾਂ ਦੇ ਨਜਦੀਕੀ ਰਿਸ਼ਤੇਦਾਰਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਨਿੱਘੀ ਸਰਧਾਂਜਲੀ ਦਿੱਤੀ ਗਈ। ਇਸ ਉਪਰੰਤ ਦੇਸ ਰਾਜ ਚੌਹਾਨ ਲੁਧਿਆਣਾ ਅਤੇ ਸ਼ਾਮ ਸੁੰਦਰ ਸ਼ਰਮਾ ਦਾ ਨਵੇਂ ਮੈਂਬਰਾਂ ਵੱਜੋਂ ਜੁਆਇਨ ਕਰਨ ਤੇ ਸੁਆਗਤ ਕੀਤਾ ਗਿਆ।
ਇਸ ਦੌਰਾਨ ਪ੍ਰਧਾਨ ਡਾ.ਐਨ. ਕੇ.ਕਲਸੀ ਅਤੇ ਨਿਰਮਲ ਸਿੰਘ ਵੱਲੋਂ ਪੈਨਸ਼ਨਰਾਂ ਨੂੰ ਸੈਂਟਰਲ ਪੈਟਰਨ ਤੇ ਮਹਿੰਗਾਈ ਭੱਤੇ ਦੀ ਅਦਾਇਗੀ ਨਾ ਕਰਨ ਅਤੇ ਉਹਨਾਂ ਦੀਆਂ ਪੈਨਸ਼ਨਾਂ 2.59 ਗੁਣਾਂਕ ਅਤੇ ਨੈਸ਼ਨਲ ਵਿਧੀ ਨਾਲ ਨਾ ਸੋਧਣ ਕਾਰਣ ਪੰਜਾਬ ਸਰਕਾਰ ਦੇ ਵਿਰੁੱਧ ਅਵਿਸ਼ਵਾਸੀ ਦਾ ਮੱਤਾ ਪਾਸ ਕੀਤਾ ਗਿਆ। ਸ੍ਰੀ ਓਮ ਪ੍ਰਕਾਸ਼ ਕੁਮਾਰ ਵੱਲੋਂ ਅਦਾਲਤਾਂ ਵਿੱਚ ਚਲ ਰਹੇ ਕੋਰਟ ਕੇਸਾਂ ਦੀ ਪੈਰਵੀ ਕਰਨ ਲਈ ਸਮੂਹ ਮੈਂਬਰਾਨ ਨੂੰ ਬਣਦਾ ਫੰਡ ਮੁਹਈਆ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਪ੍ਰਧਾਨ ਡਾ.ਐਨ.ਕੇ.ਕਲਸੀ ਵੱਲੋਂ ਪੈਨਸ਼ਨਰਾਂ ਦੀ ਭਲਾਈ ਹਿੱਤ ਕੀਤੇ ਗਏ ਕੰਮਾਂ ਤੇ ਸੰਘਰਸ਼ਾਂ ਦੀ ਵਿਸਤਰਿਤ ਵਰਕ ਰਿਪੋਰਟ ਅਤੇ ਆਡੀਟਰ ਵਾਸਦੇਵ ਦੁਆਰਾ ਆਡਿਟ ਕੀਤੀ ਐਸੋਸੀਏਸ਼ਨ ਦੀ ਸਾਲਾਨਾ ਵਿੱਤੀ ਰਿਪੋਰਟ ਪੇਸ਼ ਕੀਤੀ ਗਈ, ਜਿਸ ਨੂੰ ਸਮੂਹ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ।
ਇਸ ਮੌਕੇ ਐਸੋਸੀਏਸ਼ਨ ਦੇ 70,75,80,85 ਅਤੇ 90 ਸਾਲ ਪੂਰਨ ਕਰਨ ਵਾਲੇ ਮੈਂਬਰਾਂ ਨੂੰ ਯਾਦਗਿਰੀ ਗਿਫਟ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਪਿਛਲੇ ਮਹੀਨੇ ਦੇ ਮੈਂਬਰਾਂ ਦਾ ਜਨਮ ਦਿਨ ਵੀ ਕੇਕ ਕੱਟ ਕੇ ਸਾਮੂਹਿਕ ਤੌਰ ਤੇ ਮਨਾਇਆ ਗਿਆ। ਇਸ ਮੌਕੇ ਬਲਬੀਰ ਸਿੰਘ ਮਿੱਤਲ, ਮਦਨ ਲਾਲ ਗਰਗ, ਮਹਿੰਦਰ ਸਿੰਘ ਸੱਭਰਵਾਲ ਅਤੇ 98 ਸਾਲ ਦੇ ਸੁਪਰ ਸੀਨੀਅਰ ਸਿਟੀਜਨ ਅਮਰ ਨਾਲ ਸ਼ਰਮਾ ਵੱਲੋਂ ਆਪਣੇ ਗੀਤਾਂ ਤੇ ਚੁਟਕਲਿਆਂ ਨਾਲ ਸਭ ਦਾ ਭਰਪੂਰ ਮਨੋਰੰਜਨ ਕੀਤਾ ਗਿਆ।
ਇਸ ਮੌਕੇ ਚਾਰ ਮੈਂਬਰੀ ਪ੍ਰਧਾਨਗੀ ਮੰਡਲ ਵਲੋਂ ਸ੍ਰੀ ਸੋਮ ਦੱਤ ਡੈਡ ਨੇ ਐਸੋਸੀਏਸ਼ਨ ਦੇ ਅਗਲੇ ਪ੍ਰਧਾਨ ਦੀ ਚੋਣ ਲਈ ਮਤਾ ਪੇਸ਼ ਕੀਤਾ ਜਿਸਤੇ ਹਾਊਸ ਵੱਲੋਂ ਇੱਕਮਤ ਹੋ ਕੇ ਡਾ.ਕਲਸੀ ਨੂੰ ਪ੍ਰਧਾਨ ਚੁਣ ਲਿਆ ਗਿਆ। ਅੰਤ ਵਿੱਚ ਸੀਨੀਅਰ ਮੈਂਬਰ ਮਹਿੰਦਰ ਸਿੰਘ ਸੱਭਰਵਾਲ ਵੱਲੋਂ ਪੰਜਾਬ ਭਰ ਵਿੱਚੋਂ ਸਲਾਨਾ ਮੀਟਿੰਗ ਵਿੱਚ ਪਧਾਰੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
